Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਪੈਪਸੂ ਨਗਰ ਵਿਕਾਸ ਬੋਰਡ ਵੱਲੋਂ ਵਿਧਵਾਵਾਂ ਦੇ 45 ਪਰਿਵਾਰਾਂ ਨੂੰ ਮਾਲਕਾਨਾ ਹੱਕ ਦੇਣ ਦੀ ਪ੍ਰਵਾਨਗੀ: ਅਰੁਨਾ ਚੌਧਰੀ

ਰਾਜਪੁਰਾ ਦੇ ਵਿਕਾਸ ਲਈ 16 ਕਰੋੜ ਰੁਪਏ ਦੇਣ ਨੂੰ ਵੀ ਹਰੀ ਝੰਡੀ

Aruna Chaudhary, Punjab Pradesh Congress Committee, Congress, Punjab Congress, Government of Punjab, Punjab Government, Punjab, Rajpura

Web Admin

Web Admin

5 Dariya News

ਰਾਜਪੁਰਾ , 23 Nov 2021

Last updated on: Nov 23, 2021, 00:00 IST

ਪੰਜਾਬ ਦੇ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਰਾਜਪੁਰਾ ਪੈਪਸੂ ਨਗਰ ਵਿਕਾਸ ਬੋਰਡ ਦੀ 97ਵੀਂ ਮੀਟਿੰਗ ਵਿੱਚ ਜਿੱਥੇ ਸ਼ਹਿਰ ਵਿੱਚ ਰਹਿ ਰਹੀਆਂ 45 ਵਿਧਵਾਵਾਂ ਦੇ ਪਰਿਵਾਰਾਂ ਨੂੰ ਮਾਲਕਾਨਾ ਹੱਕ ਦੇਣ ਨੂੰ ਸਹਿਮਤੀ ਦਿੱਤੀ ਗਈ, ਉਥੇ ਹੀ ਰਾਜਪੁਰਾ ਦੇ ਵਿਕਾਸ ਲਈ ਕਰੀਬ 16 ਕਰੋੜ ਰੁਪਏ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਮੀਟਿੰਗ `ਚ ਉਨ੍ਹਾਂ ਦੇ ਨਾਲ ਬੋਰਡ ਦੇ ਵਿਸ਼ੇਸ਼ ਇਨਵਾਇਟੀ ਮੈਂਬਰ ਤੇ ਹਲਕਾ ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਕਸਤੂਰਬਾ ਸੇਵਾ ਆਸ਼ਰਮ ਵਾਲੀ ਬੋਰਡ ਦੀ ਮਲਕੀਅਤ ਵਾਲੀ ਜ਼ਮੀਨ `ਤੇ ਬੈਠੇ ਪਰਿਵਾਰਾਂ ਨੂੰ ਸਲੱਮ ਡਿਵੈਲਰਜ਼ ਸਕੀਮ ਐਕਟ ਅਧੀਨ ਮਾਲਕਾਨਾ ਹੱਕ ਪ੍ਰਦਾਨ ਕੀਤੇ ਗਏ ਹਨ।ਪੈਪਸੂ ਨਗਰ ਵਿਕਾਸ ਬੋਰਡ ਦੇ ਚੇਅਰਪਰਸਨ ਵਜੋਂ ਮੀਟਿੰਗ ਦੀ ਪ੍ਰਧਾਨਗੀ ਕਰਨ ਮਗਰੋਂ ਸ੍ਰੀਮਤੀ ਅਰੁਨਾ ਚੌਧਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੈਪਸੂ ਨਗਰ ਵਿਕਾਸ ਬੋਰਡ ਜਿਸ ਮੰਤਵ ਲਈ ਬਣਾਇਆ ਗਿਆ ਸੀ, ਉਸ ਮੰਤਵ ਦੀ ਪੂਰਤੀ ਕਰਨ ਵਿੱਚ ਕਾਮਯਾਬ ਹੋਇਆ ਹੈ ਕਿਉਂਕਿ 1947 ਦੀ ਵੰਡ ਦਾ ਦਰਦ ਹੰਢਾਉਣ ਵਾਲੇ ਪਰਿਵਾਰਾਂ ਦੇ ਮੁੜ ਵਸੇਬੇ ਲਈ ਬੋਰਡ ਨੇ ਬਹੁਤ ਸਾਰਥਿਕ ਯਤਨ ਕੀਤੇ ਹਨ। 

ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਜਿੱਥੇ ਸ਼ਹਿਰ ਦੇ ਵਿਕਾਸ ਲਈ ਬੋਰਡ ਰਾਹੀਂ ਕੀਤੇ ਜਾਣ ਵਾਲੇ ਕਾਰਜਾਂ ਨੂੰ ਪ੍ਰਵਾਨਗੀ ਦੇਣ ਸਮੇਤ ਸ਼ਹਿਰ ਦੀ ਬਿਹਤਰੀ ਲਈ ਫੈਸਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੋਰਡ ਦੀ ਸਥਾਈ ਤੇ ਲਗਾਤਾਰ ਆਮਦਨ ਬਣਾਉਣ ਲਈ ਵੀ ਚਰਚਾ ਕੀਤੀ ਗਈ ਹੈ।ਮਾਲ ਮੰਤਰੀ ਨੇ ਅੱਗੇ ਦੱਸਿਆ ਕਿ ਬੋਰਡ ਨੇ ਰਾਜਪੁਰਾ ਵਿੱਚ ਖੇਡ ਸਟੇਡੀਅਮ ਦੀ ਉਸਾਰੀ ਲਈ 6 ਏਕੜ 7 ਕਨਾਲ ਤੇ 10 ਮਰਲੇ ਜਗ੍ਹਾ ਦੇਣ ਸਮੇਤ 3 ਕਰੋੜ ਰੁਪਏ ਖੇਡ ਵਿਭਾਗ ਨੂੰ ਦੇਣ ਨੂੰ ਵੀ ਸਹਿਮਤੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਪੁਰਾਣੀ ਮਿਰਚ ਮੰਡੀ ਦੇ ਕੁਆਰਟਰਾਂ ਦੇ ਸਾਹਮਣੇ ਬੋਰਡ ਦੀ ਜ਼ਮੀਨ `ਤੇ ਵਿਧਾਇਕ ਸ੍ਰੀ ਕੰਬੋਜ ਦੀ ਸਲਾਹ ਨਾਲ ਪਾਰਕ ਦੀ ਉਸਾਰੀ ਕਰਕੇ ਓਪਨ ਜਿੰਮ ਤੇ ਬੂਟੇ ਲਾਉਣ ਦੀ ਵੀ ਸਹਿਮਤੀ ਦਿੱਤੀ ਗਈ। ਇਸ ਦੇ ਨਾਲ ਹੀ ਪੁਰਾਣੇ ਗਣੇਸ਼ ਨਗਰ ਵਿਖੇ ਸੜਕ ਲਈ ਥਾਂ ਛੱਡਣ ਤੇ ਇਸ ਦੀ ਉਸਾਰੀ ਲਈ ਵੀ ਸਹਿਮਤੀ ਦਿੱਤੀ ਗਈ।ਹਲਕਾ ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ ਨੇ ਮਾਲ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀਮਤੀ ਚੌਧਰੀ ਨੂੰ ਬੋਰਡ ਦਾ ਚੇਅਰਪਰਸਨ ਬਣਾਏ ਜਾਣ ਮਗਰੋਂ ਰਾਜਪੁਰਾ ਸ਼ਹਿਰ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਲਏ ਗਏ ਫੈਸਲਿਆਂ ਨਾਲ ਜਿੱਥੇ ਰਾਜਪੁਰਾ ਸ਼ਹਿਰ ਦੇ ਵਿਕਾਸ ਲਈ ਕਰੋੜਾਂ ਰੁਪਏ ਪ੍ਰਵਾਨ ਕੀਤੇ ਗਏ ਹਨ, ਜਿਸ ਦਾ ਗਰੀਬਾਂ ਨੂੰ ਤਾਂ ਫਾਇਦਾ ਹੋਵੇਗਾ ਹੀ ਸਗੋਂ ਸ਼ਹਿਰ ਵਿੱਚ 1947 ਦੀ ਵੰਡ ਤੋਂ ਬਾਅਦ ਬੈਠੇ ਪਰਿਵਾਰਾਂ ਨੂੰ ਵੀ ਲਾਭ ਹੋਵੇਗਾ।

 

Tags: Aruna Chaudhary , Punjab Pradesh Congress Committee , Congress , Punjab Congress , Government of Punjab , Punjab Government , Punjab , Rajpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD