Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਐਸਐਸਪੀ ਕਪੂਰਥਲਾ ਨੇ ਮੋਬਾਈਲ ਖੋਹਣ ਵਾਲੇ ਗਿਰੋਹ ਨੂੰ ਫੜਨ ਵਾਲੀ ਬਹਾਦਰ ਲੜਕੀ ਨੂੰ ਕੀਤਾ ਸਨਮਾਨਿਤ

ਲੁਟੇਰਿਆਂ ਨੇ ਕੌਰ ਦੀ ਮਾਂ ਦਾ ਫੋਨ ਖੋਹ ਕੇ ਹੋਏ ਸੀ ਫ਼ਰਾਰ

Crime News Punjab, Punjab Police, Police, Crime News, Kapurthala Police, Kapurthala

Web Admin

Web Admin

5 Dariya News

ਕਪੂਰਥਲਾ , 26 Nov 2021

Last updated on: Nov 26, 2021, 00:00 IST

ਗੁਰਵਿੰਦਰ ਕੌਰ ਦੇ ਇਸ ਦਲੇਰੀ ਭਰੇ ਕਾਰਨਾਮੇ ਨੂੰ ਦੇਖਦੇ ਹੋਏ ਜਿਸ ਨੇ ਸ਼ੁੱਕਰਵਾਰ ਨੂੰ ਕਪੂਰਥਲਾ ਦੀ ਸਬ-ਡਵੀਜ਼ਨ ਸੁਲਤਾਨਪੁਰ ਲੋਧੀ 'ਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਜੋ ਉਸ ਦੀ ਮਾਂ ਦਾ ਮੋਬਾਈਲ ਫੋਨ ਖੋਹ ਕੇ ਲੈ ਗਏ ਸੀ ਪਰ ਕੌਰ ਤੇ ਉਨ੍ਹਾਂ ਦੁਆਰਾਂ ਹਮਲਾ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਫੜਨ 'ਚ ਕਾਮਯਾਬ ਰਹੀ,  ਕਪੂਰਥਲਾ ਦੇ ਸੀਨੀਅਰ ਪੁਲਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਨੇ ਸ਼ੁੱਕਰਵਾਰ ਨੂੰ ਇਸ ਬਹਾਦਰ ਲੜਕੀ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਖੱਖ ਨੇ ਗੁਰਵਿੰਦਰ ਕੌਰ ਨੂੰ ਉਸਦੇ ਮਾਤਾ-ਪਿਤਾ ਸਮੇਤ ਐਸਐਸਪੀ ਦਫ਼ਤਰ ਕਪੂਰਥਲਾ ਵਿਖੇ ਚਾਹ ਦੇ ਕੱਪ ਲਈ ਬੁਲਾਇਆ ਅਤੇ ਉਸ ਦੀ ਬਹਾਦਰੀ ਦੀ ਸ਼ਲਾਘਾ ਕੀਤੀ।  ਉਨ੍ਹਾਂ ਕਿਹਾ ਕਿ ਗੁਰਵਿੰਦਰ ਹੋਰ ਲੜਕੀਆਂ ਲਈ ਆਈਡਲ ਬਣ ਕੇ ਸਮਾਜ ਦਾ ਮਾਣ ਵਧਾਇਆ ਹੈ। 

ਐਸਐਸਪੀ ਨੇ ਦੱਸਿਆ ਕਿ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ।  ਲੜਕੀ ਦੀ ਮਾਤਾ ਪਿੰਡ ਸਤਰੰਗੜਾ ਵਿੱਚ ਆਪਣੇ ਘਰ ਦੇ ਬਾਹਰ ਬੈਠੀ ਸੀ ਜਦੋਂ ਦੋ ਨਕਾਬਪੋਸ਼ ਨੌਜਵਾਨ ਆਏ ਅਤੇ ਉਸ ਦੀ ਮਾਂ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ।  ਜਦੋਂ ਉਸ ਦੀ ਮਾਂ ਨੇ ਇਸ ਘਟਨਾ ਦੀ ਸੂਚਨਾ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੂੰ ਦਿੱਤੀ ਤਾਂ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕੈਮਰੇ ਦੀ ਰਿਕਾਰਡਿੰਗ ਚੈੱਕ ਕਰਕੇ ਭਾਲ ਸ਼ੁਰੂ ਕਰ ਦਿੱਤੀ। ਲੜਕੀ ਗੁਰਵਿੰਦਰ ਕੌਰ ਨੇ ਘਰ ਪਹੁੰਚ ਕੇ ਸੀਸੀਟੀਵੀ ਫੁਟੇਜ ਚੈੱਕ ਕੀਤੀ।  ਗੁਰਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਭਤੀਜੇ ਨੂੰ ਫੋਨ ਆਇਆ ਕਿ ਉਕਤ ਲੁਟੇਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੇ ਬਾਹਰ ਖੜ੍ਹੇ ਹਨ।  ਜਿਵੇਂ ਹੀ ਉਹ ਸਕੂਲ ਦੇ ਨਜ਼ਦੀਕ ਮੌਕੇ 'ਤੇ ਪਹੁੰਚੀ ਤਾਂ ਉਕਤ ਲੁਟੇਰੇ ਉਥੋਂ ਫਰਾਰ ਹੋ ਗਏ ਅਤੇ ਬਾਅਦ 'ਚ ਸ਼੍ਰੀ ਹੱਟ ਸਾਹਿਬ ਦੇ ਨੇੜੇ ਲੜਕੀ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਦਿਹਾਤੀ ਚੰਡੀਗੜ੍ਹ ਕਲੋਨੀ ਅਤੇ ਜੱਸੀ ਵਾਸੀ ਲੋਹੀਆਂ ਖਾਸ ਜਲੰਧਰ ਵਜੋਂ ਕੀਤੀ ਗਈ ਹੈ।

 

 

Tags: Crime News Punjab , Punjab Police , Police , Crime News , Kapurthala Police , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD