Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਤਖਤ ਸ੍ਰੀ ਕੇਸਗੜ ਸਾਹਿਬ ਹੋਏ ਨਤਮਸਤਕ

ਖਾਲਸਾ ਦੇ ਜਨਮ ਸਥਲੀ ਦੇ ਦਰਸਨ ਕਰਕੇ ਮਨ ਦੀ ਚਿਰਕਾਲੀ ਇੱਛਾ ਪੂਰੀ ਹੋਈ-ਬਨਵਾਰੀ ਲਾਲ ਪੁਰੋਹਿਤ

Banwari Lal Purohit, Banwarilal Purohit, Governor of Punjab, Punjab Governor, Punjab Raj Bhavan, Sri Anandpur Sahib, Takht Sri Kesgarh Sahib

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 26 Nov 2021

Last updated on: Nov 26, 2021, 00:00 IST

ਪੰਜਾਬ ਦੇ ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਤਖਤ ਸ੍ਰੀ ਕੇਸਗੜ ਸਾਹਿਬ ਨਤਮਸਤਕ ਹੋਏ। ਜਿੱਥੇ ਉਨਾਂ ਨੇ ਮੱਥਾ ਟੇਕਿਆ ਤੇ ਰਸਭਿੰਨੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਰਾਜਪਾਲ ਵਿਰਾਸਤ-ਏ-ਖਾਲਸਾ ਮਿਊਜਿਅਮ ਵੀ ਗਏ ਜਿੱਥੇ ਉਹ ਮਿਊਜੀਅਮ ਦੇ ਸਾਨਦਾਰ ਰੱਖ ਰਖਾਓ ਤੋ ਬੇਹੱਦ ਪ੍ਰਭਾਵਿਤ ਹੋਏ। ਉਨਾਂ ਨੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਲੰਗਰ ਹਾਲ ਵਿਚ ਸੰਗਤ ਵਿਚ ਬੈਠ ਕੇ ਲੰਗਰ ਛਕਿਆ। ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਮਾਣਯੋਗ ਰਾਜਪਾਲ ਨੂੰ ਮੈਨੇਜਰ ਭਗਵੰਤ ਸਿੰਘ, ਐਸ.ਜੀ.ਪੀ.ਸੀ ਮੈਬਰ ਡਾ.ਦਲਜੀਤ ਸਿੰਘ ਭਿੰਡਰ, ਹੈਡ ਗ੍ਰੰਥੀ ਗਿਆਨੀ ਪਰਨਾਮ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ ਵਲੋ ਸਿਰਾਪਾਓ ਅਤੇ ਤਖਤ ਸਾਹਿਬ ਦੀ ਤਸਵੀਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਆਪਣੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਲੇਠੀ ਫੇਰੀ ਦੌਰਾਨ ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਉਨਾਂ ਦੇ ਮਨ ਦੀ ਬਹੁਤ ਸਮੇਂ ਤੋ ਇਹ ਇੱਛਾ ਸੀ ਕਿ ਖਾਲਸੇ ਦੀ ਜਨਮ ਸਥਲੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾ ਕੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਦਰਸਨ ਕੀਤੇ ਜਾਣ।

ਉਨਾਂ ਨੇ ਕਿਹਾ ਕਿ ਅੱਜ ਇਹ ਇੱਛਾ ਪੂਰੀ ਹੋਈ ਹੈ। ਅਸੀ ਦਸਮ ਪਾਤਸਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ ਪੜਿਆ ਹੈ, ਅੱਜ ਇਸ ਸਥਾਨ ਤੇ ਆ ਕੇ ਦਰਸਨ ਕਰਕੇ ਅਤੇ ਮਿਲੇ ਮਾਨ ਸਨਮਾਨ/ਪਿਆਰ ਤੋ ਬੇਹੱਦ ਪ੍ਰਭਾਵਿਤ ਹੋਇਆ ਹਾਂ, ਇਹ ਮੇਰੇ ਜੀਵਨ ਵਿਚ ਕਦੇ ਨਾ ਭੁੱਲਣ ਵਾਲੀ ਫੇਰੀ ਹੈ। ਉਨਾਂ ਨੇ ਕਿਹਾ ਕਿ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਨਤਮਸਤਕ ਹੋ ਕੇ ਮਨ ਨੂੰ ਸਕੂਨ ਮਿਲਿਆ ਹੈ।ਆਪਣੇ ਦੌਰੇ ਦੋਰਾਨ ਮਾਣਯੋਗ ਰਾਜਪਾਲ ਵਿਰਾਸਤ-ਏ-ਖਾਲਸਾ ਪੁੱਜੇੇ ਜਿੱਥੇ ਉਨਾਂ ਨੇ ਮਿਊਜੀਅਮ ਦਾ ਦੌਰਾ ਕੀਤਾ, ਉਨਾਂ ਨੇ ਕਿਹਾ ਕਿ 550 ਸਾਲਾ ਇਤਿਹਾਸ ਅਤੇ ਸਿੱਖ ਧਰਮ ਦੀਆਂ ਵੱਖ ਵੱਖ ਘਟਨਾਂਵਾਂ ਨੂੰ ਜਿਸ ਬਖੂਬੀ ਨਾਲ ਇਸ ਥਾਂ ਤੇ ਦਰਸਾਇਆ ਗਿਆ ਹੈ, ਉਹ ਹਰ ਇੱਕ ਦਾ ਵੱਖਰਾ ਤੇ ਵਿਸੇਸ ਮਹੱਤਵ ਹੈ। ਉਨਾਂ ਨੇ ਕਿਹਾ ਕਿ ਇਸ ਬਾਰੇ ਬਹੁਤ ਕੁਛ ਲਿਖਿਆ ਜਾ ਸਕਦਾ ਹੈ। ਵਿਰਾਸਤ ਏ ਖਾਲਸਾ ਦੇ ਸ਼ਾਨਦਾਰ ਤੇ ਬਿਹਤਰੀਨ ਰੱਖ ਰਖਾਓ ਤੋਂ ਬੇਹੱਦ ਪ੍ਰਭਾਵਿਤ ਹੋਏ, ਮਾਣਯੋਗ ਰਾਜਪਾਲ ਨੇ ਕਿਹਾ ਕਿ ਵਿਦਿਆਰਥੀਆਂ ਲਈ ਇਹ ਮਿਊਜੀਅਮ ਇੱਕ ਪ੍ਰੇਰਨਾ ਸੋ੍ਰਤ ਹੈ। ਉਨਾਂ ਨੇ ਵਿਰਾਸਤ ਏ ਖਾਲਸਾ ਦੀ ਵਿਜਟਰ ਬੁੱਕ ਉਤੇ ਆਪਣੇ ਦੌਰੇ ਦੇ ਅਨੁਭੁਵ ਵੀ ਸਾਝੈ ਕੀਤੇ। ਇਸ ਮੌਕੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਜੇ.ਐਮ ਬਾਲਾ ਮੁਰਗਨ, ਏ.ਡੀ.ਸੀੋ(ਐਮ) ਸ੍ਰੀ ਅਮਿਤ ਤਿਵਾਰੀ,ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰਿ, ਐਸ.ਐਸ.ਪੀ ਵਿਵੇਕਸੀਲ ਸੋਨੀ, ਐਸ.ਡੀ.ਐਮ ਕੇਸਵ ਗੋਇਲ, ਡੀ.ਐਸ.ਪੀ ਰਮਿੰਦਰ ਸਿੰਘ ਕਾਹਲੋ, ਕਾਰਜਕਾਰੀ ਇੰਜੀਨੀਅਰ ਵਿਰਾਸਤ ਏ ਖਾਲਸਾ ਭੁਪਿੰਦਰ ਸਿੰਘ ਚਾਨਾ ਵੀ ਹਾਜਰ ਸਨ।

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan , Sri Anandpur Sahib , Takht Sri Kesgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD