Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਦੁਭਾਲੀ ਵਿਖੇ 98 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡੇ

ਲਾਭਪਾਤਰੀਆਂ ਵੱਲੋਂ ਸ. ਨਾਗਰਾ ਦਾ ਧੰਨਵਾਦ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 24 Nov 2021

Last updated on: Nov 24, 2021, 00:00 IST

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਯਤਨ ਹੈ ਕਿ ਹਰ ਲੋੜਵੰਦ ਦੀ ਰਿਹਾਇਸ਼ ਸਮੇਤ ਜਿੰਨੀਆਂ ਵੀ ਦਿੱਕਤਾਂ ਹਨ, ਉਹ ਸਾਰੀਆਂ ਦੂਰ ਕੀਤੀਆਂ ਜਾਣ ਤਾਂ ਜੋ ਕੋਈ ਵਿਅਕਤੀ ਇੱਕ ਚੰਗੀ ਜ਼ਿੰਦਗੀ ਜਿਉਣ ਤੋਂ ਸੱਖਣਾ ਨਾ ਰਹੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਖੇੜਾ ਦੇ ਪਿੰਡ ਦੁਭਾਲੀ ਵਿਖੇ 98 ਲੋੜਵੰਦਾਂ ਨੂੰ 2-ਮਰਲੇ ਦੇ ਪਲਾਟ ਵੰਡਣ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚੰਨੀ ਖੁਦ ਇਕ ਆਮ ਗ਼ਰੀਬ ਪਰਿਵਾਰ ਵਿੱਚੋਂ ਉੱਠ ਕੇ ਇਸ ਮੁਕਾਮ 'ਤੇ ਪੁੱਜੇ ਹਨ ਤੇ ਉਹ ਗ਼ਰੀਬਾਂ ਦਾ ਦਰਦ ਚੰਗੀ ਤਰ੍ਹਾਂ ਸਮਝਦੇ ਹਨ। ਉਹਨਾਂ ਦਾ ਸੁਫ਼ਨਾ ਹੈ ਕੇ ਸੂਬੇ ਵਿਚ ਰਹਿੰਦੇ ਹਰ ਲੋੜਵੰਦ ਦੀਆਂ ਦਿਕਤਾਂ ਦੂਰ ਕੀਤੀਆਂ ਜਾਣ। ਸ. ਨਾਗਰਾ ਨੇ ਕਿਹਾ ਕਿ ਹਰ ਇੱਕ ਇਨਸਾਨ ਨੂੰ ਸਭ ਤੋਂ ਪਹਿਲਾਂ ਘਰ ਦੀ ਲੋੜ ਹੈ ਅਤੇ ਪਲਾਟਾਂ ਦੀ ਵੰਡ ਕਰਦਿਆਂ ਉਹਨਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ। ਉਹਨਾਂ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਰਹਿੰਦੇ ਕਿਸੇ ਵੀ ਲੋੜਵੰਦ ਨੂੰ ਘਰ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।

ਉਹ ਖੁਦ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਹਮੇਸ਼ਾ ਗਰੀਬ ਅਤੇ ਲੋੜਵੰਦਾਂ ਦੀ ਮੱਦਦ ਲਈ ਤੱਤਪਰ ਰਹਿੰਦਾ ਹੈ ਅਤੇ ਹਲਕੇ ਦੇ ਜਿਸ ਵੀ ਗਰੀਬ ਲੋੜਵੰਦ ਪਰਿਵਾਰ ਨੂੰ ਉਹਨਾਂ ਤੱਕ ਕੋਈ ਵੀ ਜ਼ਰੂਰਤ ਪੈਂਦੀ ਹੈ, ਉਹ ਬੇਝਿਜਕ ਉਹਨਾਂ ਨੂੰ ਮਿਲ ਸਕਦੇ ਹਨ। ਉਹ ਅਤੇ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਗਰੀਬਾਂ ਦੀ ਸੇਵਾ ਵਿੱਚ ਹਾਜ਼ਰ ਰਹੇਗਾ।ਸ. ਨਾਗਰਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਜੰਗੀ ਪੱਧਰ ਉੱਤੇ ਜਾਰੀ ਵੀ ਹਨ। ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ।ਇਸ ਮੌਕੇ ਬਲਾਕ ਸੰਮਤੀ ਖੇੜਾ ਦੇ ਚੇਅਰਮੈਨ ਗੁਰਮੇਲ ਸਿੰਘ ਰਾਜਿੰਦਰਗੜ੍ਹ,ਸਰਪੰਚ ਰਘਵੀਰ ਸਿੰਘ ਕਾਲੀ,ਪੰਚ ਜਸਵੀਰ ਸਿੰਘ,ਪੰਚ ਲਾਭ ਸਿੰਘ,ਅਮਨਾ ਦੁਭਾਲੀ,ਭੰਤਾ ਦੁਭਾਲੀ,ਗੁਰੂਦੁਆਰਾ ਕਮੇਟੀ ਦੇ ਪ੍ਰਧਾਨ ਗੁਰਸੇਵਕ ਸਿੰਘ,ਪ੍ਰਿਤਪਾਲ ਸਿੰਘ ਹੋਰ ਪਿੰਡ ਵਾਸੀ ਹਾਜ਼ਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD