Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਅਮਰਿੰਦਰ ਨੇ ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਤੇ ਭਾਜਪਾ ਨਾਲ ਮਿਲੀਭੁਗਤ ਕੀਤੀ : ਚਰਨਜੀਤ ਸਿੰਘ ਚੰਨੀ

ਕਿਹਾ, ਸਾਬਕਾ ਮੁੱਖ ਮੰਤਰੀ ਨੇ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾ ਕੇ ਬਾਦਲ ਪਰਿਵਾਰ ਅਤੇ ਮੋਦੀ ਦੇ ਹਿੱਤ ਦੀ ਕੀਤੀ ਰਾਖੀ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Banga, Rana Gurjit Singh, Rana Gurjeet Singh

Web Admin

Web Admin

5 Dariya News

ਬੰਗਾ , 23 Nov 2021

Last updated on: Nov 23, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਅਕਾਲੀਆਂ ਅਤੇ ਭਾਜਪਾ ਨਾਲ ਮਿਲੀਭੁਗਤ ਕਰਨ ਦੀ ਸਖ਼ਤ ਆਲੋਚਨਾ ਕੀਤੀ।ਇੱਥੇ ਅੱਜ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾ ਕੇ ਬਾਦਲ ਪਰਿਵਾਰ ਅਤੇ ਮੋਦੀ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਕਾਂਗਰਸੀ ਵਿਧਾਇਕਾਂ ਨੇ ਇਕਜੁੱਟ ਹੋ ਕੇ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕਰ ਦਿੱਤਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਨਵੀਂ ਪਾਰਟੀ ਦਾ ਮੰਤਵ ਵੀ ਅਕਾਲੀਆਂ ਅਤੇ ਭਾਜਪਾ ਨੂੰ ਫਾਇਦਾ ਪਹੁੰਚਾਉਣਾ ਅਤੇ ਸੂਬੇ ਨੂੰ ਬਰਬਾਦ ਕਰਨਾ ਹੈ।ਅਕਾਲੀਆਂ `ਤੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦਾ ਬਸਪਾ ਨਾਲ ਨਾਪਾਕ ਗਠਜੋੜ ਹੈ ਅਤੇ ਉਨ੍ਹਾਂ ਨੂੰ ਜਾਣਬੁੱਝ ਕੇ ਕਮਜ਼ੋਰ ਸੀਟਾਂ ਅਲਾਟ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੀਟਾਂ `ਤੇ ਜਿੱਤ ਨਾਲ ਅਕਾਲੀ ਭਾਜਪਾ ਨੂੰ ਲਾਭ ਪਹੁੰਚਾਉਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਗਠਜੋੜ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਐਸ.ਸੀ. ਭਾਈਚਾਰੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਜਾਵੇ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲ ਨਿਸ਼ਾਨਾਂ ਸਾਧਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਅਫਵਾਹਾਂ ਫੈਲਾਉਣ ਵਾਲਾ ਦੱਸਿਆ ਜਿਸ ਨੂੰ ਸੂਬੇ ਦੇ ਹਿੱਤਾਂ ਦੀ ਬਿਲਕੁੱਲ ਵੀ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਿਰਫ਼ ਖੋਖਲੇ ਵਾਅਦੇ ਕਰ ਰਿਹਾ ਹੈ ਜਦਕਿ ਉਨ੍ਹਾਂ (ਚੰਨੀ) ਦੀ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਪ੍ਰਦਾਨ ਕਰ ਰਹੀ ਹੈ। ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਕੇਜਰੀਵਾਲ ਐਂਡ ਕੰਪਨੀ ਦੇ ਵੱਡੇ-ਵੱਡੇ ਦਾਅਵਿਆਂ ਤੋਂ ਗੁੰਮਰਾਹ ਹੋਣ ਤੋਂ ਬਚਣ ਲਈ ਕਿਹਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਾਰਟੀ ਪੱਧਰ ਤੋਂ ਬਾਹਰ ਜਾ ਕੇ ਕੁਝ ਸਿਆਸਤਦਾਨਾਂ ਵਲੋਂ ਕੀਤੇ ਨਾਪਾਕ ਗਠਜੋੜ ਨੇ ਪੰਜਾਬ ਨੂੰ ਲੁੱਟਣ ਲਈ ਆਮ ਆਦਮੀ ਤੋਂ ਸੱਤਾ ਖੋਹ ਲਈ ਹੈ। ਉਨ੍ਹਾਂ ਕਿਹਾ ਕਿ ਇਸ ਗਰੁੱਪ ਦੇ ਮੈਂਬਰਾਂ ਦਾ ਆਪਣੇ ਨਿੱਜ ਸਵਾਰਥਾਂ ਲਈ ਸੂਬੇ ਨੂੰ ਲੁੱਟਣ ਦੇ ਰੂਪ ਵਿੱਚ ਆਪਸੀ ਸਬੰਧ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਹ ਸੱਤਾ ਦੇ ਲਾਲਚ ਵਿੱਚ ਅਜਿਹਾ ਕਰ ਰਹੇ ਹਨ ਜਿੱਥੇ ਹਰ ਪੰਜ ਸਾਲ ਬਾਅਦ ਸ਼ਾਸਕ ਬਦਲਦਾ ਹੈ ਪਰ ਸੱਤਾ ਉਨ੍ਹਾਂ ਦੇ ਹੱਥਾਂ ਵਿੱਚ ਰਹਿੰਦੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਇਹ ਗਠਜੋੜ ਟੁੱਟ ਗਿਆ ਹੈ ਅਤੇ ਸੱਤਾ ਆਮ ਆਦਮੀ ਕੋਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਪੂਰੇ ਉੱਤਰੀ ਖੇਤਰ ਨਾਲੋਂ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਸਭ ਤੋਂ ਸਸਤਾ ਹੈ ਅਤੇ ਇਸੇ ਤਰਾਂ ਬਿਜਲੀ ਦੇ ਰੇਟ ਵੀ ਪੂਰੇ ਦੇਸ਼ ਨਾਲੋਂ ਸਭ ਤੋਂ ਸਸਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਪਹਿਲਾਂ ਹੀ ਸੂਬੇ ਵਿੱਚ ਰੇਤ ਅਤੇ ਟਰਾਂਸਪੋਰਟ ਮਾਫੀਆ ’ਤੇ ਨੱਥ ਪਾ ਚੁੱਕੀ ਹੈ ਅਤੇ ਅਗਲੀ ਵਾਰੀ ਕੇਬਲ ਮਾਫੀਆ ਦੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਬਲ ਮਾਫੀਆ ਬਾਦਲ ਪਰਿਵਾਰ ਦੇ ਹੱਥਾਂ ਵਿੱਚ ਖੇਡਦਾ ਹੈ ਜੋ ਲੋਕਾਂ ਤੋਂ ਮੋਟੀਆਂ ਦਰਾਂ ਵਸੂਲ ਰਿਹਾ ਹੈ ਅਤੇ ਇਸ ਮਾਫੀਆ ਨੂੰ ਜਲਦੀ ਹੀ ਨੱਥ ਪਾਈ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਕਾਂਗਰਸ ਲੀਡਰਸ਼ਿਪ ਨੇ ਉਨਾਂ ਨੂੰ ਸੂਬੇ ਦੀ ਸੇਵਾ ਕਰਨ ਲਈ ਇਹ ਸੁਭਾਗਾ ਮੌਕਾ ਦਿੱਤਾ ਹੈ। ਉਨਾਂ ਕਿਹਾ ਕਿ ਉਹ ਸੂਬੇ ਦੇ ਹਰ ਆਮ ਆਦਮੀ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਕੰਮ ਕਰ ਰਹੇ ਹਨ। ਉਨਾਂ ਦੀ ਸਰਕਾਰ ਵੱਲੋਂ ਵਿੱਢੀਆਂ ਕਈ ਲੋਕ ਪੱਖੀ ਪਹਿਲਕਦਮੀਆਂ  ਬਾਰੇ ਦੱਸਦਿਆਂ ਉਨਾਂ ਕਿਹਾ ਕਿ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ ਗਏ , ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਈਆਂ ਗਈਆਂ , ਪੇਂਡੂ ਖੇਤਰਾਂ ਵਿੱਚ ਮੋਟਰਾਂ ਦੇ ਬਿੱਲ ਸਬੰਧ ਵਿੱਚ 1200 ਕਰੋੜ ਰੁਪਏ ਮੁਆਫ ਕੀਤੇ ਗਏ , ਪਾਣੀ ਦੇ ਖਰਚੇ ਘਟਾ ਕੇ 50 ਰੁਪਏ ਕੀਤੇ, ਰੇਤ ਦੇ ਰੇਟ ਘਟਾ ਕੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ  ਕਰ ਦਿੱਤੇ ਗਏ ਹਨ ਅਤੇ ਗੰਨੇ ਦੀਆਂ ਵਧੀਆਂ 50 ਰੁਪਏ ਪ੍ਰਤੀ ਕੁਵਿੰਟਲ ਦੀਆਂ ਕੀਮਤਾਂ ਵਿੱਚੋਂ ਪੰਜਾਬ ਸਰਕਾਰ ਵਲੋਂ 35 ਰੁ. ਕੌਸਟ ਸ਼ੇਅਰਿੰਗ ਦੇ ਹਿੱਸੇ ਵਜੋਂ ਹਨ। ਜਦਕਿ ਪ੍ਰਾਈਵੇਟ ਮਿੱਲਾਂ ਨੂੰ ਹੁਣ ਸਿਰਫ 15 ਰੁਪਏ ਦਾ ਬੋਝ ਹੀ ਝੱਲਣਾ ਪੈ ਰਿਹਾ ਹੈ।  ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਿਰਫ ਇਹਨਾਂ ਹੀ ਨਹੀਂ ਬਲਕਿ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਵੀ  ਮਹੱਤਵਪੂਰਨ ਫੈਸਲੇ ਲਏ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਰਾਹਤ ਦੇਣ ਲਈ ਉਨਾਂ ਦੀ ਸਰਕਾਰ ਵੱਲੋਂ ਲਏ ਗਏ ਸਾਰੇ ਫੈਸਲਿਆਂ ਨੂੰ ਤੁਰੰਤ ਲਾਗੂ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਵਿਰੋਧੀ ਧਿਰ ਬਿਨ੍ਹਾਂ ਕਿਸੇ ਮੁੱਦੇ ਤੋਂ ਬੇਬੁਨਿਆਦ ਦੋਸ਼ ਲਗਾ ਰਹੀ ਹੈ। ਸ੍ਰੀ ਚੰਨੀ ਨੇ ਕਿਹਾ ਕਿ ਸਰਕਾਰ ਦੇ ਇਨਾਂ ਲੋਕ ਹਿੱਤੂ ਫੈਸਲਿਆਂ ਨਾਲ ਲੋਕਾਂ ਨੂੰ ਫਾਇਦਾ ਹੋ ਰਿਹਾ ਹੈ।ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਵਿਸ਼ੇਸ਼ ਚਿੰਤਾ ਹੈ। ਰਾਣਾ ਗੁਰਜੀਤ ਸਿੰਘ ਨੇ ਮੁੱਖ ਮੰਤਰੀ ਚੰਨੀ ਨੂੰ ਅਸਲ ‘ਆਮ ਆਦਮੀ’ ਦੱਸਿਆ ਜੋ ਲੋਕਾਂ ਲਈ ਹਮੇਸ਼ਾ ਹਾਜ਼ਰ ਰਹਿੰਦਾ ਹੈ ਅਤੇ ਲੋਕਾਂ ਦੀ ਚਿੰਤਾ ਕਰਦਾ ਹੈ। ਉਨਾਂ ਦੁਆਬਾ ਖੇਤਰ ਲਈ ਵਿਸ਼ੇਸ਼ ਪੈਕੇਜ ਦੀ ਵੀ ਮੰਗ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਵਿਧਾਇਕ ਸ੍ਰੀ ਅੰਗਦ ਸਿੰਘ ਅਤੇ ਸ੍ਰੀ ਦਰਸ਼ਨ ਲਾਲ ਮੰਗੂਪੁਰ, ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਜੋਗਿੰਦਰ ਸਿੰਘ ਮਾਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਤੇ ਮੋਹਨ ਸਿੰਘ ਬੰਗਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਬੀਰ ਸਿੰਘ ਪੱਲੀ ਝਿੱਕੀ, ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਸੀਨੀਅਰ ਪੁਲਿਸ ਕਪਤਾਨ ਸ੍ਰੀਮਤੀ ਕੰਵਰਦੀਪ ਕੌਰ ਅਤੇ ਹੋਰ ਮੌਜੂਦ ਸਨ।      

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Banga , Rana Gurjit Singh , Rana Gurjeet Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD