Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਟਰੈਂਡਸੇਟਰ ਗਿੱਪੀ ਗਰੇਵਾਲ ਨੇ ਇੱਕ ਸਮੇ ਤੇ 16 ਪੋਸਟਰ ਸਾਂਝੇ ਕਰਦਿਆਂ ਆਪਣੀ ਅਗਲੀ ਰਿਲੀਜ਼ ਦਾ ਐਲਾਨ ਕੀਤਾ: 'ਸ਼ਾਵਾ ਨੀ ਗਿਰਧਾਰੀ ਲਾਲ'

Gippy Grewal, Pollywood, Entertainment, Actress, Cinema, Punjabi Films, Movie, Pooja Entertainment, Omjee Star Studios, Shava Ni Girdhari Lal, Punjabi Film Industry, Neeru Bajwa, Yamini Gautam, Himanshi Khurana, Surilie Gautam, Tanu Grewal, Sara Gurpal, Payal Rajput, Rana Ranbir, Jatinder Shah, Satinder Sartaj, Happy Raikoti

Web Admin

Web Admin

5 Dariya News

ਚੰਡੀਗੜ੍ਹ , 29 Nov 2021

Last updated on: Nov 29, 2021, 00:00 IST

ਫਿਲਮ 'ਵਾਰਨਿੰਗ' ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਹੰਬਲ ਮੋਸ਼ਨ ਪਿਕਚਰਜ਼ ਨੇ ਗਿੱਪੀ ਗਰੇਵਾਲ ਦੁਆਰਾ ਨਿਰਦੇਸ਼ਿਤ ਅਤੇ ਨਿਰਮਿਤ ਆਪਣੀ ਸਭ ਤੋਂ ਵਿਲੱਖਣ ਨਵੀਂ ਫਿਲਮ 'ਸ਼ਾਵਾ ਨੀ ਗਿਰਧਾਰੀ ਲਾਲ' ਦਾ ਐਲਾਨ ਕੀਤਾ। ਫਿਲਮ ਦਾ ਨਿਰਮਾਣ ਹੰਬਲ ਮੋਸ਼ਨ ਪਿਕਚਰਜ਼ ਨੇ ਪੂਜਾ ਐਂਟਰਟੇਨਮੈਂਟ ਅਤੇ ਓਮਜੀ ਸਟਾਰ ਸਟੂਡੀਓਜ਼ ਦੇ ਸਹਿਯੋਗ ਨਾਲ ਕੀਤਾ ਗਿਆ ਹੈ।ਅੱਜ ਇਸ ਫਿਲਮ ਦੇ ਸਾਰੇ ਕਲਾਕਾਰਾਂ ਨੇ ਨਾ ਸਿਰਫ ਇਸ ਫਿਲਮ ਦੇ ਪੋਸਟਰ ਨੂੰ ਆਪਣੇ ਆਪਣੇ ਡਿਜੀਟਲ ਪਲੇਟਫਾਰਮ 'ਤੇ ਦਰਸ਼ਕਾਂ ਨਾਲ ਸਾਂਝਾ ਕੀਤਾ, ਬਲਕਿ ਇਹ ਦੱਸਣ ਦਾ ਇੱਕ ਤਰੀਕਾ ਵੀ ਸੀ ਕਿ ਇਸ ਫਿਲਮ ਵਿੱਚ ਕਿਹੜੇ-ਕਿਹੜੇ ਕਲਾਕਾਰ ਮੌਜੂਦ ਹਨ। ਸ਼ਾਵਾ ਨੀ ਗਿਰਧਾਰੀ ਲਾਲ ਦੀ ਕਹਾਣੀ ਗਿਪੀ ਗਰੇਵਾਲ ਤੇ ਰਾਣਾ ਰਣਬੀਰ ਨੇ ਮਿਲ ਕੇ ਲਿਖੀ ਹੈ। ਇਸ ਫਿਲਮ ਵਿੱਚ ਪੰਜਾਬੀ ਫਿਲਮ ਜਗਤ ਦੀਆਂ ਸੱਤ ਅਦਾਕਾਰਾਂ ਨੀਰੂ ਬਾਜਵਾ, ਯਾਮਿਨੀ ਗੌਤਮ, ਹਿਮਾਂਸ਼ੀ ਖੁਰਾਣਾ, ਸੁਰੀਲੀ ਗੌਤਮ, ਤਨੁ ਗਰੇਵਾਲ, ਸਾਰਾ ਗੁਰਪਾਲ ਅਤੇ ਪਾਯਲ ਰਾਜਪੂਤ ਨੂੰ ਪੇਸ਼ ਕਰ ਕੇ ਇੱਕ ਨਾਵਾਂ ਇਤਿਹਾਸ ਰਚਿਆ ਹੈ।ਸਤਿੰਦਰ ਸਰਤਾਜ ਅਤੇ ਹੈਪੀ ਰਾਏਕੋਟੀ ਦੁਆਰਾ ਲਿਖੇ ਗੀਤਾਂ ਵਿੱਚ ਜਤਿੰਦਰ ਸ਼ਾਹ ਨੇ ਆਪਣੇ ਸੰਗੀਤ ਦਾ ਤੱਤ ਰਲਾਇਆ ਹੈ। 

ਫਿਲਮ ਨੂੰ ਰੋਹਿਤ ਧੀਮਾਨ ਵਿਜ਼ੂਅਲ ਪ੍ਰਮੋਸ਼ਨਜ਼, ਹੈਸ਼ਟੈਗ # ਸਟੂਡੀਓਜ਼ ਦੁਆਰਾ ਸੰਪਾਦਿਤ ਕੀਤਾ ਗਿਆ ਹੈ। ਫਿਲਮ ਦੇ ਕਾਰਜਕਾਰੀ ਨਿਰਮਾਤਾ ਭਾਨਾ ਐਲ.ਏ ਅਤੇ ਲਾਈਨ ਨਿਰਮਾਤਾ ਹਰਦੀਪ ਦੁੱਲਟ ਹਨ ਅਤੇ ਪ੍ਰੋਜੈਕਟ ਹੈੱਡ ਵਿਨੋਦ ਅਸਵਾਲ ਹਨ।ਗਿੱਪੀ ਗਰੇਵਾਲ ਨੇ ਕਿਹਾ, "ਵਾਰਨਿੰਗ ਫਿਲਮ ਵਿੱਚ ਸਾਡੀ ਮਿਹਨਤ ਲਈ ਦਰਸ਼ਕ ਸਾਡੀ ਬੇਅੰਤ ਪ੍ਰਸ਼ੰਸਾ ਕਰ ਰਹੇ ਹਨ, ਸਾਰੀ ਟੀਮ ਸਾਰਿਆਂ ਦੇ ਆਸ਼ੀਰਵਾਦ ਲਈ ਧੰਨਵਾਦੀ ਹੈ। ਇਸ ਵਾਰ ਅਸੀਂ ਇੱਕ ਬਿਲਕੁਲ ਨਵੇਂ ਸੰਕਲਪ ਅਤੇ ਕਹਾਣੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਾਂਗੇ, ਅੱਜ ਤਕ ਇਹ ਕਦੀ ਨਹੀਂ ਹੋਇਆ ਕੇ ਕਿਸੀ ਫਿਲਮ ਵਿੱਚ ਇੱਕ ਜਾਂ ਦੋ ਨਹੀਂ ਬਲਕਿ ਸੱਤ ਅਭਿਨੇਤਰੀਆਂ ਮੁੱਖ ਭੂਮਿਕਾ ਵਿੱਚ ਸ਼ਾਮਿਲ ਹੋਣ ਅਤੇ ਸਾਨੂੰ ਉਮੀਦ ਹੈ ਕਿ ਹਰ ਕੋਈ ਇਸਨੂੰ ਪਸੰਦ ਕਰੇਗਾ।ਓਮਜੀ ਸਟਾਰ ਸਟੂਡੀਓਜ਼ ਦੇ ਨਿਰਦੇਸ਼ਕ ਮੁਨੀਸ਼ ਸਾਹਨੀ ਨੇ ਕਿਹਾ, "ਅਸੀਂ ਪੰਜਾਬ ਵਿੱਚ ਬਹੁਤ ਸਾਰੀਆਂ ਫਿਲਮਾਂ ਦਾ ਨਿਰਮਾਣ ਅਤੇ ਵੰਡ ਕੀਤਾ ਹੈ ਪਰ ਇਸ ਵਾਰ ਦਾ ਪ੍ਰੋਜੈਕਟ ਬਹੁਤ ਵੱਖਰਾ ਹੈ ਕਿਉਂਕਿ ਇੱਕ ਫਿਲਮ ਵਿੱਚ ਪੰਜਾਬੀ ਇੰਡਸਟਰੀ ਦੀਆਂ ਸੱਤ ਖੂਬਸੂਰਤ ਅਭਿਨੇਤਰੀਆਂ ਨੂੰ ਪੇਸ਼ ਕਰਨਾ ਆਪਣੇ ਆਪ ਵਿੱਚ ਇੱਕ ਵੱਡੀ ਗੱਲ ਹੈ। ਜੋ ਕਿ ਪਹਿਲਾਂ ਕਦੇ ਕਿਸੇ ਪੰਜਾਬੀ ਫਿਲਮ ਵਿੱਚ ਨਹੀਂ ਕੀਤਾ ਗਿਆ, ਇਹ ਫਿਲਮ ਸਾਲ ਦੀ ਸਭ ਤੋਂ ਵੱਡੀ ਰਿਲੀਜ਼ ਹੋਣ ਜਾ ਰਹੀ ਹੈ ਅਤੇ ਸਕਾਰਾਤਮਕ ਤੌਰ 'ਤੇ ਇੱਕ ਬੈਂਚਮਾਰਕ ਸਥਾਪਤ ਕਰੇਗੀ।'ਸ਼ਾਵਾ ਨੀ ਗਿਰਧਾਰੀ ਲਾਲ' ਥੋੜੜੇ ਨਜ਼ਦੀਕੀ ਸਿਨੇਮਾ ਘਰਾਂ ਵਿੱਚ 17 ਦਸੰਬਰ 2021 ਨੂੰ ਦਸਤਕ ਦੇਣ ਆ ਰਹੀ ਹੈ। 

 

Tags: Gippy Grewal , Pollywood , Entertainment , Actress , Cinema , Punjabi Films , Movie , Pooja Entertainment , Omjee Star Studios , Shava Ni Girdhari Lal , Punjabi Film Industry , Neeru Bajwa , Yamini Gautam , Himanshi Khurana , Surilie Gautam , Tanu Grewal , Sara Gurpal , Payal Rajput , Rana Ranbir , Jatinder Shah , Satinder Sartaj , Happy Raikoti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD