Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

2 ਕਰੋੜ ਰੁਪਏ ਦੀ ਲਾਗਤ ਨਾਲ ਫਰੀਦਕੋਟ ਵਿਖੇ ਬਣੇਗੀ ਹੈਰੀਟੇਜ਼ ਸਟਰੀਟ : ਕੁਸ਼ਲਦੀਪ ਸਿੰਘ ਢਿੱਲੋਂ

ਟਿੱਲਾ ਬਾਬਾ ਫਰੀਦ ਵਿਖੇ ਅਰਦਾਸ ਉਪਰੰਤ ਸ. ਕੁਸਲਦੀਪ ਸਿੰਘ ਢਿੱਲੋਂ ਨੇ ਰੱਖਿਆ ਹੈਰੀਟੇਜ਼ ਸਟਰੀਟ ਦਾ ਨੀਂਹ ਪੱਥਰ

Kushaldeep Singh Dhillon, Congres, Punjab Congress, Faridkot

Web Admin

Web Admin

5 Dariya News

ਫਰੀਦਕੋਟ , 23 Nov 2021

Last updated on: Nov 23, 2021, 00:00 IST

ਇਤਿਹਾਸਕ ਸ਼ਹਿਰ ਅਤੇ ਬਾਬਾ ਫਰੀਦ ਦੀ ਵਰਸੋਈ ਨਗਰੀ ਫਰੀਦਕੋਟ ਦੇ ਟਿੱਲਾ ਬਾਬਾ ਫਰੀਦ ਨਾਲ ਲੱਗਦੀ ਗਲੀ ਨੂੰ ਹੈਰੀਟੇਜ਼ ਸਟਰੀਟ ਵਜੋਂ ਵਿਕਸਿਤ ਕੀਤਾ ਜਾਵੇਗਾ ਅਤੇ ਇਸ ਤੇ 2 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਖਰਚ ਆਉਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਮਾਰਕਫੈਂਡ ਪੰਜਾਬ ਦੇ ਚੇਅਰਮੈਨ ਅਤੇ ਫਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਬੀਤੀ ਸ਼ਾਮ ਟਿੱਲਾ ਬਾਬਾ ਫਰੀਦ ਵਿਖੇ ਅਰਦਾਸ ਕਰਨ ਉਪਰੰਤ ਹੈਰੀਟੇਜ਼ ਸਟਰੀਜ ਦਾ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਦਿੱਤੀ।ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਫਰੀਦਕੋਟ ਜਿਲੇ ਦੀ ਆਪਣੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਹੈ ਤੇ ਉਨ੍ਹਾਂ ਦੇ ਜਿੰਮੇ ਇਹ ਸੇਵਾ ਆਈ ਹੈ ਕਿ ਫਰੀਦਕੋਟ ਨੂੰ ਜਿੱਥੇ ਖੂਬਸੂਰਤ ਬਣਾਉਣ ਲਈ ਸੀਵਰੇਜ, ਵਾਟਰ ਟਰੀਟਮੈਂਟ, ਇੰਟਰਲਾਕਿੰਗ, ਪਾਰਕ ਬਣਾਉਣ ਸਮੇਤ ਵੱਡੀ ਗਿਣਤੀ ਵਿੱਚ ਕਾਰਜ ਕੀਤੇ ਜਾ ਰਹੇ ਹਨ, ਉੱਥੇ ਹੀ ਸ਼ਹਿਰ ਦੀ ਸੁੰਦਰਤਾ ਨੂੰ ਹੋਰ ਚਾਰ ਚੰਦ ਲਗਾਉਣ, ਇਥੇ ਆਉਣ ਵਾਲੇ ਸੈਲਾਨੀਆਂ ,ਸਰਧਾਲੂਆਂ ਲਈ ਖਿੱਚ ਦਾ ਕੇਂਦਰ ਬਣਾਉਣ ਲਈ ਟਿੱਲਾ ਬਾਬਾ ਫਰੀਦ ਦੇ ਨਾਲ ਲੱਗਦੇ ਬਾਜਾਰ ਨੂੰ ਹੈਰੀਟੇਜ਼ ਸਟਰੀਟ ਵਜੋਂ ਵਿਕਸਿਤ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਇਹ ਪੰਜਾਬ ਦਾ ਵਿਲੱਖਣ ਵਿਰਾਸਤੀ ਬਾਜਾਰ ਬਣੇਗਾ, ਜਿਸ ਨੂੰ ਵੇਖਣ ਲਈ ਦੂਰੋਂ ਸ਼ਰਧਾਲੂ ਅਤੇ ਸੈਲਾਨੀ ਆਉਣਗੇ ਜਿਸ ਨਾਲ ਫਰੀਦਕੋਟ ਦੇ ਬਾਜਾਰਾਂ ਵਿੱਚ ਵੀ ਰੋਣਕ ਵਧੇਗੀ ਅਤੇ ਇੱਥੋ ਦੇ ਵਪਾਰੀਆਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਟੈਂਡਰ ਵੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਟਿੱਲਾ ਬਾਬਾ ਫਰੀਦ ਦੇ ਮੁੱਖ ਸੇਵਾਦਾਰ ਸ. ਇੰਦਰਜੀਤ ਸਿੰਘ ਖਾਲਸਾ ਅਤੇ ਸੇਵਾਦਾਰ ਸ਼੍ਰੀ ਮਹੀਪ ਸਿੰਘ ਸੇਖੋਂ, ਇੰਮਪਰੂਵਮੈਂਟ ਟਰੱਸਟ ਅਤੇ ਸਮੁੱਚੇ ਸ਼ਹਿਰ ਵਾਸੀਆਂ ਦਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇੱਥੋ ਫੜੀ ਲਗਾਉਣ ਵਾਲੇ ਲੋਕਾਂ ਦੇ ਰੁਜ਼ਗਾਰ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਅਤੇ ਉਨ੍ਹਾਂ ਲਈ ਵੀ ਥਾਵਾਂ ਨਿਸ਼ਚਿਤ ਕੀਤੀਆ ਜਾਣਗੀਆਂ। ਇਸ ਤੋਂ ਪਹਿਲਾ ਉਨ੍ਹਾਂ ਨੂੰ ਟਿੱਲਾ ਬਾਬਾ ਫਰੀਦ ਵਿਖੇ ਸਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਪ੍ਰਧਾਨ ਨਗਰ ਕੌਂਸਲ ਨਰਿੰਦਰਪਾਲ ਸਿੰਘ ਨਿੰਦਾ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਲਲਿਤ ਮੋਹਨ ਗੁਪਤਾ, ਸ੍ਰੀ ਨਵਦੀਪ ਸਿੰਘ ਬੱਬੂ ਬਰਾੜ, ਐਕਸੀਅਨ ਸ੍ਰੀ ਰਾਕੇਸ਼ ਕੰਬੋਜ, ਸ੍ਰੀ ਅਸ਼ਵਨੀ ਬਾਂਸਲ, ਸ੍ਰੀ ਸਲਾਚੀ ਗੁਪਤਾ, ਸ੍ਰੀਮਤੀ ਨਰੇਸ਼ ਕੁਮਾਰੀ, ਸ੍ਰੀ ਰਿੱਕੀ ਗਾਂਧੀ, ਸ੍ਰੀ ਅਮਿਤ ਕੁਮਾਰ ਜੁਗਨੂੰ, ਸ੍ਰੀ ਮਹਿੰਦਰ ਸਿੰਘ ਮੂੰਗੀ, ਸ੍ਰੀ ਜਤਿੰਦਰ ਸਿੰਘ ਖਾਲਸਾ, ਸ੍ਰੀ ਦਵਿਦੰਰ ਸਿੰਘ ਪੰਜਾਬ ਮੌਟਰਜ਼, ਸ੍ਰੀ ਹਿੰਮਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

 

Tags: Kushaldeep Singh Dhillon , Congres , Punjab Congress , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD