Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਸਾਲਾਨਾ ਗਰਾਂਟ 114 ਕਰੋੜ ਰੁਪਏ ਤੋਂ ਵਧਾ ਕੇ 240 ਕਰੋੜ ਰੁਪਏ ਕਰਨ ਦਾ ਐਲਾਨ

ਯੂਨੀਵਰਸਿਟੀ ਦਾ 150 ਕਰੋੜ ਰੁਪਏ ਕਰਜ਼ਾ ਵੀ ਪੰਜਾਬ ਸਰਕਾਰ ਅਦਾ ਕਰੇਗੀ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Manpreet Singh Badal

Web Admin

Web Admin

5 Dariya News

ਪਟਿਆਲਾ , 24 Nov 2021

Last updated on: Nov 24, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਪਲੇਠੀ ਫੇਰੀ ਦੌਰਾਨ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਆਮ ਲੋਕਾਂ ਦੀ ਪਹੁੰਚ 'ਚ ਲਿਆਉਣ ਲਈ ਸੂਬੇ 'ਚ 'ਪੰਜਾਬ ਸਿੱਖਿਆ ਮਾਡਲ' ਲਾਗੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਡਲ ਰਾਹੀਂ ਸੂਬੇ ਦੇ ਸਾਰੇ ਸਰਕਾਰੀ ਸਿੱਖਿਆ ਅਦਾਰਿਆਂ ਨੂੰ ਵਿੱਤੀ ਸੰਕਟ ਵਿਚ ਕੱਢ ਕੇ ਮੁਢਲਾ ਢਾਂਚਾ ਮਜ਼ਬੂਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਸ ਮੌਕੇ ਭਾਸ਼ਾ ਦੇ ਨਾਮ ਉਤੇ ਬਣੀ ਵਿਸ਼ਵ ਦੀ ਇਸ ਦੂਜੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ 'ਚੋਂ ਕੱਢਣ ਲਈ ਯੂਨੀਵਰਸਿਟੀ ਸਿਰ ਚੜ੍ਹਿਆ 150 ਕਰੋੜ ਰੁਪਏ ਦਾ ਕਰਜ਼ਾ ਵੀ ਪੰਜਾਬ ਸਰਕਾਰ ਵੱਲੋਂ ਉਤਾਰਨ ਦਾ ਵੀ ਐਲਾਨ ਕੀਤਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਯੂਨੀਵਰਸਿਟੀ ਦੀ ਸਾਲਾਨਾ ਗਰਾਂਟ-ਇਨ-ਏਡ 114 ਕਰੋੜ ਰੁਪਏ ਤੋਂ ਵਧਾ 240 ਕਰੋੜ ਰੁਪਏ ਕਰਨ ਐਲਾਨ ਕੀਤਾ।ਅੱਜ ਇੱਥੇ ਗੁਰੂ ਤੇਗ ਬਹਾਦਰ ਹਾਲ ਵਿਖੇ ਯੂਨੀਵਰਸਿਟੀ ਅਧਿਆਪਕਾਂ, ਕਰਮਚਾਰੀਆਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ 9.50 ਕਰੋੜ ਰੁਪਏ ਮਹੀਨਾ ਗਰਾਂਟ ਦਿੱਤੀ ਜਾਂਦੀ ਸੀ, ਜੋ ਹੁਣ ਵਧਾ ਕੇ 20 ਕਰੋੜ ਰੁਪਏ ਮਹੀਨਾ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਐਲਾਨ ਸੂਬੇ 'ਚ ਪੰਜਾਬ ਸਿੱਖਿਆ ਮਾਡਲ ਦੇ ਤਹਿਤ ਸਰਕਾਰੀ ਸਿੱਖਿਆ ਅਦਾਰਿਆਂ ਨੂੰ ਮੁੜ ਤੋਂ ਸਿਰ ਪੈਰ ਕਰਕੇ ਮਜ਼ਬੂਤ ਕਰਨ ਲਈ ਚੁੱਕਿਆ ਹੈ। ਪੰਜਾਬੀ ਯੂਨੀਵਰਸਿਟੀ ਵੱਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਗਰੀਬ ਬੱਚਿਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰਨ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆ ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਅਤੇ ਖਾਸ ਕਰਕੇ ਮੁੱਖ ਮੰਤਰੀਆਂ ਨੇ ਪੰਜਾਬੀ ਯੂਨੀਵਰਸਿਟੀ ਦੀ ਸਾਰ ਨਹੀਂ ਲਈ ਜਿਸ ਕਾਰਨ ਪੰਜਾਬੀ ਮਾਂ ਬੋਲੀ ਦੀ ਅੰਲਬਰਦਾਰ ਯੂਨੀਵਰਸਿਟੀ ਵਿੱਤੀ ਸੰਕਟ 'ਚ ਵਿੱਚ ਬੁਰੀ ਤਰ੍ਹਾਂ ਫਸ ਗਈ ਸੀ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਤਕਨੀਕੀ ਸਿੱਖਿਆ ਮੰਤਰੀ ਹੁੰਦਿਆਂ ਵੀ ਹਰ ਪੱਧਰ 'ਤੇ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਬਹੁਤ ਜ਼ੋਰ ਅਜ਼ਮਾਇਸ਼ ਕੀਤੀ ਸੀ, ਪਰ ਉਸ ਵਕਤ ਮੁੱਖ ਮੰਤਰੀ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਹੁਣ ਜਦੋਂ ਉਹ ਮੁੱਖ ਮੰਤਰੀ ਬਣੇ ਹਨ ਤਾਂ ਉਨ੍ਹਾਂ ਵਲੋਂ ਪੰਜਾਬ ਦੇ ਸਿੱਖਿਆ ਦੇ ਢਾਂਚੇ ਨੂੰ ਮੁੜ ਤੋਂ ਮਜ਼ਬੂਤ ਕਰਨ ਲਈ ਕਈ ਵੱਡੀਆਂ ਪਹਿਲ ਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਹ ਖੁਦ ਸਰਕਾਰੀ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ 'ਚ ਪੜੇ ਹਨ ਇਸ ਲਈ ਉਹ ਸਰਕਾਰੀ ਸਿੱਖਿਆ ਅਦਾਰਿਆਂ ਦੀਆਂ ਹੇਠਲੇ ਪੱਧਰ 'ਤੇ ਸਮੱਸਿਆਵਾਂ ਤੋਂ ਜਾਣੂ ਹਨ, ਜਿਸ ਤਹਿਤ ਹੀ ਪੰਜਾਬੀ ਯੂਨੀਵਰਸਿਟੀ ਦੀ ਪੁਨਰ ਸੁਰਜੀਤੀ ਲਈ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਕਰਨ ਲਈ ਵੱਡੇ ਫੈਸਲੇ ਲਏ ਗਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਨੂੰ ਪ੍ਰਫੁਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਦੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸਰਕਾਰੀ ਤੇ ਪ੍ਰਾਈਵੇਟ ਸਿੱਖਿਆ ਨੂੰ ਆਮ ਲੋਕਾਂ ਦੀ ਪਹੁੰਚ 'ਚ ਲਿਆਉਣ ਲਈ ਕਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ।ਇਸ ਮੌਕੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਬਜ਼ੁਰਗਾਂ ਵਲੋਂ ਪੰਜਾਬੀ ਮਾਂ ਬੋਲੀ ਨੂੰ ਪ੍ਰਫੁਲਤ ਕਰਨ ਲਈ ਸਥਾਪਤ ਕੀਤੇ ਗਏ ਅਦਾਰੇ ਨੂੰ ਬਚਾਉਣ ਲਈ 20 ਸਾਲਾਂ ਤੋਂ ਲਟਕਦੇ ਆ ਰਹੇ ਮਸਲੇ ਨੂੰ ਮੁੱਖ ਮੰਤਰੀ ਚੰਨੀ ਨੇ ਮੁੱਖ ਮੰਤਰੀ ਬਣਨ ਦੇ 2 ਮਹੀਨੇ ਦੇ ਅੰਦਰ ਵੱਡਾ ਫੈਸਲਾ ਲੈ ਕੇ ਇਤਿਹਾਸ ਸਿਰਜਿਆ ਹੈ।ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮੌਜੂਦਗੀ 'ਚ ਪੇਂਡੂ ਕਾਰੋਬਾਰ ਤੇ ਹੁਨਰ ਵਿਕਾਸ ਕੇਂਦਰ ਤੇ ਵਣ-ਤ੍ਰਿਣ-ਜੀਵ-ਜੰਤ ਸੰਤੁਲਨ ਮੁੜ-ਬਹਾਲ ਦਾ ਕੇਂਦਰ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਪੰਜਾਬ ਦੇ ਮਾਲਵਾ ਖਿੱਤੇ ਵਿੱਚ ਮੁਕਾਮੀ ਕਾਰੋਬਾਰ ਨੂੰ ਸਥਾਪਿਤ ਕਰਨ ਹਿੱਤ ਪੰਜਾਬੀ ਯੂਨੀਵਰਸਿਟੀ ਰੁਜ਼ਗਾਰ ਦੇ ਨਵੇਂ ਉੱਦਮ ਲਈ ਯਤਨਸ਼ੀਲ ਹੈ।ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਅਰਵਿੰਦ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮਤਰੀ ਦਾ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਬਾਹਰ ਕੱਢਣ ਲਈ ਲਈ ਲਏ ਇਤਿਹਾਸਕ ਫੈਸਲਿਆਂ ਧੰਨਵਾਦ ਕਰਦਿਆਂ ਵਿਸਵਾਸ਼ ਦਿਵਾਇਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਮੁੜ ਤੋਂ ਅਜਿਹੇ ਵਿੱਤੀ ਸੰਕਟ ਵਿਚ ਨਹੀਂ ਆਉਣ ਦੇਣਗੇ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Manpreet Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD