Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਮੂਲੇਪੁਰ ਵਿਖੇ 240 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡੇ

ਲਾਭਪਾਤਰੀਆਂ ਵੱਲੋਂ ਸ. ਨਾਗਰਾ ਦਾ ਧੰਨਵਾਦ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 26 Nov 2021

Last updated on: Nov 26, 2021, 00:00 IST

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਯਤਨ ਹੈ ਕਿ ਹਰ ਲੋੜਵੰਦ ਦੀ ਰਿਹਾਇਸ਼ ਸਮੇਤ ਜਿੰਨੀਆਂ ਵੀ ਦਿੱਕਤਾਂ ਹਨ, ਉਹ ਸਾਰੀਆਂ ਦੂਰ ਕੀਤੀਆਂ ਜਾਣ ਤਾਂ ਜੋ ਕੋਈ ਵਿਅਕਤੀ ਇੱਕ ਚੰਗੀ ਜ਼ਿੰਦਗੀ ਜਿਉਣ ਤੋਂ ਸੱਖਣਾ ਨਾ ਰਹੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ.ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਮੂਲੇਪੁਰ ਵਿਖੇ 240 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡਣ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚੰਨੀ ਖੁਦ ਇਕ ਆਮ ਗ਼ਰੀਬ ਪਰਿਵਾਰ ਵਿੱਚੋਂ ਉੱਠ ਕੇ ਇਸ ਮੁਕਾਮ 'ਤੇ ਪੁੱਜੇ ਹਨ ਤੇ ਉਹ ਗ਼ਰੀਬਾਂ ਦਾ ਦਰਦ ਚੰਗੀ ਤਰ੍ਹਾਂ ਸਮਝਦੇ ਹਨ। ਉਹਨਾਂ ਦਾ ਸੁਫ਼ਨਾ ਹੈ ਕੇ ਸੂਬੇ ਵਿਚ ਰਹਿੰਦੇ ਹਰ ਲੋੜਵੰਦ ਦੀਆਂ ਦਿਕਤਾਂ ਦੂਰ ਕੀਤੀਆਂ ਜਾਣ। ਸ. ਨਾਗਰਾ ਨੇ ਕਿਹਾ ਕਿ ਹਰ ਇੱਕ ਇਨਸਾਨ ਨੂੰ ਸਭ ਤੋਂ ਪਹਿਲਾਂ ਘਰ ਦੀ ਲੋੜ ਹੈ ਅਤੇ ਪਲਾਟਾਂ ਦੀ ਵੰਡ ਕਰਦਿਆਂ ਉਹਨਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ। ਉਹਨਾਂ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਰਹਿੰਦੇ ਕਿਸੇ ਵੀ ਲੋੜਵੰਦ ਨੂੰ ਘਰ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।

ਉਹ ਖੁਦ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਹਮੇਸ਼ਾ ਗਰੀਬ ਅਤੇ ਲੋੜਵੰਦਾਂ ਦੀ ਮੱਦਦ ਲਈ ਤੱਤਪਰ ਰਹਿੰਦਾ ਹੈ ਅਤੇ ਹਲਕੇ ਦੇ ਜਿਸ ਵੀ ਗਰੀਬ ਲੋੜਵੰਦ ਪਰਿਵਾਰ ਨੂੰ ਉਹਨਾਂ ਤੱਕ ਕੋਈ ਵੀ ਜ਼ਰੂਰਤ ਪੈਂਦੀ ਹੈ, ਉਹ ਬੇਝਿਜਕ ਉਹਨਾਂ ਨੂੰ ਮਿਲ ਸਕਦੇ ਹਨ। ਉਹ ਅਤੇ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਗਰੀਬਾਂ ਦੀ ਸੇਵਾ ਵਿੱਚ ਹਾਜ਼ਰ ਰਹੇਗਾ।ਸ. ਨਾਗਰਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਜੰਗੀ ਪੱਧਰ ਉੱਤੇ ਜਾਰੀ ਵੀ ਹਨ। ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ।ਇਸ ਮੌਕੇ ਚੇਅਰਮੈਨ ਭੁਪਿੰਦਰ ਸਿੰਘ ਬਧੌਛੀ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਸਰਪੰਚ ਹਰਿੰਦਰ ਸਿੰਘ,ਸਰਪੰਚ ਜਸਦੇਵ ਸਿੰਘ ਜੱਸਾ ਪੰਜੋਲੀ, ਰਾਣਾ ਪੰਜੋਲੀ, ਕੇਸਰ ਸਿੰਘ ਕੋਟਲਾ, ਭੁਪਿੰਦਰ ਸਿੰਘ ਬਾਠ, ਇਕਬਾਲ ਸਿੰਘ ਸੇਕ੍ਰੇਟਰੀ, ਵਰਿੰਦਰ ਚੰਨੋ ,ਪੰਚ ਜਸਪਾਲ ਸ਼ਰਮਾ , ਪੰਚ ਹਰਪ੍ਰੀਤ ਸਿੰਘ, ਜਸਵਿੰਦਰ ਕੌਰ ਪੰਚ, ਵਨੀਤਾ ਸ਼ਰਮਾ ਪੰਚ, ਗੁਰਪ੍ਰੀਤ ਕੌਰ ਪੰਚ , ਲਖਵਿੰਦਰ ਸਿੰਘ ਰਾਏ,ਬਲਦੀਪ ਸਿੰਘ ਪ੍ਰਧਾਨ , ਅਵਤਾਰ ਸਿੰਘ ਸਾਬਕਾ ਪੰਚ, ਵਿਜੈ ਕੁਮਾਰ , ਪੰਡਿਤ ਨਰਿੰਦਰ ਕੁਮਾਰ ਕਾਲਾ, ਪਰਨੀਲ ਕੁਮਾਰ , ਭੀਮ ਸੇਨ, ਹਰਕੀਰਤ ਸਿੰਘ ਮੰਗਾ, ਸਾਧੂ ਸਿੰਘ ਜੀ.ਓ.ਜੀ ਆਦਿ ਹਾਜ਼ਰ ਸਨ।

 

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD