Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਰੇਤ ਦੇ ਜੋ ਭਾਅ ਸਰਕਾਰ ਨੇ ਤੈਅ ਕੀਤੇ, ਉਸ ਤੋਂ ਵੱਧ ਨਾ ਵਸੂਲੇ ਜਾਣ : ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ

ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਰੇਤ ਦੇ ਠੇਕੇਦਾਰਾਂ, ਟਰੱਕ ਯੂਨੀਅਨਾਂ, ਟਿੱਪਰ ਐਸੋਸੀਏਸ਼ਨ, ਲੁਧਿਆਣਾ ਦੇ ਬਿਲਡਿੰਗ ਮਟੀਰੀਅਲ ਦੇ ਰੀਟੇਲਰਜ਼ ਅਤੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

DC Ludhiana, Varinder Kumar Sharma, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 27 Nov 2021

Last updated on: Nov 27, 2021, 00:00 IST

ਪੰਜਾਬ ਸਰਕਾਰ ਵੱਲੋਂ ਤੈਅ ਕੀਤੇ ਗਏ ਰੇਤ ਦੇ ਭਾਅ ਜੋ ਕਿ ਸਾਢੇ ਪੰਜ ਰੁਪਏ ਪ੍ਰਤੀ ਘਣ ਫੁੱਟ ਹਨ, ਉਤੇ ਲੋਕਾਂ ਨੂੰ ਰੇਤ ਮੁਹੱਇਆ ਹੋਵੇ, ਨੂੰ ਯਕੀਨੀ ਬਨਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ, ਆਰ.ਟੀ.ਏ. ਲੁਧਿਆਣਾ, ਰੇਤ ਦੇ ਠੇਕੇਦਾਰਾਂ, ਟਰੱਕ ਯੂਨੀਅਨਾਂ, ਟਿੱਪਰ ਐਸੋਸੀਏਸ਼ਨ, ਲੁਧਿਆਣਾ ਦੇ ਬਿਲਡਿੰਗ ਮਟੀਰੀਅਲ ਦੇ ਰੀਟੇਲਰਜ਼ ਅਤੇ ਦੁਕਾਨਦਾਰਾਂ ਨਾਲ ਵਿਸਥਾਰਤ ਮੀਟਿੰਗ ਕਰਕੇ ਸਪੱਸ਼ਟ ਕੀਤਾ ਕਿ ਤੈਅ ਕੀਤੇ ਗਏ ਮੁੱਲ ਤੋਂ ਵੱਧ ਰੇਤਾ ਨਾ ਵੇਚਿਆ ਜਾਵੇ। ਉਨਾਂ ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕੋਈ ਪੰਜਾਬ ਸਰਕਾਰ ਵੱਲੋਂ ਤੈਅ ਕੀਤੇ ਗਏ ਰੇਤ ਦੇ ਭਾਅ ਤੋਂ ਵੱਧ ਭਾਅ 'ਤੇ ਰੇਤ ਵੇਚਦਾ ਹੈ ਤਾਂ ਉਸ ਦੇ ਖਿਲਾਫ ਸਖਤ ਕਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰ. ਗੁਰਪ੍ਰੀਤ ਸਿੰਘ ਭੁੱਲਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਜਿੰਨੀਆਂ ਵੀ ਖੱਡਾਂ ਚੱਲ ਰਹੀਆਂ ਹਨ 'ਤੇ ਹੁਣ ਸਰਕਾਰ ਵੱਲੋਂ ਤੈਅ ਕੀਤੀ ਕੀਮਤ ਜੋ ਕਿ 550 ਰੁਪਏ ਪ੍ਰਤੀ ਸੈਂਕੜਾ ਹੈ, ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਮੀਟਿੰਗ ਵਿੱਚ ਸਾਰੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਰੇਤ ਦੇ ਠੇਕੇਦਾਰਾਂ, ਟਰੱਕ ਯੂਨੀਅਨਾਂ ਅਤੇ ਦੁਕਾਨਦਾਰਾਂ ਨਾਲ ਰੇਤ ਦੇ ਭਾਅ ਬਾਰੇ ਵਿਚਾਰ-ਵਟਾਂਦਰਾ ਕੀਤਾ।ਕਾਰਜਕਾਰੀ ਇੰਜੀਨੀਅਰ-ਕਮ ਜ਼ਿਲਾ ਮਾਈਨਿੰਗ ਅਫਸਰ ਵੱਲੋਂ ਦਸਿਆ ਗਿਆ ਕਿ ਇਹਨਾਂ ਰੀਟੇਲ ਰੇਟਾਂ ਵਿੱਚ ਖੱਡਾਂ/ਡੀ-ਸਿਲਟਿੰਗ ਸਾਈਟਾਂ ਤੋਂ ਔਸਤਨ ਆਣ-ਜਾਣ ਦੀ ਦੂਰੀ 'ਤੇ ਖਪਤ ਕੀਤੇ ਜਾਣ ਵੱਲੇ ਡੀਜ਼ਲ, ਰੇਤ ਦਾ ਮੁੱਲ ਸਮੇਤ ਭਰਾਈ, ਡਰਾਈਵਰ ਦਾ ਖਰਚਾ, ਗੱਡੀ ਦੇ ਕਾਗਜ਼ ਪੱਤਰ ਦਾ ਔਸਤਨ ਖਰਚਾ, ਗੱਡੀ ਦੀ ਘਸਾਈ ਸਬੰਧੀ ਖਰਚਾ, ਮੇਨਟੈਨੇਸ ਦਾ ਖਰਚਾ, ਗੱਡੀ ਮਾਲਕ ਦਾ ਮੁਨਾਫਾ ਅਤੇ ਰੀਟੇਲਰ ਦਾ ਮੁਲਾਫਾ ਸ਼ਾਮਲ ਕੀਤਾ ਗਿਆ ਹੈ। ਜਿਸ ਉਪਰੰਤ ਟੱਰਕ ਯੂਨੀਅਨ ਅਤੇ ਟਿਪਰ ਐਸੋਸੀਏਸ਼ਨਾਂ ਦੇ ਨੁਮਾਇੰਦਿਆ ਵੱਲੋਂ ਉਹਨਾਂ ਨੂੰ ਆ ਰਹੀਆਂ ਦਿਕਤਾਂ ਬਾਰੇ ਵੀ ਦੱਸਿਆ। 

ਜਿਸ 'ਤੇ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਕਿ ਉਪਰੰਤ ਟੱਰਕ ਯੂਨੀਅਨ ਅਤੇ ਟਿਪਰ ਐਸੋਸੀਏਸ਼ਨਾਂ ਨੂੰ ਕਿਸੇ ਕਿਸਮ ਦੀ ਕੋਈ ਦਿਕਤ ਨਾ ਆਣ ਦਿੱਤੀ ਜਾਵੇ ਅਤੇ ਦਿਕਤਾਂ ਸਬੰਧੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।ਸ਼੍ਰੀ ਸ਼ਰਮਾ ਨੇ ਸਾਰੇ ਠੇਕੇਦਾਰਾਂ, ਟਰੱਕ ਯੂਨੀਅਨਾਂ ਅਤੇ ਦੁਕਾਨਦਾਰਾਂ ਦੀ ਸਹਿਮਤੀ ਨਾਲ  ਲੁਧਿਆਣਾ ਪ੍ਰਸ਼ਾਸਨ ਦੇ ਸਾਰੇ ਅਧਿਕਾਰੀਆਂ ਦੀ ਮੌਜੂਦਗੀ 'ਚ ਰੇਤੇ ਦੀ ਪ੍ਰਚੂਨ (ਰਿਟੇਲ) ਵਿਕਰੀ ਦੇ ਰੇਟ ਤੈਅ ਕੀਤੇ ਗਏ। ਡਿਪਟੀ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ ਰੇਤੇ ਦੀ ਵਿਕਰੀ ਦੇ ਪ੍ਰਚੂਨ (ਰਿਟੇਲ) ਰੇਟ ਵਿੱਚ ਸਭ ਚਾਰਜਿਸ ਸ਼ਾਮਿਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤੈਅ ਰੇਟ ਤੋਂ ਉੱਪਰ ਕੋਈ ਵੀ ਰੇਤ ਨਹੀਂ ਵੇਚੇਗਾ। ਸ਼੍ਰੀ ਸ਼ਰਮਾ ਨੇ ਦੱਸਿਆ ਕਿ ਪ੍ਰਚੂਨ ਰੇਟ ਪ੍ਰਤੀ ਘਣ ਫੁੱਟ ਸਿੱਧਵਾਂ ਬੇਟ 12.5, ਜਗਰਾਓ 13.5, ਮੁੱਲਾਂਪੁਰ ਦਾਖਾ 14.5, ਰਾਏਕੋਟ 15.0, ਸੁਧਾਰ 14.8, ਪੱਖੋਵਾਲ 15.0, ਮਹਿਤਪੁਰ (ਜਲੰਧਰ) 12.5, ਹਠੂਰ 14.5, ਕੂਮ ਕਲਾਂ 13.5, ਲੁਧਿਆਣਾ ਸੈਂਟਰਲ 13.5, ਲੁਧਿਆਣਾ ਈਸਟ 13.5, ਲੁਧਿਆਣਾ ਵੈਸਟ 13.5, ਡੇਹਲੋਂ 14.5, ਮਲੌਦ 15.5, ਦੋਰਾਹਾ 14.0, ਪਾਇਲ 14.5, ਖੰਨਾ 15.25, ਮਾਛੀਵਾੜਾ ਸਾਹਿਬ 14.25 ਅਤੇ ਸਮਰਾਲਾ 14.5 ਰੇਤ ਦੀ ਵਿਕਰੀ ਦੇ ਰੇਟ ਮੀਟਿੰਗ ਵਿੱਚ ਸਰਬਸੰਮਤੀ ਨਾਲ ਤੈਅ ਕੀਤੇ ਗਏ ਹਨ।ਸ਼੍ਰੀ ਸ਼ਰਮਾ ਨੇ ਟਰੱਕ ਯੂਨੀਅਨ ਦੇ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਮਾਈਨਿੰਗ ਅਫਸਰ ਸ਼੍ਰੀ ਹਰਜੋਤ ਸਿੰਘ ਵਾਲੀਆ ਜਾਂ ਸਬੰਧਤ ਐਸ.ਡੀ.ਐਮ. ਜਾਂ ਪੁਲਿਸ ਵਿਭਾਗ ਨਾਲ ਸੰਪਰਕ ਕਰ ਸਕਦੇ ਹੋ। ਉਨ੍ਹਾਂ ਕਿਹਾ ਕਿ ਰੇਤ ਦੀ ਵਿਕਰੀ ਸਬੰਧੀ ਜੇਕਰ ਕਿਸੇ ਵਿਅਕਤੀ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਮਾਈਨਿੰਗ ਪੋਰਟਲ 'ਤੇ ਵੀ ਆਪਣੀ ਸ਼ਿਕਾਇਤ ਰਜਿਸਟਰ ਕਰ ਸਕਦਾ ਹੈ।ਸ਼੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਬਾਬਤ ਸਪੱਸ਼ਟ ਨਿਰਦੇਸ਼ ਹਨ ਅਤੇ ਇਨਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ, ਜ਼ਿਲ੍ਹਾ ਲੁਧਿਆਣਾ ਦੇ ਸਾਰੇ ਐਸ.ਡੀ.ਐਮ., ਅਧਿਕਾਰੀ/ਕਰਮਚਾਰੀ ਅਤੇ ਹੋਰ ਵੀ ਹਾਜ਼ਰ ਸਨ।

 

Tags: DC Ludhiana , Varinder Kumar Sharma , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD