Wednesday, 15 May 2024

 

 

ਖ਼ਾਸ ਖਬਰਾਂ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ

 

ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ) ਵੱਲੋਂ ਉੱਤਰੀ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ

ਪੱਟੀ-ਮਖੂ ਰੇਲਵੇ ਲਾਈਨ ਦੀ ਰੀ-ਅਲਾਇਨਮੈਂਟ ਕਰਕੇ ਇਸ ਦਾ ਨਿਰਮਾਣ ਕਾਰਜ ਜਲਦੀ ਸ਼ੁਰੂ ਕਰਨ ਦਾ ਲਿਆ ਫੈਸਲਾ

Jasbir Singh Gill, Congress, Punjab Congress, Jasbir Singh Gill Dimpa

Web Admin

Web Admin

5 Dariya News

ਤਰਨ ਤਾਰਨ , 25 Nov 2021

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਵੱਲੋਂ ਅੱਜ ਚੰਡੀਗੜ੍ਹ ਵਿਖੇ ਉੱਤਰੀ ਰੇਲਵੇ ਦੇ ਜੀ.ਐੱਮ., ਫਿਰੋਜ਼ਪੁਰ ਡਵੀਜ਼ਨ ਦੇ ਡੀ.ਆਰ. ਐੱਮ. ਅਤੇ ਉੱਤਰੀ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਮੀਟਿੰਗ ਦੌਰਾਨ ਪੱਟੀ-ਮਖੂ ਰੇਲਵੇ ਲਾਈਨ ਦੀ ਰੀ-ਅਲਾਇਨਮੈਂਟ ਕਰਕੇ ਇਸ ਦਾ ਨਿਰਮਾਣ ਕਾਰਜ ਜਲਦੀ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ।ਸ੍ਰੀ ਡਿੰਪਾ ਨੇ ਦੱਸਿਆ ਕਿ ਤਰਨ ਤਾਰਨ ਸ਼ਹਿਰ ਵਿੱਚ ਜੰਡਿਆਲਾ ਰੋਡ ਅਤੇ ਤਰਨ ਤਾਰਨ ਹਰੀਕੇ ਰੋਡ ਉੱਤੇ ਖੂਨੀ ਫਾਟਕ ‘ਤੇ ਰੇਲਵੇ ਓਵਰ-ਬਰਿੱਜ ਅਤੇ ਰੇਲਵੇ ਅੰਡਰ ਪਾਸ ਬਣਾਉਣ ‘ਤੇ ਵਿਚਾਰ ਚਰਚਾ ਕੀਤੀ ਗਈ ਅਤੇ ਇਸ ਦਾ ਕੰਮ ਵੀ ਜਲਦੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ।ਇਸ ਤੋਂ ਇਲਾਵਾ ਸੱਚਖੰਡ ਐਕਸਪਰੈੱਸ ਨੂੰ ਵਾਇਆ ਤਰਨ  ਤਾਰਨ ਤੇ ਕਪੂਰਥਲਾ ਚਲਾਉਣ ਵਾਸਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

ਉਹਨਾਂ ਕਿਹਾ ਕਿ ਅੰਮ੍ਰਿਤਸਰ ਤੋਂ ਖੇਮਕਰਨ ਤੱਕ ਚੱਲਣ ਵਾਲੀ ਡੀ. ਐੱਮ. ਯੂ. ਰੇਲ ਜੋ ਕਿ ਕਰੋਨਾ ਮਹਾਂਮਾਰੀ ਦੇ ਪ੍ਰਕੋਪ ਕਾਰਨ ਬੰਦ ਪਈ ਸੀ, ਉਸ ਨੂੰ ਵੀ ਤੁਰੰਤ ਚਲਾਉਣ ਦਾ ਫੈਸਲਾ ਲਿਆ ਗਿਆ ਹੈ।ਇਸ ਤੋਂ ਇਲਾਵਾ ਤਰਨ ਤਾਰਨ ਤੋਂ ਚੱਲਣ ਵਾਲੀ ਡੀ.ਐੱਮ. ਯੂ. ਰੇਲ, ਜੋ ਕਿ ਵਾਇਆ ਗੋਇੰਦਵਾਲ ਸਾਹਿਬ, ਖਡੂਰ ਸਾਹਿਬ, ਬਿਆਸ ਹੋ ਕੇ ਜਲੰਧਰ ਜਾਂਦੀ ਸੀ, ਨੂੰ ਵੀ ਤੁਰੰਤ ਬਹਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਇਤਿਹਾਸਿਕ ਕਸਬਾ ਸੁਲਤਾਨਪੁਰ ਲੋਧੀ ਦੇ ਨਵੇਂ ਬਣੇ ਰੇਲਵੇ ਸਟੇਸ਼ਨ ‘ਤੇ ਅਨਾਜ ਦੀ ਢੋਆ-ਢੁਆਈ ਲਈ ਪਲੇਟਫਾਰਮ ਨੰਬਰ-1 ਅਤੇ 2 ‘ਤੇ ਨਵੀਂ ਪਲੈਂਥ ਬਣਾਉਣ ਅਤੇ  ਰੇਲਵੇ ਸਟੇਸ਼ਨ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸ੍ਰੀ ਗੂਰੂ ਨਾਨਕ ਦੇਵ ਜੀ ਨਾਲ ਸਬੰਧਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਦੂਰ-ਦੁਰਾਡੇ ਤੋਂ ਆਉਣ ਵਾਲੇ ਸਰਧਾਲੂਆਂ ਨੂੰ ਕੋਈ ਮੁਸ਼ਕਿਲ ਨਾ ਆਵੇ।ਉਹਨਾਂ ਕਿਹਾ ਕਿ ਅੱਜ ਦੀ ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਨੂੰ ਸਾਰੇ ਕੰਮ ਸਮੇਂ-ਸਿਰ ਮੁਕੰਮਲ ਕਰਨ, ਰੇਲਵੇ ਯਾਤਰੂਆਂ ਦੀ ਸੁਖ-ਸੁਵਿਧਾ ਦਾ ਧਿਆਨ ਰੱਖਣ ਅਤੇ ਰੇਲਵੇ ਸਟੇਸ਼ਨਾਂ ਦੀ ਸਾਫ਼-ਸਫਾਈ ਦਾ ਵਿਸ਼ੇਸ ਧਿਆਨ ਰੱਖਣ ਲਈ ਆਖਿਆ ਗਿਆ।

 

Tags: Jasbir Singh Gill , Congress , Punjab Congress , Jasbir Singh Gill Dimpa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD