Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਪੰਜਾਬ ਸਰਕਾਰ ਦੀਆਂ ਅਹਿਮ ਘੋਸ਼ਣਾਵਾਂ ਤੋਂ ਸੂਬਾ ਵਾਸੀਆਂ ਨੂੰ ਮਿਲੀ ਵੱਡੀ ਰਾਹਤ

ਮੁੱਖ ਮੰਤਰੀ ਚੰਨੀ ਦੀ ਵਿਕਾਸਸ਼ੀਲ ਸੋਚ ਕਾਰਨ ਸੂਬੇ ਦਾ ਹੋਇਆ ਸਰਬਪੱਖੀ ਵਿਕਾਸ : ਸੁੰਦਰ ਸ਼ਾਮ ਅਰੋੜਾ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 25 Nov 2021

Last updated on: Nov 25, 2021, 00:00 IST

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿਚ ਰਿਕਾਰਡਤੋੜ ਵਿਕਾਸ ਕਰਵਾਉਂਦੇ ਹੋਏ ਹਰ ਵਰਗ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੀਆਂ ਗਈਆਂ ਅਹਿਮ ਘੋਸ਼ਣਾਵਾਂ ਤੋਂ ਸੂਬਾ ਵਾਸੀਆਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ ਅਤੇ ਇਸ ਦਾ ਫਾਇਦਾ ਜ਼ਮੀਨੀ ਪੱਧਰ ’ਤੇ ਆਮ ਲੋਕਾਂ ਤੱਕ ਪਹੁੰਚਿਆ ਹੈ। ਉਹ ਪਿੰਡ ਬਸੀ ਪੁਰਾਣੀ ਤੋਂ ਪਿੰਡ ਨਾਰਾ ਤੱਕ ਚੌੜੀ ਹੋਣ ਵਾਲੀ ਸੜਕ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ 2 ਕਰੋੜ 33 ਲੱਖ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਨਾਲ ਸੜਕ ਦੀ ਚੌੜਾਈ 10 ਫੁੱਟ ਤੋਂ ਵੱਧ ਕੇ 14 ਫੁੱਟ ਕੀਤੀ ਜਾ ਰਹੀ ਹੈ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਗੁਜ਼ਰਨ ਵਾਲੀ ਸੜਕ ਦੀਆਂ ਬਰਮਾਂ ’ਤੇ ਇੰਟਰਲਾਕਿੰਗ ਟਾਈਲਾਂ ਵੀ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਸੜਕ ਦੀ ਮਜ਼ਬੂਤੀ ਬਰਕਰਾਰ ਰਹੇ।ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਿਕਾਸਸ਼ੀਲ ਸੋਚ ਦੇ ਚੱਲਦਿਆਂ ਸੂਬੇ ਦਾ ਸਰਬਪੱਖੀ ਵਿਕਾਸ ਹੋ ਪਾਇਆ ਹੈ ਅਤ ਇਹ ਕੰਮ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਵਿਸ਼ੇਸ਼ਕਰ ਪਿੰਡਾਂ ਵਿਚ ਵਿਕਾਸ ਦੇ ਲਿਹਾਜ਼ ਨਾਲ ਕੋਈ ਕਮੀ ਨਹੀਂ ਰਹਿਣ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਿੰਡਾਂ ਵਿਚ ਹੋਰ ਕਈ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਹਰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਈਆਂ ਗਈਆਂ ਹਨ ਅਤੇ ਹੁਣ ਵਿਧਾਨ ਸਭਾ ਹਲਕੇ ਦੇ ਪਿੰਡਾਂ ਨੂੰ ਮਾਡਲ ਪਿੰਡਾਂ ਦੇ ਤੌਰ ’ਤੇ ਪੇਸ਼ ਕੀਤਾ ਜਾਵੇਗਾ।

ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੂਰੇ ਉਤਰੀ ਖੇਤਰ ਦੇ ਮੁਕਾਬਲੇ ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਸਭ ਤੋਂ ਸਸਤਾ ਹੈ ਅਤੇ ਇਸੇ ਤਰ੍ਹਾਂ ਬਿਜਲੀ ਦੇ ਰੇਟ ਵੀ ਪੂਰੇ ਦੇਸ਼ ਦੇ ਮੁਕਾਬਲੇ ਸਭ ਤੋਂ ਸਸਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲੇ ਹੀ ਸੂਬੇ ਵਿਚ ਰੇਤ ਅਤੇ ਟਰਾਂਸਪੋਰਟ ਮਾਫੀਆ ’ਤੇ ਨਕੇਲ ਪਾ ਚੁੱਕੀ ਹੈ। ਉਨ੍ਹਾਂ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਕਈ ਲੋਕ ਹਿਤੈਸ਼ੀ ਪਹਿਲਕਦਮੀਆਂ ਬਾਰੇ ਦੱਸਦਿਆਂ ਕਿਹਾ ਕਿ ਬਿਜਲੀ ਦੇ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ਼ ਕੀਤੇ ਗਏ, ਘਰੇਲੂ ਉਪਭੋਗਤਾਵਾਂ ਲਈ ਬਿਜਲੀ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਈ ਗਈ, ਪੇਂਡੂ ਹਲਕੇ ਵਿਚ ਮੋਟਰਾਂ ਦੇ ਬਿੱਲ ਦੇ ਸਬੰਧ ਵਿਚ 1200 ਕਰੋੜ ਰੁਪਏ ਮੁਆਫ਼ ਕੀਤੇ ਗਏ, ਪਾਣੀ ਦੇ ਖਰਚੇ ਘਟਾ ਕੇ 50 ਰੁਪਏ ਕੀਤੇ, ਰੇਤ ਦਾ ਰੇਟ ਘਟਾ ਕੇ 5.50 ਰੁਪਏ ਪ੍ਰਤੀ ਕਿਊਬਕ ਫੁੱਟ ਕਰ ਦਿੱਤੇ ਗਏ ਹਨ, ਜਿਸ ਨਾਲ ਆਮ ਲੋਕਾਂ ਨੂੰ ਬਹੁਤ ਫਾਇਦਾ ਪਹੁੰਚਿਆ ਹੈ।ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਐਸ.ਡੀ.ਓ. ਪੀ.ਡਬਲਯੂ.ਡੀ. ਗੁਰਮੀਤ ਸਿੰਘ, ਸਰਪੰਚ ਕੁਲਦੀਪ ਅਰੋੜਾ, ਪੰਚ ਵਿਨੇ ਕੁਮਾਰ, ਸ਼ਵੇਤਾ ਗ੍ਰੋਹਿਤ, ਵਿਮਲ ਕੁਮਾਰ, ਜਸਵਿੰਦਰ ਕੌਰ, ਵਿਜੇ ਗੋਹਿਲ, ਰਾਜੀਵ ਗੋਹਿਲ, ਕਰਨੈਲ ਸਿੰਘ, ਬਲਾਕ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਬਲਜਿੰਦਰ ਕੁਮਾਰ, ਸ਼ਹਿਰੀ ਕਾਂਗਰਸ ਪ੍ਰਧਾਨ ਮੁਕੇਸ਼ ਡਾਬਰ, ਸਾਬਕਾ ਕੌਂਸਲਰ ਸੁਦਰਸ਼ਨ ਧੀਰ, ਸਰਪੰਚ ਯਸ਼ਪਾਲ ਸਿੰਘ, ਜਗਦੀਸ਼ ਲਾਲ, ਸਰਬਜੀਤ ਕੁਮਾਰ, ਸਰਪੰਚ ਸੁਰਜੀਤ ਲਾਲ, ਸਰਪੰਚ ਅਸ਼ੋਕ ਕੁਮਾਰ, ਹਰਭਜਨ ਸਿੰਘ, ਸਰਪੰਚ ਪਵਨ ਕੁਮਾਰ, ਪੰਚ ਸੰਤੋਖ ਸਿੰਘ, ਸਰਪੰਚ ਰਮਿੰਦਰ ਸਿੰਘ, ਸਰਪੰਚ ਤਜਿੰਦਰ ਸਿੰਘ, ਧਰਮਵੀਰ ਪ੍ਰਾਸ਼ਰ ਆਦਿ ਵੀ ਮੌਜੂਦ ਸਨ।  

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD