Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਗੁਰੂਹਰਸਹਾਏ ਹਲਕੇ ਲਈ 10 ਕਰੋੜ ਮਿਲਣਗੇ, ਪੰਜੇ ਕੇ ਉਤਾੜ ਨੂੰ ਸਬ ਤਹਿਸੀਲ ਬਣਾਇਆ ਜਾਵੇਗਾ : ਚਰਨਜੀਤ ਸਿੰਘ ਚੰਨੀ

ਸਬ ਡਵੀਜਨ ਦਫ਼ਤਰ ਦਾ ਰੱਖਿਆ ਨੀਂਹ ਪੱਥਰ, ਸਕਾਈ ਵਾਕ ਬ੍ਰਿਜ ਦਾ ਨੀਂਹ ਪੱਥਰ ਰੱਖਿਆ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Guruharsahai, Ferozepur, Rana Gurmeet Singh Sodhi

Web Admin

Web Admin

5 Dariya News

ਗੁਰੂਹਰਸਹਾਏ (ਫਿਰੋਜ਼ਪੁਰ) , 25 Nov 2021

ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਕਰਦਿਆਂ ਪੰਜੇ ਕੇ ਉਤਾੜ ਨੂੰ ਸਬ ਤਹਿਸੀਲ ਬਣਾਉਣ ਦਾ ਐਲਾਨ ਕੀਤਾ ਹੈ। ਉਹ ਅੱਜ ਇੱਥੇ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਗੁਰੂਹਰਸਹਾਏ ਹਲਕੇ ਦੇ ਵਿਕਾਸ ਲਈ 10 ਕਰੋੜ ਦੇਣ ਦਾ ਐਲਾਨ ਕੀਤਾ।ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨ੍ਹੀ ਨੇ ਇੱਥੇ ਗੁਰੂਹਰਸਹਾਏ ਹਲਕੇ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਨਾਲ ਜ਼ੋੜਨ ਲਈ ਇੱਥੇ ਆਈਟੀਆਈ ਕਾਲਜ ਖੋਲਣ ਦਾ ਐਲਾਣ ਵੀ ਕੀਤਾ ਜਦ ਕਿ ਉਨ੍ਹਾਂ ਨੇ ਸਬ ਡਵੀਜਨ ਗੁਰੂਹਰਸਹਾਏ ਦੀ 8 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਇਮਾਰਤ ਦਾ ਵੀ ਨੀਂਹ ਪੱਥਰ ਰੱਖਿਆ। ਸਰਹੱਦੀ ਇਲਾਕੇ ਦੀ ਇਕ ਹੋਰ ਮੰਗ ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਰਹੱਦੀ ਕਿਸਾਨਾਂ ਦੀਆਂ ਜਮੀਨਾਂ ਦੀਆਂ ਜ਼ੋ ਰਜੀਸਟਰੀਆਂ ਰੱਦ ਕੀਤੀਆਂ ਗਈਆਂ ਹਨ ਉਨ੍ਹਾਂ ਨੂੰ ਬਹਾਲ ਕਰਨ ਲਈ ਪੰਜਾਬ ਸਰਕਾਰ ਇਹ ਮੁੱਦਾ ਭਾਰਤ ਸਰਕਾਰ ਕੋਲ ਉਠਾਏਗੀ।ਮੁੱਖ ਮੰਤਰੀ ਨੇ ਇਸ ਮੌਕੇ ਬੋਲਦਿਆਂ ਫਸਲਾਂ ਦੇ ਪਿੱਛਲੇ ਦਿਨੀਂ ਹੋਏ ਨੁਕਸਾਨ ਦੇ ਜਲਦ ਮੁਆਵਜ਼ਾ ਦਿੱਤੇ ਜਾਣ ਦੀ ਗੱਲ ਵੀ ਆਖੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਵਿਸੇਸ਼ ਗਿਰਦਾਵਰੀ ਕਰਵਾਈ ਗਈ ਹੈ ਅਤੇ ਉਸੇ ਅਨੁਸਾਰ ਕਿਸਾਨਾਂ ਨੂੰ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਮਿਲੇਗਾ।ਇਸ ਮੌਕੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਇੱਥੇ 6 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਲਾਇਨ ਤੇ ਬਨਣ ਵਾਲੇ ਸਕਾਈ ਵਾਕ ਬ੍ਰਿਜ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਸੌਖ ਹੋਵੇਗੀ।

ਸਥਾਨਕ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਗ੍ਰਹਿ ਵਿਖੇ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਵੱਲੋਂ ਪਿੱਛਲੇ ਦਿਨੀਂ ਲਏ ਗਏ ਲੋਕ ਪੱਖੀ ਫੈਸਲਿਆਂ ਦਾ ਜਿਕਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਵਿਅਕਤੀ ਨੂੰ ਧਿਆਨ ਵਿਚ ਰੱਖਦਿਆਂ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਸਤੀ ਬਿਜਲੀ, ਪੀਣ ਦੇ ਪਾਣੀ ਦੇ ਬਿਲ੍ਹਾਂ ਵਿਚ ਰਿਆਇਤ, ਡੀਜਲ ਪੈਟਰੋਲ ਦੇ ਰੇਟਾਂ ਵਿਚ ਕਮੀ ਵਰਗੇ ਫੈਸਲਿਆਂ ਨਾਲ ਰਾਜ ਦੇ ਹਰ ਇਕ ਬਸਿੰਦੇ ਨੂੰ ਲਾਭ ਹੋਇਆ ਹੈ।ਆਪਣੀ ਸਰਕਾਰ ਦੀਆਂ ਅਗਾਮੀ ਤਰਜੀਹਾਂ ਦਾ ਜਿਕਰ ਕਰਦਿਆਂ ਸ: ਚੰਨੀ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਸੈਕਟਰ ਦੀ ਮਜਬੂਤੀ ਉਨ੍ਹਾਂ ਦਾ ਅਗਲਾ ਟੀਚਾ ਹੈ। ਉਨ੍ਹਾਂ ਨੇ ਰਾਜ ਦੇ ਸੋਮਿਆਂ ਅਤੇ ਸਰਕਾਰੀ ਖਜਾਨੇ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿਚ ਹੁਣ ਆਮ ਲੋਕਾਂ ਦਾ ਰਾਜ ਹੈ। ਇਸ ਮੌਕੇ ਮੁੱਖ ਮੰਤਰੀ ਨੇ ਸਥਾਨਕ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨਾਲ ਆਪਣੀ ਪੁਰਾਣੀ ਸਾਂਝ ਦਾ ਵਿਸੇਸ਼ ਤੌਰ ਤੇ ਜਿਕਰ ਕੀਤਾ।ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁੱਖ ਮੰਤਰੀ ਨੂੰ ਜੀ ਆਇਆਂ ਨੂੰ ਕਿਹਾ ਅਤੇ ਉਨ੍ਹਾਂ ਨੂੰ ਇਲਾਕੇ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ।ਇਸ ਮੌਕੇ ਰਾਜ ਸੂਚਨਾ ਕਮਿਸਨਰ ਪੰਜਾਬ ਅਨੁਮੀਤ ਸਿੰਘ ਹੀਰਾ ਸੋਢੀ, ਸ੍ਰੀ ਕੇਕੇ ਯਾਦਵ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ, ਫਿਰੋਜਪੁਰ ਦੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ, ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ, ਫਿਰੋਜਪੁਰ ਦੇ ਐਸਐਸਪੀ ਹਰਮਨਦੀਪ ਸਿੰਘ ਹੰਸ, ਫਾਜ਼ਿਲਕਾ ਦੇ ਐਸਐਸਪੀ ਸ: ਹਰਮਨਬੀਰ ਸਿੰਘ ਗਿੱਲ, ਰਘੁਮੀਤ ਸਿੰਘ ਸੋਢੀ, ਗੁਰੂਹਰਦੀਪ ਸਿੰਘ ਸੋਢੀ, ਵੇਦ ਪ੍ਰਕਾਸ਼ ਚੇਅਰਮੈਨ ਮਾਰਕਿਟ ਕਮੇਟੀ, ਨਛੱਤਰ ਵਾਈਸ ਚੇਅਰਮੈਨ ਬਲਾਕ ਸੰਮਤੀ, ਸੋਹਣ ਸਿੰਘ ਚੇਅਰਮੈਨ ਬਲਾਕ ਸੰਮਤੀ ਗੁਰੂਹਰਸਹਾਏ, ਦਵਿੰਦਰਪਾਲ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਗੀਚਾ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਅਵਤਾਰ ਸਿੰਘ ਵਾਈਸ ਚੇਅਰਮੈਨ ਬਲਾਕ ਸੰਮਤੀ ਮਮਦੋਟ, ਰਵੀ ਦੱਤ ਚਾਵਲਾ ਚੇਅਰਮੈਨ ਮਾਰਕਿਟ ਕਮੇਟੀ ਮਮਦੋਟ, ਸੁਰਜੀਤ ਫੁੱਲਰਵੱਨ ਵਾਈਸ ਚੇਅਰਮੈਨ, ਪੀਏ ਅੰਮ੍ਰਿਤਪਾਲ, ਨਸੀਬ ਸੰਧੂ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਹਲਕਾ ਯੂਥ ਕਾਂਗਰਸ ਪ੍ਰਧਾਨ ਵਿੱਕੀ ਸਿੱਧੂ, ਵਿੱਕੀ ਨਰੁਲਾ, ਅੰਮ੍ਰਿਤ ਵੋਹਰਾ, ਰਵੀ ਸ਼ਰਮਾ, ਪਾਲਾ ਬੱਟੀ, ਹੰਸ ਰਾਜ ਬੱਟੀ, ਅਮਰਜੀਤ ਘਾਰੂ, ਆਤਮਜੀਤ ਡੇਵਿਡ ਨਗਰ ਕੌਂਸਲ ਪ੍ਰਧਾਨ ਸਮੇਤ ਹਲਕੇ ਦੇ ਸਰਪੰਚ, ਪੰਚ, ਅਹੁਦੇਦਾਰ ਤੇ ਸੀਨੀਅਰ ਕਾਂਗਰਸੀ ਆਗੂ ਵੱਡੀ ਗਿਣਤੀ ਵਿੱਚ ਹਾਜਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Guruharsahai , Ferozepur , Rana Gurmeet Singh Sodhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD