Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਪੰਜਾਬ ਦੀ ਜਨਤਾ ਨੂੰ ਹੋਰ ਰਾਜਾਂ ਦੇ ਮੁਕਾਬਲੇ ਮਿਲ ਰਹੀਆਂ ਹਨ ਵਧੇਰੇ ਸੁਵਿਧਾਵਾਂ

ਪੰਜਾਬ ਸਰਕਾਰ ਨੇ ਬਿਨ੍ਹਾਂ ਭੇਦਭਾਵ ਕਰਵਾਏ ਵਿਕਾਸ ਕਾਰਜ : ਸੁੰਦਰ ਸ਼ਾਮ ਅਰੋੜਾ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 26 Nov 2021

Last updated on: Nov 26, 2021, 00:00 IST

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਿਨ੍ਹਾਂ ਕਿਸੇ ਭੇਦਭਾਵ ਦੇ ਸੂਬੇ ਵਿਚ ਵਿਕਾਸ ਕੰਮ ਕਰਵਾਏ ਹਨ, ਜਿਸ ਤਹਿਤ ਪੰਜਾਬ ਦੀ ਜਨਤਾ ਨੂੰ ਹੋਰ ਰਾਜਾਂ ਦੇ ਮੁਕਾਬਲੇ ਵਧੇਰੇ ਸੁਵਿਧਾਵਾਂ ਮਿਲ ਰਹੀਆਂ ਹਨ। ਉਹ 43 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਆਦਮਵਾਲ ਤੋਂ ਅੱਜੋਵਾਲ ਤੱਕ ਬਨਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਰੋਡ ਦੀ ਪਹਿਲਾਂ ਚੌੜਾਈ 10 ਫੁੱਟ ਸੀ, ਜਿਸ ਨੂੰ ਹੁਣ 14 ਫੁੱਟ ਕੀਤਾ ਜਾ ਰਿਹਾ ਹੈ।ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਨਣ ਤੋਂ ਬਾਅਦ ਸੂਬੇ ਦੇ ਲੋਕਾਂ ਵਿਚ ਕਾਫ਼ੀ ਉਤਸ਼ਾਹ ਹੈ ਕਿਉਂਕਿ ਉਨ੍ਹਾਂ ਦੀ ਹਰ ਮੰਗ ਨੂੰ ਮੁੱਖ ਮੰਤਰੀ ਨੇ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਇਸ ਵਿਕਾਸਸ਼ੀਲ ਸੋਚ ਕਾਰਨ ਸੂਬੇ ਵਿਚ ਵਿਕਾਸ ਦਾ ਪਹੀਆ ਬੜੀ ਤੇਜ਼ੀ ਨਾਲ ਘੁੰਮ ਰਿਹਾ ਹੈ ਅਤੇ ਚਰਨਜੀਤ ਸਿੰਘ ਚੰਨੀ ਆਮ ਲੋਕਾਂ ਦੇ ਮੁੱਖ ਮੰਤਰੀ ਦੇ ਰੂਪ ਵਿਚ ਉਭਰੇ ਹਨ।ਸੁੰਦਰ ਸ਼ਾਮ ਅਰੋੜਾ ਨੇ ਇਸ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਤੈਅ ਸਮੇਂ ਵਿਚ ਸੜਕ ਨਿਰਮਾਣ ਕਾਰਜਾਂ ਨੂੰ ਪੂਰਾ ਕੀਤਾ ਜਾਵੇ ਅਤੇ ਕੰਮ ਦੀ ਗੁਣਵੱਤਾ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਾ ਕੀਤਾ ਜਾਵੇ। ਇਸ ਮੌਕੇ ਸਰਪੰਚ ਰਮਾ, ਸਤਵੀਰ ਸਤੀ, ਬਲਾਕ ਸੰਮਤੀ ਮੈਂਬਰ ਵਿਕਰਮਜੀਤ ਸਾਧੂ, ਸਰਪੰਚ ਮਨਪ੍ਰੀਤ, ਸਰਪੰਚ ਰੀਤਾ ਰਾਣੀ, ਸਾਬਕਾ ਸਰਪੰਚ ਗੋਪਾਲ, ਰਵੀ, ਬਲਾਕ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਕੁਲਦੀਪ ਅਰੋੜਾ, ਜੋਗਿੰਦਰ ਕੌਰ, ਨੰਬਰਦਾਰ ਅਜੀਤ ਸਿੰਘ, ਪੰਚ ਰਾਜ ਰਾਣੀ, ਨਾਥ ਸਿੰਘ, ਨੀਲਮ ਰਾਣੀ, ਨੀਤਾ ਰਾਣੀ, ਰਮੇਸ਼ ਕੁਮਾਰ, ਹਰਮੇਲ ਸਿੰਘ ਮੱਲੀ, ਨੰਬਰਦਾਰ ਸਰਵਨ ਸਿੰਘ ਵੀ ਮੌਜੂਦ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD