Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸੂਬੇ ਦੇ ਵਿਕਾਸ ਕਾਰਜਾਂ ’ਚ ਆਈ ਹੈ ਤੇਜ਼ੀ, ਤੈਅ ਸਮੇਂ ’ਤੇ ਹੋ ਰਹੇ ਹਨ ਮੁਕੰਮਲ : ਸੰਗਤ ਸਿੰਘ ਗਿਲਜੀਆਂ

ਕੈਬਨਿਟ ਮੰਤਰੀ ਨੇ 46.67 ਲੱਖ ਰੁਪਏ ਦੀ ਲਾਗਤ ਲਾਲ ਦੁਬਰਜੀ ਤੋਂ ਫਿਰੋਜ ਰੋਲੀਆਂ ਨਵੀਂ ਬਣ ਰਹੀ ਲਿੰਕ ਸੜਕ ਦੇ ਨਿਰਮਾਣ ਕਾਰਜ ਦਾ ਰੱਖਿਆ ਨੀਂਹ ਪੱਥਰ

Sangat Singh Gilzian, Congress, Punjab Congress, Tanda

Web Admin

Web Admin

5 Dariya News

ਟਾਂਡਾ , 27 Nov 2021

Last updated on: Nov 27, 2021, 00:00 IST

ਪੰਜਾਬ ਦੇ ਵਣ, ਜੰਗਲੀ ਜੀਵ ਅਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਸੂਬੇ ਦੇ ਨਾਲ-ਨਾਲ ਵਿਧਾਨ ਸਭਾ ਹਲਕਾ ਉੜਮੁੜ ਵਿਚ ਵਿਕਾਸ ਕੰਮਾਂ ਦੀ ਰਫਤਾਰ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ ਅਤੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਕਿ ਤੈਅ ਸਮੇਂ ਵਿਚ ਸਾਰੇ ਕਾਰਜ ਮੁਕੰਮਲ ਕੀਤੇ ਜਾਣ। ਉਹ ਅੱਜ 46.67 ਲੱਖ ਰੁਪਏ ਦੀ ਲਾਗਤ ਨਾਲ ਦੁਬਰਜੀ ਤੋਂ ਫਿਰੋਜ ਰੋਲੀਆਂ ਨਵੀਂ ਬਣ ਰਹੀ ਲਿੰਕ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।ਕੈਬਿਨਟ ਮੰਤਰੀ ਨੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸੂਬੇ ਵਿਚ ਇਕ ਰਚਨਾਤਮਕ ਮਾਹੌਲ ਦੇਣ ਦੇ ਨਾਲ ਸਾਫ਼ ਅਤੇ ਸਿਹਤਮੰਦ ਸਮਾਜ ਦਾ ਨਿਰਮਾਣ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਪਿੰਡਾਂ ਤੇ ਸ਼ਹਿਰਾਂ ਦਾ ਸਰਬਪੱਖੀ ਵਿਕਾਸ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ, ਕਿਉਂਕਿ ਜਾਣਕਾਰੀ ਨਾਲ ਹੀ ਇਨ੍ਹਾਂ ਯੋਜਨਾਵਾਂ ਦਾ ਫਾਇਦਾ ਉਠਾਇਆ ਜਾ ਸਕਦਾ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਜਿਥੇ ਵਿਕਾਸ ਪੱਖੋਂ ਇਲਾਕੇ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ, ਉਥੇ ਯੋਗ ਵਿਅਕਤੀਆਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਵੀ ਯਕੀਨੀ ਬਣਾਈਆਂ ਜਾਣਗੀਆਂ।

ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਗ੍ਰਾਮੀਣ ਜਲ ਸਪਲਾਈ ਸਕੀਮਾਂ ਲਈ ਮੁਫ਼ਤ ਬਿਜਲ, ਦੋ ਕਿਲੋਵਾਟ ਲੋਡ ਦੇ ਉਪਭੋਗਤਾਵਾਂ ਦਾ ਬਿਜਲੀ ਬਿੱਲ ਦਾ ਬਕਾਇਆ ਮੁਆਫ਼, ਸੂਬੇ ਪਰ ਵਿਚ ਪਾਣੀ ਦੀਆਂ ਦਰਾਂ ਘੱਟ ਕਰਕੇ 50 ਰੁਪਏ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸਸਤੀ ਬਿਜਲੀ, ਸਸਤਾ ਪਾਣੀ ਦੇਣ ਦਾ ਫੈਸਲਾ ਲਿਆ ਗਿਅ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੌਜੂਦਾ ਬਿਜਲੀ ਦਰਾਂ ਵਿਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਨਾਲ ਲੱਖਾਂ ਉਪਭੋਗਤਾਵਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਪੰਜਾਬ ਸਰਕਾਰ ਵਲੋਂ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਸਸਤਾ ਕਰਨ ਨਾਲ ਲੋਕਾਂ ਨੂੰ ਆਰਥਿਕ ਪੱਖੋਂ ਵੱਡਾ ਫਾਇਦਾ ਹੋਇਆ ਹੈ।ਇਸ ਮੌਕੇ ਇੰਡੀਅਨ ਓਵਸੀਜ ਕਾਂਗਰਸ ਨਿਊਯਾਰਕ (ਅਮਰੀਕਾ) ਦੇ ਪ੍ਰਧਾਨ ਮਹਿੰਦਰ ਸਿੰਘ ਗਿਲਜੀਆਂ, ਪੀ.ਪੀ.ਸੀ.ਸੀ. ਮੈਂਬਰ ਜੋਗਿੰਦਰ ਸਿੰਘ ਗਿਲਜੀਆਂ, ਸਰਪੰਚ ਜਸਵੀਰ ਸਿੰਘ, ਸਾਬਕਾ ਸਰਪੰਚ ਬਿਕਰਮਜੀਤ ਸਿੰਘ ਦੁਬਰਜੀ, ਬਲਵਿੰਦਰ ਸਿੰਘ ਬੈਂਸ, ਅਵਾਣ, ਚੇਅਰਮੈਨ ਲਹੌਤਾ ਸਿੰਘ, ਸਾਬਕਾ ਸਰਪੰਚ ਅਮਰੀਕ ਸਿੰਘ, ਸਤਨਾਮ ਸਿੰਘ ਹੀਰਾ, ਗੁਰਮੀਤ ਸਿੰਘ, ਸੂਰਤ ਸਿੰਘ, ਭੁਲਾ ਸਿੰਘ, ਨਿਰਮਲ ਸਿੰਘ, ਰਜਿੰਦਰ ਸਿੰਘ, ਜਸਵਿੰਦਰ ਸਿੰਘ, ਮਹਿੰਦਰ ਸਿੰਘ, ਚਰਨਜੀਤ ਸਿੰਘ, ਹਰਭਜਨ ਸਿੰਘ, ਲਖਵਿੰਦਰ ਸਿੰਘ, ਗਿਆਨ ਸਿੰਘ, ਐਸ.ਡੀ.ਓ. ਦਵਿੰਦਰ ਸਿੰਘ, ਨਿਸ਼ਾਨ ਸਿੰਘ ਬੈਂਸ ਅਵਾਣ, ਸਾਬਕਾ ਸਰਪੰਚ ਕੁਲਵਿੰਦਰ ਕੌਰ, ਬਲਵੀਰ ਕੌਰ ਵੀ ਮੌਜੂਦ ਸਨ।

 

Tags: Sangat Singh Gilzian , Congress , Punjab Congress , Tanda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD