Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬੇ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ : ਸੁੰਦਰ ਸ਼ਾਮ ਅਰੋੜਾ

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਆਦਮਵਾਲ ’ਚ 25 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਮਿਊਨਿਟੀ ਹਾਲ ਦਾ ਕੀਤਾ ਉਦਘਾਟਨ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 27 Nov 2021

Last updated on: Nov 27, 2021, 00:00 IST

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇੱਕੋ ਇੱਕ ਏਜੰਡਾ ਸੂਬੇ ਦਾ ਸਰਬਪੱਖੀ ਵਿਕਾਸ ਹੈ ਅਤੇ ਇਸ ਕਾਰਜ ਵਿਚ ਕਿਸੇ ਤਰ੍ਹਾਂ ਦੀ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹ ਪਿੰਡ ਆਦਮਵਾਲ ਵਿਚ 25 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਮਿਊਨਿਟੀ ਹਾਲ ਦੇ ਉਦਘਾਟਨ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।ਵਿਧਾਇਕ ਨੇ ਕਿਹਾ ਕਿ ਇਹ ਕਮਿਊਨਿਟੀ ਹਾਲ ਬਨਣ ਨਾਲ ਪਿੰਡ ਦੇ ਲੋਕਾਂ ਨੂੰ ਸ਼ਾਦੀ ਤੇ ਹੋਰ ਸਮਾਗਮਾਂ ਲਈ ਸ਼ਹਿਰ ਜਾਣ ਦੀ ਜ਼ਰੂਰਤ ਨਹੀਂ ਪਵੇਗੀ। ਬਲਕਿ ਉਹ ਆਪਣੇ ਸਮਾਗਮ ਪਿੰਡ ਦੇ ਇਸ ਹਾਲ ਵਿਚ ਆਯੋਜਿਤ ਕਰ ਸਕਦੇ ਹਨ। 

ਇਸ ਦੇ ਨਾਲ ਹੀ ਆਦਮਵਾਲ ਦੇ ਨਾਲ ਲੱਗਦੇ ਪਿੰਡ ਅੱਜੋਵਾਲ, ਕੋਟਲਾ ਗੌਂਸਪੁਰ, ਰਵਿਦਾਸ ਨਗਰ ਆਦਮਵਾਲ, ਨਾਰੀ, ਚੌਹਾਲ, ਨਿਊ ਕਲੋਨੀ ਚੌਹਾਲ, ਮੁਹੱਲਾ ਰਾਮਗੜ੍ਹ ਚੌਹਾਲ, ਸਲੇਰਨ, ਬਸੀ ਗੁਲਾਮ ਹੁਸੈਨ, ਨਈ ਆਬਾਦੀ ਬਸੀ ਗੁਲਾਮ ਹੁਸੈਨ, ਸ਼ੇਰਪੁਰ ਬਾਤੀਆਂ ਤੇ ਥੱਥਲਾਂ ਦੇ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੀ ਹੈ ਅਤੇ ਉਹ ਵੀ ਆਪਣੇ-ਆਪਣੇ ਖੁਸ਼ੀ ਤੇ ਗਮੀ ਦੇ ਸਮਾਗਮਾਂ ਲਈ ਇਸ ਕਮਿਊਨਿਟੀ ਹਾਲ ਦਾ ਪ੍ਰਯੋਗ ਕਰ ਸਕਣਗੇ ਜੋ ਕਿ ਸਮੇਂ ਦੀ ਮੁੱਖ ਮੰਗ ਸੀ।ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਵਿਧਾਨ ਸਭਾ ਹੁਸ਼ਿਆਰਪੁਰ ਦੇ ਹਰ ਪਿੰਡ ਵਿਚ ਉਨ੍ਹਾਂ ਦੀ ਜ਼ਰੂਰਤ ਦੇ ਹਿਸਾਬ ਨਾਲ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਲ ਅਤੇ ਬੁਨਿਆਦੀ ਸੁਵਿਧਾਵਾਂ ਦੇਣ ਵਿਚ ਕੋਈ ਕਮੀ ਨਹੀਂ ਛੱਡੀ ਗਈ ਹੈ। ਇਸ ਮੌਕੇ ਸਰਪੰਚ ਰਮਾ, ਸਤਵੀਰ ਸਿੰਘ, ਬਲਾਕ ਸੰਮਤੀ ਮੈਂਬਰ ਵਿਕਰਮਜੀਤ ਸਾਧੂ, ਸਰਪੰਚ ਮਨਪ੍ਰੀਤ, ਰੀਤਾ ਰਾਣੀ, ਗੋਪਾਲ, ਰਵੀ, ਬਲਾਕ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਕੁਲਦੀਪ ਅਰੋੜਾ, ਜੋਗਿੰਦਰ ਕੌਰ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਮੌਜੂਦ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD