Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਰਾਜ ਕੁਮਾਰ ਵੇਰਕਾ ਵੱਲੋਂ ਸਰਕਾਰੀ ਮੈਡੀਕਲ ਤੇ ਡੈਂਟਲ ਕਾਲਜ ਸਮੇਤ ਰਾਜਿੰਦਰਾ ਹਸਪਤਾਲ 'ਚ ਬਹੁਕਰੋੜੀ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਲੋਕਾਂ ਨੂੰ ਬਿਹਤਰ ਇਲਾਜ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਸਿਹਤ ਖੇਤਰ 'ਚ ਵਿਆਪਕ ਸੁਧਾਰ ਕੀਤੇ-ਡਾ. ਵੇਰਕਾ

Dr. Raj Kumar Verka, Congress, Punjab Congress, Raj Kumar Verka, Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi , Sadhu Singh Dharamsot

Web Admin

Web Admin

5 Dariya News

ਪਟਿਆਲਾ , 26 Nov 2021

Last updated on: Nov 26, 2021, 00:00 IST

ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਅੱਜ ਇੱਥੇ ਸਰਕਾਰੀ ਮੈਡੀਕਲ ਕਾਲਜ, ਡੈਂਟਲ ਕਾਲਜ ਤੇ ਹਸਪਤਾਲ ਅਤੇ ਰਾਜਿੰਦਰਾ ਹਸਪਤਾਲ ਵਿਖੇ ਮੁਕੰਮਲ ਹੋਏ ਵੱਖ-ਵੱਖ ਬਹੁਕਰੋੜੀ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ। ਉਨ੍ਹਾਂ ਦੇ ਨਾਲ ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਡਾ. ਐਸ.ਪੀ.ਐਸ. ਉਬਰਾਏ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਵਿਧਾਇਕ ਮਦਨ ਲਾਲ ਜਲਾਲਪੁਰ ਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਸਕੱਤਰ ਅਲੋਕ ਸ਼ੇਖਰ ਵੀ ਮੌਜੂਦ ਸਨ।ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਜਿਨ੍ਹਾਂ ਕੋਲ ਸਮਾਜਿਕ ਨਿਆਂ ਤੇ ਅਧਿਕਾਰਤਾ ਤੇ ਘੱਟ ਗਿਣਤੀ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਵੀ ਹਨ, ਨੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਸਿਹਤ ਅਤੇ ਸਿੱਖਿਆ, ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ, ਜਿਸ ਲਈ ਇਨ੍ਹਾਂ ਖੇਤਰਾਂ 'ਚ ਵਿਆਪਕ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਮੈਡੀਕਲ ਕਾਲਜਾਂ ਤੇ ਹਸਪਤਾਲਾਂ 'ਚ ਮਰੀਜਾਂ ਨੂੰ ਕੋਵਿਡ-19 ਮਹਾਂਮਾਰੀ ਸਮੇਤ ਹੋਰਨਾਂ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਨਿਜੀ ਹਸਪਤਾਲਾਂ ਤੋਂ ਵੀ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ, ਸਰਕਾਰੀ ਸਕੂਲਾਂ ਅਤੇ ਮੈਰੀਟੋਰੀਅਸ ਸਕੂਲਾਂ 'ਚ ਪੜ੍ਹਦੇ, ਆਰਥਿਕ ਤੌਰ 'ਤੇ ਕਮਜੋਰ ਪਰਿਵਾਰਾਂ ਦੇ ਹੋਣਹਾਰ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਲਈ ਅਜਿਹੇ ਪ੍ਰਬੰਧ ਕਰ ਰਹੀ ਹੈ ਤਾਂ ਕਿ ਉਹ ਵੀ ਅੱਗੇ ਵਧ ਸਕਣ। ਕੋਰੋਨਾ ਕਾਲ 'ਚ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਹੜਤਾਲੀ ਹੈਲਥ ਵਰਕਰਾਂ ਬਾਰੇ ਪੁੱਛੇ ਜਾਣ 'ਤੇ ਡਾ. ਵੇਰਕਾ ਨੇ ਦੱਸਿਆ ਕਿ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਨੇ ਅਜਿਹੇ ਵਰਕਰਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਫਾਈਲ ਕਲੀਅਰ ਕਰਕੇ ਵਿੱਤ ਵਿਭਾਗ ਨੂੰ ਭੇਜ ਦਿੱਤੀ ਹੈ। ਜਦਕਿ ਕਲੀਨਿਕ ਸਟਾਫ਼ ਨੂੰ ਫਰੀਦਕੋਟ, ਅੰਮ੍ਰਿਤਸਰ ਤੇ ਪਟਿਆਲਾ 'ਚ ਵੀ ਰੱਖਿਆ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਵਿਭਾਗ ਅੰਦਰ ਸਮਾਂਬੱਧ ਤਰੱਕੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਅਤੇ ਡੀ.ਪੀ.ਸੀ. ਵੀ ਕੀਤੀ ਜਾ ਰਹੀ ਹੈ।ਇੱਕ ਹੋਰ ਸਵਾਲ ਦੇ ਜਵਾਬ 'ਚ ਡਾ. ਵੇਰਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਜਿਹੇ ਮਿਸਾਲੀ ਕਦਮ ਚੁੱਕੇ ਹਨ, ਜਿਸ ਦਾ ਰਾਜ ਅੰਦਰ ਹਰ ਵਰਗ ਦੇ ਲੋਕਾਂ ਨੂੰ ਸਿੱਧਾ ਲਾਭ ਹੋਇਆ ਹੈ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਉਹ ਪੰਜਾਬ 'ਚ ਝੂਠੇ ਲਾਅਰੇ ਅਤੇ ਵਾਅਦੇ ਕਰਕੇ ਸਿਆਸੀ ਜਮੀਨ ਦੀ ਤਲਾਸ਼ ਕਰ ਰਹੇ ਹਨ, ਪਰ ਚੰਗਾ ਹੋਵੇ ਜੇ 20 ਲੱਖ ਨੌਕਰੀਆਂ ਪੰਜਾਬ 'ਚ ਦੇਣ ਦੇ ਸਗ਼ੂਫ਼ੇ ਛੱਡਣ ਵਾਲੇ ਦਿੱਲੀ 'ਚ ਆਪਣੀ ਸਰਕਾਰ ਵੱਲੋਂ ਦਿੱਤੀਆਂ 5000 ਸਰਕਾਰੀ ਨੌਕਰੀਆਂ ਦੀ ਸੂਚੀ ਹੀ ਵਿਖਾ ਦੇਣ। ਉਨ੍ਹਾਂ ਕਿਹਾ ਕਿ ਅਜਿਹੇ ਸਬਜ਼ਬਾਗਾਂ ਦੇ ਹੱਥ ਪੱਲੇ ਕੁਝ ਨਹੀਂ ਪੈ ਰਿਹਾ, ਜਿਸ ਕਰਕੇ ਉਹ ਚੰਨੀ ਸਰਕਾਰ ਦੀ ਅਲੋਚਨਾ ਕਰ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਬਾਰੇ ਪੁੱਣੇ ਜਾਣ 'ਤੇ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਸਮਝ ਆ ਗਈ ਹੈ ਕਿ ਲੋਕਾਂ ਨੇ ਕਾਂਗਰਸ ਦੇ ਨਾਮ 'ਤੇ ਵੋਟਾਂ ਪਾਉਣੀਆਂ ਹਨ, ਜਿਸ ਲਈ ਉਨ੍ਹਾਂ ਨੇ ਆਪਣੀ ਪਾਰਟੀ ਨੂੰ ਵੀ ਕਾਂਗਰਸ ਦਾ ਨਾਮ ਦਿੱਤਾ ਹੈ ਪ੍ਰੰਤੂ ਲੋਕਾਂ ਨੂੰ ਸਚਾਈ ਦਾ ਸਭ ਪਤਾ ਹੈ।ਡਾ. ਵੇਰਕਾ ਨੇ ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਡਾ. ਐਸ.ਪੀ.ਐਸ. ਉਬਰਾਏ ਵੱਲੋਂ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਰਾਜ ਦੇ ਸਰਕਾਰੀ ਹਸਪਤਾਲਾਂ 'ਚ ਲਗਾਏ ਗਏ ਆਕਸੀਜਨ ਪਲਾਂਟਾਂ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ 'ਚ ਕੋਵਿਡ ਦੀ ਚੁਣੌਤੀ ਦੇ ਬਾਵਜੂਦ ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਦੀ ਕੋਈ ਕਮੀ ਨਹੀਂ ਆਈ ਪਰੰਤੂ ਫਿਰ ਵੀ ਸਰਕਾਰ ਨੇ ਖ਼ੁਦ ਅਤੇ ਸਮਾਜ ਸੇਵੀ ਅਤੇ ਹੋਰ ਅਦਾਰਿਆਂ ਦੇ ਨਾਲ ਸਹਿਯੋਗ ਕਰਕੇ ਆਕਸੀਜਨ ਦੇ ਪਲਾਂਟ ਲਗਾਏ ਹਨ।ਡਾ. ਰਾਜ ਕੁਮਾਰ ਵੇਰਕਾ ਵੱਲੋਂ ਅੱਜ ਲੋਕਾਂ ਨੂੰ ਸਮਰਪਿਤ ਕੀਤੇ ਗਏ ਪ੍ਰਾਜੈਕਟਾਂ 'ਚ ਦਿਲ ਦੇ ਮਰੀਜਾਂ ਦੇ ਬਿਹਤਰ ਤੇ ਸਸਤੇ ਇਲਾਜ ਲਈ ਸ੍ਰੀ ਗੁਰੂ ਨਾਨਕ ਦੇਵ ਸੁਪਰ-ਸਪੈਸ਼ਲਿਟੀ ਹਸਪਤਾਲ ਅੰਦਰ 2.7 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਅਤਿਆਧੁਨਿਕ ਕੈਥ ਲੈਬ, 12.22 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਕਰੀਬ 350 ਕਾਰਾਂ ਦੀ ਸਮਰੱਥਾ ਵਾਲੀ ਆਧੁਨਿਕ ਬਹੁਮੰਜ਼ਲਾ ਕਾਰ ਪਾਰਕਿੰਗ, 30 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ, ਐਮ.ਬੀ.ਬੀ.ਐਸ. ਦੀਆਂ ਸੀਟਾਂ 150 ਤੋਂ ਵਧਾ ਕੇ 200 ਕਰਨ ਲਈ ਜਰੂਰੀ ਲੋੜੀਂਦੀ ਇੰਸਟੀਚਿਊਟ ਬਿਲਡਿੰਗ, 5.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਡੈਂਟਲ ਕਾਲਜ ਦੇ ਬਲਾਕ-ਸੀ ਦੀ ਇਮਾਰਤ ਤੇ 184 ਸੀਟਾਂ ਵਾਲਾ ਆਡੀਟੋਰੀਅਮ ਅਤੇ ਸੀ.ਬੀ.ਸੀ.ਟੀ. ਮਸ਼ੀਨ ਵੀ ਸ਼ਾਮਲ ਹੈ।ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਪ੍ਰਦਾਨ ਕੀਤੇ ਗਏ 20 ਹਜ਼ਾਰ ਲਿਟਰ ਸਮਰੱਥਾ ਵਾਲੇ ਲਿਕੁਇਡ ਆਕਸੀਜਨ ਦੇ ਪਲਾਂਟ, ਜਿਸ ਨੂੰ ਕੇਵਲ ਲਗਾਉਣ 'ਤੇ ਹੀ 35 ਲੱਖ ਰੁਪਏ ਦਾ ਖ਼ਰਚਾ ਆਇਆ ਹੈ, ਸਮੇਤ ਸਰਬੱਤ ਦਾ ਭਲਾ ਟਰੱਸਟ ਵੱਲੋਂ ਕਰੀਬ 90 ਲੱਖ ਰੁਪਏ ਦੀ ਲਾਗਤ ਨਾਲ ਰਾਜਿੰਦਰਾ ਹਸਪਤਾਲ ਵਿਖੇ ਲਗਾਏ ਗਏ 1000 ਲਿਟਰ ਦੀ ਸਮਰੱਥਾ ਵਾਲੇ ਆਕਸੀਜਨ ਦਾ ਪੀ.ਐਸ.ਏ. ਪਲਾਂਟ ਸ਼ਾਮਲ ਸਨ।ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਨੇ ਕੈਬਨਿਟ ਮੰਤਰੀ ਡਾ. ਵੇਰਕਾ ਨੂੰ ਇਨ੍ਹਾਂ ਪ੍ਰਾਜੈਕਟਾਂ ਸਮੇਤ ਕਾਲਜ ਤੇ ਹਸਪਤਾਲ ਦੀ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਡਾ. ਐਸ.ਪੀ.ਐਸ. ਉਬਰਾਏ ਤੇ ਹੋਰ ਮੈਂਬਰਾਂ ਤੋਂ ਇਲਾਵਾ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਵਿਧਾਇਕ ਮਦਨ ਲਾਲ ਜਲਾਲਪੁਰ, ਹਰਿੰਦਰਪਾਲ ਸਿੰਘ ਹੈਰੀਮਾਨ, ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਗਊ ਸੇਵਾ ਕਮਿਸ਼ਨ ਚੇਅਰਮੈਨ ਸਚਿਨ ਸ਼ਰਮਾ, ਜਸਵਿੰਦਰ ਸਿੰਘ ਰੰਧਾਵਾ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਐਸ.ਡੀ.ਐਮ. ਚਰਨਜੀਤ ਸਿੰਘ, ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵੀ.ਸੀ. ਡਾ. ਰਾਜ ਬਹਾਦਰ, ਡੀ.ਆਰ.ਐਮ.ਈ. ਡਾ. ਅਵਨੀਸ਼ ਕੁਮਾਰ, ਡੈਂਟਲ ਕਾਲਜ ਦੇ ਪ੍ਰਿੰਸੀਪਲ ਡਾ. ਰੇਨੂ ਬਾਲਾ ਸਰੋਆ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਕੌਮੀ ਮੈਡੀਕਲ ਕੌਂਸਲ ਦੇ ਮੈਂਬਰ ਡਾ. ਗਿਰੀਸ਼ ਸਾਹਨੀ, ਡਾ. ਆਰ.ਪੀ.ਐਸ. ਸਿਬੀਆ, ਡਾ. ਡੀ.ਐਸ. ਭੁੱਲਰ, ਡਾ. ਵਿਨੋਦ ਡੰਗਵਾਲ, ਡਾ. ਵਿਸ਼ਾਲ ਚੋਪੜਾ, ਲੋਕ ਨਿਰਮਾਣ ਵਿਭਾਗ ਦੇ ਐਕਸੀਐਨ ਐਸ.ਐਲ. ਗਰਗ ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

 

Tags: Dr. Raj Kumar Verka , Congress , Punjab Congress , Raj Kumar Verka , Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi , Sadhu Singh Dharamsot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD