Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਰਾਜ ਕੁਮਾਰ ਵੇਰਕਾ ਵੱਲੋਂ ‘ਊਰਜਾ ਬੱਚਤ ਬਜ਼ਾਰ’ ਵਿੱਚ ਨਿਵੇਸ਼ ਲਈ ਉਦਯੋਗਾਂ ਵਾਸਤੇ ਕਰਜ਼ ਮੁਹੱਈਆ ਕਰਵਾਉਣ ਲਈ ਵਿੱਤੀ ਸੰਸਥਾਵਾਂ ਨੂੰ ਅਪੀਲ

ਰਜਾ ਦੀ ਬੱਚਤ ਲਈ ਉਦਯੋਗਾਂ ਨੂੰ ਅਧੁਨਿਕ ਉਪਕਰਣਾਂ ਦੀ ਵਰਤੋਂ ਨਾਲ ਅਸਦਾਇਕ ਉਪਰਾਲੇ ਕਰਨ ਲਈ ਅਖਿਆ

Raj Kumar Verka, Congress, Punjab Congress, Dr. Raj Kumar Verka

Web Admin

Web Admin

5 Dariya News

ਚੰਡੀਗੜ੍ਹ , 26 Nov 2021

Last updated on: Nov 26, 2021, 00:00 IST

ਊਰਜਾ ਦੀ ਵਧ ਰਹੀ ਮੰਗ ਦੇ ਮੱਦੇਨਜ਼ਰ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਉਦਯੋਗਾਂ ਨੂੰ ਬਿਜਲੀ ਦੀ ਬੱਚਤ ਕਰਨ ਵਾਲੇ ਉਪਕਰਣਾਂ ਦੀ ਵਰਤੋਂ ਕਰਨ ਅਤੇ ‘ਊਰਜਾ ਬੱਚਤ ਬਜ਼ਾਰ’ ਵਿੱਚ ਨਿਵੇਸ਼ ਕਰਨ ਲਈ ਵਿੱਤੀ ਸੰਸਥਾਵਾਂ ਨੂੰ ਉਦਯੋਗਾਂ ਵਾਸਤੇ ਕਰਜ਼ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ।ਅੱਜ ਏਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ‘ਇਨਵੈਸਟਮੈਂਟ ਬਜ਼ਾਰ ਫਾਰ ਅਨਰਜੀ ਐਫੀਸੈਂਸੀ’ ਬਾਰੇ ਕਰਵਾਈ ਗਈ ਇੱਕ ਦਿਨਾ ਕਾਨਫਰੰਸ ਵਿੱਚ ਆਪਣੇ ਭਾਸ਼ਣ ਦੌਰਾਨ ਡਾ. ਵੇਰਕਾ ਨੇ ਕਿਹਾ ਕਿ ਵਰਤਮਾਨ ਸਮੇਂ ਊਰਜਾ ਦੀ ਮੰਗ ਬਹੁਤ ਜ਼ਿਆਦਾ ਵਧ ਗਈ ਅਤੇ ਕਈ ਸੂਬਿਆਂ ਵਿੱਚ ਇਸ ਦੀ ਮੰਗ ਅਤੇ ਪੂਰਤੀ ਵਿੱਚਕਾਰ ਵੱਡਾ ਪਾੜਾ ਹੈ। ਇਸ ਪਾੜੇ ਨੂੰ ਘਟਾਉਣਾ ਸਮੇਂ ਦੀ ਜ਼ਰੂਰਤ ਹੈ। ਉਨ੍ਹਾਂ ਨੇ ਇਸ ਵਾਸਤੇ ਉਦਯੋਗਾਂ ਨੂੰ ਅੱਗੇ ਆਉਣ ਲਈ ਸੱਦਾ ਦਿੱਤਾ ਹੈ।ਊਰਜਾ ਨੂੰ ਜੀਵਨ ਦੇ ਹਰ ਪਹਿਲੂ ਲਈ ਜ਼ਰੂਰੀ ਦੱਸਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਇਹ ਵਿਕਾਸ ਲਈ ਮੁੱਖ ਭੂਮਿਕਾ ਨਿਭਾਉਂਦੀ ਹੈ। ਵਿਸ਼ਵ ਮੁਕਾਬਲੇਬਾਜ਼ੀ ਨੂੰ ਲਾਹੇਵੰਦ ਬਨਾਉਣ ਅਤੇ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਊਰਜਾ ਦੀ ਕੁਸ਼ਲਤਾ ਨਾਲ ਵਰਤੋਂ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਊਰਜਾ ਦੀ ਕੁਸ਼ਲਤਾ ਨਾਲ ਵਰਤੋਂ ਕਰਨ ਵਾਲੇ ਦੇਸ਼ ਅਤੇ ਸੂਬੇ ਆਰਥਿਕ ਤੌਰ ’ਤੇ ਸਫਲ ਹੁੰਦੇ ਹਨ ਅਤੇ ਮੁਕਾਬਲੇਬਾਜ਼ੀ ਵਿੱਚ ਅੱਗੇ ਰਹਿੰਦੇ ਹਨ। ਉਨ੍ਹਾ ਕਿਹਾ ਕਿ ਊਰਜਾ ਦੀ ਕੁਸ਼ਲਤਾ ਨਾਲ ਵਰਤੋਂ ਕਰਨ ਨਾਲ ਕਈ ਤਰ੍ਹਾਂ ਦਾ ਫਾਇਦਾ ਹੁੰਦਾ ਹੈ। ਇਸ ਨਾਲ ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ, ਊਰਜਾ ਦੀ ਮੰਗ ਨੂੰ ਘਟਾਉਣ ਅਤੇ ਆਰਥਿਕਤ ਵਿਕਾਸ  ਲਈ ਲਾਗਤਾਂ ਘਟਾਉਣ ਵਿੱਚ ਮਦਦ ਦਿੰਦੀ ਹੈ। ਊਰਜ਼ਾ ਕੁਸ਼ਲਤਾ ਵਿੱਚ ਸੁਧਾਰ ਕਰਕੇ, ਊਰਜਾ ਦੀ ਮੰਗ ਨੂੰ ਘਟਾਇਆ ਜਾ ਸਕਦਾ ਹੈ।   

ਡਾ. ਵੇਰਕਾ ਨੇ ਕਿਹਾ ਕਿ ਬਿਜਲੀ ਦਾ ਵੱਡਾ ਹਿੱਸਾ ਉਦਯੋਗਾਂ ਵਿੱਚ ਖਪਤ ਹੋ ਰਿਹਾ ਹੈ। ਇਸ ਕਰਕੇ ਉਦਯੋਗਾਂ ਵਿੱਚ ਊਰਜਾ ਦੀ ਖਪਤ ਘਟਾਉਣ ਵਾਲੇ ਉਪਕਰਣ ਲਾਏ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਊਰਜਾ ਦੀ ਬੱਚਤ ਲਈ ਵੱਡੇ ਪੱਧਰ ’ਤੇ ਨਿਵੇਸ਼ ਦੀ ਸੰਭਾਵਨਾ ਹੈ ਜਿਸ ਵਾਸਤੇ ਵਿੱਤੀ ਸੰਸਥਾਵਾਂ ਵੱਲੋਂ ਕਰਜ਼ ਮਹੱਈਆ ਕਰਵਾਏ ਜਾਣ ਦੀ ਲੋੜ ਹੈ। ਡਾ. ਵੇਰਕਾ ਨੇ ਉਦਯੋਗਾਂ ਵਿੱਚ ਊਰਜਾ ਦੀ ਕੁਸ਼ਲਤਾ ਨਾਲ ਵਰਤੋਂ ਲਈ ਅਧੁਨਿਕ ਉਪਕਰਣ ਲਗਾਏ ਜਾਣ ਵਾਸਤੇ ਵਿੱਤੀ ਸੰਸਥਾਵਾਂ ਵੱਲੋਂ ਕਰਜ਼ਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਹੀ ਉਨ੍ਹਾਂ ਨੇ ਹੋਰਨਾਂ ਖੇਤਰਾਂ ਵਿੱਚ ਵੀ ਊਰਜਾ ਦੀ ਬੱਚਤ ’ਤੇ ਜ਼ੋਰ ਦਿੱਤਾ ਹੈ। ਡਾ. ਵੇਰਕਾ ਨੇ ਕਿਹਾ ਕਿ ਇਸ ਨਾਲ ਨਾ ਕੇਵਲ ਊਰਜਾ ਦੀ ਕਮੀ ਨਾਲ ਨਿਪਟਣ ਦੀ ਦਿਸ਼ਾ ਵੱਲ ਕਦਮ ਪੁੱਟੇ ਜਾ ਸਕਦੇ ਹਨ ਸਗੋਂ ਇਸ ਨਾਲ ਵੱਖ ਵੱਖ ਖੇਤਰਾਂ ਵਿੱਚ ਊਰਜਾ ਦੀ ਖਪਤ ’ਤੇ ਖਰਚਿਆਂ ਵਿੱਚ ਵੀ ਕਮੀ ਲਿਆਂਦੀ ਜਾ ਸਕਦੀ ਹੈ। ਡਾ. ਵੇਰਕਾ ਨੇ ਕਿਹਾ ਕਿ ਇਸ ਕਾਰਜ ਵਾਸਤੇ ਪੰਜਾਬ ਸਰਕਾਰ ਹਰ ਮਦਦ ਮੁਹੱਈਆ ਕਰਵਾਉਣ ਲਈ ਤਿਆ ਹੈ।ਇਸ ਤੋਂ ਪਹਿਲਾਂ  ਪ੍ਰਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨ੍ਹਾ ਨੇ ਕਾਨਫਰੰਸ ਵਿੱਚ ਹਿੱਸਾ ਲੈਣ ਵਾਲਿਆਂ ਦਾ ਸਵਾਗਤ ਕੀਤਾ। ਚੇਅਰਮੈਨ ਪੇਡਾ ਸ੍ਰੀ ਐਚ.ਐਸ. ਹੰਸਪਾਲ ਨੇ ਊਰਜਾ ਦੀ ਕੁਸ਼ਲਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਐਸ.ਬੀ.ਆਈ. ਦੇ ਮੈਨੇਜਰ ਸ੍ਰੀ ਰਾਜੇਸ਼ ਸਿੰਘ ਨੇ ਊਰਜਾ ਕੁਸ਼ਲਤਾ ਵਿੱਚ ਨਿਵੇਸ਼ ਸਬੰਧੀ ਸਕੀਮਾਂ ਦੀ ਜਾਣਕਾਰੀ ਦਿੱਤੀ। ਡਾਇਰੈਕਟਰ ਪੇਡਾ ਸ੍ਰੀ ਐਮ.ਪੀ. ਸਿੰਘ ਨੇ ਇਸ ਕਾਨਫਰੰਸ ਵਿੱਚ ਹਿੱਸਾ ਲੈਣ ਵਾਲਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪੇਡਾ ਦੇ ਚੀਫ ਅਜੈਕਟਿਵ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਵੀ ਹਾਜ਼ਰ ਸਨ। ਇਸ ਦੌਰਾਨ ਊਰਜਾ ਦੀ ਬੱਚਤ ਦੀਆਂ ਸੰਭਾਵਨਾਵਾਂ, ਸਮਰੱਥਾ, ਊਰਜਾ ਬੱਚਤ ਲਈ ਵਿੱਤੀ ਸਹਾਇਤਾ ਆਦਿ ਬਾਰੇ ਪੇਪਰ ਪੜ੍ਹੇ ਗਏ।

 

Tags: Raj Kumar Verka , Congress , Punjab Congress , Dr. Raj Kumar Verka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD