Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਨ੍ਹਾਂ ਭੇਦਭਾਵ ਸੂਬੇ ਦਾ ਕਰਵਾ ਰਹੀ ਹੈ ਸਰਬਪੱਖੀ ਵਿਕਾਸ

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਕੋਟਲਾ ਗੌਂਸਪੁਰ ਦੀ ਪੰਚਾਇਤ ਨੂੰ ਟਿਊਬਵੈਲ ਤੇ ਗਲੀਆਂ ਦੇ ਨਿਰਮਾਣ ਲਈ ਸੌਂਪਿਆ 39 ਲੱਖ ਰੁਪਏ ਦਾ ਚੈਕ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 28 Nov 2021

Last updated on: Nov 28, 2021, 00:00 IST

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਨ੍ਹਾਂ ਭੇਦਭਾਵ ਸੂਬੇ ਦਾ ਸਰਬਪੱਖੀ ਵਿਕਾਸ ਕਰਵਾ ਰਹੀ ਹੈ। ਇਸੇ ਕੜੀ ਵਿਚ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਵਿਕਾਸ ਦੇ ਲਿਹਾਜ ਨਾਲ ਕੋਈ ਕਮੀ ਨਹੀਂ ਛੱਡੀ ਗਈ ਹੈ। ਉਹ ਪਿੰਡ ਕੋਟਲਾ ਗੌਂਸਪੁਰ ਦੀ ਪੰਚਾਇਤ ਨੂੰ ਟਿਊਬਵੈਲ ਤੇ ਗਲੀਆਂ ਦੇ ਨਿਰਮਾਣ ਲਈ ਚੈਕ ਭੇਟ ਕਰਨ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ 39 ਲੱਖ ਰੁਪਏ ਦੀ ਲਾਗਤ ਨਾਲ ਇਸ ਪ੍ਰੋਜੈਕਟ ਨੂੰ ਪੂਰਾ ਕੀਤਾ ਜਾਵੇਗਾ।ਵਿਧਾਇਕ ਨੇ ਕਿਹਾ ਕਿ ਪਿੰਡ ਵਾਸੀਆਂ ਵਲੋਂ ਪਿੰਡ ਵਿਚ ਟਿਊਬਵੈਲ ਲਗਾਉਣ ਦੀ ਲੰਬੇ ਸਮੇਂ ਤੋਂ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਗਿਆ ਹੈ ਅਤੇ ਇਸ ਦੇ ਨਾਲ-ਨਾਲ ਪਿੰਡ ਵਿਚ ਗਲੀਆਂ ਦਾ ਨਿਰਮਾਣ ਵੀ ਕਰਵਾਇਆ ਗਿਆ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। 

ਉਨ੍ਹਾਂ ਕਿਹਾ ਕਿ ਪਿੰਡ ਵਿਚ ਪਹਿਲਾਂ ਵੀ ਵਿਕਾਸ ਕਾਰਜ ਲਈ ਸਰਕਾਰ ਵਲੋਂ ਯੋਗਦਾਨ ਦਿੱਤਾ ਗਿਆ ਹੈ ਅਤੇ ਲੋਕਾਂ ਦੀ ਜ਼ਰੂਰਤ ਦੇ ਹਿਸਾਬ ਨਾਲ ਆਉਣ ਵਾਲੇ ਸਮੇਂ ਵਿਚ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ।ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਹਰ ਮੰਗ ਨੂੰ ਪੂਰਾ ਕੀਤਾ ਹੈ ਅਤੇ ਆਮ ਆਦਮੀ ਦੇ ਪੱਧਰ ’ਤੇ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਹੈ। ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ, ਰਮਾ, ਸਤਵੀਰ ਸਿੰਘ, ਬਲਾਕ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਬਲਾਕ ਸੰਮਤੀ ਮੈਂਬਰ ਵਿਕਰਮਜੀਤ ਸਾਧੂ, ਸਰਪੰਚ ਕੁਲਦੀਪ ਅਰੋੜਾ, ਗੋਪਾਲ, ਪੰਚ ਕਰਨੈਲ ਸਿੰਘ, ਕਮਲ ਕ੍ਰਿਸ਼ਨ, ਜਸਵੀਰ ਭਨੋਟ, ਪ੍ਰਦੀਪ ਭਾਰਦਵਾਜ, ਨਿਰੰਜਨ ਸਿੰਘ, ਜੋਗਿੰਦਰ ਕੌਰ, ਧੀਰੂ ਰਾਮ, ਰਵੀ ਕੁਮਾਰ, ਬਚਨ ਰਾਮ, ਤੇਲੂ ਰਾਮ ਆਦਿ ਵੀ ਮੌਜੂਦ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD