Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਆਰੰਭ ਕਰਵਾਏ 2 ਕਰੋੜ ਰੁਪਏ ਦੇ ਵਿਕਾਸ ਕਾਰਜ

1 ਕਰੋੜ 20 ਲੱਖ ਦੀ ਲਾਗਤ ਨਾਲ ਫੇਜ਼ 3 ਏ ਤੋਂ ਮਟੌਰ ਤੱਕ ਦੀ ਸੜਕ ਉੱਤੇ ਪਵੇਗਾ ਪ੍ਰੀਮਿਕਸ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 27 Nov 2021

Last updated on: Nov 27, 2021, 00:00 IST

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਲਗਾਤਾਰ ਵਿਕਾਸ ਕਾਰਜਾਂ ਨੂੰ ਹੋਰ ਨਵੀਂ ਗਤੀ ਦਿੰਦੇ ਹੋਏ 2 ਕਰੋੜ ਰੁਪਏ ਦੇ ਵਿਕਾਸ  ਆਰੰਭ ਕਰਵਾਏ ਹਨ। ਇਨ੍ਹਾਂ ਵਿੱਚ 1 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਫੇਜ਼ 3 ਏ ਵਿੱਚ ਚੰਡੀਗਡ਼੍ਹ ਦੀ ਬਾਉਂਡਰੀ ਤੋਂ ਲੈ ਕੇ ਮਟੌਰ ਤੱਕ ਸਡ਼ਕ ਉੱਤੇ ਦੋਵਾਂ ਪਾਸੇ ਪ੍ਰੀਮਿਕਸ ਪਾਉਣ ਦੇ ਕੰਮ  ਆਰੰਭ ਕਰਵਾਏ ਗਏ ਹਨ ਜਦੋਂਕਿ ਸੈਕਟਰ 79 ਵਿੱਚ 80 ਲੱਖ ਰੁਪਏ ਦੀ ਲਾਗਤ ਨਾਲ ਪੇਵਰ ਬਲਾਕ ਲਾਉਣ ਦੇ ਕੰਮ ਆਰੰਭ ਕਰਵਾਏ ਗਏ ਹਨ। ਇਸ ਮੌਕੇ ਵਿਸ਼ੇਸ਼ ਤੌਰ ਤੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਹਾਜ਼ਰ ਰਹੇ।ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਇਸ ਸੜਕ ਦੀ ਹਾਲਤ ਖਸਤਾ ਹੋ ਰਹੀ ਸੀ ਅਤੇ ਇਸ ਦਾ ਕੰਮ ਲੇਟ ਹੋ ਰਿਹਾ ਸੀ ਇਸ ਕਰਕੇ  ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਸਨ ਕਿ ਇਸ ਸੜਕ ਉਤੇ ਪ੍ਰੀਮਿਕਸ ਪਾਉਣ ਦਾ ਕੰਮ ਫੌਰੀ ਤੌਰ ਤੇ ਆਰੰਭ ਕਰਵਾਇਆ ਜਾਵੇ ਜੋ ਕਿ ਅੱਜ ਆਰੰਭ ਹੋ ਗਿਆ ਹੈ।ਇਸ ਮੌਕੇ ਬੋਲਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੋਹਾਲੀ ਦੀਆਂ ਸੜਕਾਂ ਦੀ ਰੂਪ ਰੇਖਾ 15 ਦਸੰਬਰ ਤੱਕ ਬਦਲ ਦਿੱਤੀ ਜਾਵੇਗੀ ਅਤੇ ਤਮਾਮ ਸੜਕਾਂ  'ਤੇ ਪ੍ਰੀਮਿਕਸ ਪੁਆ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਖਾਸ ਤੌਰ ਤੇ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਰਦੀਆਂ ਦੇ ਆਰੰਭ ਹੋਣ ਤੱਕ ਸੜਕਾਂ ਉਤੇ ਪ੍ਰੀਮਿਕਸ ਪਾਉਣ ਦਾ ਕੰਮ ਮੁਕੰਮਲ ਕਰ ਲਿਆ ਜਾਵੇ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ  ਇਹ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਪ੍ਰੀਮਿਕਸ ਪਾਉਣ ਦੇ ਕੰਮ ਵਿਚ ਜਾਂ ਹੋਰ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਹਾਲਤ ਵਿਚ ਕੁਆਲਿਟੀ ਦੇ ਨਾਲ ਸਮਝੌਤਾ  ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਕਰਨ ਉੱਤੇ ਠੇਕੇਦਾਰ ਅਤੇ ਅਧਿਕਾਰੀਆਂ ਦੋਹਾਂ ਦੀ ਜ਼ਿੰਮੇਵਾਰੀ ਫਿਕਸ ਕੀਤੀ ਜਾਵੇਗੀ।ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇਹ ਵੀ ਕਿਹਾ ਕਿ ਸੈਕਟਰ 76 ਤੋਂ 80 ਵਿਚ ਅੰਦਰੂਨੀ ਸੜਕਾਂ ਉਤੇ ਪ੍ਰੀਮਿਕਸ ਪਾਉਣ ਦੇ ਕੰਮ ਦੇ ਟੈਂਡਰ ਵੀ  ਕੱਢ ਦਿੱਤੇ ਗਏ ਹਨ ਅਤੇ ਛੇਤੀ ਹੀ ਇਨ੍ਹਾਂ ਸੜਕਾਂ ਉਤੇ ਪ੍ਰੀਮਿਕਸ ਪਾਉਣ ਦਾ ਕੰਮ ਵੀ ਆਰੰਭ ਕਰਵਾ ਦਿੱਤਾ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਅਨੁਰਾਧਾ ਆਨੰਦ, ਪਰਮਜੀਤ ਸਿੰਘ ਹੈਪੀ, ਸੁੱਚਾ ਸਿੰਘ ਕਲੌਡ਼, ਹਰਜੀਤ ਸਿੰਘ ਭੋਲੂ (ਸਾਰੇ ਕੌਂਸਲਰ), ਸਮਾਜ ਸੇਵੀ ਜਤਿੰਦਰ ਆਨੰਦ ਟਿੰਕੂ, ਨਵਜੋਤ ਸਿੰਘ ਬਾਛਲ  ਸਮੇਤ ਇਲਾਕਾ ਵਾਸੀ ਅਤੇ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD