Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਖੰਡ ਮਿੱਲਾਂ ਅੰਦਰ ਈਥਾਨੌਲ ਪਲਾਂਟ ਲਾਉਣ ’ਤੇ ਜ਼ੋਰ

ਬਤੌਰ ਉਪ ਮੁੱਖ ਮੰਤਰੀ ਪਹਿਲੀ ਵਾਰ ਕਪੂਰਥਲਾ ਪੁੱਜਣ ’ਤੇ ਪੰਜਾਬ ਪੁਲਿਸ ਦੀ ਟੁਕੜੀ ਨੇ ਦਿੱਤੀ ਸਲਾਮੀ

Sukhjinder Singh Randhawa, Punjab Pradesh Congress Committee, Congress, Punjab Government, Government of Punjab, Punjab Congress

Web Admin

Web Admin

5 Dariya News

ਕਪੂਰਥਲਾ , 27 Nov 2021

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਮੰਤਰੀ ਵਜੋਂ ਅਹੁਦਾ ਸੰਭਾਲਣ ਪਿੱਛੋਂ ਪਹਿਲੀ ਵਾਰ ਕਪੂਰਥਲਾ ਪੁੱਜੇ । ਜਿਲ੍ਹਾ ਪ੍ਰਸ਼ਾਸ਼ਨ ਵਲੋਂ ਆਈ.ਜੀ. ਜਲੰਧਰ ਰੇਂਜ਼ ਜੀ.ਐਸ. ਢਿੱਲੋਂ, ਡਿਪਟੀ ਕਮਿਸ਼ਨਰ ਸ਼ੀ੍ਰਮਤੀ ਦੀਪਤੀ ਉੱਪਲ, ਐਸ.ਐਸ.ਪੀ. ਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਦੀ ਅਗਵਾਈ ਹੇਠ ਉਪ ਮੁੱਖ ਮੰਤਰੀ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲਿਸ ਦੀ ਇਕ ਟੁਕੜੀ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੀ.ਪੀ.ਐਸ. ਬਬਨਦੀਪ ਸਿੰਘ ਦੀ ਅਗਵਾਈ ਹੇਠ ਉਪ ਮੁੱਖ ਮੰਤਰੀ ਨੂੰ ਸਲਾਮੀ ਦਿੱਤੀ ਗਈ। ਉਨ੍ਹਾਂ ਇਸ ਮੌਕੇ ਗੰਨਾ ਕਾਸ਼ਤਕਾਰ ਕਿਸਾਨਾਂ , ਸ਼ੂਗਰ ਮਿੱਲਾਂ ਦੇ ਪ੍ਰਬੰਧਕਾਂ, ਸਹਿਕਾਰੀ ਮਿੱਲਾਂ ਦੇ ਜਨਰਲ ਮੈਨੇਜ਼ਰਾਂ ਨਾਲ ਵੀ ਮੀਟਿੰਗ ਕੀਤੀ। ਉਨ੍ਹਾਂ ਮਿੱਲਾਂ ਵਿਚ ਈਥਾਨੌਲ ਦੇ ਪਲਾਂਟ ਲਾਉਣ ’ਤੇ ਜ਼ੋਰ ਦਿੱਤਾ ਤਾਂ ਜੋ ਮਿੱਲਾਂ ਦੀ ਆਮਦਨ ਵਿਚ ਵਾਧਾ ਹੋ ਸਕੇ ਅਤੇ ਕਿਸਾਨਾਂ ਨੂੰ ਵੀ ਇਸਦਾ ਲਾਭ ਮਿਲੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਹਿਕਾਰੀ ਮਿੱਲਾਂ ਅੰਦਰ ਨਵੀਨਤਮ ਤਕਨੀਕ ਸਥਾਪਿਤ ਕਰਨ ਦੀ ਪ੍ਰਕਿ੍ਆ ਚੱਲ ਰਹੀ ਹੈ, ਜਿਸ ਨਾਲ ਨਾ ਸਿਰਫ ਉਨ੍ਹਾਂ ਦੀ ਪੀੜਣ ਸਮਰੱਥਾ ਵਿਚ ਵੀ ਵੱਡਾ ਵਾਧਾ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਲਈ ਗੰਨੇ ਦਾ ਭਾਅ 360 ਰੁਪੈ ਕਰ ਦਿੱਤਾ ਗਿਆ ਹੈ , ਜਿਸ ਨਾਲ ਕਿਸਾਨਾਂ ਨੂੰ ਗੰਨੇ ਦੀ ਵਟਤ ਪ੍ਰਤੀ ਏਕੜ 2 ਤੋਂ ਢਾਈ ਲੱਖ ਹੋ ਜਾਵੇਗੀ।   ਉਨ੍ਹਾਂ ਨਾਲ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ, ਜੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। 

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD