Thursday, 16 May 2024

 

 

ਖ਼ਾਸ ਖਬਰਾਂ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ

 

ਪੰਜਾਬ ਸਰਕਾਰ ਹਰ ਆਮ ਵਿਅਕਤੀ ਦੀ ਮੁਸ਼ਕਿਲ ਨੂੰ ਹਲ ਕਰਨ ਲਈ ਤੱਤਪਰ : ਸੁਖਜਿੰਦਰ ਸਿੰਘ ਰੰਧਾਵਾ

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨਾਲ ਮਿਲ ਕੇ ਕੀਤੀ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਪ੍ਰਧਾਨਗੀ

Sukhjinder Singh Randhawa, Punjab Pradesh Congress Committee, Congress, Punjab Government, Government of Punjab, Punjab Congress, Amrinder Singh Raja Warring, Amarinder Singh Raja Warring, Sri Muktsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 26 Nov 2021

ਪੰਜਾਬ ਦੇ ਉੱਪ ਮੁੱਖ ਮੰਤਰੀ ਸੁੱਖਜਿੰਦਰ ਸਿੰਘ ਰੰਧਾਵਾ ਨੇ ਅੱਜ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ ਮਿਲ ਕੇ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਆਮ ਬੰਦੇ ਦੀ ਸਮੱਸਿਆ ਨੂੰ ਹਲ ਕਰਨ ਲਈ ਤੱਤਪਰ ਹੈ।ਸ: ਰੰਧਾਵਾ ਅਤੇ ਸ: ਵੜਿੰਗ ਨੇ ਜਿਥੇ ਮੀਟਿੰਗ ਦੌਰਾਨ ਸ਼ਹਿਰ ਅਤੇ ਪਿੰਡਾਂ ਦੀਆਂ ਵੱਖ ਵੱਖ ਕਿਸਮ ਦੀਆਂ ਸੱਮਸਿਆਵਾਂ ਨੂੰ ਮੌਕੇ ਤੇ ਹੀ ਸਮੂਹ ਵਿਭਾਗਾਂ ਦੇ ਮੁੱਖੀਆਂ ਦੀ ਹਾਜਰੀ ਵਿਚ ਹੱਲ ਕੀਤਾ, ਉਥੇ ਨਾਲ ਹੀ ਆਂਗਣਵਾੜੀ ਵਰਕਰਾਂ, ਮੁਲਾਜਮ ਜੱਥੇਬੰਦੀਆਂ, ਸਿਹਤ ਵਿਭਾਗ ਅਤੇ ਰਾਜਨੀਤਿਕ ਪਾਰਟੀਆਂ ਦੇ ਨੁੰਮਾਇੰਦਿਆਂ ਦੇ ਰੁਕੇ ਹੋਏ ਕੰਮਾਂ ਨੂੰ ਵੀ ਜਲਦ ਤੋਂ ਜਲਦ ਹੱਲ ਕਰਨ ਦਾ ਅਸ਼ਵਾਸਨ ਦਿੱਤਾ।ਮੀਟਿੰਗ ਦੌਰਾਨ ਸਰਦਾਰ ਰੰਧਾਵਾ ਨੇ ਸ਼ਹਿਰ ਵਿਚ ਸੀਵਰੇਜ, ਪਾਣੀ, ਮਕਾਨਾਂ ਅਤੇ ਪਲਾਟਾਂ ਦੀਆਂ ਰਜਿਸਟਰੀਆਂ, ਅਣਅਧਿਕਾਰਤ ਅਤੇ ਅਧਿਕਾਰਤ ਕਲੌਨੀਆਂ ਸਬੰਧੀ ਸਮੱਸਿਆਵਾਂ ਅਤੇ ਨਹਿਰ ਦੀ ਪਾਣੀ ਬੰਦੀ, ਬਿਜਲੀ ਅਜਿਹੀਆਂ ਸਮੱਸਿਆਵਾਂ  ਨੂੰ ਫੌਰੀ ਤੌਰ ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਉਪਰੰਤ ਪੱਤਰਕਾਰਾਂ ਨਾਲ ਹੋਈ ਗੱਲਬਾਤ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ ਉਨਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ.ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਤੇ ਦੋਸ਼ ਲਗਾਇਆ ਕਿ ਉਨਾਂ ਵਲੋਂ ਮੁਕਤਸਰ ਜ਼ਿਲੇ ਦੀ ਤਰੱਕੀ ਵੱਲ ਕੋਈ ਤਵੱਜੋ ਨਹੀਂ ਦਿੱਤੀ ਗਈ, ਇਸ ਕਾਰਨ ਹੀ ਇਸ ਇਲਾਕੇ ਦਾ ਸਰਵਪੱਖੀ ਵਿਕਾਸ ਨਹੀਂ ਹੋ ਸਕਿਆ।ਪੁਲਿਸ ਵਿਭਾਗ ਸਬੰਧੀ ਸ਼ਿਕਾਇਤਾਂ ਸੁਣਦਿਆਂ ਉਨਾਂ ਇਸ ਗੱਲ ਨੂੰ ਜੋਰ ਦੇ ਕੇ ਆਖਿਆ ਕਿ ਜੁਰਮ ਸਬੰਧੀ ਕਿਸੇ ਵੀ ਸ਼ਿਕਾਇਤ ਦਾ ਨਿਪਟਾਰਾ ਬਿਨਾਂ ਸਮਾਂ ਗਵਾਏ ਤੁਰੰਤ ਹੱਲ ਕੀਤਾ ਜਾਵੇ। 

ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਹਰਪੀ੍ਰਤ ਸੂਦਨ ਵਲੋਂ ਅੱਜ ਭਾਰਤੀ ਸਵਿਧਾਨ ਦਿਵਸ ਮੌਕੇ ਸਮੂਹ ਹਾਜ਼ਰੀਨ ਨੂੰ ਭਾਰਤੀ ਸਵਿਧਾਨ ਸਬੰਧੀ ਸੌਂਹ ਵੀ ਚੁਕਾਈ ਗਈ।ਉਪ ਮੁੱਖ ਮੰਤਰੀ ਦੀ ਮੁਕਤਸਰ ਫੇਰੀ ਦੌਰਾਨ ਉਨਾਂ ਦੇ ਨਾਲ ਰੁਪਿੰਦਰ ਕੌਰ ਰੂਬੀ ਵਿਧਾਇਕਾ,  ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਸ੍ਰੀਮਤੀ ਕਰਨ ਕੌਰ ਬਰਾੜ, ਜ਼ਿਲਾ ਕਾਂਗਰਸ ਪ੍ਰਧਾਨ ਹਰਚਰਨ ਸਿੰਘ ਸੋਥਾ, ਸਰਬਜੀਤ ਸਿੰਘ ਐਸ.ਐਸ.ਪੀ., ਏਡੀਸੀ ਮੈਡਮ ਰਾਜਦੀਪ ਕੌਰ, ਏਡੀਸੀ ਵਿਕਾਸ ਅਰੁਣ ਸ਼ਰਮਾ, ਡੀਪੀਆਰਓ ਸ: ਗੁਰਦੀਪ ਸਿੰਘ ਮਾਨ, ਅਮਨਪ੍ਰੀਤ ਸਿੰਘ ਭੱਟੀ, ਨਰਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲਾ ਪ੍ਰੀਸ਼ਦ, ਕ੍ਰਿਸ਼ਨ ਲਾਲ ਸ਼ਮੀ ਤੇਰੀਆ ਪ੍ਰਧਾਨ ਨਗਰ ਕੌਂਸਲ, ਸ਼ੁਭਦੀਪ ਸਿੰਘ ਬਿੱਟੂ ਪ੍ਰਧਾਨ ਨਗਰ ਕੌਂਸਲ ਮਲੋਟ, ਗੁਰਸੰਤ ਸਿੰਘ ਬਰਾੜ, ਭੀਨਾ ਬਰਾੜ, ਭਿੰਦਰ ਸ਼ਰਮਾ ਬਲਾਕ ਕਾਂਗਰਸ ਪ੍ਰਧਾਨ, ਨੱਥੂ ਰਾਮ ਗਾਂਧੀ ਤੋਂ ਇਲਾਵਾ ਪੱਤਵੰਤੇ ਵਿਅਕਤੀ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਆਂਗਨਵਾੜੀ ਵਰਕਰ ਯੂਨੀਅਨ ਦੇ ਨੁਮਾਇੰਦੇ, ਸਿਹਤ ਕਰਮਚਾਰੀ ਅਤੇ ਡੀ.ਸੀ.ਦਫਤਰ ਕਰਮਚਾਰੀ ਯੂਨੀਅਨ  ਦੇ ਨੁਮਾਇੰਦਿਆਂ ਵਲੋਂ  ਅੱਜ ਉਪ ਮੁੱਖ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਦੀ ਮੁਕਤਸਰ ਫੇਰੀ ਦੌਰਾਨ ਸਰਕਾਰ ਦੇ ਨਾਲ ਕੁਝ ਮੰਗਾ ਨੂੰ ਲੈ ਕੇ ਨਰਾਜਗੀ ਦਾ ਇਜਹਾਰ ਕੀਤਾ ਗਿਆ ਸੀ। ਉਹਨਾ ਦੱਸਿਆ ਕਿ ਸ.ਰੰਧਾਵਾ ਨੇ ਨਰਾਜ ਚੱਲ ਰਹੀਆਂ ਸਾਰੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵੱਖਰੇ ਵੱਖਰੇ ਤੌਰ ਤੇ ਬੜੀ ਹੀ ਹਲੀਮੀ ਅਤੇ ਠਰੰਮੇ ਨਾਲ ਗੱਲਬਾਤ ਕਰਕੇ ਜਲਦ ਹੀ ਉਹਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਹਨਾ ਇਹ ਵੀ ਦੱਸਿਆ ਕਿ ਸਾਰੀਆ ਹੀ ਯੂਨੀਅਨਾਂ ਦੇ ਆਹੁਦੇਦਾਰਾਂ ਦੀ ਮੀਟਿੰਗ  ਸ.ਰੰਧਾਵਾ ਨਾਲ ਬੜੀ ਹੀ ਸਕਰਾਤਮਕ ਮਹੌਲ ਵਿੱਚ ਨਿਬੜੀਆਂ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , Amrinder Singh Raja Warring , Amarinder Singh Raja Warring , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD