Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਘੱਟ ਗਿਣਤੀ ਵਰਗਾਂ ਲਈ ਸਿੱਖਿਆ ਅਤੇ ਰੁਜ਼ਗਾਰ ਲਈ ਭਲਾਈ ਸਕੀਮਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ : ਇਕਬਾਲ ਸਿੰਘ ਲਾਲਪੁਰਾ

ਜ਼ਿਲ੍ਹਾ ਪੱਧਰ `ਤੇ ਇੰਟਰਫੇਥ ਕੋਆਰਡੀਨੇਸ਼ਨ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ

National Commission for Minority, Iqbal Singh Lalpura, DC Ropar, Sonali Giri, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 27 Nov 2021

Last updated on: Nov 27, 2021, 00:00 IST

ਘੱਟ ਗਿਣਤੀ ਵਰਗਾਂ ਵਿੱਚ ਸਮਾਨਤਾ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਅਤੇ ਰੁਜ਼ਗਾਰ ਨਾਲ ਸਬੰਧਤ ਭਲਾਈ ਸਕੀਮਾਂ ਨੂੰ ਉਤਸ਼ਾਹਿਤ ਕਰਨ ਦੀ ਅਜੇ ਵੀ ਲੋੜ ਹੈ। ਇਹ ਪ੍ਰਗਟਾਵਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਇੱਥੇ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਕੀਤਾ।ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੀ ਲਾਲਪੁਰਾ ਨੇ ਕਿਹਾ ਕਿ ਵਿਤਕਰੇ ਦੇ ਮਾਮਲਿਆਂ ਨਾਲ ਨਜਿੱਠਣ ਦੇ ਨਾਲ-ਨਾਲ ਇਹ ਕੌਮੀ ਘੱਟ ਗਿਣਤੀ ਕਮਿਸ਼ਨ ਦੀ ਜਿੰਮੇਵਾਰੀ ਹੈ ਕਿ ਉਹ ਸਾਡੇ ਦੇਸ਼ ਦੇ ਘੱਟ ਗਿਣਤੀ ਵਰਗਾਂ ਲਈ ਚਲਾਏ ਜਾ ਰਹੇ ਸਾਰੇ ਪ੍ਰੋਗਰਾਮਾਂ ਅਤੇ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰੇ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸਿੱਖਿਆ ਲਈ 20 ਲੱਖ ਰੁਪਏ ਤੱਕ, ਵਪਾਰ ਲਈ 30 ਲੱਖ ਰੁਪਏ ਤੱਕ ਕਰਜ਼ੇ ਦਿੱਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਘੱਟ ਗਿਣਤੀ ਵਰਗਾਂ ਨਾਲ ਸਬੰਧਤ ਮੁੱਦਿਆਂ ਨਾਲ ਨਜਿੱਠਣ ਲਈ ਦੇਸ਼ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਇੰਟਰਫੇਸ ਕੋਆਰਡੀਨੇਸ਼ਨ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਭਾਰਤ ਸਰਕਾਰ ਘੱਟ ਗਿਣਤੀ ਵਰਗ ਨਾਲ ਸਬੰਧਤ ਵਿਅਕਤੀਆਂ ਦੇ ਸਰਟੀਫਿਕੇਟ ਲਈ ਜਲਦ ਹੀ ਪਰਫਾਰਮੈਂਸ ਜਾਰੀ ਕਰੇਗੀ। ਸਰਟੀਫਿਕੇਟ ਪ੍ਰਾਪਤ ਕਰਨ ਤੋਂ ਬਾਅਦ, ਸਾਰੇ ਯੋਗ ਲਾਭਪਾਤਰੀਆਂ ਨੂੰ ਭਲਾਈ ਸਕੀਮਾਂ ਦਾ ਬਿਨ੍ਹਾਂ ਰੁਕਾਵਟ ਲਾਭ ਮਿਲੇਗਾ।ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਸਕੀਮਾਂ ਵਿੱਚ ਵਿੱਤੀ ਸਹਾਇਤਾ ਦੀ ਰਾਸ਼ੀ ਵਧਾਉਣ ਦੀ ਵੀ ਲੋੜ ਹੈ ਜਿਸ ਲਈ ਉਹ ਭਾਰਤ ਸਰਕਾਰ ਕੋਲ ਇਹ ਮੁੱਦਾ ਉਠਾਉਣਗੇ।ਵੱਖ-ਵੱਖ ਘੱਟ ਗਿਣਤੀ ਵਰਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਭਰੋਸਾ ਦਿੱਤਾ ਕਿ ਘੱਟ ਗਿਣਤੀਆਂ ਨਾਲ ਸਬੰਧਤ ਸਾਰੇ ਮੁੱਦਿਆਂ ਨੂੰ ਨਿਸ਼ਚਿਤ ਸਮੇਂ ਵਿੱਚ ਹੱਲ ਕੀਤਾ ਜਾਵੇਗਾ।

 

Tags: National Commission for Minority , Iqbal Singh Lalpura , DC Ropar , Sonali Giri , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD