Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਕੈਪਟਨ ਅਮਰਿੰਦਰ ਨੇ ਹਰੀਸ਼ ਚੌਧਰੀ ਨੂੰ 'ਨੌਕਰੀਓਂ ਕੱਢਿਆ ਹੋਇਆ' ਵਿਅਕਤੀ ਦੱਸਿਆ

Captain Amarinder Singh, Amarinder Singh

Web Admin

Web Admin

5 Dariya News

ਚੰਡੀਗੜ੍ਹ , 26 Nov 2021

Last updated on: Nov 26, 2021, 00:00 IST

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਕਾਂਗਰਸ ਦੇ ਸਕੱਤਰ ਇੰਚਾਰਜ ਹਰੀਸ਼ ਚੌਧਰੀ ਵੱਲੋਂ ਉਨ੍ਹਾਂ ਤੇ ਮੁੱਖ ਮੰਤਰੀ ਰਹਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਨਾਲ ਹੱਥ ਮਿਲਾਉਣ ਦੇ ਬੇਬੁਨਿਆਦ ਦੋਸ਼ਾਂ ਨੂੰ ਲੈ ਕੇ ਤਿੱਖੀ ਆਲੋਚਨਾ ਕੀਤੀ।ਕੈਪਟਨ ਅਮਰਿੰਦਰ ਨੇ ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਹਾਲਾਂਕਿ  ਉਨ੍ਹਾਂ ਨੂੰ “ਇੱਕ ਨੌਕਰੀ ਤੋਂ ਬਾਹਰ ਹੋਏ ਵਿਧਾਇਕ, ਜਿਸ ਨੂੰ ਬਾੜਮੇਰ ਵਿੱਚ ਕਮਲੇਸ਼ ਪ੍ਰਜਾਪਤ ਦੇ ਕਤਲ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਜਾਣ ਕਾਰਨ ਰਾਜਸਥਾਨ ਵਿੱਚ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕੀਤਾ ਗਿਆ ਹੈ ਅਤੇ ਜਿਸਦੇ ਇਸ ਸਾਰੇ ਮਾਮਲੇ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸੀ.ਬੀ.ਆਈ. ਨੂੰ ਸੌਂਪ ਦਿੱਤਾ ਹੈ, ਨੂੰ ਕੋਈ ਵੀ ਸਪੱਸ਼ਟੀਕਰਨ ਦੇਣ ਦੀ ਲੋੜ ਨਹੀਂ ਹੈ।ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਮੈਂ ਮੁੱਖ ਮੰਤਰੀ ਹੁੰਦਿਆਂ ਪ੍ਰਧਾਨ ਮੰਤਰੀ ਜਾਂ ਭਾਜਪਾ ਨਾਲ ਕੋਈ ਸਾਂਝੇਦਾਰੀ ਰੱਖਦਾ ਤਾਂ ਮੈਂ ਕਿਸਾਨ ਅੰਦੋਲਨ ਦੀ ਹਮਾਇਤ ਨਾ ਕਰਦਾ ਅਤੇ ਨਾ ਹੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਇਨ੍ਹਾਂ ਵਿਰੁੱਧ ਵਿਧਾਨ ਸਭਾ ਵਿੱਚ ਕਾਨੂੰਨ ਪਾਸ ਕਰਨ ਦੀ ਮੰਗ ਕਰਦਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣਾ ਹੁੰਦਾ ਸੀ ਅਤੇ ਇਸੇ ਤਰ੍ਹਾਂ ਉਨ੍ਹਾਂ ਦੇ ਮੰਤਰੀ ਵੀ ਆਪਣੇ ਕੇਂਦਰੀ ਹਮਰੁਤਬਾ ਮੰਤਰੀਆਂ ਨਾਲ ਮੁਲਾਕਾਤ ਕਰਦੇ ਹਨ।  ਕੈਪਟਨ ਨੇ ਚੌਧਰੀ ਨੂੰ ਤਾਅਨਾ ਮਾਰਦਿਆਂ ਕਿਹਾ ਕਿ ਇੱਥੋਂ ਤੱਕ ਕਿ ਤੁਹਾਡਾ ਨਵਾਂ ਮੁੱਖ ਮੰਤਰੀ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲਦਾ ਹੈ ਅਤੇ ਤੁਹਾਡੇ ਮੂਰਖਤਾ ਪੂਰਨ ਤਰਕ ਮੁਤਾਬਕ ਤਾਂ ਉਸ ਨੂੰ ਵੀ ਭਾਜਪਾ ਨਾਲ ਸਮਝੌਤਾ ਕਰ ਲੈਣਾ ਚਾਹੀਦਾ ਹੈ ਅਤੇ ਆਪਣੇ ਆਪ ਨੂੰ ਬਰਖਾਸਤ ਕੀਤੇ ਜਾਣ ਦੀ ਉਡੀਕ ਕਰਨੀ ਚਾਹੀਦੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਪਾਰਟੀ ਇੰਚਾਰਜ ਨੇ ਸੂਬੇ ਨੂੰ ਆਪਣਾ ਪੱਕਾ ਟਿਕਾਣਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਦੇ 14 ਇੰਚਾਰਜਾਂ ਜਿਵੇਂ ਪ੍ਰਣਬ ਮੁਖਰਜੀ, ਮੋਹਸਿਨਾ ਕਿਦਵਈ, ਜਨਰਾਧਨ ਦਿਵੇਦੀ ਨਾਲ ਕੰਮ ਕੀਤਾ ਹੈ, ਅਤੇ ਉਹ ਪੰਜਾਬ ਵਿੱਚ ਬਹੁਤ ਹੀ ਘੱਟ ਦਖਲ ਦਿੰਦੇ ਹਨ। ਜਦੋਂਕਿ ਪੰਜਾਬ ਆਉਣਾ ਜਾਂ ਏਥੇ ਹੀ ਸੈਟਲ ਹੋਣਾ ਤਾਂ ਬਾਅਦ ਦੀ ਗੱਲ ਹੈ।  ਕੈਪਟਨ ਨੇ ਯਾਦ ਕਰਵਾਇਆ ਕਿ ਇਕ ਪਾਰਟੀ ਇੰਚਾਰਜ ਨੂੰ ਸੂਬੇ ਵਿੱਚ ਹੀ ਸੈਟਲ ਹੋਣ ਦੀ ਜ਼ਰੂਰਤ ਨਹੀਂ। ਉਸ ਦਾ ਕੰਮ ਸਿਰਫ਼ ਆਪਸੀ ਤਾਲਮੇਲ ਬਣਾ ਕੇ ਰੱਖਣਾ ਅਤੇ ਪਾਰਟੀ ਹਾਈ ਕਮਾਂਡ ਨੂੰ ਜ਼ਰੂਰੀ ਫੀਡਬੈਕ ਦੇਣਾ ਹੈ।ਕੈਪਟਨ ਨੇ ਅੱਗੇ ਕਿਹਾ ਕਿ ਪਰ ਇੱਥੇ ਪੰਜਾਬ ਵਿੱਚ ਇੱਕ ਅਜਿਹਾ ਵਿਅਕਤੀ ਹੈ, ਜਿਸ ਨੂੰ ਉਸਦੇ ਗ੍ਰਹਿ ਰਾਜ ਵਿੱਚ ਇੱਕ ਕਤਲ ਕੇਸ ਵਿੱਚ ਨਾਮਜ਼ਦ ਕੀਤੇ ਜਾਣ ਕਾਰਨ ਸਰਕਾਰ ਤੋਂ ਬਰਖਾਸਤ ਕੀਤਾ ਗਿਆ ਹੈ, ਅਤੇ ਹੁਣ ਉਹ "ਪੰਜਾਬ ਵਿੱਚ ਮੁੱਖ ਮੰਤਰੀ ਦੀ ਸ਼ਕਤੀ ਅਤੇ ਵਿਸ਼ੇਸ਼ ਅਧਿਕਾਰਾਂ ਦਾ ਆਨੰਦ ਮਾਣ ਰਿਹਾ ਹੈ ਅਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਇਕ ਰਬੜ ਸਟੈਂਪ ਸਮਝ ਕੇ ਹਦਾਇਤਾਂ ਜਾਰੀ ਕਰ ਰਿਹਾ ਹੈ।  ਉਨ੍ਹਾਂ ਕਿਹਾ ਕਿ ਚੌਧਰੀ ਮੰਤਰੀ ਮੰਡਲ ਅਤੇ ਅਧਿਕਾਰੀਆਂ ਦੀਆਂ ਹੋਰ ਮੀਟਿੰਗਾਂ ਵਿੱਚ ਵੀ ਸ਼ਾਮਲ ਹੁੰਦਾ ਰਿਹਾ ਹੈ, ਜੋ ਕਿ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਹੈ।ਸਾਬਕਾ ਮੁੱਖ ਮੰਤਰੀ ਨੇ ਹਰੀਸ਼ ਚੌਧਰੀ ਦੁਆਰਾ ਚੰਡੀਗੜ੍ਹ ਵਿੱਚ ਇੱਕ ਮੰਤਰੀ ਦਾ ਬੰਗਲਾ ਅਤੇ ਪੂਰੇ ਪੰਜਾਬ ਭਵਨ ਨੂੰ ਆਪਣੇ ਅਧਿਕਾਰ ਵਿੱਚ ਲੈਣ 'ਤੇ ਵੀ ਸਵਾਲ ਉਠਾਏ, ਜਿੱਥੇ ਬੈਠ ਕੇ ਚੌਧਰੀ ਮੁੱਖ ਮੰਤਰੀ ਸਮੇਤ ਬਾਕੀ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਹੁਕਮ ਦਿੰਦੇ ਹਨ। ਕੈਪਟਨ ਨੇ ਸਵਾਲ ਉਠਾਇਆ ਕਿ ਹਰੀਸ਼ ਚੌਧਰੀ ਦੇ ਇਨ੍ਹਾਂ ਸਭ ਖਰਚਿਆਂ ਦਾ ਭੁਗਤਾਨ ਆਖਰਕਾਰ ਕੌਣ ਕਰ ਰਿਹਾ ਹੈ?

 

Tags: Captain Amarinder Singh , Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD