Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਨੇ ਲੋਕਾਂ ਦੀ ਹਰ ਜ਼ਰੂਰਤ ਨੂੰ ਧਿਆਨ ’ਚ ਰੱਖਦੇ ਹੋਏ ਛੋਟੀ ਤੋਂ ਵੱਡੀ ਮੰਗ ਨੁੰ ਕੀਤਾ ਪੂਰਾ : ਸੁੰਦਰ ਸ਼ਾਮ ਅਰੋੜਾ

ਵਿਧਾਇਕ ਅਰੋੜਾ ਨੇ ਵਾਰਡ ਨੰਬਰ 43 ਦੇ ਮੁਹੱਲਾ ਕਮਾਲਪੁਰ ’ਚ 20 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ, ਸੀਵਰੇਜ਼ ਤੇ ਇੰਟਰਲਾਕਿੰਗ ਟਾਈਲ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 23 Nov 2021

Last updated on: Nov 23, 2021, 00:00 IST

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀ ਜਨਤਾ ਨੂੰ ਹਰ ਜ਼ਰੂਰਤ ਦਾ ਧਿਆਨ ਰੱਖਦੇ ਹੋਏ ਉਨ੍ਹਾਂ ਦੀ ਹਰ ਛੋਟੀ ਤੇ ਵੱਡੀ ਮੰਗ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਲੋਕਾਂ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕੀਤੇ ਗਏ ਹਨ, ਬਿਜਲੀ ਦੀਆਂ ਦਰਾਂ ਦੀਆਂ ਕੀਮਤਾਂ ਵਿਚ ਭਾਰੀ ਕਟੌਤੀ ਕੀਤੀ ਗਈ ਹੈ, ਲੋਕਾਂ ਨੂੰ ਘੱਟ ਭਾਅ ’ਤੇ ਰੇਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਰਿਕਾਰਡ ਤੋੜ ਕਮੀ ਲਿਆਂਦੀ ਗਈ ਹੈ। ਉਹ ਵਾਰਡ ਨੰਬਰ 43 ਦੇ ਮੁਹੱਲਾ ਕਮਾਲਪੁਰ ਵਿਚ 20 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ, ਸੀਵਰੇਜ਼ ਤੇ ਇੰਟਰਲਾਕਿੰਗ ਟਾਈਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਬੀ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਸਰਵਨ ਸਿੰਘ, ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।

ਵਿਧਾਇਕ ਨੇ ਇਸ ਦੌਰਾਨ ਮੁਹੱਲਾ ਕਮਾਲਪੁਰ ਦੀ ਲੰਬੇ ਸਮੇਂ ਤੋਂ ਆ ਰਹੀ ਸਮੱਸਿਆ ਦਾ ਹੱਲ ਕਰਦੇ ਹੋਏ ਐਲਾਨ ਕੀਤਾ ਕਿ ਮੁਹੱਲੇ ਵਿਚ ਸਵਾ ਕਰੋੜ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਤੇ ਸੀਵਰੇਜ਼ ਦੀਆਂ ਨਵੀਆਂ ਪਾਈਪਾਂ ਪਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੁਹੱਲੇ ਵਿਚ ਸੀਵਰੇਜ਼ ਤੇ ਪਾਣੀ ਸਪਲਾਈ ਦੀਆਂ ਪਾਈਪਾਂ ਕਾਫੀ ਪੁਰਾਣੀਆਂ ਹੋਣ ਕਰਕੇ ਅਕਸਰ ਇਨ੍ਹਾਂ ਦੇ ਲੀਕੇਜ ਹੋ ਜਾਣ ਕਾਰਨ ਸੀਵਰੇਜ਼ ਦੇ ਪਾਣੀ ਦਾ ਵਾਟਰ ਸਪਲਾਈ ਦੇ ਪਾਣੀ ਵਿਚ ਮਿਕਸ ਹੋਣ ਦੀ ਸ਼ਿਕਾਇਤ ਰਹਿੰਦੀ ਸੀ, ਜਿਸ ਨਾਲ ਲੋਕਾਂ ਦੀ ਸਿਹਤ ’ਤੇ ਵੀ ਬੁਰਾ ਪ੍ਰਭਾਵ ਪੈਂਦਾ ਸੀ। ਇਸ ਲਈ ਇਲਾਕੇ ਵਿਚ ਨਵੇਂ ਸਿਰੇ ਤੋਂ ਪਾਈਪਾਂ ਪਾਉਣ ਦਾ ਕੰਮ ਕਰਵਾਇਆ ਜਾਵੇਗਾ ਤਾਂ ਜੋ ਲੋਕਾਂ ਦੀ ਸਿਹਤ ’ਤੇ ਕੋਈ ਬੁਰਾ ਪ੍ਰਭਾਵ ਨਾ ਪਵੇ।ਇਸ ਮੌਕੇ ਕੌਂਸਲਰ ਆਸ਼ਾ ਦੱਤਾ, ਹਰਪਾਲ ਸਿੰਘ ਪੁਰੀ, ਦੀਪਕ ਪੁਰੀ, ਰਵਿੰਦਰ ਦੱਤਾ, ਡਾ. ਸ਼ਿਵਾਨੀ ਅਰੋੜਾ ਪੁਰੀ, ਅਮਰ ਸਿੰਘ, ਸੁਸ਼ੀਲ ਕੁਮਾਰ, ਅਮਰਜੀਤ ਸ਼ਰਮਾ, ਅਮਰਜੀਤ, ਕਮਲਜੀਤ ਸਿੰਘ, ਸੁਰਿੰਦਰ, ਅਵਤਾਰ ਸਿੰਘ ਗੁਰਮੇਲ ਸਿੰਘ, ਸੁਖਵੀਰ ਸਿੰਘ ਬਿਲੂ, ਪੁਨੀਤ ਸ਼ਰਮਾ, ਗਿੰਨੀ, ਮਿੰਟੂ ਵੀ ਮੌਜੂਦ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD