Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

‘ਕਾਇਆਕਲਪ ਮੁਹਿੰਮ’ ਅਧੀਨ ਅੱਵਲ ਆਈਆਂ 14 ਸਰਕਾਰੀ ਸਿਹਤ ਸੰਸਥਾਵਾਂ ਨੂੰ ਵੰਡੇ ਪੁਰਸਕਾਰ

ਸਿਵਲ ਸਰਜਨ ਨੇ ਕਾਇਆਕਲਪ ਟੀਮਾਂ ਨੂੰ ਇਨਾਮੀ ਰਾਸ਼ੀ, ਸਰਟੀਫ਼ੀਕੇਟ ਤੇ ਯਾਦ ਚਿੰਨ੍ਹ ਦੇ ਕੇ ਨਿਵਾਜਿਆ

Award

Web Admin

Web Admin

5 Dariya News

ਮੋਹਾਲੀ , 26 Nov 2021

Last updated on: Nov 26, 2021, 00:00 IST

‘ਕਾਇਆਕਲਪ ਸਵੱਛ ਭਾਰਤ’ ਮੁਹਿੰਮ ਅਧੀਨ ਸਥਾਨਕ ਮੈਡੀਕਲ ਕਾਲਜ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਜ਼ਿਲ੍ਹੇ ਦੀਆਂ 14 ਸਰਕਾਰੀ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ ਪੁਰਸਕਾਰ ਦੇ ਕੇ ਨਿਵਾਜਿਆ ਗਿਆ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਅੰਮ੍ਰਿਤਸਰ ਵਿਖੇ ਹੋਏ ਸੂਬਾ ਪੱਧਰੀ ਪੁਰਸਕਾਰ ਵੰਡ ਸਮਾਗਮ ਦੌਰਾਨ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਪ੍ਰਦੇਸੀ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਪੁਰਸਕਾਰ ਦੇ ਕੇ ਨਿਵਾਜਿਆ ਸੀ।ਵੱਖ-ਵੱਖ ਪੈਮਾਨਿਆਂ ’ਤੇ ਖਰੀਆਂ ਉਤਰਨ ਵਾਲੀਆਂ 14 ਸਿਹਤ ਸੰਸਥਾਵਾਂ ਦੇ ਮੁਖੀਆਂ, ਸਮੁੱਚੀ ਕਾਇਆਕਲਪ ਟੀਮ ਸਮੇਤ ਪ੍ਰੋਗਰਾਮ ਦੇ ਨੋਡਲ ਅਫ਼ਸਰਾਂ ਨੂੰ ਇਨਾਮੀ ਰਾਸ਼ੀ ਦੇ ਚੈੱਕ, ਸਰਟੀਫ਼ੀਕੇਟ ਤੇ ਯਾਦ ਚਿੰਨ੍ਹ ਨਾਲ ਸਨਮਾਨਤ ਕਰਨ ਮਗਰੋਂ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਇਸ ਪ੍ਰਾਪਤੀ ਲਈ ਸਬੰਧਤ ਸਿਹਤ ਅਧਿਕਾਰੀਆਂ ਅਤੇ ਸਟਾਫ਼ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਪਿਛਲੇ ਸਾਲ ਕਾਇਆਕਲਪ ਪ੍ਰੋਗਰਾਤ ਤਹਿਤ ਹਸਪਤਾਲਾਂ ਦੀ ਚੈਕਿੰਗ ਹੋ ਰਹੀ ਸੀ ਤਾਂ ਉਸ ਵੇਲੇ ਵੀ ਕੋਵਿਡ ਮਹਾਂਮਾਰੀ ਦਾ ਦੌਰ ਚੱਲ ਰਿਹਾ ਸੀ। ਉਸ ਵੇਲੇ ਸਮੁੱਚਾ ਸਿਹਤ ਅਮਲਾ ਇਸ ਬੀਮਾਰੀ ਦੇ ਖ਼ਾਤਮੇ ਲਈ ਜੱਦੋਜਹਿਦ ਕਰ ਰਿਹਾ ਸੀ ਪਰ ਸਮੁੱਚੇ ਸਟਾਫ਼ ਖ਼ਾਸਕਰ ਅਧਿਕਾਰੀਆਂ ਨੇ ਕੋਵਿਡ ਡਿਊਟੀ ਦੇ ਨਾਲ-ਨਾਲ ਹਸਪਤਾਲਾਂ ਨੂੰ ਹਰ ਪੱਖੋਂ ਬਿਹਤਰ ਬਣਾਉਣ ਅਤੇ ਸਿਹਤਮੰਦ ਵਾਤਾਵਰਣ ਸਿਰਜਣ ਲਈ ਸਖ਼ਤ ਮਿਹਨਤ ਕੀਤੀ ਜਿਸ ਸਦਕਾ ਇਸ ਪ੍ਰਾਪਤੀ ਦਾ ਸਿਹਰਾ ਉਨ੍ਹਾਂ ਨੂੰ ਹੀ ਜਾਂਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਅਧਿਕਾਰੀ ਹੋਰ ਜ਼ਿਆਦਾ ਮਿਹਨਤ ਅਤੇ ਲਗਨ ਨਾਲ ਕੰਮ ਕਰਦਿਆਂ ਜ਼ਿਲ੍ਹੇ ਦੀਆਂ ਸਾਰੀਆਂ ਸੰਸਥਾਵਾਂ ਨੂੰ ਅੱਵਲ ਦਰਜੇ ’ਤੇ ਲਿਆਉਣਗੇ ਤਾਕਿ ਲੋਕਾਂ ਨੂੰ ਇਨ੍ਹਾਂ ਸੰਸਥਾਵਾਂ ਵਿਚ ਹੋਰ ਚੰਗੀਆਂ ਅਤੇ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ।

ਜ਼ਿਕਰਯੋਗ ਹੈ ਕਿ ਕਾਇਆਕਲਪ ਪ੍ਰੋਗਰਾਮ ਅਧੀਨ ਹਰ ਸਾਲ ਸਿਹਤ ਸੰਸਥਾਵਾਂ ਨੂੰ ਕਈ ਪੈਮਾਨਿਆਂ ’ਤੇ ਪਰਖਿਆ ਜਾਂਦਾ ਹੈ ਜਿਨ੍ਹਾਂ ਵਿਚ ਮੁੱਖ ਤੌਰ ’ਤੇ ਸਾਫ਼-ਸਫ਼ਾਈ, ਮਰੀਜ਼ਾਂ ਦੇ ਬੈਠਣ ਲਈ ਪ੍ਰਬੰਧ, ਸਜਾਵਟ, ਸਟਾਫ਼ ਦੀ ਡਰੈਸ, ਪੀਣ ਵਾਲਾ ਪਾਣੀ, ਪਾਰਕ, ਕੂੜਾ ਸੰਭਾਲ, ਮਰੀਜ਼ਾਂ ਲਈ ਡਾਕਟਰੀ ਸਹੂਲਤਾਂ, ਹਸਪਤਾਲ ਦਾ ਸਮੁੱਚਾ ਵਾਤਾਵਰਣ ਆਦਿ ਸ਼ਾਮਲ ਹੁੰਦੇ ਹਨ। ਇਨ੍ਹਾਂ ਪੈਮਾਨਿਆਂ ’ਤੇ ਜ਼ਿਲ੍ਹਾ ਮੋਹਾਲੀ ਦੀਆਂ 14 ਸਿਹਤ ਸੰਥਥਾਵਾਂ ਖਰੀਆਂ ਉਤਰੀਆਂ ਹਨ ਜਿਨ੍ਹਾਂ ਵਿਚੋਂ ਮੁਢਲਾ ਸਿਹਤ ਕੇਂਦਰ ਘੜੂੰਆਂ ਜ਼ਿਲ੍ਹੇ ਵਿਚ ਪਹਿਲੇ ਨੰਬਰ ’ਤੇ ਆਇਆ ਹੈ ਜਦਕਿ ਬਾਕੀ ਸੰਸਥਾਵਾਂ ਨੇ ਵੀ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਇਨ੍ਹਾਂ ਸੰਸਥਾਵਾਂ ਵਿਚ ਸਬ-ਡਵੀਜ਼ਨਲ ਹਸਪਤਾਲ ਖਰੜ, ਕਮਿਊਨਿਟੀ ਹੈਲਥ ਸੈਂਟਰ ਬਨੂੜ, ਲਾਲੜੂ, ਢਕੋਲੀ, ਮੁਢਲਾ ਸਿਹਤ ਕੇਂਦਰ ਘੜੂੰਆਂ, ਬੂਥਗੜ੍ਹ ਅਤੇ ਲਾਂਡਰਾਂ ਸ਼ਾਮਲ ਹਨ। ਇਸ ਤੋਂ ਇਲਾਵਾ ਸ਼ਹਿਰੀ ਮੁਢਲਾ ਸਿਹਤ ਕੇਂਦਰ ਫ਼ੇਜ਼ 1, ਫ਼ੇਜ਼ 7, ਫ਼ੇਜ਼ 11 ਮੋਹਾਲੀ, ਮੁਢਲਾ ਸਿਹਤ ਕੇਂਦਰ 3ਬੀ1 ਮੋਹਾਲੀ, ਚੰਦੋ, ਖਿਜ਼ਰਗੜ੍ਹ ਅਤੇ ਈਸਾਪੁਰ ਸ਼ਾਮਲ ਹਨ। ਇਨ੍ਹਾਂ ਸੰਸਥਾਵਾਂ ਨੂੰ ਟਰਾਫ਼ੀ ਦੇ ਨਾਲ 50 ਹਜ਼ਾਰ ਰੁਪਏ ਤੋਂ 1 ਲੱਖ ਰੁਪਏ ਤਕ ਦੀ ਰਾਸ਼ੀ ਵੀ ਦਿਤੀ ਗਈ ਜੋ ਕੁਲ 11 ਲੱਖ ਰੁਪਏ ਬਣਦੀ ਹੈ। ਇਕੱਲੇ ਘੜੂੰਆਂ ਹਸਪਤਾਲ ਨੂੰ ਸਭ ਤੋਂ ਵੱਧ 2 ਲੱਖ ਰੁਪਏ ਦੀ ਰਕਮ ਦਿਤੀ ਗਈ ਹੈ ਜੋ ਹਸਪਤਾਲ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਖ਼ਰਚੀ ਜਾਵੇਗੀ। ਇਸ ਤੋਂ ਇਲਾਵਾ ਸਮੁੱਚੀ ਕਾਇਆਕਲਪ ਟੀਮ ਨੂੰ ਨਿਜੀ ਤੌਰ ’ਤੇ ਮਾਣ-ਭੱਤਾ ਵੀ ਦਿਤਾ ਗਿਆ ਹੈ।

 

Tags: Award

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD