Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਚੰਨੀ ਸਰਕਾਰ ਦੇ ਫ਼ੈਸਲਿਆਂ ਤੋਂ ਪੰਜਾਬ ਵਾਸੀਆਂ 'ਚ ਖੁਸ਼ੀ ਦੀ ਲਹਿਰ : ਅਰੁਨਾ ਚੌਧਰੀ

ਲਾਲ ਡੋਰੇ ਅਧੀਨ ਰਹਿੰਦੇ ਲੋਕਾਂ ਨੂੰ ਮਿਲੇ ਮਾਲਕਾਨਾ ਹੱਕ-ਮਾਲ ਮੰਤਰੀ

Aruna Chaudhary, Punjab Pradesh Congress Committee, Congress, Punjab Congress, Government of Punjab, Punjab Government, Punjab, Rajpura

Web Admin

Web Admin

5 Dariya News

ਰਾਜਪੁਰਾ , 23 Nov 2021

Last updated on: Nov 23, 2021, 00:00 IST

ਪੰਜਾਬ ਦੇ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੀਤੇ ਜਾ ਰਹੇ ਲੋਕ ਪੱਖੀ ਫ਼ੈਸਲਿਆਂ ਤੋਂ ਪੰਜਾਬ ਵਾਸੀਆਂ 'ਚ ਖੁਸ਼ੀ ਦੀ ਲਹਿਰ ਹੈ ਅਤੇ ਸੂਬੇ 'ਚ ਅਗਲੀ ਸਰਕਾਰ ਵੀ ਕਾਂਗਰਸ ਪਾਰਟੀ ਦੀ ਅਗਵਾਈ ਹੇਠ ਹੀ ਬਣੇਗੀ। ਉਨ੍ਹਾਂ ਕਿਹਾ ਕਿ ਰਾਜ 'ਚ 36000 ਕੱਚੇ ਮੁਲਾਜਮ ਪੱਕੇ ਕੀਤੇ ਜਾ ਰਹੇ ਹਨ ਅਤੇ ਲਾਲ ਡੋਰੇ ਅਧੀਨ ਰਹਿੰਦੇ ਲੋਕਾਂ ਨੂੰ ਡਰੋਨ ਮੈਪਿੰਗ ਕਰਕੇ ਮੇਰਾ ਘਰ ਮੇਰਾ ਮਾਣ ਸਕੀਮ ਤਹਿਤ ਮਾਲਕਾਨਾ ਹੱਕ ਵੀ ਪ੍ਰਦਾਨ ਕੀਤੇ ਜਾ ਰਹੇ ਹਨ।ਸ੍ਰੀਮਤੀ ਅਰੁਨਾ ਚੌਧਰੀ ਅੱਜ ਰਾਜਪੁਰਾ ਦੇ ਪਟੇਲ ਪਬਲਿਕ ਸਕੂਲ ਵਿਖੇ ਕਰਵਾਏ ਸਲਾਨਾ ਇਨਾਮ ਵੰਡ ਸਮਾਰੋਹ ਦੌਰਾਂਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ, ਸ੍ਰੀਮਤੀ ਗੁਰਮੀਤ ਕੰਬੋਜ, ਨਿਰਭੈ ਸਿੰਘ ਮਿਲਟੀ, ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ, ਸੀਨੀਅਰ ਮੀਤ ਪ੍ਰਧਾਨ ਅਮਨਦੀਪ ਸਿੰਘ, ਬਲਾਕ ਸੰਮਤੀ ਚੇਅਰਮੈਨ ਸਰਬਜੀਤ ਸਿੰਘ ਵੀ ਹਾਜ਼ਰ ਸਨ।ਪੱਤਰਕਾਰਾਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੀਆਂ ਮਹਿਲਾਵਾਂ ਲਈ 1000 ਰੁਪਏ ਦੇਣ ਦੇ ਕੀਤੇ ਐਲਾਨ 'ਤੇ ਚੁਟਕੀ ਲੈਂਦਿਆਂ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਕੇਜਰੀਵਾਲ, ਨਿਤ ਨਵੇਂ ਸਗ਼ੂਫ਼ੇ ਛੱਡ ਰਹੇ ਹਨ ਪਰੰਤੂ ਆਪਣਣੇ ਐਲਾਨ ਪਹਿਲਾਂ ਦਿੱਲੀ 'ਚ ਤਾਂ ਲਾਗੂ ਕਰਕੇ ਵਿਖਾਉਣ।

ਮਾਲ ਮੰਤਰੀ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਐਲਾਨ ਬਾਬਤ ਕਿਹਾ ਕਿ ਜਦੋਂ ਇਹ ਕਾਨੂੰਨ ਸੰਸਦ 'ਚ ਰੱਦ ਹੋਣਗੇ ਤਾਂ ਹੀ ਤਸੱਲੀ ਹੋਵੇਗੀ, ਕਿਉਂਕਿ ਮੋਦੀ ਦੇ ਹੁਣ ਤੱਕ ਦੇ ਸਾਰੇ ਐਲਾਨ ਸ਼ੱਕ ਦੇ ਘੇਰੇ 'ਚ ਹਨ ਅਤੇ ਉਨ੍ਹਾਂ ਉਪਰ ਨਾ ਹੀ ਕਿਸਾਨਾਂ ਨੂੰ ਵਿਸ਼ਵਾਸ਼ ਹੈ ਅਤੇ ਨਾ ਹੀ ਦੇਸ਼ ਵਾਸੀਆਂ ਨੂੰ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾ ਕੇ ਭਾਜਪਾ ਨਾਲ ਸਮਝੌਤਾ ਕਰਨ ਦੇ ਸਵਾਲ ਦੇ ਜਵਾਬ 'ਚ ਆਖਿਆ ਕਿ ਇਸ ਨਾਲ ਕਾਂਗਰਸ ਪਾਰਟੀ ਨੂੰ ਕੋਈ ਫਰਕ ਨਹੀਂ ਪਵੇਗਾ ਕਿਉਂਕਿ ਕਾਂਗਰਸ ਪਾਰਟੀ ਆਗਾਮੀ ਚੋਣਾਂ ਲਈ ਇਕਜੁੱਟਤਾ ਨਾਲ ਪੂਰੀ ਤਰ੍ਹਾਂ ਤਿਆਰ ਹੈ।ਸ੍ਰੀਮਤੀ ਅਰੁਨਾ ਚੌਧਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਨ ਲਈ ਰੋਜ਼ਾਨਾ ਅਹਿਮ ਫੈਸਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ 'ਚ ਇਸ ਵੇਲੇ ਜਿੱਥੇ ਬਿਜਲੀ ਸਾਰੇ ਦੇਸ਼ ਤੋਂ ਸਸਤੀ ਹੈ, ਉਥੇ ਹੀ ਪੈਟਰੋਲ ਤੇ ਡੀਜਲ ਵੀ ਸਭ ਤੋਂ ਸਸਤੇ ਹਨ। ਉਨ੍ਹਾਂ ਕਿਹਾ ਕਿ ਰੇਤਾ ਤੇ ਬਜਰੀ ਦੇ ਰੇਟ ਵੀ ਘਟਾ ਕੇ ਜਿੱਥੇ ਰੇਤ ਮਾਫ਼ੀਆ ਨੂੰ ਨੱਥ ਪਾਈ ਗਈ, ਉਥੇ ਹੀ ਟਰਾਂਸਪੋਰਟ ਮਾਫ਼ੀਆ ਅਤੇ ਕੇਬਲ ਮਾਫ਼ੀਆ ਨੂੰ ਵੀ ਨੱਥ ਪਾਈ ਜਾ ਰਹੀ ਹੈ।ਸ੍ਰੀਮਤੀ ਅਰੁਨਾ ਚੌਧਰੀ ਨੇ ਹੋਰ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਜੋ ਕਿਹਾ ਸੀ ਉਹ ਕਰਕੇ ਵਿਖਾ ਦਿੱਤਾ ਹੈ, ਜਿਸ ਲਈ ਲੋਕ ਹੁਣ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ 'ਤੇ ਵਿਸ਼ਵਾਸ਼ ਨਹੀਂ ਕਰਨਗੇ ਕਿਉਂਕਿ ਇਹ ਲੋਕ ਕੇਵਲ ਸਗ਼ੂਫੇ ਹੀ ਛੱਡ ਰਹੇ ਹਨ। ਇਸ ਮੌਕੇ ਸ੍ਰੀ ਹਰਦਿਆਲ ਸਿੰਘ ਕੰਬੋਜ ਨੇ ਸ੍ਰੀਮਤੀ ਚੌਧਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਸ੍ਰੀਮਤੀ ਚੌਧਰੀ ਨੇ ਰਾਜਪੁਰਾ ਦੇ ਵਿਕਾਸ ਲਈ 16 ਕਰੋੜ ਰੁਪਏ ਦੇਣ ਦਾ ਅਹਿਮ ਫੈਸਲਾ ਕੀਤਾ ਹੈ ਅਤੇ ਪੈਪਸੂ ਬੋਰਡ ਦੀ ਅਗਲੀ ਮੀਟਿੰਗ 'ਚ ਹੋਰ ਵੀ ਅਹਿਮ ਫੈਸਲੇ ਕੀਤੇ ਜਾਣਗੇ।

 

Tags: Aruna Chaudhary , Punjab Pradesh Congress Committee , Congress , Punjab Congress , Government of Punjab , Punjab Government , Punjab , Rajpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD