Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲੋਕਾਂ ਦੇ ਕੰਮਾਂ ਵਿੱਚ ਵਿਘਨ ਪਾਉਣ ਵਾਲੇ ਅਧਿਕਾਰੀ ਬਖਸ਼ੇ ਨਹੀਂ ਜਾਣਗੇ : ਨਵਜੋਤ ਸਿੰਘ ਸਿੱਧੂ

ਸਮੇਂ ਸਿਰ ਵਿਕਾਸ ਕਾਰਜਾਂ ਦੇ ਟੈਂਡਰ ਨਾ ਲਗਾਉਣ ਦੀ ਹੋਵੇਗੀ ਜਾਂਚ

Navjot Singh Sidhu, Congress, Chandigarh, Punjab Congress

Web Admin

Web Admin

5 Dariya News

ਅੰਮ੍ਰਿਤਸਰ , 23 Nov 2021

Last updated on: Nov 23, 2021, 00:00 IST

ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਅੰਮ੍ਰਿਤਸਰ ਪੂਰਬੀ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਜਿਲ੍ਹਾ ਪ੍ਰਬੰਧਕੀ ਹਾਲ ਵਿਖੇ ਪੂਰਬੀ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦੇ ਹੋਏ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਕੋਈ ਢਿੱਲਮਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਦੇ ਕੰਮਾਂ ਵਿੱਚ ਰੁਕਾਵਟ ਪਾਉਣ ਵਾਲੇ ਅਧਿਕਾਰੀ ਬਖਸ਼ੇ ਨਹੀਂ ਜਾਣਗੇ।ਸ: ਸਿੱਧੂ ਨੇ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਦੋ ਟੁੱਕ ਸ਼ਬਦਾਂ ਵਿੱਚ ਕਿਹਾ  ਕਿ ਕਿਸੇ ਵੀ ਵਿਕਾਸ ਕਾਰਜ ਦੇ ਟੈਂਡਰ ਇਕ ਵਾਰ ਹੀ ਲੱਗਣੇ ਚਾਹੀਦੇ ਹਨ ਅਤੇ ਬਾਰ ਬਾਰ ਟੈਂਡਰ ਲਗਾਉਣ ਵਾਲੇ ਅਧਿਕਾਰੀਆਂ ਦੀ ਜਾਂਚ ਕੀਤੀ ਜਾਵੇਗੀ ਕਿ ਵਾਰ-ਵਾਰ ਟੈਂਡਰ ਲਗਾ ਕੇ ਸਮਾਂ ਕਿਉਂ ਖ਼ਰਾਬ ਕੀਤਾ ਗਿਆ? ਸ: ਸਿੱਧੂ ਨੇ ਕਿਹਾ ਕਿ ਉਹ ਛੇਤੀ ਹੀ  ਫਿਰ ਮੀਟਿੰਗ ਕਰਨਗੇ ਅਤੇ ਜਿਹੜੇ ਅਧਿਕਾਰੀਆਂ ਵੱਲੋਂ ਫੰਡਾਂ ਦੀ ਵਰਤੋਂ ਨਹੀਂ ਕੀਤੀ ਗਈ ਉਨਾਂ ਦੀ ਜਵਾਬਦੇਹੀ ਨਿਸ਼ਚਿਤ ਕੀਤੀ ਜਾਵੇਗੀ।  ਉਨਾਂ ਕਿਹਾ ਕਿ ਸਰਕਾਰ ਵਲੋਂ ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਕੋਈ ਵੀ ਰੁਕਾਵਟ ਨਹੀਂ ਆਉਣ ਦਿੱਤੀ ਜਾਂਦੀ ਪਰ ਕੁਝ ਅਧਿਕਾਰੀਆਂ ਵਲੋਂ ਜਾਣ-ਬੁੱਝ ਕੇ ਵਿਕਾਸ ਕਾਰਜ ਦੇਰੀ ਨਾਲ ਕੀਤੇ ਜਾਂਦੇ ਹਨ, ਜੋ ਕਿ ਬਰਦਾਸ਼ਤਯੋਗ ਨਹੀਂ ਹਨ। ਉਨਾਂ ਕਿਹਾ ਕਿ ਅਗਲੀ ਹੋਣ ਵਾਲੀ ਮੀਟਿੰਗ ਵਿਚ ਅਧਿਕਾਰੀ ਇਹ ਰਿਪੋਰਟ ਲੈ ਕੇ ਆਉਣ ਕਿ ਕਿਥੇ ਕੰਮ ਰੁਕਿਆ ਜਾਂ ਸ਼ੁਰੂ ਕਿਉਂ ਨਹੀਂ ਹੋਇਆ?ਸ: ਸਿੱਧੂ ਨੇ ਕਿਹਾ ਕਿ ਹਲਕਾ ਪੂਰਬੀ ਵਿੱਚ ਸਭ ਤੋਂ ਪਹਿਲਾਂ ਗੋਲਡਨ ਗੇਟ ਤੋਂ ਲੈ ਕੇ ਹੁਸੈਨਪੁਰਾ ਚੌਂਕ ਤੱਕ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਰਸਤੇ ਵਿੱਚ ਕਿਤੇ ਵੀ ਰੇਤ ਦੀਆਂ ਟਰਾਲੀਆਂ ਖੜ੍ਹੀਆਂ ਨਹੀਂ  ਹੋਣ ਦਿੱਤੀਆਂ ਜਾਣਗੀਆਂ। ਉਨਾਂ ਸਬੰਧਤ ਅਧਿਕਾਰੀਆ ਨੂੰ ਨਿਰਦੇਸ਼ ਦਿੱਤੇ ਕਿ ਇਸ ਕੰਮ ਨੂੰ ਤੁਰੰਤ ਸ਼ੁਰੂ ਕਰਵਾਉਣ ਤਾਂ ਜੋ ਬਾਹਰੋਂ ਆਉਣ ਵਾਲੇ ਯਾਤਰੂਆਂ ’ਤੇ ਇਸਦਾ ਚੰਗਾ ਪ੍ਰਭਾਵ ਪਵੇ। 

ਸ: ਸਿੱਧੂ ਨੇ ਪੂਰਬੀ ਹਲਕੇ ਵਿੱਚ ਸਟਰੀਟ ਲਾਈਟਾਂ ਅਤੇ ਮੁਧਲ ਰੋਡ ਤੇ ਬਣਨ ਵਾਲੀ ਸੜ੍ਹਕ ਵਿੱਚ ਦੇਰੀ ਨੂੰ ਲੈ ਕੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਬੰਧ ਵਿੱਚ ਉਹ ਆਪਣਾ ਲਿਖ਼ਤੀ ਜਵਾਬ ਪੇਸ਼ ਕਰਨ ਕਿ ਅਜੇ ਤੱਕ ਸਟਰੀਟ ਲਾਈਟਾਂ ਕਿਉਂ ਨਹੀਂ ਲੱਗੀਆਂ, ਜਦਕਿ ਪੂਰੇ ਫੰਡਜ਼ ਆਏ ਹੋਏ ਹਨ ਅਤੇ ਇਸੇ ਤਰ੍ਹਾਂ ਹੀ ਮੁਧਲ ਸੜ੍ਹਕ ਦੇ ਕੰਮ ਵਿੱਚ ਦੇਰੀ ਕਿਉਂ ਹੋਈ ਹੈ। ਉਨਾਂ ਕਿਹਾ ਕਿ ਪੂਰਬੀ ਹਲਕੇ ਵਿੱਚ ਸਟਰੀਟ ਲਾਈਟਾਂ ਲਈ ਇੱਕ ਕਰੋੜ ਰੁਪਏ ਦਿੱਤੇ ਗਏ ਸਨ। ਪਰ ਫਿਰ ਵੀ ਅਜੇ ਤੱਕ ਸਟਰੀਟ ਲਾਟੀਟਾਂ ਦਾ ਕੰਮ  ਮੁਕੰਮਲ ਕਿਉਂ ਨਹੀਂ ਹੋਇਆ।ਸ: ਸਿੱਧੂ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਕੋਡ ਆਫ਼ ਕੰਡਕ ਲੱਗਣ ਤੋਂ ਪਹਿਲਾਂ ਪਹਿਲਾਂ ਸਾਰੇ ਵਿਕਾਸ ਕਾਰਜਾਂ ਦੇ ਟੈਂਡਰ ਲਗਾਉਣ ਅਤੇ ਸਮਾਬੱਧ ਤਰੀਕੇ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾਵੇ। ਉਨਾਂ ਕਿਹਾ ਕਿ ਖਾਸ ਕਰਕੇ ਵਿਕਾਸ ਕਾਰਜਾਂ ਦੀ ਗੁਣਵੱਤਾ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦਸਿਆ ਕਿ ਪੂਰਬੀ ਹਲਕੇ ਵਿੱਚ 265 ਕੰਮਾਂ ਵਿਚੋਂ 29 ਕੰਮ ਮੁਕੰਮਲ ਹੋ ਚੁੱਕੇ ਹਨ ਅਤੇ 120 ਦੇ ਟੈਂਡਰ ਲੱਗ ਚੁੱਕੇ ਹਨ ਅਤੇ 116 ਕੰਮਾਂ ’ਤੇ ਕੰਮ ਚਲ ਰਿਹਾ ਹੈ। ਉਨਾਂ ਦੱਸਿਆ ਕਿ ਪੂਰਬੀ ਹਲਕੇ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਕੰਮ ਕਰਵਾਉਣ ਵਾਲੀਆਂ ਸਬੰਧਤ ਏਜੰਸੀਆਂ ਨੂੰ ਫੰਡ ਅਲਾਟ ਕਰ ਦਿੱਤੇ ਗਏ ਹਨ। ਇਸ ਮੀਟਿੰਗ ਵਿੱਚ ਮੇਅਰ ਨਗਰ ਨਿਗਮ ਸ: ਕਰਮਜੀਤ ਸਿੰਘ ਰਿੰਟੂ, ਚੇਅਰਮੈਨ ਨਗਰ ਸੁਧਾਰ ਟਰੱਸਟ ਸ: ਦਮਨਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗ, ਐਸ.ਡੀ.ਐਮ. ਸ੍ਰੀ ਟੀ ਬੈਨਿਥ ਅਤੇ ਰਾਜੇਸ਼ ਸ਼ਰਮਾ, ਐਕਸੀਅਨ ਸ: ਇੰਦਰਜੀਤ ਸਿੰਘ, ਨਗਰ ਨਿਗਮ ਦੇ ਐਸ.ਸੀ. ਸ੍ਰੀ ਮਹਾਜਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Navjot Singh Sidhu , Congress , Chandigarh , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD