Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨੇਤਾਵਾਂ ਤੇ ਰਾਜਨੀਤਕ ਪਾਰਟੀਆਂ ਦੀ ਕਹਿਣੀ ਤੇ ਕਰਨੀ ਵਿਚ ਕੋਈ ਫ਼ਰਕ ਨਹੀਂ ਹੋਣਾ ਚਾਹੀਦਾ : ਕਾਕਾ ਰਣਦੀਪ ਸਿੰਘ ਨਾਭਾ

ਪਿੰਡਾਂ ਵਿੱਚ ਪਲਾਟਾਂ ਦੀ ਵੰਡ ਵਿਚ ਕੋਈ ਭੇਦ ਭਾਵ ਨਹੀਂ ਕੀਤਾ ਜਾਵੇਗਾ

Randeep Singh Nabha, Congress, Punjab Congress

Web Admin

Web Admin

5 Dariya News

ਅਮਲੋਹ , 24 Nov 2021

Last updated on: Nov 24, 2021, 00:00 IST

ਨੇਤਾਵਾਂ ਤੇ ਰਾਜਨੀਤਕ ਪਾਰਟੀਆਂ ਦੀ ਕਹਿਣੀ ਤੇ ਕਰਨੀ ਵਿਚ ਕੋਈ ਫ਼ਰਕ ਨਹੀਂ ਹੋਣਾ ਚਾਹੀਦਾ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫ਼ੂਡ ਪ੍ਰੋਸੈਸਿੰਗ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ  ਅਪਣੇ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਦੌਰੇ ਦੌਰਾਨ ਕੀਤਾ। ਓਹਨਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੇ ਗਏ ਬਿਆਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਕ ਪਾਸੇ ਪੰਜਾਬ ਵਿੱਚ 12556 ਸਕੂਲ ਹਨ ਅਤੇ ਪੰਜਾਬ ਦਾ ਕੁੱਲ ਜੀ ਐਸ ਟੀ  ਕਰੀਬ 15 ਹਜ਼ਾਰ ਕਰੋੜ ਦਾ ਹੈ ਜਦਕਿ  ਦਿੱਲੀ ਵਿੱਚ 1100 ਸਕੂਲ ਅਤੇ ਜੀ ਐਸ ਟੀ 54 ਹਜ਼ਾਰ ਕਰੋੜ ਰੁਪਏ ਹੈ ਫਿਰ ਵੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇਸ਼ ਵਿਚੋਂ ਪਹਿਲੇ ਨੰਬਰ ਤੇ ਹੈ ਜਦ ਕਿ ਦਿੱਲੀ ਚੌਥੇ ਨੰਬਰ ਤੇ ਹੈ।ਉਹਨਾਂ ਕਿਹਾ ਕਿ ਕੇਜਰੀਵਾਲ  ਮੁਹੱਲਾ ਕਲੀਨੀਕਾ ਦੀ ਗੱਲ ਕਰਦੇ ਹਨ ਅਤੇ ਕਹਿੰਦੇ ਹਨ ਕਿ ਪੰਜਾਬ ਵਿਚ ਦਿੱਲੀ ਮਾਡਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤੁਸੀ ਸਾਰੇ ਜਾਣਦੇ ਹੋ ਕਿ ਕਰੋਨਾ ਮਹਾਂਮਾਰੀ ਦੌਰਾਨ ਸਭ ਤੋਂ ਵੱਧ ਹਾਲਾਤ ਦਿੱਲੀ ਵਿਚ ਹੀ ਖ਼ਰਾਬ ਹੋਏ ਸਨ।  ਸ. ਨਾਭਾ ਨੇ ਕਿਹਾ ਕਿ ਹੁਣ ਤੱਕ ਦਿੱਲੀ ਦੇ ਪ੍ਰਦੂਸ਼ਣ ਲਈ ਕੇਜਰੀਵਾਲ ਪੰਜਾਬ ਵਿਚ ਜਲਾਈ ਜਾਣ ਵਾਲੀ ਪਰਾਲ਼ੀ ਨੂੰ ਜ਼ਿੰਮੇਵਾਰ ਠਹਿਰਾਉਂਦੇ ਰਹੇ ਪਰ ਸੁਪਰੀਮ ਕੋਰਟ ਵੱਲੋਂ ਦਿੱਲੀ ਦੇ ਪ੍ਰਦੂਸ਼ਣ ਵਿਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ ਵਿਚ ਜਲਾਈ ਜਾਣ ਵਾਲੀ ਪਰਾਲੀ ਦਾ ਹਿੱਸਾ ਸਿਰਫ  4 ਤੋਂ 7 ਫ਼ੀਸਦੀ ਦੱਸੇ ਜਾਣ ਤੇ ਵੀ ਕੇਜਰੀਵਾਲ ਨੇ ਅਪਣੀ ਬੇਤੁਕੀ ਬਿਆਨਬਾਜ਼ੀ ਤੇ ਕੋਈ ਠੱਲ ਨਹੀਂ ਪਾਈ ਹੈ। ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਨੇ  ਕਿਹਾ ਕਿ  ਪੰਜਾਬ ਵਿਚ ਦਿੱਲੀ ਮਾਡਲ ਲਾਗੂ ਕਰਨ ਦੀ ਕੋਈ ਲੋੜ ਨਹੀਂ ਹੈ। ਪਰ ਦਿੱਲੀ ਤੇ ਲੋਕਾਂ ਨੂੰ ਰਾਹਤ ਦੇਣ ਲਈ ਉਥੇ ਪੰਜਾਬ ਮਾਡਲ ਨੂੰ ਲਾਗੂ ਕੀਤਾ ਜਾਵੇ।ਦੂਜੇ ਪਾਸੇ ਵੱਲੋਂ ਅਮਲੋਹ ਵਿਧਾਨ ਸਭਾ ਹਲਕੇ ਦੇ ਸੱਤ ਵੱਡੇ ਪਿੰਡਾਂ ਵਿੱਚ ਗਰੀਬ ਪਰਿਵਾਰਾਂ ਨੂੰ ਦੋ ਦੋ ਮਰਲੇ ਦੇ ਪਲਾਟਾਂ ਦੇ ਸਰਟੀਫਿਕੇਟ ਵੰਡਦੇ ਹੋਏ ਉਨ੍ਹਾਂ ਸਪਸ਼ਟ ਨਿਰਦੇਸ਼ ਦਿੱਤੇ ਕੇ ਪਲਾਟਾ ਦੀ ਵੰਡ ਮੌਕੇ ਕਿਸੇ ਵੀ ਵਿਅਕਤੀ ਨਾਲ ਕੋਈ ਵੀ ਭੇਦਭਾਵ ਨਹੀਂ ਕੀਤਾ ਜਾਵੇਗਾ ਅਤੇ ਹਰ ਲੋੜਵੰਦ ਨੂੰ ਉਸਦਾ ਬਣਦਾ ਹੱਕ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਲੋਕ ਅਰਪਣ ਕੀਤਾ।

 ਉਨ੍ਹਾਂ ਦੱਸਿਆ ਕਿ ਪਿੰਡ ਤੰਦਾ ਬੱਧਾ ਬਰਮਾਂ ਤੇ ਇੰਟਰਲਾਕ ਟਾਈਲਾਂ, ਸੋਲਰ ਸਟਰੀਟ ਲਾਈਟਾਂ, ਛੱਪੜ ਦੀ ਰੈਨੋਵੇਸ਼ਨ ਅਤੇ ਫਿਰਨੀ,  ਸੋਲਿਡ ਵੇਸਟ, ਕੈਟਲ ਸੈਟ ਤੇ ਕਰੀਬ 21 ਲੱਖ 71 ਹਜਾਰ ਰੁਪਏ ਖਰਚ ਕਰਕੇ ਪਿੰਡ ਦਾ ਵਿਕਾਸ ਕੀਤਾ ਹੈ ਅਤੇ ਇਸ ਪਿੰਡ ਵਿੱਚ 32 ਗਰੀਬ ਪਰੀਵਾਰਾਂ ਨੂੰ 2-2 ਮਰਲੇ ਦੇ ਪਲਾਟ ਵੀ ਵੰਡੇ ਗਏ ਹਨ। ਇਸੇ ਤਰ੍ਹਾਂ ਪਿੰਡ ਲੱਲੋਂ ਵਿਖੇ ਛੱਪੜ ਦੀ ਰੈਨੋਵੇਸ਼ਨ, ਸੀਵਰੇਜ, ਗਲੀਆਂ ਵਿੱਚ ਇੰਟਰਲਾਕ ਟਾਈਲਾਂ, ਜਿੰਮ ਹਾਲ, ਸਟਰੀਟ ਲਾਈਟਾਂ, ਕਮਿਊਨਿਟੀ ਸੈਂਟਰ ਤੋਂ ਹਰਬੰਸ ਸਿੰਘ ਦੇ ਘਰ  ਤੱਕ ਗਲੀ, ਰੂਰਲ ਕੁਨੈਕਟੀਵਿਟੀ, ਸੋਲਿਡ ਵੇਸਟ, ਸੀਚੇਵਾਲ ਪ੍ਰੋਜੈਕਟ, ਸਮਸ਼ਾਨ ਘਾਟ ਸ਼ੈਡ, ਸਕੂਲ ਦੇ ਅੱਗੇ ਪਾਰਕ, ਪਲਾਂਟੇਸ਼ਨ ਅਤੇ ਟ੍ਰੀ ਗਾਰਡ ਸਮੇਤ ਹੋਰ ਵਿਕਾਸ ਕਾਰਜਾਂ ਤੇ ਕਰੀਬ 01 ਕਰੋੜ ਤੋਂ ਵੱਧ ਰੁਪਏ ਖਰਚ ਕੀਤੇ ਗਏ ਹਨ।ਇਸ ਮੌਕੇ 64 ਗਰੀਬ ਪਰੀਵਾਰਾਂ ਨੂੰ 2-2 ਮਰਲੇ ਦੇ ਪਲਾਂਟ ਵੀ ਵੰਡੇ ਗਏ। ਕੈਬਨਿਟ ਮੰਤਰੀ ਨੇ ਆਪਣੇ ਦੱਸਿਆ ਕਿ ਇਸੇ ਲੜੀ ਤਹਿਤ  ਪਿੰਡ ਫੈਜੁਲਾਪੁਰ ਵਿਖੇ ਗਲੀਆਂ ਨਾਲੀਆਂ, ਖੜਵੰਜੇ, ਬਾਲਮੀਕ ਧਰਮਸ਼ਾਲਾ  ਦੀ ਕੰਧ,ਛੱਪੜ ਦੀ ਰੈਨੋਵੇਸ਼ਨ ਅਤੇ ਹੋਰ ਵਿਕਾਸ ਕਾਰਜਾ ਕਰੀਬ 67 ਲੱਖ ਰੁਪਏ  ਦੀ ਲਾਗਤ ਨਾਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡ ਸਮਸ਼ਪੁਰ ਵਿਖੇ ਵੀ ਛੱਪੜ ਦੀ ਚਾਰਦੀਵਾਰੀ, ਪਾਈਪ ਲਾਈਨ, ਗਲੀਆਂ ਨਾਲੀਆਂ, ਆਂਗਨਵਾੜੀ ਸੈਂਟਰ, ਰਿਟੇਨਿੰਗ ਵਾਲ ਸਮੇਤ ਪਿੰਡ ਦੇ ਹੋਰ ਵਿਕਾਸ ਦੇ ਕੰਮਾਂ ਤੇ ਕਰੀਬ 01 ਕਰੋੜ 23 ਲੱਖ ਰੁਪਏ ਖਰਚ ਕੀਤੇ ਗਏ ਹਨ। ਪਿੰਡ ਕੁੰਭ ਵਿਖੇ ਵੀ ਗਲੀਆਂ ਨਾਲੀਆਂ, ਗੰਦੇ ਪਾਣੀ ਦਾ ਨਿਕਾਸ, ਆਂਗਣਵਾਂੜੀ ਸੈਂਟਰ, ਮਿਡਲ ਸਕੂਲ ਵਿਚ ਸਾਇੰਸ ਲੈਬ, ਰੂਰਲ  ਕੁਨੇਕਟੀਵਿਟੀ,ਸੋਕ ਪਿੱਟ ਸਮੇਤ ਹੋਰ ਵਿਕਾਸ ਕਾਰਜ ਕੀਤੇ ਗਏ ਹਨ ਜਿਨ੍ਹਾਂ ਤੇ ਕਰੀਬ 83 ਲੱਖ 53 ਹਜਾਰ ਰੁਪਏ ਖਰਚ ਆਏ ਹਨ। ਇਸ ਉਪਰੰਤ ਪਿੰਡ ਮਾਜਰੀ ਮਿਸ਼ਰੀ ਵਾਲੀ ਵਿਖੇ ਵੀ ਸੀਵਰੇਜ, ਬਰਮ ਤੇ ਇੰਟਰਲਾਕ ਟਾਈਲ ਤੇ ਕਰੀਬ 07 ਲੱਖ 24 ਹਜਾਰ ਰੁਪਏ ਖਰਚ ਕੀਤੇ ਗਏ ਹਨ। ਪਿੰਡ ਗੁਰਧਨਪੁਰ ਵਿਖੇ ਵੀ  ਛੱਪੜ ਦੀ ਰੈਨੋਵੇਸ਼ਨ,ਸੀਵਰੇਜ, ਗਲੀਆਂ ਵਿਚ ਇੰਟਰਲਾਕ ਟਾਈਲਾਂ, ਐਲੀਮੈਂਟਰੀ ਸਕੂਲ ਵਿੱਚ ਸਮਾਰਟ ਕਮਰਿਆਂ ਲਈ ਕਰੀਬ 31 ਲੱਖ 20 ਹਜਾਰ ਰੁਪਏ ਖਰਚ ਕੀਤੇ ਗਏ ਹਨ।ਸ. ਨਾਭਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਵਿੱਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪਿੰਡਾਂ ਦੇ ਰਹਿੰਦੇ ਕੰਮ ਵੀ ਜਲਦੀ ਤੋਂ ਜਲਦੀ ਪੂਰੇ ਕਰ ਦਿੱਤੇ ਜਾਣਗੇ। ਇਸ ਮੌਕੇ ਐਸ ਡੀ ਐਮ ਅਮਲੋਹ ਸ੍ਰੀਮਤੀ ਜੀਵਨਜੋਤ ਕੌਰ, ਡੀ ਐਸ ਪੀ ਸੁਖਵਿੰਦਰ ਸਿੰਘ, ਬੀ ਡੀ ਪੀ ਓ ਅਮਲੋਹ ਕੁਲਵਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ, ਵੱਖ ਵੱਖ ਪਿੰਡਾਂ ਦੇ ਸਰਪੰਚ ਪੰਚਾਂ ਤੋਂ ਇਲਾਵਾ ਹੋਰ ਪੰਤਵੰਤੇ ਵੀ ਹਾਜਰ ਸਨ।

 

Tags: Randeep Singh Nabha , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD