Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਦਲਾਂ ਨੂੰ ਪੰਜਾਬ ਵਿਰੁੱਧ ਕੀਤੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ : ਚਰਨਜੀਤ ਸਿੰਘ ਚੰਨੀ

ਰਾਏਕੋਟ ਹਲਕੇ ਤੋਂ ਆਪ ਦੇ ਵਿਧਾਇਕ ਮੁੱਖ ਮੰਤਰੀ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸਿੱਧੂ ਦੀ ਹਾਜ਼ਰੀ ਵਿਚ ਕਾਂਗਰਸ ਵਿਚ ਸ਼ਾਮਲ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Moga, Baghapurana, Navjot Singh Sidhu

Web Admin

Web Admin

5 Dariya News

ਬਾਘਾ ਪੁਰਾਣਾ (ਮੋਗਾ) , 25 Nov 2021

Last updated on: Nov 25, 2021, 00:00 IST

ਸੂਬੇ ਦੀ ਅੰਨ੍ਹੀ ਲੁੱਟ-ਖਸੁੱਟ ਕਰਨ ਲਈ ਬਾਦਲ ਪਰਿਵਾਰ ਉਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਬਾਦਲਾਂ ਨੂੰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਵਿਰੁੱਧ ਕੀਤੇ ਗਏ ਬੱਜਰ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ।ਇੱਥੇ ਸਥਾਨਕ ਅਨਾਜ ਮੰਡੀ ਵਿਖੇ ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ ਕੀਤਾ ਜਿਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਸਨ।ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਨੇ ਪੰਜਾਬ ਵਿਰੁੱਧ ਹਰੇਕ ਮਾੜੇ ਕੰਮ ਵਿਚ ਬਾਦਲਾਂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕੇਬਲ ਮਾਫੀਆ, ਰੇਤ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਹੋਰ ਅਜਿਹੇ ਕਾਰੋਬਾਰ ਬਾਦਲਾਂ ਦੇ ਦੁਰਸ਼ਾਸਨ ਦੌਰਾਨ ਵਧੇ-ਫੁਲੇ ਸਨ। ਉਨ੍ਹਾਂ ਕਿਹਾ ਕਿ ਇਸ ਮਾਫੀਏ ਨੇ ਪੰਜਾਬ ਦਾ ਸਰਮਾਏ ਦੀ ਅੰਨ੍ਹੀ ਲੁੱਟ ਕੀਤੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਬਾਦਲਾਂ ਦੀ ਸਰਪ੍ਰਸਤੀ ਹੇਠ ਇਸ ਮਾਫੀਏ ਨੇ ਪੰਜਾਬ ਨੂੰ ਤਬਾਹ ਕਰਕੇ ਰੱਖ ਦਿੱਤਾ ਅਤੇ ਹੁਣ ਉਨ੍ਹਾਂ ਨੂੰ ਆਪਣੇ ਕੀਤੇ ਦੀ ਸਜ਼ਾ ਭੁਗਤਣੀ ਪਵੇਗੀ ਅਤੇ ਇਹ ਦਿਨ ਹੁਣ ਬਹੁਤੀ ਦੂਰ ਨਹੀਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਹੁਣ ਜਦੋਂ ਉਨ੍ਹਾਂ ਨੇ ਬਾਦਲਾਂ ਦੀ ਸਰਪ੍ਰਸਤੀ ਵਾਲੇ ਮਾਫੀਏ ਵਿਰੁੱਧ ਲਗਾਮ ਕੱਸੀ ਤਾਂ ਬਾਦਲ ਆਪਣਾ ਬਚਾਅ ਕਰਨ ਲਈ ਇਧਰ-ਓਧਰ ਹੱਥ-ਪੈਰ ਮਾਰ ਰਹੇ ਹਨ। ਹਾਲਾਂਕਿ, ਉਨ੍ਹਾਂ ਕਿਹਾ ਕਿ ਬਾਦਲਾਂ ਦੇ ਗੁਨਾਹ ਮੁਆਫੀ ਦੇ ਲਾਇਕ ਨਹੀਂ ਅਤੇ ਵਧੀਕੀਆਂ ਅਤੇ ਗਲਤੀਆਂ ਲਈ ਉਨ੍ਹਾਂ ਦੀ ਜੁਆਬਦੇਹੀ ਤੈਅ ਕੀਤੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਬਾਦਲਾਂ ਦੀ ਮਾਲਕੀ ਵਾਲੇ ਕੇਬਲ ਮਾਫੀਏ ਦੇ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਦੇਰੀ ਨਾਲ ਲਿਆ ਫੈਸਲਾ ਹੈ।ਮੁੱਖ ਮੰਤਰੀ ਚੰਨੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਤੇ ਤਿੱਖਾ ਹਮਲਾ ਕਰਦਿਆਂ ਉਸ ਨੂੰ ਅਫਵਾਹਾਂ ਫੈਲਾਉਣ ਵਾਲਾ ਸਿਆਸਤਦਾਨ ਦੱਸਿਆ ਜੋ ਪੰਜਾਬੀਆਂ ਨੂੰ ਗੁੰਮਰਾਹ ਕਰਕੇ ਪੰਜਾਬ ਦੀ ਸੱਤਾ ਹਥਿਆਉਣ ਲਈ ਪੱਬਾਂ ਭਾਰ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕੇਜਰੀਵਾਲ ਤੇ ਉਸ ਦੀ ਜੁੰਡਲੀ ਨੂੰ ਇਹ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਇਤਿਹਾਸ ਗਵਾਹ ਹੈ ਕਿ ਪੰਜਾਬੀ ਹਮੇਸ਼ਾ ਆਪਣੀ ਧਰਤੀ ਅਤੇ ਲੋਕਾਂ ਨੂੰ ਬੇਹੱਦ ਪਿਆਰ ਕਰਦੇ ਹਨ। 

ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿਚ ਪੰਜਾਬੀਆਂ ਨੇ ਨਾ ਤਾਂ ਕਦੇ ਸੂਬੇ ਦੀ ਸੱਤਾ ਬਾਹਰੀ ਵਿਅਕਤੀ ਦੇ ਹੱਥ ਵਿਚ ਸੌਂਪੀਂ ਹੈ ਅਤੇ ਨਾ ਹੀ ਭਵਿੱਖ ਵਿਚ ਅਜਿਹਾ ਹੋਣ ਦੇਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਦਿੱਲੀ ਮਾਡਲ ਦਾ ਕੋਈ ਵਜੂਦ ਨਹੀਂ ਹੈ ਜਦਕਿ ਕਾਂਗਰਸ ਦੇ ਪੰਜਾਬ ਮਾਡਲ ਨਾਲ ਲੋਕਾਂ ਨੂੰ ਬਿਹਤਰ ਸ਼ਾਸਨ ਮੁਹੱਈਆ ਕਰਵਾਇਆ ਜਾ ਰਿਹਾ ਹੈ।ਕੇਜਰੀਵਾਲ ਉਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਸ ਨੂੰ ਤਾਂ ਸੂਬੇ ਬਾਰੇ ਬੁਨਿਆਦੀ ਸਮਝ ਵੀ ਨਹੀਂ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਚੁਣੌਤੀ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਸੂਬੇ ਦੀਆਂ ਦੋ ਰਵਾਇਤੀ ਖੇਡਾਂ ‘ਗੁੱਲੀ ਡੰਡਾ’ ਅਤੇ ‘ਬਾਂਦਰ ਕਿੱਲੇ’ ਵਿਚਲਾ ਫਰਕ ਦੱਸਣ ਲਈ ਆਖਿਆ। ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕੇਜਰੀਵਾਲ ਤੇ ਜੁੰਡਲੀ ਦਾ ਪੰਜਾਬ ਨੂੰ ਲੁੱਟਣ ਦਾ ਖੁਆਬ ਕਦੇ ਵੀ ਹਕੀਕਤ ਵਿਚ ਨਹੀਂ ਬਦਲੇਗਾ।ਮੁੱਖ ਮੰਤਰੀ ਨੇ ਲੋਕਾਂ ਨਾਲ ਭਾਵੁਕ ਸਾਂਝ ਪ੍ਰਗਟਾਉਂਦਿਆਂ ਕਿਹਾ ਕਿ ਉਹ ਇਕ ਸਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ ਜਿਸ ਕਰਕੇ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਭਲੀ-ਭਾਂਤ ਜਾਣਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰੇਕ ਆਮ ਲੋਕਾਂ ਦੀ ਭਲਾਈ ਦੇ ਉਦੇਸ਼ ਨਾਲ ਚੁੱਕਿਆ ਜਾਂਦਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ, ਆਮ ਲੋਕਾਂ ਲਈ ਅਤੇ ਆਮ ਲੋਕਾਂ ਦੁਆਰਾ ਬਣਾਈ ਗਈ ਸਰਕਾਰ ਹੈ।ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਨੂੰ ਲੁੱਟਣ ਲਈ ਵੱਖ-ਵੱਖ ਪਾਰਟੀਆਂ ਦੇ ਧਨਾਢ ਸਿਆਸਤਦਾਨਾਂ ਦਾ ਆਪਸ ਵਿਚ ਨਾਪਾਕ ਗੱਠਜੋੜ ਬਣਾਇਆ ਹੋਇਆ ਸੀ ਜਿਸ ਵਿੱਚੋਂ ਆਮ ਵਿਅਕਤੀ ਪੂਰੀ ਤਰ੍ਹਾਂ ਮਨਫੀ ਸੀ। ਉਨ੍ਹਾਂ ਕਿਹਾ ਕਿ ਧਨਾਢ ਟੋਲੇ ਦੇ ਮੈਂਬਰਾਂ ਨੇ ਆਪਣੇ ਸੌੜੇ ਹਿੱਤਾਂ ਅਤੇ ਪੰਜਾਬ ਦੀ ਲੁੱਟ-ਖਸੁੱਟ ਕਰਨ ਲਈ ਗੂੜੀਆਂ ਸਾਂਝਾਂ ਪਾਈਆਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਇਹ ਲੋਕ ਦੁਰਭਾਵਨਾ ਨਾਲ ਅਜਿਹਾ ਕਰ ਰਹੇ ਸਨ ਤਾਂ ਕਿ ਸੱਤਾ ਦਾ ਨਿੱਘ ਮਾਣ ਸਕਣ ਜਦਕਿ ਹਰੇਕ ਪੰਜ ਸਾਲਾਂ ਬਾਅਦ ਸ਼ਾਸਕ ਤਾਂ ਬਦਲਦਾ ਸੀ ਪਰ ਸੱਤਾ ਇਨ੍ਹਾਂ ਲੋਕਾਂ ਦੇ ਹੱਥਾਂ ਵਿਚ ਰਹਿੰਦੀ ਸੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਇਹ ਗੱਠਜੋੜ ਟੁੱਟ ਚੁੱਕਾ ਹੈ ਅਤੇ ਸੱਤਾ ਦੀ ਵਾਗਡੋਰ ਆਮ ਆਦਮੀ ਦੇ ਹੱਥ ਵਿਚ ਹੈ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਕਾਂਗਰਸ ਲੀਡਰਸ਼ਿਪ ਨੇ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਸੂਬੇ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਹਾਂ। ਕਾਂਗਰਸ ਸਰਕਾਰ ਵੱਲੋਂ ਕੀਤੀਆਂ ਲੋਕ-ਪੱਖੀ ਪਹਿਲਕਦਮੀਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ ਗਏ ਹਨ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਈਆਂ ਗਈਆਂ ਹਨ, ਪੇਂਡੂ ਖੇਤਰਾਂ ਵਿੱਚ ਮੋਟਰਾਂ ਦੇ 1200 ਕਰੋੜ ਰੁਪਏ ਮੁਆਫ ਕੀਤੇ ਗਏ ਹਨ, ਪਾਣੀ ਦੇ ਖਰਚੇ ਘਟਾ ਕੇ 50 ਰੁਪਏ ਮਹੀਨਾ ਕੀਤੇ ਗਏ ਹਨ, ਰੇਤ ਦੇ ਰੇਟ ਘਟਾ ਕੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਕਰ ਦਿੱਤੇ ਗਏ ਹਨ ਅਤੇ ਪੰਜਾਬ ਸਰਕਾਰ ਗੰਨੇ ਦੇ 50 ਰੁਪਏ ਵਧੇ ਭਾਅ ਵਿੱਚੋਂ 35 ਰੁਪਏ ਦਾ ਖਰਚਾ ਸਹਿਣ ਕਰ ਰਹੀ ਹੈ ਜਦਕਿ ਪ੍ਰਾਈਵੇਟ ਮਿੱਲਾਂ ਨੂੰ ਹੁਣ ਸਿਰਫ਼ 15 ਰੁਪਏ ਦਾ ਬੋਝ ਹੀ ਝੱਲਣਾ ਪੈ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਿਰਫ ਇਹ ਹੀ ਨਹੀਂ ਬਲਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਅਜਿਹੇ ਮਹੱਤਵਪੂਰਨ ਫੈਸਲੇ ਲਏ ਜਾਣਗੇ।ਇਸ ਦੌਰਾਨ ਮੁੱਖ ਮੰਤਰੀ ਨੇ ਬਾਘਾਪੁਰਾਣਾ ਵਿੱਚ ਇੱਕ ਨਰਸਿੰਗ ਕਾਲਜ ਸਥਾਪਤ ਕਰਨ ਦੇ ਨਾਲ-ਨਾਲ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਨੇ ਗੁਰੂ ਨਾਨਕ ਕਾਲਜ ਅਤੇ ਸਪੋਰਟਸ ਅਕਾਦਮੀ ਲਈ ਗਰਾਂਟਾਂ ਦੇ ਨਾਲ ਬਾਘਾਪੁਰਾਣਾ ਦੇ ਦੋ ਮੌਜੂਦਾ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਸਮਾਧ ਭਾਈ ਨੂੰ ਸਬ ਤਹਿਸੀਲ ਦਾ ਦਰਜਾ ਦੇਣ ਦਾ ਐਲਾਨ ਵੀ ਕੀਤਾ।ਮੁੱਖ ਮੰਤਰੀ ਚੰਨੀ ਅਤੇ ਸ. ਸਿੱਧੂ ਦਾ ਸਵਾਗਤ ਕਰਦਿਆਂ ਬਾਘਾਪੁਰਾਣਾ ਤੋਂ ਵਿਧਾਇਕ ਸ੍ਰੀ ਦਰਸ਼ਨ ਸਿੰਘ ਬਰਾੜ ਨੇ ਕਿਹਾ ਕਿ ਇਹਨਾਂ ਆਗੂਆਂ ਵੱਲੋਂ ਇਸ ਹਲਕੇ ਦਾ ਦੌਰਾ ਕਰਨ ਲਈ ਉਨ੍ਹਾਂ ਕੋਲ ਧੰਨਵਾਦ ਕਰਨ ਵਾਸਤੇ ਸ਼ਬਦ ਨਹੀਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਆਗੂਆਂ ਦੇ ਸੱਤਾ ਵਿਚ ਆਉਣ ਨਾਲ ਵਰਕਰਾਂ ਦਾ ਮਾਣ-ਸਨਮਾਨ ਬਹਾਲ ਹੋਇਆ ਹੈ। ਸ੍ਰੀ ਬਰਾੜ ਨੇ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੇ ਹਲਕੇ ਨੂੰ ਗ੍ਰਾਂਟਾਂ ਦੇਣ ਲਈ ਧੰਨਵਾਦ ਵੀ ਕੀਤਾ।ਇਸ ਦੌਰਾਨ ਹਲਕਾ ਰਾਏਕੋਟ ਤੋਂ 'ਆਪ' ਵਿਧਾਇਕ ਜਗਤਾਰ ਸਿੰਘ ਜੱਗਾ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਚੰਨੀ ਅਤੇ ਸ. ਸਿੱਧੂ ਦੋਵਾਂ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਂਸਦ ਮੈਂਬਰ ਸ੍ਰੀ ਮੁਹੰਮਦ ਸਦੀਕ, ਵਿਧਾਇਕ ਸ੍ਰੀ ਦਰਸ਼ਨ ਸਿੰਘ ਬਰਾੜ, ਸ੍ਰੀ ਕੁਲਬੀਰ ਸਿੰਘ ਜ਼ੀਰਾ, ਸ੍ਰੀਮਤੀ ਸਤਿਕਾਰ ਕੌਰ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਮੌਜੂਦ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Moga , Baghapurana , Navjot Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD