Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਇੱਕ ਲੱਖ ਜ਼ੀਰੋ ਬਿੱਲ ਦਿਖਾਉਂਦਿਆਂ ਚੰਨੀ ਨੂੰ ਸਿਰਫ਼ ਇੱਕ ਹਜ਼ਾਰ ਜ਼ੀਰੋ ਬਿੱਲ ਪੇਸ਼ ਕਰਨ ਦੀ ਦਿੱਤੀ ਚੁਣੌਤੀ

ਕਾਂਗਰਸੀ ਤੇ ਅਕਾਲੀ-ਭਾਜਪਾ ਨੂੰ ਦਿੱਤੇ ਬਹੁਤ ਮੌਕੇ, ਹੁਣ ਮੌਕਾ 'ਆਪ' ਨੂੰ ਦੇਣ ਪੰਜਾਬ ਵਾਸੀ: ਅਰਵਿੰਦ ਕੇਜਰੀਵਾਲ

Arvind Kejriwal, AAP, Aam Aadmi Party, Jarnail Singh, Bhagwant Mann, Aam Aadmi Party Punjab, AAP Punjab, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 27 Nov 2021

Last updated on: Nov 27, 2021, 00:00 IST

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਵੱਲੋਂ ਮੁਫ਼ਤ ਬਿਜਲੀ ਸਕੀਮ ਤਹਿਤ ਦਿੱਲੀ ਦੇ ਇੱਕ ਲੱਖ ਬਿਜਲੀ ਖਪਤਕਾਰਾਂ ਨੂੰ ਜ਼ੀਰੋ ਕੀਮਤ ਦੇ ਬਿਜਲੀ ਬਿੱਲ ਪੰਜਾਬ ਦੀ ਜਨਤਾ ਅੱਗੇ ਦਸਤਾਵੇਜ਼ੀ ਸਬੂਤ ਵਜੋਂ ਪੇਸ਼ ਕੀਤੇ ਅਤੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੱਤੀ ਕਿ ਉਹ ਕੇਵਲ ਇੱਕ ਹਜ਼ਾਰ ਬਿਜਲੀ ਖਪਤਕਾਰਾਂ ਦੇ ਜ਼ੀਰੋ ਕੀਮਤ ਦੇ ਬਿੱਲ ਪੰਜਾਬ ਦੀ ਜਨਤਾ ਮੂਹਰੇ ਪੇਸ਼ ਕਰਕੇ ਦਿਖਾਉਣ। ਕੇਜਰੀਵਾਲ ਮੁਤਾਬਿਕ ਚਰਨਜੀਤ ਸਿੰਘ ਚੰਨੀ ਕੇਵਲ ਐਲਾਨ ਕਰਦੇ ਹਨ ਪਰ  ਉਨ੍ਹਾਂ 'ਤੇ ਅਮਲ ਨਹੀਂ ਕਰਦੇ। ਆਪਣੀ ਫ਼ੋਕੀ ਮਸ਼ਹੂਰੀ ਲਈ ਚੰਨੀ ਥਾਂ-ਥਾਂ 'ਤੇ ਸਰਕਾਰੀ ਪੈਸਾ ਖ਼ਰਚ ਕੇ ਇਸ਼ਤਿਹਾਰ ਅਤੇ ਬੋਰਡ ਤਾਂ ਖ਼ੂਬ ਲਗਵਾ ਰਹੇ ਹਨ, ਪਰ ਜ਼ਮੀਨੀ ਪੱਧਰ 'ਤੇ ਕੋਈ ਕੰਮ ਨਹੀਂ ਕਰਦੇ। ਜਿਸ ਕਾਰਨ ਅੱਜ ਬੇਰੁਜ਼ਗਾਰ ਅਧਿਆਪਕ, ਮੁਲਾਜ਼ਮ, ਕਿਸਾਨ, ਵਪਾਰੀ, ਡਾਕਟਰ, ਨਰਸਾਂ ਸਮੇਤ ਹਰ ਵਰਗ ਧਰਨੇ ਪ੍ਰਦਰਸ਼ਨਾਂ 'ਤੇ ਬੈਠਾ ਹੈ। ਸ਼ਨੀਵਾਰ ਨੂੰ ਅਰਵਿੰਦ ਕੇਜਰੀਵਾਲ ਮੋਹਾਲੀ ਵਿਖੇ ਪਾਰਟੀ ਵੱਲੋਂ ਕਰਵਾਏ 'ਪੰਜਾਬ ਦੀ ਜਨਤਾ ਨਾਲ, ਕੇਜਰੀਵਾਲ ਜੀ ਦੀ ਗੱਲਬਾਤ' ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਲੋਕ ਅਤੇ ਪਾਰਟੀ ਵਰਕਰ ਪੁੱਜੇ ਹੋਏ ਸਨ। ਇਸ ਮੌਕੇ 'ਆਪ' ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪ੍ਰਿੰਸੀਪਲ ਬੁੱਧਰਾਮ, ਜੈ ਸਿੰਘ ਰੋੜੀ, ਅਮਰਜੀਤ ਸਿੰਘ ਸੰਦੋਆ (ਸਾਰੇ ਵਿਧਾਇਕ) ਮੌਜੂਦ ਸਨ, ਜਦੋਂ ਕਿ ਮੰਚ ਦਾ ਸੰਚਾਲਨ ਵਿਧਾਇਕ ਅਮਨ ਅਰੋੜਾ ਨੇ ਕੀਤਾ।ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ 'ਪੰਜਾਬ ਦੀ ਜਨਤਾ ਨਾਲ, ਕੇਜਰੀਵਾਲ ਜੀ ਗੱਲਬਾਤ' ਪ੍ਰੋਗਰਾਮ ਦੌਰਾਨ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ, ''ਦਿੱਲੀ ਦੇ 50 ਲੱਖ ਪਰਿਵਾਰਾਂ ਵਿਚੋਂ 35 ਲੱਖ ਪਰਿਵਾਰਾਂ ਨੂੰ ਬਿਜਲੀ ਮੁਫ਼ਤ ਮਿਲਦੀ ਹੈ। ਜਿਸ ਦਾ ਸਬੂਤ ਇਹ ਇੱਕ ਲੱਖ ਬਿਜਲੀ ਬਿੱਲ ਹਨ, ਜਿਨ੍ਹਾਂ 'ਚ ਜ਼ੀਰੋ ਬਿੱਲ ਆਉਣ ਦਾ ਵਰਣਨ ਕੀਤਾ ਗਿਆ ਹੈ। 

ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੇਵਲ 1 ਹਜ਼ਾਰ ਮੁਫ਼ਤ ਬਿਜਲੀ ਵਾਲੇ ਬਿੱਲ (ਦਲਿਤ ਵਰਗ ਦੇ 200 ਯੂਨਿਟ ਮੁਆਫ਼ੀ ਦੇ ਬਿੱਲ ਛੱਡ ਕੇ) ਲੋਕਾਂ ਅੱਗੇ ਪੇਸ਼ ਕਰਨ, ਕਿਉਂਕਿ ਉਨ੍ਹਾਂ (ਚੰਨੀ) ਨੇ ਵੀ ਪੰਜਾਬ ਵਿੱਚ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ।''ਕੇਜਰੀਵਾਲ ਨੇ ਕਿਹਾ ਆਮ ਆਦਮੀ ਪਾਰਟੀ ਨੇ ਦਿੱਲੀ ਦੇ ਲੋਕਾਂ ਨੇ ਜਿਹੜੇ ਵਾਅਦੇ ਕੀਤੇ ਸਨ, ਉਹ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਦਿੱਲੀ ਦੇ ਸਕੂਲ ਅਤੇ ਸਿੱਖਿਆ ਵਿਵਸਥਾ, ਬਿਜਲੀ ਮੁਫ਼ਤ ਅਤੇ 24 ਘੰਟੇ ਸਪਲਾਈ, ਚੰਗੇ ਹਸਪਤਾਲ ਅਤੇ ਸਸਤਾ ਇਲਾਜ ਆਦਿ ਸਭ ਸਹੂਲਤਾਂ ਦਿੱਲੀ ਵਾਸੀਆਂ ਨੂੰ ਮਿਲਦੀਆਂ ਹਨ। ਜਦੋਂ ਕਿ ਪੰਜਾਬ ਵਿੱਚ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਵਾਅਦੇ ਤਾਂ ਬਹੁਤ ਕੀਤੇ ਸਨ, ਪਰੰਤੂ ਸਰਕਾਰ ਬਣਾ ਕੇ ਉਨ੍ਹਾਂ ਲੋਕਾਂ ਨੂੰ ਕੋਈ ਸਹੂਲਤ ਨਹੀਂ ਦਿੱਤੀ, ਸਗੋਂ ਆਪਣੇ ਹੀ ਮਹਿਲ ਉਸਾਰੇ ਹਨ।ਕੇਜਰੀਵਾਲ ਨੇ ਕਿਹਾ, ''ਅਸੀਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਅਤੇ 24 ਘੰਟੇ ਨਿਰਵਿਘਨ ਬਿਜਲੀ ਸਪਲਾਈ, 16 ਹਜ਼ਾਰ ਕਲੀਨਿਕ ਖੋਲ੍ਹਣ, ਔਰਤਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣਾ, ਸਕੂਲ ਅਤੇ ਸਿੱਖਿਆ ਵਿਵਸਥਾ ਸੁਧਾਰਨ, ਚੰਗੇ ਹਸਪਤਾਲ ਬਣਾਉਣ ਅਤੇ ਭ੍ਰਿਸ਼ਟਾਚਾਰ ਖ਼ਤਮ ਕਰਨ ਦੀਆਂ ਗਰੰਟੀਆਂ ਦਿੱਤੀਆਂ ਹਨ। ਪੰਜਾਬ ਵਿੱਚ 'ਆਪ' ਦੀ ਸਰਕਾਰ ਬਣਨ 'ਤੇ ਸਾਰੀਆਂ ਗਰੰਟੀਆਂ ਹਰ ਹਾਲ 'ਚ ਜ਼ਰੂਰ ਪੂਰੀਆਂ ਕੀਤੀਆਂ ਜਾਣਗੀਆਂ।'''ਆਪ' ਸੁਪਰੀਮੋ ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਵਾਰ-ਵਾਰ ਕਦੇ ਕਾਂਗਰਸ, ਕਦੇ ਅਕਾਲੀ ਦਲ ਬਾਦਲ ਦੀਆਂ ਸਰਕਾਰਾਂ ਬਣਾਈਆਂ, ਪਰ ਸਰਕਾਰਾਂ ਚਲਾਉਣ ਵਾਲਿਆਂ ਨੇ ਪੰਜਾਬ ਅਤੇ ਪੰਜਾਬੀਆਂ ਨੂੰ ਲੁੱਟਿਆ ਅਤੇ ਕੁੱਟਿਆ ਹੈ। ਇਸ ਲਈ ਹੁਣ ਮੌਕਾ ਆਮ ਆਦਮੀ ਪਾਰਟੀ ਨੂੰ ਦੇਵੋ ਤਾਂ ਜੋ ਪੰਜਾਬ ਵਿੱਚ ਆਮ ਲੋਕਾਂ ਦਾ ਰਾਜ ਸਥਾਪਿਤ ਕੀਤਾ ਜਾ ਸਕੇ।

ਕੇਜਰੀਵਾਲ ਨੇ ਇਹ ਵੀ ਕਿਹਾ ਕਿ ਜੇ ਪੰਜਾਬ 'ਚ ਮੁਫ਼ਤ ਅਤੇ 24 ਘੰਟੇ ਬਿਜਲੀ, ਚੰਗੇ ਸਕੂਲ, ਚੰਗੇ ਹਸਪਤਾਲ,  ਘਰ- ਘਰ ਰੋਜ਼ਗਾਰ ਅਤੇ ਪੰਜ-ਪੰਜ ਮਰਲਿਆਂ ਦੇ ਪਲਾਟ ਮਿਲ ਗਏ ਹਨ ਤਾਂ ਕਾਂਗਰਸ ਪਾਰਟੀ ਨੂੰ ਵੋਟ ਦੇ ਦੇਣਾ। ਜੇ ਕੁੱਝ ਨਹੀਂ ਮਿਲਿਆ ਅਤੇ ਉਹ ਚਾਹੁੰਦੇ ਹਨ ਕਿ ਦਿੱਲੀ ਜਿਹੀਆਂ ਸਹੂਲਤਾਂ ਉਨ੍ਹਾਂ ਨੂੰ ਮਿਲਣ ਤਾਂ ਇੱਕ ਵਾਰ 'ਝਾੜੂ' ਵਾਲਾ ਬਟਨ ਜ਼ਰੂਰ ਦੱਬ ਦੇਣਾ ਅਤੇ 'ਆਪ' ਨੂੰ ਸਰਕਾਰ ਬਣਾਉਣ ਦਾ ਮੌਕਾ ਦੇਣਾ।ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਸੁਧਾਰਨ ਅਤੇ ਸੰਵਾਰਨ ਲਈ ਮਿਹਨਤ ਕਰਨ। ਇੱਕਜੁੱਟਤਾ ਨਾਲ ਚੋਣਾਂ ਦੀ ਤਿਆਰੀ ਕਰਨ, ਕਿਉਂਕਿ ਸਾਰਿਆਂ ਨੇ ਮਿਲ ਕੇ ਪੰਜਾਬ ਨੂੰ ਖ਼ੁਸ਼ਹਾਲ ਪੰਜਾਬ ਬਣਾਉਣਾ ਹੈ।ਇਸ ਤੋਂ ਪਹਿਲਾਂ 'ਆਪ' ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ, ''ਕਾਂਗਰਸ ਪਾਰਟੀ ਨੇ 2017 ਦੀਆਂ ਚੋਣਾ ਵੇਲੇ 129 ਪੰਨਿਆਂ ਦਾ ਚੋਣ ਮਨੋਰਥ ਪੱਤਰ ਜਾਰੀ ਕਰਕੇ ਪੰਜਾਬ ਵਾਸੀਆਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ, ਪਰ ਕਾਂਗਰਸ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ ਵਿਚੋਂ ਕੇਵਲ 29 ਸ਼ਬਦ ਵੀ ਲਾਗੂ ਨਹੀਂ ਕੀਤੇ। ਭਾਵੇਂ ਕਾਂਗਰਸ ਪਾਰਟੀ ਨੇ ਢਾਈ ਮਹੀਨਿਆਂ ਲਈ ਆਪਣਾ ਮੁੱਖ ਮੰਤਰੀ ਬਦਲ ਲਿਆ ਹੈ, ਪਰ ਕਾਂਗਰਸ ਪਾਰਟੀ ਕੋਲੋਂ ਹਿਸਾਬ-ਕਿਤਾਬ ਪੂਰੇ ਪੰਜਾਂ ਸਾਲਾ ਦਾ ਲਿਆ ਜਾਵੇਗਾ, ਨਾ ਕਿ ਢਾਈ ਮਹੀਨਿਆਂ ਦਾ।'' ਉਨ੍ਹਾਂ ਚੰਨੀ ਸਰਕਾਰ ਦੇ ਹਮਲਾ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਬਦਲਣ ਨਾਲ ਸਰਕਾਰ ਦੇ ਕੰਮਾਂ ਵਿੱਚ ਕੋਈ ਫ਼ਰਕ ਨਹੀਂ ਪਿਆ। ਪੰਜ ਸਾਲਾਂ ਤੋਂ ਪਹਿਲਾਂ ਬਠਿੰਡਾ ਵਿੱਚ ਹੱਕ ਮੰਗਣ ਵਾਲਿਆਂ ਨੂੰ ਕੁੱਟਿਆ ਜਾਂਦਾ ਸੀ, ਪਿਛਲੇ ਪੌਣੇ ਪੰਜ ਸਾਲ ਮੁਲਾਜ਼ਮਾਂ ਨੂੰ ਪਟਿਆਲਾ ਵਿਖੇ ਕੁੱਟਿਆ ਜਾਂਦਾ ਰਿਹਾ ਅਤੇ ਹੁਣ ਢਾਈ ਮਹੀਨਿਆਂ ਦੌਰਾਨ ਮੋਰਿੰਡਾ ਅਤੇ ਖਰੜ ਵਿੱਚ ਕੁੱਟਿਆ ਜਾ ਰਿਹਾ ਹੈ।ਭਗਵੰਤ ਮਾਨ ਨੇ ਚਰਨਜੀਤ ਸਿੰਘ ਚੰਨੀ 'ਤੇ ਦੋਸ਼ ਲਾਇਆ, ''ਮੁੱਖ ਮੰਤਰੀ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਦੀ ਥਾਂ ਉਨ੍ਹਾਂ 'ਤੇ ਪਰਚੇ ਦਰਜ ਕਰਨ ਦੇ ਹੁਕਮ ਦੇ ਰਹੇ ਹਨ। ਪਰ ਦਿੱਲੀ 'ਚ ਅਜਿਹਾ ਨਹੀਂ ਹੁੰਦਾ, ਸਗੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਸਤਿਕਾਰ ਦਿੱਤਾ ਜਾਂਦਾ ਹੈ। ਇਸ ਲਈ ਦਿੱਲੀ ਵਾਸੀਆਂ ਨੂੰ ਚੰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।''ਇਸ ਮੌਕੇ ਮੌਜੂਦਾ ਆਗੂਆਂ ਵਿਚ ਹਰਚੰਦ ਸਿੰਘ ਬਰਸਟ, ਨੀਨਾ ਮਿੱਤਲ, ਡਾ. ਸਨੀ ਸਿੰਘ ਆਹਲੂਵਾਲੀਆ, ਅਨਮੋਲ ਗਗਨ ਮਾਨ, ਹਰਜੋਤ ਸਿੰਘ ਬੈਂਸ, ਲਲਿਤ ਮੋਹਨ ਪਾਠਕ, ਸੰਤੋਸ਼ ਕਟਾਰੀਆ, ਡਾ. ਚਰਨਜੀਤ ਸਿੰਘ, ਕੁਲਜੀਤ ਸਿੰਘ ਰੰਧਾਵਾ, ਵਿਨੀਤ ਵਰਮਾ, ਪ੍ਰਭਜੋਤ ਕੌਰ ਅਤੇ ਹੋਰ ਆਗੂ ਸ਼ਾਮਲ ਸਨ।

 

 

Tags: Arvind Kejriwal , AAP , Aam Aadmi Party , Jarnail Singh , Bhagwant Mann , Aam Aadmi Party Punjab , AAP Punjab , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD