Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬਿਸ਼ਨੋਈ ਸਮਾਜ ਦੀਆਂ ਮੰਗਾਂ ਨੂੰ ਜਲਦ ਹੱਲ ਕਰਵਾਇਆ ਜਾਵੇਗਾ : ਗੁਰਕੀਰਤ ਸਿੰਘ ਕੋਟਲੀ

ਚੌਗਿਰਦੇ ਦੀ ਰਾਖੀ ਲਈ ਬਿਸ਼ਨੋਈ ਸਮਾਜ ਦੀ ਭੂਮਿਕਾ ਨੂੰ ਸਰਾਹਿਆ

Gurkirat Singh Kotli, Congress, Punjab Congress, Abohar, Fazilka

Web Admin

Web Admin

5 Dariya News

ਅਬੋਹਰ, ਫਾਜਿ਼ਲਕਾ , 27 Nov 2021

Last updated on: Nov 27, 2021, 00:00 IST

ਪੰਜਾਬ ਦੇ ਉਦਯੋਗ ਤੇ ਵਣਜ, ਸੂਚਨਾ ਤਕਨਾਲੌਜੀ, ਵਿਗਿਆਨ ਤੇ ਤਕਨਾਲੌਜੀ ਮੰਤਰੀ ਸ: ਗੁਰਕੀਰਤ ਸਿੰਘ ਕੋਟਲੀ ਨੇ ਅੱਜ ਪਿੰਡ ਸੁਖਚੈਨ ਵਿਚ ਗਊਸ਼ਾਲਾ ਸਦਨ ਵੇਲਫੇਅਰ ਸੁਸਾਇਟੀ ਵੱਲੋਂ ਕਰਵਾਈ ਜਾ ਰਹੀ ਧੇਨੂ ਮਾਨਸ ਗਿਆਨ ਯੱਗ ਕਥਾ ਵਿਚ ਹਾਜਰੀ ਭਰੀ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਐਲਾਣ ਕੀਤਾ ਕਿ ਬਿਸ਼ਨੋਈ ਭਾਈਚਾਰੇ ਦੀਆਂ ਸਾਰੀਆਂ ਜਾਇਜ ਮੰਗਾਂ ਨੂੰ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਕੋਲ ਰੱਖ ਕੇ ਜਲਦ ਹੱਲ ਕਰਵਾਇਆ ਜਾਵੇਗਾ।ਬਿਸ਼ਨੋਈ ਭਾਈਚਾਰੇ ਵੱਲੋਂ ਵਾਤਾਵਰਨ ਤੇ ਜੰਗਲੀ ਜੀਵਾਂ ਦੀ ਰੱਖਿਆ ਲਈ ਨਿਭਾਈ ਜਾ ਰਹੀ ਅਹਿਮ ਭੂਮਿਕਾ ਦੀ ਸਲਾਘਾ ਕਰਦਿਆਂ ਸ: ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਬਿਸ਼ਨੋਈ ਭਾਈਚਾਰੇ ਵੱਲੋਂ ਚੌਗਿਰਦੇ ਦੀ ਸੰਭਾਲ ਲਈ ਕੀਤਾ ਜਾ ਰਿਹਾ ਕੰਮ ਪੂਰੀ ਦੁਨੀਆਂ ਲਈ ਪ੍ਰੇਰਣਾ ਸ਼੍ਰੋਤ ਹੈ।ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਜੰਭੇਸ਼ਵਰ ਭਗਵਾਨ ਜੀ ਦਾ ਸੰਦੇਸ਼ ਹਮੇਸ਼ਾ ਸਾਡਾ ਮਾਰਗਦਰਸ਼ਕ ਰਹੇਗਾ।  ਉਨ੍ਹਾਂ ਨੇ ਇਸ ਮੌਕੇ ਪਿੰਡ ਸੁਖਚੈਨ ਦੀ ਗਊ਼ਸਾਲਾ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਣ ਵੀ ਕੀਤਾ।ਇਸ ਮੌਕੇ ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਵੀ ਲੋਕਾਂ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਰਾਜ ਸਰਕਾਰ ਸਮਾਜ ਦੇ ਹਰ ਵਰਗ ਤੇ ਭਾਈਚਾਰੇ ਲਈ ਕੰਮ ਕਰ ਰਹੀ ਹੈ।

ਸ: ਗੁਰਕੀਰਤ ਸਿੰਘ ਕੋਟਲੀ ਨੇ ਇਸ ਮੌਕੇ ਖਾਸ ਤੌਰ ਤੇ ਸਾਬਕਾ ਮੁੱਖ ਮੰਤਰੀ ਸਵ: ਬੇਅੰਤ ਸਿੰਘ ਜੀ ਦੀ ਇਸ ਇਲਾਕੇ ਨਾਲ ਸਾਂਝ ਦਾ ਜਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਬਲਿਦਾਨ ਸਦਕਾ ਹੀ ਅੱਜ ਪੰਜਾਬ ਅਮਨ ਸਾਂਤੀ ਦੇ ਮਹੌਲ ਵਿਚ ਤਰੱਕੀ ਦੀ ਰਾਹ ਤੇ ਹੈ।ਇਸ ਤੋਂ ਪਹਿਲਾਂ ਉਨ੍ਹਾਂ ਨੇ ਗਊਆਂ ਨੂੰ ਆਪਣੇ ਹੱਥੀ ਚਾਰਾ ਪਾ ਕੇ ਆਸਿ਼ਰਵਾਦ ਲਿਆ। ਇਸ ਤੋਂ ਪਹਿਲਾਂ ਬੋਲਦਿਆਂ ਸਥਾਨਕ ਵਿਧਾਇਕ ਸ੍ਰੀ ਨੱਥੂ ਰਾਮ ਨੇ ਇਲਾਕੇ ਲਈ ਕੀਤੇ ਕੰਮਾਂ ਦਾ ਜਿਕਰ ਕਰਦਿਆਂ ਕਿਹਾ ਕਿ 6.40 ਕਰੋੜ ਰੁਪਏ ਦੀ ਲਾਗਤ ਨਾਲ ਸਾਰੀਆਂ ਢਾਣੀਆਂ ਤੱਕ ਬਿਜਲੀ ਪਹੁੰਚਾਈ ਗਈ ਹੈ ਅਤੇ 10 ਕਰੋੜ ਰੁਪਏ ਦੀ ਲਾਗਤ ਨਾਲ 45 ਕਿਲੋਮੀਟਰ ਲੰਬੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ। ਜਦ ਕਿ ਸੁਖਚੈਨ ਤੇ ਰਾਮਸਰਾ ਮਾਈਨਰ ਨਹਿਰ ਦਾ 36 ਕਰੋੜ ਨਾਲ ਨਿਰਮਾਣ ਜਲਦ ਸ਼ੁਰੂ ਹੋਵੇਗਾ।ਇਸ ਮੌਕੇ ਸਵਾਮੀ ਰਜਿੰਦਰਾ ਨੰਦ ਜੀ ਨੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ੍ਰੀ ਸੰਜੇ ਕੁਮਾਰ ਪ੍ਰਧਾਨ ਵੇਲਫੇਅਰ ਸੁਸਾਇਟੀ, ਸ੍ਰੀ ਸੁਰਿੰਦਰ ਕੁਮਾਰ ਚੇਅਰਮੈਨ, ਸ੍ਰੀ ਗੰਗਾਬਿਸ਼ਨ ਭਾਦੂ ਪ੍ਰਧਾਨ ਅਖਿਲ ਭਾਰਤੀ ਬਿਸ਼ਨੋਈ ਸਭਾ, ਸ੍ਰੀ ਸੁਰਿੰਦਰ ਬਿਸ਼ਨੋਈ ਚੇਅਰਮੈਨ ਮਾਰਕਿਟ ਕਮੇਟੀ, ਕੁਲਦੀਪ ਸਿੰਘ ਜ਼ੌਹਲ, ਹਰਨੇਕ ਸਿੰਘ ਚਹਿਲ, ਪ੍ਰੀਤ ਚਹਿਲ, ਆਰਡੀ ਬਿਸ਼ਨੋਈ, ਵਿਸਨੂੰ ਭਗਵਾਨ ਡੇਲੂ, ਅਕਸ਼ੇ ਬਿਸ਼ਨੋਈ, ਸ੍ਰੀਮਤੀ ਨਿਰਮਲਾ ਡੇਲੂ, ਸ੍ਰੀਮਤੀ ਕਵਿਤਾ ਰਾਣੀ, ਜ਼ੋਤੀ ਪ੍ਰਕਾਸ਼ ਵਾਇਸ ਚੇਅਰਮੈਨ ਮਾਰਕਿਟ ਕਮੇਟੀ, ਸ੍ਰੀ ਸੁਭਾਸ਼ ਬਾਗੜੀ ਆਦਿ ਵੀ ਹਾਜਰ ਸਨ।    

 

Tags: Gurkirat Singh Kotli , Congress , Punjab Congress , Abohar , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD