Thursday, 16 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਸਕਿਉਰਟੀ ਬਰਾਂਚ ਦਾ ਵੱਖਰਾ ਕਾਡਰ ਬਣਾਇਆ ਜਾਵੇਗਾ : ਸੁਖਜਿੰਦਰ ਸਿੰਘ ਰੰਧਾਵਾ

ਸਰਹੱਦੀ ਖੇਤਰ ਦੀ ਸੁਰੱਖਿਆ ਲਈ ਹੋਰ ਪੁਲਿਸ ਤਾਇਨਾਤ ਕੀਤੀ ਜਾਵੇਗੀ

Sukhjinder Singh Randhawa, Punjab Pradesh Congress Committee, Congress, Punjab Government, Government of Punjab, Punjab Congress

Web Admin

Web Admin

5 Dariya News

ਅੰਮ੍ਰਿਤਸਰ , 23 Nov 2021

ਪਾਕਿਸਤਾਨ ਨਾਲ ਲੱਗਦੇ ਸਰਹੱਦੀ ਖੇਤਰ ਦੀ ਸੁਰੱਖਿਆ ਲਈ ਪੁਲਿਸ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਕਰਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿੰਨਾ ਕੋਲ ਗ੍ਰਹਿ ਵਿਭਾਗ ਦਾ ਚਾਰਜ ਵੀ ਹੈ, ਨੇ ਇਸ ਖੇਤਰ ਵਿਚ ਪੁਲਿਸ ਨਾਕੇ ਤੇ ਗਸ਼ਤ ਤੇਜ਼ ਕਰਨ ਲਈ ਹੋਰ ਪੁਲਿਸ ਫੋਰਸ ਤਾਇਨਾਤ ਕਰਨ ਦੀ ਹਦਾਇਤ ਕੀਤੀ ਹੈ। ਉਨਾਂ ਕਿਹਾ ਕਿ ਜਿਸ ਤਰਾਂ ਪੈਰਾ ਮਿਲਟਰੀ ਫੋਰਸਾਂ ਵੱਲੋਂ ਸਰਹੱਦ ਉਤੇ ਸੈਕੰਡ ਲਾਇਨ ਆਫ ਡਿਫੈਂਸ ਕਾਇਮ ਕੀਤੀ ਗਈ ਹੈ, ਉਸ ਅਧਾਰ ਉਤੇ ਇਕ ਰੱਖਿਆ ਪੰਕਤੀ ਪੰਜਾਬ ਪੁਲਿਸ ਬਣਾਵੇ। ਉਨਾਂ ਇਸ ਲਈ ਪੁਲਿਸ ਨੂੰ ਹਰ ਤਰਾਂ ਦੀ ਸਾਜ਼ੋ-ਸਮਾਨ ਦੇਣ ਦਾ ਭਰੋਸਾ ਦਿੰਦੇ ਕਿਹਾ ਕਿ ਪੰਜਾਬ ਪੁਲਿਸ ਦੇਸ਼ ਦੀ ਬਿਹਤਰ ਪੁਲਿਸ ਹੈ ਅਤੇ ਮੈਨੂੰ ਆਪਣੀ ਪੁਲਿਸ ਉਤੇ ਪੂਰਾ ਭਰੋਸਾ ਹੈ। ਉਨਾਂ ਕਿਹਾ ਕਿ ਕਿਸੇ ਵੀ ਮਾੜੇ ਅਨਸਰ ਦੀ ਪੁਸ਼ਤ ਪਿਨਾਹ ਲਈ ਤੁਹਾਡੇ ਉਤੇ ਕੋਈ ਰਾਜਸੀ ਦਬਾਅ ਨਹੀਂ ਹੈ ਅਤੇ ਤੁਸੀਂ ਆਪਣੇ ਕਾਨੂੰਨ ਅਨੁਸਾਰ ਰਾਜ ਦੀ ਸੁਰੱਖਿਆ ਲਈ ਕੰਮ ਕਰੋ।  ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਗ੍ਰਹਿ ਮੰਤਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਬਣਾਈ ਗਈ ਰਣਨੀਤੀ ਅਨੁਸਾਰ ਸੀਨੀਅਰ ਅਧਿਕਾਰੀਆਂ ਤੋਂ ਲੈ ਕੇ ਥਾਣਾ ਮੁੱਖੀ ਤੱਕ ਆਪਣੇ-ਆਪਣੇ ਅਧਿਕਾਰਤ ਇਲਾਕੇ ਵਿਚ ਰਹਿਣਗੇ ਅਤੇ ਜੋ ਵੀ ਅਧਿਕਾਰੀ ਆਪਣੇ ਖੇਤਰ ਤੋਂ ਬਾਹਰ ਜਾਂ ਗੈਰ ਹਾਜ਼ਰ ਪਾਇਆ ਗਿਆ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਲਈ ਅਧਿਕਾਰੀਆਂ ਦੀਆਂ ਟੀਮਾਂ ਬਣਾ ਦਿੱਤੀਆਂ ਗਈਆਂ ਹਨ, ਜੋ ਕਿ ਫੀਲਡ ਵਿਚ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਅਚਨਚੇਤ ਜਾਂਚ ਯਕੀਨੀ ਬਨਾਉਣਗੀਆਂ।

 ਸ. ਰੰਧਾਵਾ ਨੇ ਦੱਸਿਆ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿਚ ਸੀ ਸੀ ਟੀ ਵੀ ਕੈਮਰੇ ਲਗਾਉਣ ਦੀ ਵਿਉਂਤਬੰਦੀ ਕੀਤੀ ਗਈ ਹੈ ਅਤੇ ਇਸ ਲਈ ਕੰਮ ਛੇਤੀ ਸ਼ੁਰੂ ਕਰ ਦਿੱਤਾ ਜਾਵੇਗਾ, ਤਾਂ ਜੋ ਅਪਰਾਧੀ ਪੁਲਿਸ ਦੀ ਨਜ਼ਰ ਤੋਂ ਬਚ ਨਾ ਸਕਣ। ਉਨਾਂ ਦੱਸਿਆ ਕਿ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਨੂੰ 75 ਕਰੋੜ ਰੁਪਏ ਇਸ ਕੰਮ ਲਈ ਜਾਰੀ ਕਰ ਦਿੱਤੇ ਗਏ ਹਨ। ਉਨਾਂ ਸਪੱਸ਼ਟ ਕੀਤਾ ਕਿ ਜਿਲ੍ਹਾ ਪੁਲਿਸ ਮੁਖੀ ਕਿਸੇ ਵੀ ਲੋੜਵੰਦ ਨੂੰ ਅੰਗ ਰੱਖਿਅਕ ਨਹੀਂ ਦੇਣਗੇ ਅਤੇ ਇਸ ਲਈ ਮੁੱਖ ਦਫਤਰ ਵੱਲੋਂ ਸਾਰੀ ਰਿਪੋਰਟ ਲੈ ਕੇ ਹੀ ਕਾਰਵਾਈ ਕੀਤੀ ਜਾਵੇਗੀ। ਸ. ਰੰਧਾਵਾ ਨੇ ਦੱਸਿਆ ਕਿ ਸਕਿਉਰਟੀ ਦੀਆਂ ਲੋੜਾਂ ਪੂਰੀਆਂ ਕਰਨ ਲਈ ਵੱਖਰਾ ਕੇਡਰ ਬਨਾਉਣ ਦਾ ਵਿਚਾਰ ਵੀ ਕੀਤਾ ਗਿਆ ਹੈ, ਜੋ ਕਿ ਸਾਰੇ ਰਾਜ ਦੀਆਂ ਲੋੜਾਂ ਦੀ ਪੂਰਤੀ ਕਰੇਗਾ।ਨਸ਼ਿਆਂ ਦੇ ਖਾਤਮੇ ਲਈ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਸ. ਰੰਧਾਵਾ ਨੇ ਮੈਡੀਕਲ ਸਟੋਰਾਂ ਵਿਚ ਵਿਕਦੇ ਨਸ਼ੇ ਨੂੰ ਸਖਤੀ ਨਾਲ ਰੋਕਣ ਦੀ ਹਦਾਇਤ ਕੀਤੀ। ਇਸ ਦੇ ਨਾਲ ਹੀ ਉਨਾਂ ਆਬਕਾਰੀ ਵਿਭਾਗ ਤੇ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਨਾਜਾਇਜ਼ ਸ਼ਰਾਬ ਦੀ ਆੜ ਵਿਚ ਮਾਰੇ ਜਾਂਦੇ ਛਾਪਿਆਂ ਦਾ ਗੰਭੀਰ ਨੋਟਿਸ ਲੈਂਦੇ ਕਿਹਾ ਕਿ ਕੋਈ ਵੀ ਅਜਿਹਾ ਛਾਪਾ ਸਥਾਨਕ ਪੁਲਿਸ ਦੀ ਗੈਰ ਹਾਜ਼ਰੀ ਵਿਚ ਨਹੀਂ ਮਾਰਿਆ ਜਾਵੇਗਾ। ਉਨਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਗੈਰ ਕਾਨੂੰਨੀ ਛਾਪੇ ਮਾਰਨ ਵਾਲਿਆਂ ਖਿਲਾਫ ਵੀ ਪੁਲਿਸ ਕੇਸ ਦਰਜ ਕੀਤੇ ਜਾਣ। ਇਸ ਮੌਕੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਵਰੁਣ ਰੂਜ਼ਮ, ਡੀ ਜੀ ਪੀ ਇਕਬਾਲਪ੍ਰੀਤ ਸਿੰਘ ਸਹੋਤਾ, ਏ ਡੀ ਜੀ ਪੀ ਸ੍ਰੀ ਏ. ਐਸ ਰਾਏ, ਸ੍ਰੀ ਆਰ. ਐਨ ਢੋਕੇ, ਆਈ ਜੀ ਬਾਰਡਰ ਰੇਂਜ ਸ੍ਰੀ ਮੁਨੀਸ਼ ਚਾਵਲਾ, ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਕਮਿਸ਼ਰ ਨੌਨਿਹਾਲ ਸਿੰਘ, ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਤੋਂ ਇਲਾਵਾ ਬਾਰਡਰ ਰੇਂਜ ਤੇ ਜਲੰਧਰ ਰੇਂਜ ਵਿਚ ਪੈਂਦੇ ਸਾਰੇ ਜਿਲਿ੍ਹਆਂ ਦੇ ਪੁਲਿਸ ਮੁਖੀ ਵੀ ਹਾਜ਼ਰ ਸਨ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD