Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਲਕਾ ਪੂਰਬੀ ਵਿਖੇ ਲਗਾਇਆ ਜਾਵੇਗਾ 66 ਕੇਵੀ ਦਾ ਸਬ-ਸਟੇਸ਼ਨ : ਨਵਜੋਤ ਸਿੰਘ ਸਿੱਧੂ

ਸਮੇਂ ਸਿਰ ਕੰਮ ਨਾ ਕਰਨ ਵਾਲੇ ਠੇਕੇਦਾਰਾਂ ਨੂੰ ਰਾਜ ਵਿਚੋਂ ਕੀਤਾ ਜਾਵੇਗਾ ਬਲੈਕ ਲਿਸਟ

Navjot Singh Sidhu, Congress, Chandigarh, Punjab Congress

Web Admin

Web Admin

5 Dariya News

ਅੰਮ੍ਰਿਤਸਰ , 26 Nov 2021

Last updated on: Nov 26, 2021, 00:00 IST

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਪੂਰਬੀ ਤੋਂ ਵਿਧਾਇਕ ਸ: ਨਵਜੋਤ ਸਿੰਘ ਸਿੱਧੂ ਵਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ 2 ਦਿਨਾਂ ਬਾਅਦ ਅੱਜ ਫਿਰ ਦੁਬਾਰਾ ਅਧਿਕਾਰੀਆਂ ਕੋਲੋਂ ਵਿਕਾਸ ਕਾਰਜਾਂ ਦੀ ਰਿਪੋਰਟ ਲਈ ਗਈ ਅਤੇ ਸਮੂਹ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਮਿੱਥੇ ਸਮੇਂ ਦੇ ਅੰਦਰ ਅੰਦਰ ਕੰਮਾਂ ਨੂੰ ਪੂਰਾ ਕੀਤਾ ਜਾਵੇ। ਉਨਾਂ ਕਿਹਾ ਕਿ ਪੂਰਬੀ ਹਲਕੇ ਵਿੱਚ ਬਣ ਰਹੇ ਪੁੱਲਾਂ ਦਾ ਕੰਮ ਕਰਨ ਵਾਲੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਉਨਾਂ ਵਲੋਂ ਮਿੱਥੇ ਸਮੇਂ ਦੇ ਅੰਦਰ ਕੰਮ ਪੂਰੇ ਨਾ ਕੀਤੇ ਗਏ ਤਾਂ ਰਾਜ ਵਿੱਚੋਂ ਉਨਾਂ ਨੂੰ ਬਲੈਕ ਲਿਸਟ ਕਰ ਦਿੱਤਾ ਜਾਵੇਗਾ। ਸ: ਸਿੱਧੂ ਨੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਤੁਰੰਤ ਕਾਰਵਾਈ ਕਰਦੇ ਹੋਏ ਹਲਕਾ ਪੂਰਬੀ ਦੇ ਖੇਤਰ ਮਕਬੂਲਪੁਰਾ ਵਿਖੇ 66 ਕੇਵੀ ਦਾ ਸਬ-ਸਟੇਸ਼ਨ ਬਣਾਇਆ ਜਾਵੇ ਅਤੇ ਸਪੋਰਟਸ ਅਕੈਡਮੀ ਰਣਜੀਤ ਐਵੀਨਿਊ ਵਿਖੇ ਲੱਗੇ ਹੋਏ ਬਿਜਲੀ ਦੇ ਖੰਬਿਆਂ ਨੂੰ ਬਦਲਿਆ ਜਾਵੇ। ਉਨਾਂ ਇਸਦੇ ਨਾਲ ਹੀ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੇ ਘਰਾਂ ਦੀਆਂ ਛੱਤਾਂ ਤੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਹਟਾਉਣ ਲਈ ਵੀ ਕਾਰਵਾਈ ਕੀਤੀ ਜਾਵੇ ਅਤੇ ਇਸ  ਬਾਰੇ ਰਿਪੋਰਟ ਦਿੱਤੀ ਜਾਵੇ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਸਿੱਧੂ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਹ ਹਰ ਹਫ਼ਤੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਕਰਨਗੇ। ਸ: ਸਿੱਧੂ ਨੇ ਦੱਸਿਆ ਕਿ ਗੋਲਡਨ ਗੇਟ ਤੋਂ ਲੈ ਕੇ ਹੁਸੈਨਪੁਰਾ ਚੌਂਕ ਤੱਕ ਸੁੰਦਰੀਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਸ: ਸਿੱਧੂ ਨੇ ਪੂਰਬੀ ਹਲਕੇ ਵਿੱਚ ਸਟਰੀਟ ਲਾਟੀਟਾਂ ਲਗਾਉਣ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸਟਰੀਟ ਲਾਈਟਾਂ ਮਿੱਥੇ ਸਮੇਂ ਦੇ ਅੰਦਰ-ਅੰਦਰ ਲੱਗ ਜਾਣੀਆਂ ਚਾਹੀਦੀਆਂ ਹਨ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕਿਸੇ ਕੰਮ ਵਿੱਚ ਕੋਈ ਵੀ ਮੁਸ਼ਕਿਲ ਆਉਂਦੀ ਹੈ ਤਾਂ ਉਹ ਉਨਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਸ: ਸਿੱਧੂ ਨੇ ਕਿਹਾ ਕਿ ਉਹ ਹਰ ਹਫ਼ਤੇ ਮੀਟਿੰਗ ਦੌਰਾਨ ਵਿਕਾਸ ਕਾਰਜਾਂ ਦੀ ਸਮੀਖਿਆ ਕਰਨਗੇ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਖੁਦ ਜਾ ਕੇ ਜਾਇਜਾ ਵੀ ਲੈਣਗੇ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਪੂਰਬੀ ਹਲਕੇ ਵਿੱਚ 195 ਕੰਮ ਵੱਖ-ਵੱਖ ਸਟੇਜਾਂ ਤੇ ਹਨ, ਜਿਨ੍ਹਾਂ ਵਿਚੋਂ 36 ਕੰਮ ਮੁਕੰਮਲ ਹੋ ਚੁੱਕੇ ਹਨ ਅਤੇ 66 ਕੰਮਾਂ ਤੇ ਕੰਮ ਚਲ ਰਿਹਾ ਹੈ ਅਤੇ ਬਾਕੀ ਕੰਮਾਂ ’ਤੇ ਵੀ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਪੂਰਬੀ ਹਲਕੇ ਦੇ ਵਿਕਾਸ ਲਈ 47.8 ਕਰੋੜ ਰੁਪਏ ਪੰਜਾਬ ਇਨਵਾਇਰਮੈਂਟ ਪ੍ਰੋਗਰਾਮ ਅਧੀਨ, 8.06 ਕਰੋੜ ਰੁਪਏ ਪੰਜਾਬ ਨਿਰਮਾਣ ਪ੍ਰੋਗਰਾਮ ਅਤੇ 42.39 ਕਰੋੜ ਰੁਪਏ ਦੇ ਕੰਮ ਨਗਰ ਸੁਧਾਰ ਟਰਸੱਟ ਵਲੋਂ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਮੂਧਲ ਰੋਡ ਨੂੰ ਵੀ ਦੋਹਾਂ ਸਾਈਡਾਂ ਤੋਂ 2.50 ਮੀਟਰ ਚੋੜਾ ਕੀਤਾ ਜਾ ਰਿਹਾ ਹੈ। ਸ: ਖਹਿਰਾ ਨੇ ਦੱਸਿਆ ਕਿ ਨਗਰ ਸੁਧਾਰ ਟਰਸੱਟ ਵਲੋਂ ਵੀ ਇਸ ਹਲਕੇ ਵਿੱਚ ਤੇਜੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਟਰੱਸਟ ਵਲੋਂ 53 ਕੰਮ ਕੀਤੇ ਜਾ ਰਹੇ ਹਨ, ਜਿਨਾਂ ਵਿਚੋਂ 25 ਪੂਰੇ ਹੋ ਚੁੱਕੇ ਹਨ ਅਤੇ 28 ਕੰਮ 31 ਦਸੰਬਰ ਤੱਕ ਮੁਕੰਮਲ ਹੋ ਜਾਣਗੇ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨਾਂ ਵਲੋਂ ਖੁਦ ਪੂਰਬੀ ਹਲਕੇ ਦੇ ਵਿਕਾਸ ਕਾਰਜਾਂ ਲਈ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਵੀ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ।  ਮੀਟਿੰਗ ਦੌਰਾਨ ਨਗਰ ਨਿਗਮ ਦੇ ਐਕਸੀਐਨ ਦਪਿੰਦਰ ਸੰਧੂ ਨੇ ਦੱਸਿਆ ਕਿ ਨਿਗਮ ਵਲੋਂ 60 ਸਿਵਲ ਦੇ ਕੰਮ ਕਰਵਾਏ ਜਾ ਰਹੇ ਹਨ, ਜਿਨਾਂ ਵਿਚੋਂ 11 ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ ਕੰਮ ਵੀ ਚਲ ਰਹੇ ਹਨ, ਜੋ ਕਿ ਆਉਣ ਵਾਲੇ 15 ਦਿਨਾਂ ਦੇ ਵਿੱਚ-ਵਿੱਚ ਮੁਕੰਮਲ ਕੀਤੇ ਜਾਣਗੇ।ਸ: ਸਿੱਧੁ ਨੇ ਸਾਰੇ ਅਧਿਕਾਰੀਆਂ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਉਹ ਇਸੇ ਤਰ੍ਹਾਂ ਹੀ ਕੰਮਾਂ ਵਿੱਚ ਤੇਜੀ ਲਿਆਉਣ ਤਾਂ ਜੋ ਸਾਰੇ ਕੰਮ ਮੁਕੰਮਲ ਹੋ ਸਕਣ।ਇਸ ਮੀਟਿੰਗ ਵਿੱਚ ਨਗਰ ਸੁਧਾਰ ਟਰਸੱਟ ਦੇ ਚੇਅਰਮੈਨ ਸ: ਦਮਨਜੀਤ ਸਿੰਘ, ਐਸ.ਡੀ.ਐਮ. ਟੀ ਬੈਨਿਥ, ਐਕਸੀਐਨ ਇੰਦਰਜੀਤ ਸਿੰਘ, ਐਸ.ਸੀ. ਬਿਜਲੀ ਬੋਰਡ ਐਸ ਕੇ ਸ਼ਰਮਾ, ਐਕਸੀਐਨ ਜਾਇਸਵਾਲ, ਡਿਪਟੀ ਈ.ਐਸ.ਏ. ਸ: ਚਰਨਜੀਤ ਸਿੰਘ, ਜਨਰਲ ਮੈਨੇਜਰ ਉਦਯੋਗ ਸ੍ਰੀ ਮਾਨਵਪ੍ਰੀਤ ਸਿੰਘ, ਐਸ.ਸੀ. ਕੁਲਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Navjot Singh Sidhu , Congress , Chandigarh , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD