Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਵਿਧਾਇਕ ਕੁਸ਼ਲਦੀਪ ਸਿੰਘ ਢਿਲੋਂ ਨੇ ਸਰਹਿੰਦ ਤੇ ਰਾਜਸਥਾਨ ਫੀਡਰ ਨਹਿਰਾਂ ਤੇ ਬਣੇ ਪੁਲਾਂ ਦਾ ਕੀਤਾ ਉਦਘਾਟਨ

14 ਕਰੋੜ ਨਾਲ ਬਣੇ ਸਟੀਲ ਦੇ ਪੁਲਾਂ ਨਾਲ ਲੋਕਾਂ ਨੂੰ ਮਿਲੇਗੀ ਬੇਹਤਰ ਆਵਾਜਾਈ ਦੀ ਸਹੂਲਤ- ਕਿੱਕੀ ਢਿਲੋਂ

Kushaldeep Singh Dhillon, Congres, Punjab Congress, Faridkot

Web Admin

Web Admin

5 Dariya News

ਫ਼ਰੀਦਕੋਟ , 23 Nov 2021

ਅੱਜ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਅਤੇ ਫਰੀਦਕੋਟ ਤੋਂ ਵਿਧਾਇਕ ਸ: ਕੁਸ਼ਲਦੀਪ ਸਿੰਘ ਢਿੱਲੋਂ ਨੇ ਇਥੋਂ ਦੇ ਚਹਿਲ ਰੋਡ ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ ਨਹਿਰਾਂ ਤੇ 14 ਕਰੋੜ ਦੀ ਲਾਗਤ ਨਾਲ ਬਣੇ 2 ਪੁਲਾਂ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਭੋਗ, ਕੀਰਤਨ ਅਤੇ ਅਰਦਾਸ ਉਪਰੰਤ ਸੰਗਤ ਦੀ ਹਾਜ਼ਰੀ ਵਿੱਚ ਲੋਕ ਅਰਪਣ ਕੀਤਾ ਅਤੇ ਇਹ ਪੁੱਲ ਅੱਜ ਤੋਂ ਆਵਾਜਾਈ  ਲਈ ਪੂਰੀ ਤਰ੍ਹਾਂ ਸ਼ੁਰੂ ਹੋ ਗਿਆ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਸ.ਕੁਸ਼ਲਦੀਪ ਸਿੰਘ ਢਿਲੋਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਹੇਠ ਫ਼ਰੀਦਕੋਟ ਹਲਕੇ ਦੇ ਵਿਕਾਸ ਕਾਰਜ ਜੰਗੀ ਪੱਧਰ ਤੇ ਜਾਰੀ ਹਨ ।ਉਨ੍ਹਾਂ  ਫਰੀਦਕੋਟ ਸ਼ਹਿਰ ਦੇ ਸਮੁੱਚੇ ਵਿਕਾਸ ਲਈ 400 ਕਰੋੜ ਰੁਪਏ ਦੀ ਰਾਸ਼ੀ ਉਪਲੱਬਧ ਕਰਵਾਉਣ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਲਈ ਪੀਣ ਵਾਲੇ ਪਾਣੀ, ਸੀਵਰੇਜ, ਸੜਕਾਂ, ਇੰਟਰਲਾਕਿੰਗ, ਪਾਰਕਾਂ ਸਮੇਤ ਵੱਡੀ ਪੱਧਰ ਤੇ ਜਾਰੀ ਹਨ। ਉਨ੍ਹਾਂ ਦੱਸਿਆ ਕਿ ਫਰੀਦਕੋਟ ਸ਼ਹਿਰ ਵਾਸੀਆਂ  ਨੂੰ ਰਾਜਾ ਮਾਈਨਰ ਤੋਂ 5 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਫਰੀਦਕੋਟ ਤਲਵੰਡੀ ਸੜਕ ਅਤੇ ਫਰੀਦਕੋਟ-ਬਠਿੰਡਾ ਰੇਲਵੇ ਲਾਈਨ ਤੇ ਲਗਭਗ 60 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਪੁੱਲ ਦਾ ਨਿਰਮਾਣ ਕਰਵਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ 150 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਅੰਦਰ ਚੱਲ ਰਹੇ ਸੀਵਰੇਜ ਦਾ ਕੰਮ 90 ਪ੍ਰਤੀਸ਼ਤ ਤੱਕ ਪੂਰਾ ਹੋ ਚੁੱਕਾ ਹੈ ਅਤੇ ਇੰਟਰਲਾਕਿੰਗ ਸਮੇਤ ਇਹ ਕੰਮ ਆਉਂਦੇ 2 ਮਹੀਨਿਆਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਜਿਲੇ ਅੰਦਰ 10 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਅਤੇ ਵਾਟਰ ਵਰਕਸ ਦਾ ਕੰਮ ਵੀ ਜੰਗੀ ਪੱਧਰ ਤੇ ਜਾਰੀ ਹੈ।ਇਥੇ ਹੀ ਅੱਜ ਸਰਹਿੰਦ ਫੀਡਰ ਤੇ ਰਾਜਸਥਾਨ ਫੀਡਰ ਨਹਿਰਾਂ ਤੇ ਨਵੇ ਸਟੀਲ ਦੇ ਪੁਲਾਂ ਨੂੰ ਆਵਾਜਾਈ ਲਈ ਖੋਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਾਂ ਦੀ ਲੰਬਾਈ 44 ਮੀਟਰ ਅਤੇ 79 ਮੀਟਰ ਹੈ। ਜਿਸ ਤੇ 14 ਕਰੋੜ ਦੇ ਕਰੀਬ ਰਾਸ਼ੀ ਖਰਚ ਕੀਤੀ ਗਈ ਹੈ। ਇਨ੍ਹਾਂ ਪੁਲਾਂ ਦੀ ਚੌੜਾਈ 10.50 ਮੀਟਰ ਹੈ।ਉਨ੍ਹਾਂ ਕਿਹਾ ਕਿ ਕਰੋਨਾ ਕਾਰਨ ਇਨ੍ਹਾਂ ਪੁਲਾਂ ਦੇ ਨਿਰਮਾਣ ਕਾਰਜਾਂ ਵਿੱਚ ਕੁਝ ਦੇਰੀ ਹੋਈ ਹੈ ਪਰ ਇਸ ਉਪਰੰਤ ਪੂਰੀ ਸਪੀਡ ਨਾਲ ਕੰਮ ਕਰਕੇ ਮੁਕੰਮਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਪਿੰਡਾਂ ਦੇ ਲੋਕਾਂ ਨੂੰ ਚਹਿਲ ਰੋਡ ਨੈਸ਼ਨਲ ਹਾਈਵੇ ਸਮੇਤ ਵੱਖ ਵੱਖ ਇਲਾਕਿਆਂ ਵਿੱਚ ਆਉਣ ਜਾਣ ਵਾਲਿਆਂ ਨੂੰ ਵੱਡੀ ਮੱਦਦ ਮਿਲੇਗੀ। ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੋਵੇਗੀ। ਇਸ ਉਪਰੰਤ ਨੈਸ਼ਨਲ ਯੂਥ ਕਲੱਬ ਵੱਲੋਂ ਚਲਾਏ ਜਾ ਰਹੇ ਮ੍ਰਿਤਕ ਦੇਹ ਸੰਭਾਲ ਕੇਂਦਰ ਨੂੰ 5 ਲੱਖ ਰੁਪਏ ਗਰਾਂਟ ਦਾ ਚੈੱਕ ਵੀ ਭੇਂਟ ਕੀਤਾ। ਸ. ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਵਧੀਆ ਕੰਮ ਕਰਨ ਬਦਲੇ ਬੀ.ਐਡ ਅਧਿਕਾਰੀਆਂ ਨੂੰ ਸਾਬਾਸ਼ੀ ਦਿੱਤੀ ਅਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ।ਇਸ ਮੌਕੇ ਐਮ.ਡੀ. ਲੇਬਰਫੈਡ ਸ. ਰਣਜੀਤ ਸਿੰਘ ਬਰਾੜ, ਪ੍ਰਧਾਨ ਨਗਰ ਕੌਸਲ ਸ੍ਰੀ ਨਰਿਦੰਰਪਾਲ ਸਿੰਘ ਨਿੰਦਾ, ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਗਿੰਦਰਜੀਤ ਸਿੰਘ ਸੇਖੋਂ, ਸ੍ਰੀ ਨਵਦੀਪ ਸਿੰਘ ਬੱਬੂ ਬਰਾੜ, ਡਾ.ਜੰਗੀਰ ਸਿੰਘ, ਵਾਈਸ ਚੇਅਰਮੈਨ ਮਾਰਕਫੈਂਡ ਸ੍ਰੀ ਰਾਜਵਿੰਦਰ ਸਿੰਘ, ਸ੍ਰੀ ਮਹੀਪਇੰਦਰ ਸਿੰਘ ਸੇਖੋਂ, ਸ੍ਰੀ ਬਲਵੀਰ ਸਿੰਘ ਭਾਣਾ ਸਰਪੰਚ, ਸ੍ਰੀ ਮਹਿੰਦਰ ਸਿੰਘ ਮੂੰਗੀ, ਸ੍ਰੀ ਗੁਰਤੇਜ ਸਿੰਘ ਤੇਜਾ, ਐਕਸੀਅਨ ਬੀ.ਐਂਡ. ਆਰ ਸ੍ਰੀ ਕਰਮਜੀਤ ਸਿੰਘ ਭਲੂਰੀਆ, ਐਸ.ਡੀ.ਓ. ਬੀ.ਐਡ.ਆਰ ਸ੍ਰੀ ਨਵੀਨ ਕੁਮਾਰ, ਜੇ.ਈ ਸ੍ਰੀ ਸਵਰਨਦੀਪ ਸਿੰਘ, ਸ੍ਰੀ ਕਰਮਜੀਤ ਸਿੰਘ ਟਹਿਣਾ, ਸ੍ਰੀ ਹਿੰਮਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਆਮ ਲੋਕ ਹਾਜ਼ਰ ਸਨ।

 

Tags: Kushaldeep Singh Dhillon , Congres , Punjab Congress , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD