Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅਕਾਲੀ-ਭਾਜਪਾ ਸਰਕਾਰ ਵੇਲੇ ਪੰਚਾਇਤੀ ਫੰਡਾਂ 'ਚ ਕਥਿਤ ਵਿੱਤੀ ਗੜਬੜੀਆਂ ਦੀ ਜਾਂਚ ਦੇ ਹੁਕਮ

ਐਸ.ਐਸ.ਪੀ.ਨੂੰ 10 ਦਿਨਾਂ ’ਚ ਰਿਪੋਰਟ ਸੌਂਪਣ ਦੀਆਂ ਹਦਾਇਤਾਂ, ਪੁਲਿਸ, ਵਿਜੀਲੈਂਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ ਜਾਂਚ

Sukhjinder Singh Randhawa, Punjab Pradesh Congress Committee, Congress, Punjab Government, Government of Punjab, Punjab Congress, Bhogpur, Jalandhar

Web Admin

Web Admin

5 Dariya News

ਭੋਗਪੁਰ (ਜਲੰਧਰ) , 23 Nov 2021

Last updated on: Nov 23, 2021, 00:00 IST

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ-ਭਾਜਪਾ ਸਰਕਾਰ ਵੇਲੇ ਆਦਮਪੁਰ ਹਲਕੇ ਦੀਆਂ ਪੰਚਾਇਤਾਂ ਨੂੰ ਵਿਕਾਸ ਲਈ ਜਾਰੀ ਹੋਏ ਫੰਡਾਂ ਦੀ ਵਰਤੋਂ ਵਿੱਚ ਕਥਿਤ ਗੜਬੜੀਆਂ ਦੀ ਜਾਂਚ ਦਾ ਆਦੇਸ਼ ਦਿੰਦਿਆਂ ਐਸ.ਐਸ.ਪੀ. ਜਲੰਧਰ (ਦਿਹਾਤੀ) ਨੂੰ ਇਸ ਸਬੰਧੀ 10 ਦਿਨਾਂ ਵਿੱਚ ਜਾਂਚ ਮੁਕੰਮਲ ਕਰਕੇ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ। ਉਪ ਮੁੱਖ ਮੰਤਰੀ ਸ. ਰੰਧਾਵਾ, ਜਿਨ੍ਹਾ ਕੋਲ ਗ੍ਰਹਿ ਮੰਤਰਾਲਾ ਵੀ ਹੈ, ਅੱਜ ਇਥੇ ਭੋਗਪੁਰ ਸਹਿਕਾਰੀ ਖੰਡ ਮਿੱਲਜ਼ ਵਿਖੇ ਪਿੜਾਈ ਸੀਜ਼ਨ ਦੀ ਸ਼ੁਰੂਆਤ ਅਤੇ ਦੋ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਇਕੱਠ ਨੂੰ ਸੰਬੋਧਨ ਕਰ ਰਹੇ ਹਨ। ਪੰਜਾਬ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਸ. ਮਹਿੰਦਰ ਸਿੰਘ ਕੇ.ਪੀ. ਵੱਲੋਂ ਇਹ ਮੁੱਦਾ ਉਭਾਰਨ 'ਤੇ ਸ. ਰੰਧਾਵਾ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਪੁਲਿਸ, ਵਿਜੀਲੈਂਸ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਵੀ ਕਿਸਮ ਦੀ ਗੜਬੜੀ ਜਾਂ ਬੇਨਿਯਮੀ ਸਾਹਮਣੇ ਆਈ ਤਾਂ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਆਉਂਦੇ ਫੰਡਾਂ ਵਿੱਚ ਜੇਕਰ ਅਕਾਲੀ-ਭਾਜਪਾ ਸਰਕਾਰ ਵੇਲੇ ਅਜਿਹੀਆਂ ਕੁਤਾਹੀਆਂ ਹੋਈਆਂ ਹਨ ਤਾਂ ਜ਼ਿੰਮੇਵਾਰ ਲੋਕਾਂ ਖਿਲਾਫ਼ ਮਾਮਲੇ ਦਰਜ ਕੀਤੇ ਜਾਣਗੇ। 

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਸਰਕਾਰੀ ਸਿਸਟਮ ਵਿੱਚ ਹੋਰ ਵੀ ਵਧੇਰੇ ਪਾਰਦਰਸ਼ਤਾ ਯਕੀਨੀ ਬਣਾਉਣਾ ਮੌਜੂਦਾ ਸਰਕਾਰ ਦੀ ਇਕ ਅਹਿਮ ਤਰਜੀਹ ਹੈ ਅਤੇ ਲੋਕਪੱਖੀ ਕੰਮਾਂ ਲਈ ਜਾਰੀ ਫੰਡਾਂ ਦੀ ਵਰਤੋਂ 'ਚ ਲਾਪ੍ਰਵਾਹੀ ਬਰਦਾਸ਼ਤਯੋਗ ਨਹੀਂ ਹੈ।ਸ. ਰੰਧਾਵਾ ਨੇ ਕਿਹਾ ਕਿ ਸੂਬੇ ਦੀਆਂ ਖੰਡ ਮਿੱਲਾਂ ਦੀ ਮਾੜੀ ਹਾਲਤ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ ਕਿਉਂਕਿ ਉਨ੍ਹਾਂ ਨੇ ਨਾ ਸਿਰਫ਼ ਇਨ੍ਹਾਂ ਮਿੱਲਾਂ ਨੂੰ ਘਾਟੇ ਵਿੱਚ ਰੱਖਿਆ ਸਗੋਂ ਜਾਣ ਬੁੱਝ ਕੇ ਗੰਨਾ ਕਾਸ਼ਤਕਾਰਾਂ ਦੇ ਹਿੱਤਾਂ ਨੂੰ ਅੱਖੋਂ ਪਰੋਖੇ ਕੀਤਾ। ਉਨ੍ਹਾਂ ਕਿਹਾ ਕਿ ਇਕ ਵਾਰ ਤਾਂ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਭੋਗਪੁਰ ਸਹਿਕਾਰੀ ਖੰਡ ਮਿੱਲ ਨੂੰ ਵੀ ਨਿੱਜੀ ਹੱਥਾਂ ਵਿੱਚ ਸੌਂਪਣ ਦਾ ਪ੍ਰਬੰਧ ਕਰ ਲਿਆ ਸੀ ਪਰ ਮੌਜੂਦਾ ਕਾਂਗਰਸ ਸਰਕਾਰ ਨੇ ਨੇਕ ਨੀਤੀ ਨਾਲ ਮਿੱਲਾਂ ਨੂੰ ਮਜ਼ਬੂਤ ਕਰਦਿਆਂ ਮੁਨਾਫੇ ਵੱਲ ਤੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿੱਚ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਿੱਚ ਵਾਧੇ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਫ਼ਸਲ ਵਿਕਣ ਤੋਂ ਤੁਰੰਤ ਬਾਅਦ ਅਦਾਇਗੀਆਂ ਵੀ ਯਕੀਨੀ ਬਣਾਈਆਂ ਜਾਣਗੀਆਂ ਤਾਂ ਜੋ ਗੰਨੇ ਦੀ ਕਾਸ਼ਤ ਨੂੰ ਹੁਲਾਰਾ ਮਿਲ ਸਕੇ। ਉਪ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਕੀਮਤ ਵਿੱਚ 360 ਰੁਪਏ ਪ੍ਰਤੀ ਕੁਇੰਟਲ ਦਾ ਰਿਕਾਰਡ ਵਾਧਾ ਕਰਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਜਲਦ ਹੀ ਮੁਨਾਫੇ ਵਾਲੇ ਅਦਾਰਿਆਂ ਦੀ ਸੂਚੀ ਵਿੱਚ ਸ਼ੁਮਾਰ ਕੀਤਾ ਜਾਵੇਗਾ। ਉਨ੍ਹਾਂ ਨੇ ਖੰਡ ਮਿੱਲਾਂ ਦੇ ਸਰਵੇਅਰਾਂ ਨੂੰ ਨਿਰਦੇਸ਼ ਦਿੱਤੇ ਕਿ ਗੰਨਾ ਕਾਸ਼ਤਕਾਰਾਂ ਨੂੰ ਪਰਚੀ ਲੈਣ ਬਦਲੇ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਕਾਸ਼ਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਵੀ ਨਿਰਧਾਰਤ ਪ੍ਰਕਿਰਿਆ ਤੋਂ ਬਾਹਰ ਨਾ ਜਾਣ।ਇਸ ਮੌਕੇ ਸ. ਮਹਿੰਦਰ ਸਿੰਘ ਕੇ.ਪੀ., ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ ਅਤੇ ਦਲਜੀਤ ਸਿੰਘ ਗਿਲਜੀਆਂ ਆਦਿ ਨੇ ਵੀ ਸੰਬੋਧਨ ਕੀਤਾ।

                                     

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , Bhogpur , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD