Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਵੀਜ਼ਨਲ ਕਮਿਸ਼ਨਰ ਵੱਲੋਂ ਬਰਨਾਲਾ ਦੇ ਡਿਪਟੀ ਕਮਿਸ਼ਨਰ ਤੇ ਈ.ਆਰ.ਓਜ ਨਾਲ ਬੈਠਕ

ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹਾ ਚੋਣ ਪ੍ਰਬੰਧਨ ਪਲਾਨ ਤੁਰੰਤ ਤਿਆਰ ਕੀਤੀ ਜਾਵੇ-ਚੰਦਰ ਗੈਂਦ

Chander Gaind, Patiala Divisional Commissioner, Divisional Commissioner Patiala

Web Admin

Web Admin

5 Dariya News

ਪਟਿਆਲਾ , 23 Nov 2021

Last updated on: Nov 23, 2021, 00:00 IST

ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਚੱਲ ਰਹੀਆਂ ਤਿਆਰੀਆਂ ਦੇ ਮੱਦੇਨਜ਼ਰ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਚੰਦਰ ਗੈਂਦ ਨੇ ਬਰਨਾਲਾ ਜ਼ਿਲ੍ਹੇ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੁਮਾਰ ਸੌਰਭ ਅਤੇ ਏ.ਡੀ.ਸੀ. (ਸ਼ਹਿਰੀ ਵਿਕਾਸ) ਅਮਿਤ ਬੇਬੀ ਸਮੇਤ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਇਲੈਕਟ੍ਰੋਲ ਰਜਿਸਟ੍ਰੇਸ਼ਨ ਅਧਿਕਾਰੀਆਂ (ਈ.ਆਰ.ਓਜ) ਨਾਲ ਮੀਟਿੰਗ ਮੌਕੇ ਹਦਾਇਤ ਕੀਤੀ ਕਿ ਜ਼ਿਲ੍ਹਾ ਚੋਣ ਪ੍ਰਬੰਧਨ ਪਲਾਨ ਤੁਰੰਤ ਤਿਆਰ ਕੀਤਾ ਜਾਵੇ।ਬਰਨਾਲਾ ਜ਼ਿਲ੍ਹੇ 'ਚ ਵਿਧਾਨ ਸਭਾ ਚੋਣਾਂ ਨਾਲ ਸੰਬੰਧਤ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤੀ ਇੱਕ ਬੈਠਕ ਦੌਰਾਨ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਕਿਹਾ ਕਿ ਚੋਣ ਪ੍ਰਕ੍ਰਿਆ ਨੂੰ ਨਿਰਵਿਘਨ, ਸੁਤੰਤਰ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਬਹੁਤ ਬਾਰੀਕੀ ਨਾਲ ਤਿਆਰੀਆਂ ਕੀਤੀਆਂ ਜਾਣ।

ਉਨ੍ਹਾਂ ਨੇ ਵੋਟਾਂ ਬਣਵਾਉਣ ਤੋਂ ਪਿਛੇ ਰਹਿ ਗਏ ਨਾਗਰਿਕਾਂ, ਤੀਜੇ ਲਿੰਗ ਵਾਲੇ ਨਾਗਰਿਕਾਂ ਅਤੇ ਖਾਸ ਕਰਕੇ ਦਿਵਿਆਂਗਜਨਾਂ ਦੀਆਂ ਵੋਟਾਂ ਤੁਰੰਤ ਬਣਵਾਉਣ ਸਮੇਤ ਵੋਟਰਾਂ ਨੂੰ ਆਪਣੀਆਂ ਵੋਟਾਂ ਪਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਤੇਜ ਕਰਨ ਦੀ ਵੀ ਹਦਾਇਤ ਕੀਤੀ।ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਨੇ ਸ੍ਰੀ ਗੈਂਦ ਨੂੰ ਦੱਸਿਆ ਕਿ ਬਰਨਾਲਾ ਜ਼ਿਲ੍ਹੇ 'ਚ ਇਸ ਸਮੇਂ ਕੁਲ ਵੋਟਰ 4 ਲੱਖ 88 ਹਜ਼ਾਰ 583 ਹਨ, ਜਿਨ੍ਹਾਂ 'ਚੋਂ 2,29,831 ਮਹਿਲਾ, 2,58,737 ਮਰਦ ਅਤੇ 15 ਤੀਜੇ ਲਿੰਗ ਵਾਲੇ ਵੋਟਰ ਹਨ, ਇਨ੍ਹਾਂ ਦੇ 100 ਫੀਸਦੀ ਫੋਟੋ ਪਛਾਣ ਵਾਲੀਆਂ ਵੋਟਰ ਸੂਚੀਆਂ ਅਤੇ ਐਪਿਕ ਕਾਰਡ ਬਣੇ ਹੋਏ ਹਨ ਜਦਕਿ ਰਹਿ ਗਏ ਨਾਗਰਿਕਾਂ ਜਾਂ 18 ਤੋਂ 19 ਸਾਲ ਦੇ ਬਾਲਗਾਂ, ਦਿਵਿਆਂਗਜਨਾਂ ਤੇ ਤੀਜੇ ਲਿੰਗ ਵਾਲੇ ਨਾਗਰਿਕਾਂ ਦੀਆਂ ਨਵੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ।ਬੈਠਕ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸ੍ਰੀ ਚੰਦਰ ਗੈਂਦ ਨੇ ਵਿਧਾਨ ਸਭਾ ਹਲਕਿਆਂ, ਭਦੌੜ, ਬਰਨਾਲਾ ਤੇ ਮਹਿਲਕਲਾਂ ਲਈ ਲਗਾਏ ਗਏ ਈ.ਆਰ.ਓਜ ਵੱਲੋਂ ਆਪਣੇ ਹਲਕੇ 'ਚ ਚੋਣ ਤਿਆਰੀਆਂ ਦੀ ਪੂਰੀ ਗੰਭੀਰਤਾ ਨਾਲ ਸਮੀਖਿਆ ਕੀਤੀ।

 

Tags: Chander Gaind , Patiala Divisional Commissioner , Divisional Commissioner Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD