Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਦਿਸ਼ਾ ਮੀਟਿੰਗ ਦੀ ਪ੍ਰਧਾਨਗੀ

ਅਧਿਕਾਰੀਆਂ ਨੂੰ ਹਰੇਕ ਯੋਗ ਲਾਭਪਾਤਰੀ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਦੀਆਂ ਹਦਾਇਤਾਂ

Som Parkash, BJP, Bharatiya Janata Party, Jasbir Singh Gill, Congress, Punjab Congress, Jasbir Singh Gill Dimpa,  DISHA, Rana Gurjit Singh, Rana Gurjeet Singh

Web Admin

Web Admin

5 Dariya News

ਕਪੂਰਥਲਾ , 27 Nov 2021

Last updated on: Nov 27, 2021, 00:00 IST

ਚੇਅਰਮੈਨ ਦਿਸ਼ਾ (ਜ਼ਿਲ੍ਹਾ ਪੱਧਰੀ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ) ਅਤੇ ਕੇਂਦਰੀ ਮੰਤਰੀ ਸ੍ਰੀ ਓਮ ਪ੍ਰਕਾਸ਼ ਵਲੋਂ ਅੱਜ ਕੋ-ਚੇਅਰਮੈਨ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨਾਲ ਲੋਕ ਸਭਾ ਹਲਕਾ ਹੁਸ਼ਿਆਰਪੁਰ ਅਤੇ ਖਡੂਰ ਸਾਹਿਬ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਤਕਨੀਕੀ ਸਿੱਖਿਆ ਅਤੇ ਜਲ ਸੰਭਾਲ ਮੰਤਰੀ ਸ.ਰਾਣਾ ਗੁਰਜੀਤ ਸਿੰਘ ਵੀ ਮੌਜੂਦ ਸਨ।ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਨੀਤੀਆਂ ਬਣਾਉਂਦੇ ਸਮੇਂ ਆਮ ਆਦਮੀ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ।ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਵੀ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਭਲਾਈ ਸਕੀਮਾਂ ਤਹਿਤ ਲੋੜਵੰਦ ਲੋਕਾਂ ਤੱਕ ਅਨਾਜ ਨੂੰ ਸਮੇਂ ਸਿਰ ਵੰਡਣ ਨੂੰ ਯਕੀਨੀ ਬਣਾਉਣ ਕਿਉਂਕਿ ਕਈ ਸਾਰੇ ਮਾਮਲਿਆਂ ਵਿੱਚ ਲੋਕਾਂ ਵਲੋਂ ਕਣਕ ਨਾ ਮਿਲਣ ਸਬੰਧੀ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਹਨ।ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਨੇ ਕਿਹਾ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਅਤੇ ਖਡੂਰ ਸਾਹਿਬ ਦੇ ਸਰਵਪੱਖੀ ਵਿਕਾਸ ਲਈ ਨੀਤੀਆਂ ਦੇ ਨਿਰਮਾਣ ਅਤੇ ਵਿਕਾਸ ਪ੍ਰੋਜੈਕਟਾਂ ਨੁੂੰ ਲਾਗੂ ਕਰਨ ਕੇਂਦਰੀ ਲਈ ਸੰਸਦ ਮੈਂਬਰਾਂ ਦੇ ਨੁਮਾਇੰਦਿਆਂ ਨੂੰ ਸ਼ਾਮਿਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਸਕੀਮਾਂ ਅਤੇ ਵਿਕਾਸ ਪ੍ਰੋਜੈਕਟਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਇਆ ਜਾ ਸਕੇ।

ਕੋਵਿਡ-19 ਮਹਾਂਮਾਰੀ ਵਿਰੁੱਧ ਲੜਾਈ ਵਿੱਚ ਸਿਹਤ ਅਤੇ ਹੋਰਨਾਂ ਵਿਭਾਗਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਕੋਵਿਡ ਟੀਕਾਕਰਨ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਵਾਧਾ ਕਰਨ ਤੋਂ ਇਲਾਵਾ ਪ੍ਰਸਾਸ਼ਨ ਨੂੰ ਕੋਵਿਡ ਦੇ ਨਵੇਂ ਸਾਊਥ ਅਫਰੀਕਨ ਵੈਰੀਐਂਟ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਚੌਕਸ ਰਹਿਣਾ ਚਾਹੀਦਾ ਹੈ ।ਕੈਬਨਿਟ ਮੰਤਰੀ ਅਤੇ ਸੰਸਦ ਮੈਂਬਰ ਵਲੋਂ ਸੜਕੀ ਪ੍ਰੋਜੈਕਟਾਂ ਵਿੱਚ ਹੋਰ ਰਹੀ ਦੇਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਨਿੱਜੀ ਤੌਰ ’ਤੇ ਪ੍ਰਗਤੀ ਦੀ ਨਿਗਰਾਨੀ ਕਰਨ ।ਉਨ੍ਹਾਂ ਸਿਵਲ ਸਰਜਨ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਮੋਬਾਇਲ ਮੈਡੀਕਲ ਯੂਨਿਟਸ ਅਤੇ ਸਕੈਨਿੰਗ ਮਸ਼ੀਨ ਨੂੰ ਯਕੀਨੀ ਬਣਾਉਣ ਦੀ ਹਦਾਹਿਤ ਕੀਤੀ ਗਈ।ਦੋਵਾਂ ਵਲੋਂ ਸਿਹਤ ਵਿਭਾਗ ਦੁਆਰਾ ਗਰਭਵਤੀ ਔਰਤਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ, ਕਪੂਰਥਲਾ ਅਤੇ ਫਗਵਾੜਾ ਨਗਰ ਨਿਗਮਾਂ ਦੇ ਕੰਮਾਂ, ਵਿਦਿਆਰਥੀਆਂ ਨੂੰ ਵਰਦੀਆਂ ਦੀ ਵੰਡ, ਕੇਂਦਰੀ ਪ੍ਰਯੋਜਿਤ ਸਕੀਮਾਂ ਅਧੀਨ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਕਰਜ਼ਾ ਸਕੀਮ, ਬਾਲ ਭਲਾਈ ਸਕੀਮਾ, ਪੀਐਮਕੇਵੀ-4 ਤਹਿਤ ਲੋੜਵੰਦ ਲੋਕਾਂ ਨੂੰ ਅਨਾਜ ਦੀ ਵੰਡ ਆਦਿ ਦਾ ਜਾਇਜ਼ਾ ਲਿਆ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵਲੋਂ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਸਬੰਧੀ ਹੋਈ ਪ੍ਰਗਤੀ ਬਾਰੇ ਸਟੇਟਸ ਰਿਪੋਰਟ ਪੇਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਕੋਵਿਡ ਦੇ ਨਵੇਂ ਦੱਖਣੀ ਅਫਰੀਕਾ ਵੈਰੀਅੇਂਟ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਸੁਚੇਤ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਪੂਰਥਲਾ, ਸੁਲਤਾਨਪੁਰ ਲੋਧੀ ਅਤੇ ਫਗਵਾੜਾ ਵਿਖੇ ਪ੍ਰਵਾਨਤ ਤਿੰਨੋ ਆਕਸੀਜਨ ਪਲਾਂਟ ਕੰਮ ਕਰ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿਸ਼ਾ ਕਮੇਟੀ ਦੇ ਗੈਰ-ਸਰਕਾਰੀ ਮੈਂਬਰ, ਐਸ.ਐਸ.ਪੀ. ਹਰਕਮਵਲਪ੍ਰੀਤ ਸਿੰਘ ਖੱਖ, ਵਧੀਕ ਡਿਪਟੀ ਕਮਿਸ਼ਨਰ ਡੀ.ਐਸ.ਪੀ. ਆਂਗਰਾ, ਕਮਿਸ਼ਨਰ ਫਗਵਾੜਾ ਨਗਰ ਨਿਗਮ ਚਰਨਦੀਪ ਸਿੰਘ, ਕਮਿਸ਼ਨਰ,ਕਪੂਰਥਲਾ ਨਗਰ ਨਿਗਮ ਅਦਿੱਤਿਆ ਉਪਲ, ਸਮੂਹ ਐਸ.ਡੀ.ਐਮਜ਼ ਤੋਂ ਇਲਾਵਾ ਸਾਰੇ ਸਰਕਾਰੀ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

            

 

Tags: Som Parkash , BJP , Bharatiya Janata Party , Jasbir Singh Gill , Congress , Punjab Congress , Jasbir Singh Gill Dimpa , DISHA , Rana Gurjit Singh , Rana Gurjeet Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD