Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੀਟ ਹਮਲਿਆਂ ਤੋਂ ਫ਼ਸਲਾਂ ਦਾ ਉਜਾੜਾ ਰੋਕਣ ਲਈ ਡਰੋਨ ਤਕਨੀਕ ਦੀ ਵਰਤੋਂ ਕਰੇਗੀ ਪੰਜਾਬ ਸਰਕਾਰ : ਰਣਦੀਪ ਸਿੰਘ ਨਾਭਾ

'ਪੰਜਾਬ ਦਾ ਵਿਜ਼ਨ ਡਾਕੂਮੈਂਟ' ਕਰੇਗਾ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ

Randeep Singh Nabha, Congress, Punjab Congress

Web Admin

Web Admin

5 Dariya News

ਰਾਜਪੁਰਾ , 25 Nov 2021

Last updated on: Nov 25, 2021, 00:00 IST

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਵਿਭਾਗਾਂ ਦੇ ਮੰਤਰੀ ਸ. ਰਣਦੀਪ ਸਿੰਘ ਨਾਭਾ ਕਿਹਾ ਹੈ ਕਿ ਪੰਜਾਬ ਸਰਕਾਰ, ਰਾਜ ਵਿਚ ਕੀਟ ਹਮਲਿਆਂ ਤੋਂ ਫ਼ਸਲਾਂ ਦਾ ਉਜਾੜਾ ਰੋਕਣ ਵਾਸਤੇ ਡਰੋਨਾਂ ਰਾਹੀਂ ਕੀਟਨਾਸ਼ਕਾਂ ਦਾ ਛਿੜਕਾਅ ਕਰਨ ਲਈ ਸੈਟੇਲਾਈਟ ਇਮੇਜ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰੇਗੀ। ਰਣਦੀਪ ਸਿੰਘ ਨਾਭਾ, ਯੁਵਾ ਭਾਗੀਦਾਰੀ ਫਾਊਂਡੇਸ਼ਨ ਵੱਲੋਂ ਚਿਤਕਾਰਾ ਯੂਨੀਵਰਸਿਟੀ ਦੇ ਸਹਿਯੋਗ ਨਾਲ ਅੱਜ ਕਰਵਾਏ ਗਏ ਵਿਦਿਆਰਥੀਆਂ ਦੇ ਰੂਬਰੂ ਪ੍ਰੋਗਰਾਮ 'ਚ ਸ਼ਾਮਲ ਹੋਣ ਪੁੱਜੇ ਹੋਏ ਸਨ।ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਖੇਤੀ 'ਤੇ ਇੱਕ 'ਪੰਜਾਬ ਦਾ ਵਿਜ਼ਨ ਡਾਕੂਮੈਂਟ' ਤਿਆਰ ਕੀਤਾ ਜਾ ਰਿਹਾ ਹੈ, ਇਸ ਤਹਿਤ ਸੂਬੇ ਨੂੰ ਚਾਰ ਜੋਨਾਂ ਵਿਚ ਵੰਡਕੇ ਖਿੱਤੇ ਮੁਤਾਬਕ ਆਧੁਨਿਕ ਤੇ ਵਿਭਿੰਨਤਾ ਅਧਾਰਤ ਖੇਤੀ ਕੀਤੀ ਜਾਵੇਗੀ ਅਤੇ ਵਿਦੇਸ਼ਾਂ, ਖਾਸ ਕਰਕੇ ਇਜ਼ਰਾਈਲ ਦੀ ਮਦਦ ਨਾਲ ਫੂਡ ਪ੍ਰਾਸੈਸਿੰਗ ਪਲਾਂਟ ਲਗਾਏ ਜਾਣਗੇ।ਸ. ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਦੇਸ਼ ਦੇ ਖੇਤਰਫਲ ਦੇ ਹਿਸਾਬ ਨਾਲ 1.5 ਫੀਸਦੀ ਜਮੀਨ ਹੋਣ ਦੇ ਬਾਵਜੂਦ ਪੰਜਾਬ ਖੇਤੀ ਪ੍ਰਧਾਨ ਸੂਬੇ ਵਜੋਂ ਹਿੰਦੁਸਤਾਨ ਦੇ ਅਨਾਜ ਭੰਡਾਰ ਵਿਚ 35 ਫੀਸਦੀ ਹਿੱਸਾ ਪਾਉਂਦਾ ਹੈ।ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਯਤਨਾਂ ਸਦਕਾ 51 ਫੀਸਦੀ ਕਮੀ ਦਰਜ ਕੀਤੀ ਗਈ ਹੈ, ਜਿਸ ਦੀ ਪੁਸ਼ਟੀ ਕੌਮੀ ਗਰੀਨ ਟ੍ਰਿਬਿਊਨਲ ਨੇ ਵੀ ਕੀਤੀ ਹੈ।ਜਦਕਿ ਸੁਪਰੀਮ ਕੋਰਟ ਨੇ ਵੀ ਕਿਹਾ ਹੈ ਕਿ ਪ੍ਰਦੂਸ਼ਣ ਪਰਾਲੀ ਨੂੰ ਸਾੜਨ ਕਰਕੇ ਕੇਵਲ 4 ਤੋਂ 10 ਫੀਸਦੀ ਹੀ ਪ੍ਰਦੂਸ਼ਣ ਹੁੰਦਾ ਹੈ।ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਉਹ ਇਸ ਦਾ ਸਵਾਗਤ ਕਰਦੇ ਹਨ ਪਰੰਤੂ ਇਹ ਕਾਨੂੰਨ ਥੋਪੇ ਗਏ ਸਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਤੇ ਵਿੱਤੀ ਸਹਾਇਤਾ ਦਿੱਤੀ ਹੈ।ਨੌਜਵਾਨਾਂ ਨੂੰ ਇੰਟਰਪ੍ਰੀਨਿਉਰਸ਼ਿਪ ਅਪਨਾਉਣ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਰਕਾਰ ਕੇਵਲ ਇੱਕ ਸੀਮਤ ਗਿਣਤੀ ਤੱਕ ਹੀ ਰੁਜਗਾਰ ਦੇ ਸਕਦੀ ਹੈ ਪਰ ਆਪਣੇ ਉਦਮ ਸ਼ੁਰੂ ਕਰਨ ਵਾਲਿਆਂ ਨੂੰ ਸਹਾਇਤਾ ਬੇਹਿਸਾਬ ਕੀਤੀ ਜਾ ਸਕਦੀ ਹੈ।ਇਸ ਮੌਕੇ ਆਲ ਇੰਡੀਆ ਕਾਂਗਰਸ ਪਾਰਟੀ ਦੇ ਬੁਲਾਰੇ ਗੌਤਮ ਖੇੜਾ ਨੇ ਨੌਜਵਾਨਾਂ ਨੂੰ ਸਿਆਸਤ ਵਿੱਚ ਆਉਣ ਲਈ ਆਖਦਿਆਂ ਕਿਹਾ ਕਿ ਕਾਂਗਰਸ ਰਾਜ ਅੰਦਰ ਲੋਕਾਂ ਅਤੇ ਸਰਕਾਰ ਦਰਮਿਆਨ ਇਕ ਪੁਲ ਦਾ ਕੰਮ ਕਰ ਰਹੀ ਹੈ।ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਗੌਤਮ ਸੇਠ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਨੀਤੀ, ਸਰਕਾਰ, ਸਟਾਰਟਅਪ ਲਈ ਕਿਵੇਂ ਮਦਦ ਕਰੇ, ਨੌਜਵਾਨਾਂ ਨੂੰ ਪੰਜਾਬ ਦਾ ਭਵਿੱਖ ਕਿਵੇਂ ਬਣਾਇਆ ਜਾਵੇ, ਬਾਰੇ, ਵਿਦਿਆਰਥੀਆਂ ਦੇ ਵਿਚਾਰ ਬਹੁਤ ਲਾਹੇਵੰਦ ਸਾਬਤ ਹੋਣਗੇ।ਇਸ ਮੌਕੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸ. ਰਣਦੀਪ ਸਿੰਘ ਨੇ ਸ. ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸੂਬੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਕਰੇਗੀ, ਜਿਸ ਲਈ ਉਨਾਂ ਨੇ ਸਿਰਤੋੜ ਯਤਨ ਅਰੰਭ ਦਿੱਤੇ ਹਨ ਅਤੇ ਇਸਦੇ ਨਤੀਜੇ ਬਹੁਤ ਜਲਦ ਕਿਸਾਨਾਂ ਦੇ ਸਾਹਮਣੇ ਹੋਣਗੇ।ਸ. ਰਣਦੀਪ ਸਿੰਘ ਨੇ, ਪੱਤਰਕਾਰਾਂ ਵੱਲੋਂ, ਮੌਜੂਦਾ ਸਰਕਾਰ ਕੋਲ ਬਹੁਤ ਘੱਟ ਸਮਾਂ ਬਚਿਆ ਹੈ, ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਆਖਿਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਆਸਾਂ-ਉਮੀਦਾਂ 'ਤੇ ਪੂਰੀ ਤਰ੍ਹਾਂ ਖਰ੍ਹੀ ਉਤਰ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਨ ਵਿਸ਼ਵਾਸ਼ ਹੈ ਕਿ 2022 'ਚ ਕਾਂਗਰਸ ਪਾਰਟੀ ਮੁੜ ਤੋਂ ਆਪਣੀ ਸਰਕਾਰ ਬਣਾਏਗੀ।ਇਸ ਮੌਕੇ ਚਿਤਕਾਰਾ ਯੂਨੀਵਰਸਿਟੀ ਦੇ ਪਰੋ-ਚਾਂਸਲਰ ਡਾ. ਮਧੂ ਚਿਤਕਾਰਾ, ਵਾਈਸ ਚਾਂਸਲਰ ਡਾ. ਅਰਚਨਾ ਮੰਤਰੀ, ਰਜਿਸਟਰਾਰ ਡਾ. ਐਸ.ਸੀ ਸ਼ਰਮਾ, ਐਸ.ਡੀ.ਐਮ. ਡਾ. ਸੰਜੀਵ ਕੁਮਾਰ, ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ ਤੇ ਵੱਡੀ ਗਿਣਤੀ ਵਿਦਿਆਰਥੀ ਵੀ ਮੌਜੂਦ ਸਨ

 

Tags: Randeep Singh Nabha , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD