Tuesday, 14 May 2024

 

 

ਖ਼ਾਸ ਖਬਰਾਂ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

 

ਪੰਜਾਬ ਪੁਲਿਸ ਨੇ ਇੱਕ ਹੋਰ ਸੰਭਾਵੀ ਅੱਤਵਾਦੀ ਹਮਲਾ ਕੀਤਾ ਨਾਕਾਮ; ਹੱਥ ਗੋਲਿਆਂ, ਪਿਸਤੌਲਾਂ ਸਮੇਤ ਅਤਿ ਕੱਟੜਪੰਥੀ ਆਪਰੇਟਵ ਗ੍ਰਿਫਤਾਰ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 24 Nov 2021

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਦੱਸਿਆ ਕਿ ਤਰਨਤਾਰਨ ਦੇ ਪਿੰਡ ਸੋਹਲ ਦੇ ਅਤਿ ਕੱਟੜਪੰਥੀ ਆਪਰੇਟਰ ਰਣਜੀਤ ਸਿੰਘ, ਜੋ ਵਿਦੇਸ਼ ਅਧਾਰਤ ਅੱਤਵਾਦੀ ਸੰਸਥਾਵਾਂ ਨਾਲ ਜੁੜਿਆ ਹੋਇਆ ਸੀ, ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਵਿੱਚ ਇੱਕ ਹੋਰ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਉਸ ਦੇ ਕਬਜ਼ੇ 'ਚੋਂ ਦੋ ਚੀਨੀ ਪੀ-86 ਹੱਥ ਗੋਲੇ ਅਤੇ ਦੋ ਪਿਸਤੌਲਾਂ ਸਮੇਤ ਜਿੰਦਾ ਕਾਰਤੂਸਾਂ ਤੋਂ ਇਲਾਵਾ ਪੀ.ਬੀ.02-ਡੀ.ਏ-6685 ਨੰਬਰੀ ਇੱਕ ਕਾਲੇ ਰੰਗ ਦਾ ਰਾਇਲ ਇਨਫੀਲਡ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਡੀਜੀਪੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਇਲਾਕੇ ਵਿੱਚ ਰਣਜੀਤ ਸਿੰਘ ਦੀ ਮੌਜੂਦਗੀ ਸਬੰਧੀ ਖੁਫੀਆ ਸੂਚਨਾਵਾਂ 'ਤੇ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਦੀਆਂ ਵਿਸ਼ੇਸ਼ ਟੀਮਾਂ ਨੂੰ ਸ਼ੱਕੀ ਵਿਅਕਤੀ ਦਾ ਪਤਾ ਲਗਾਉਣ ਲਈ ਨਿਰਧਾਰਤ ਖੇਤਰ ਵਿੱਚ ਭੇਜਿਆ ਗਿਆ ਸੀ ਅਤੇ ਰਣਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ।ਇਹ ਗ੍ਰਿਫਤਾਰੀ ਉਦੋਂ ਹੋਈ ਜਦੋਂ ਪੰਜਾਬ ਵਿੱਚ ਹੋਰ ਹਥਿਆਰਾਂ ਦੇ ਨਾਲ-ਨਾਲ ਹੱਥ ਗੋਲੇ ਅਤੇ ਟਿਫਿਨ ਬੰਬਾਂ ਦੀ ਭਾਰੀ ਆਮਦ ਦੇਖਣ ਨੂੰ ਮਿਲ ਰਹੀ ਹੈ। ਹਾਲ ਹੀ ਵਿੱਚ, ਸੀਆਈਏ ਨਵਾਂਸ਼ਹਿਰ ਅਤੇ ਪਠਾਨਕੋਟ ਦੇ ਛਾਉਣੀ ਖੇਤਰ ਵਿੱਚ ਦੋ ਗ੍ਰਨੇਡ ਧਮਾਕਿਆਂ ਦੇ ਮਾਮਲੇ ਅਤੇ ਜ਼ੀਰਾ ਖੇਤਰ ਤੋਂ ਇੱਕ ਜਿੰਦਾ ਹੱਥ ਗੋਲੇ ਦੀ ਬਰਾਮਦਗੀ ਦੇ ਮਾਮਲੇ ਸਾਹਮਣੇ ਆਏ ਸਨ।

ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਜਾਂਚ ਦੌਰਾਨ ਰਣਜੀਤ ਨੇ ਖੁਲਾਸਾ ਕੀਤਾ ਕਿ ਉਸ ਨੇ ਸਮਾਜਿਕ ਕੰਮਾਂ ਦੇ ਬਹਾਨੇ ਫੰਡ ਇਕੱਠਾ ਕਰਨ ਲਈ ‘ਕੌਮ ਦੇ ਰਾਖੇ’ ਨਾਂ ਦਾ ਗਰੁੱਪ ਬਣਾਇਆ ਸੀ ਅਤੇ ਇਸ ਗਰੁੱਪ ਰਾਹੀਂ ਸੋਸ਼ਲ ਮੀਡੀਆ ਜ਼ਰੀਏ ਉਹ ਯੂਕੇ ਅਤੇ ਹੋਰ ਦੇਸ਼ਾਂ ਵਿੱਚ ਰਹਿੰਦੇ ਵੱਖ-ਵੱਖ ਕੱਟੜਪੰਥੀ ਅਤੇ ਦਹਿਸ਼ਤਗਰਦ ਅਨਸਰਾਂ ਦੇ ਸੰਪਰਕ ਵਿੱਚ ਆਇਆ ਸੀ ਅਤੇ ਆਪਣੇ ਸਮਾਜਿਕ ਕੰਮ ਦੀ ਆੜ ਵਿੱਚ ਸਲੀਪਰ ਸੈੱਲ ਬਣਾਉਣ ਲਈ ਮਦਦ ਦੀ ਪੇਸ਼ਕਸ਼ ਕੀਤੀ ਸੀ। ਡੀਜੀਪੀ ਨੇ ਅੱਗੇ ਦੱਸਿਆ ਕਿ ਰਣਜੀਤ ਨੇ ਅੱਗੇ ਖੁਲਾਸਾ ਕੀਤਾ ਕਿ ਹਾਲ ਹੀ ਵਿੱਚ ਉਸ ਨੂੰ ਹਥਿਆਰਾਂ ਅਤੇ ਵਿਸਫੋਟਕਾਂ ਦੀ ਇੱਕ ਖੇਪ ਮੁਹੱਈਆ ਕਰਵਾਈ ਗਈ ਸੀ ਅਤੇ ਉਹ ਸਰਹੱਦੀ ਸੂਬੇ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਅਤੇ ਅਮਨ-ਕਾਨੂੰਨ ਭੰਗ ਕਰਨ ਲਈ ਅੱਤਵਾਦੀ ਹਮਲਾ ਕਰਨ ਦੀ ਯੋਜਨਾ ਬਣਾ ਰਿਹਾ ਸੀ।ਡੀਜੀਪੀ ਨੇ ਦੱਸਿਆ ਕਿ ਰਣਜੀਤ ਵੀ ਉਸ ਗਰੁੱਪ ਦਾ ਹਿੱਸਾ ਸੀ, ਜਿਸ ਨੇ 15 ਜਨਵਰੀ, 2020 ਨੂੰ ਹਰਿਮੰਦਰ ਸਾਹਿਬ ਅੰਮ੍ਰਿਤਸਰ ਨੂੰ ਜਾਂਦੀ ਵਿਰਾਸਤੀ ਸੜਕ 'ਤੇ ਲੋਕ ਨਾਚਾਂ ਸਬੰਧੀ ਸਥਾਪਿਤ ਬੁੱਤਾਂ ਦੀ ਭੰਨਤੋੜ ਕੀਤੀ ਸੀ। ਉਹਨਾਂ ਅੱਗੇ ਦੱਸਿਆ ਕਿ ਪੁਲਿਸ ਵੱਲੋਂ ਰਣਜੀਤ ਨੂੰ ਬੁੱਤਾਂ ਦੀ ਭੰਨ ਤੋੜ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਹ ਇਸ ਸਮੇਂ ਜ਼ਮਾਨਤ 'ਤੇ ਹੈ।ਏਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਨੇ ਕਿਹਾ ਕਿ ਯੂਕੇ ਆਧਾਰਤ ਉਸ ਵਿਅਕਤੀ ਅਤੇ ਉਸ ਦੇ ਹੋਰ ਭਾਰਤੀ ਸਾਥੀਆਂ ਦਾ ਪਤਾ ਲਗਾਉਣ ਲਈ ਹੋਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸ ਨੇ ਖੇਪ ਦਾ ਪ੍ਰਬੰਧ ਕੀਤਾ ਸੀ।ਇਸ ਦੌਰਾਨ, ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਪਦਾਰਥ ਸੋਧ ਐਕਟ ਦੀਆਂ ਧਾਰਾਵਾਂ 3, 4 ਅਤੇ 5 ਅਤੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 120 ਅਤੇ 120-ਬੀ ਤਹਿਤ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 24 ਮਿਤੀ 23.11.2021 ਨੂੰ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD