Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਅਸ਼ਵਨੀ ਸੇਖੜੀ ਮੇਰੇ ’ਤੇ ਲਗਾਏ ਜਾ ਰਹੇ ਇਲਜ਼ਾਮਾਂ ਦਾ ਹਲਫ਼ੀਆ ਬਿਆਨ ਦੇਣ : ਤ੍ਰਿਪਤ ਰਜਿੰਦਰ ਸਿੰਘ ਬਾਜਵਾ

ਮੇਰਾ ਦਾਮਨ ਪੂਰੀ ਤਰਾਂ ਪਾਕ-ਸਾਫ਼, ਕਿਸੇ ਜਾਂਚ ਤੋਂ ਨਹੀਂ ਭੱਜਦਾ - ਬਾਜਵਾ

Tript Rajinder Singh Bajwa, Tripat Rajinder Singh Bajwa, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Batala

Web Admin

Web Admin

5 Dariya News

ਬਟਾਲਾ , 28 Nov 2021

Last updated on: Nov 28, 2021, 00:00 IST

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਚੇਅਰਮੈਨ ਅਸ਼ਵਨੀ ਸੇਖੜੀ ਵੱਲੋਂ ਉਨ੍ਹਾਂ ਉੱਪਰ ਜੋ ਵੀ ਇਲਜ਼ਾਮ ਲਗਾ ਰਹੇ ਹਨ ਉਹ ਬਿਲਕੁਲ ਝੂਠੇ ਤੇ ਬੇਬਨਿਆਦ ਹਨ। ਉਨ੍ਹਾਂ ਕਿਹਾ ਕਿ ਜੇਕਰ ਸੇਖੜੀ ਸੱਚੇ ਹਨ ਤਾਂ ਉਹ ਮੇਰੇ ’ਤੇ ਲਗਾਏ ਜਾਣ ਵਾਲੇ ਇਲਜ਼ਾਮਾਂ ਦਾ ਹਲਫ਼ੀਆ ਬਿਆਨ ਦੇਣ। ਉਨ੍ਹਾਂ ਕਿਹਾ ਕਿ ਅਸ਼ਵਨੀ ਸੇਖੜੀ ਨੂੰ ਪਤਾ ਨਹੀਂ ਕਿਸ ਗੱਲ ਦਾ ਸ਼ਿਕਵਾ ਹੈ ਕਿ ਉਹ ਝੂਠੇ ਇਜ਼ਲਾਮ ਲਗਾਉਣ ਅਤੇ ਹੇਠਲੇ ਪੱਧਰ ਦੀ ਰਾਜਨੀਤੀ ’ਤੇ ਉਤਰ ਆਏ ਹਨ।ਕੈਬਨਿਟ ਮੰਤਰੀ ਸ. ਬਾਜਵਾ ਅੱਜ ਬਟਾਲਾ ਵਿੱਚ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ ਤਾਂ ਪੱਤਰਕਾਰਾਂ ਦੇੇ ਸੇਖੜੀ ਵੱਲੋਂ ਲਗਾਏ ਜਾ ਰਹੇ ਇਲਜ਼ਾਮਾਂ ਦੇ ਸੁਆਲ ਦਾ ਜੁਆਬ ਦਿੰਦਿਆਂ ਉਨ੍ਹਾਂ ਕਿਹਾ ਕਿ ਸੇਖੜੀ ਜੋ ਵੀ ਇਲਜ਼ਾਮ ਲਗਾ ਰਹੇ ਹਨ ਕੀ ਉਹ ਉਸਦਾ ਹਲਫ਼ੀਆ ਬਿਆਨ ਲਿਖ ਕੇ ਦੇਣ ਨੂੰ ਤਿਆਰ ਹਨ। ਸ. ਬਾਜਵਾ ਨੇ ਕਿਹਾ ਕਿ ਉਨ੍ਹਾਂ ਦਾ ਦਾਮਨ ਬਿਲਕੁਲ ਪਾਕ-ਸਾਫ਼ ਹੈ ਅਤੇ ਉਹ ਕਿਸੇ ਵੀ ਕਿਸਮ ਦੀ ਜਾਂਚ ਤੋਂ ਨਹੀਂ ਭੱਜਦੇ। 

ਸ. ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਬਟਾਲਾ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਲਗਾਈ ਡਿਊਟੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਇਆ ਹੈ ਅਤੇ ਉਹ ਕਿਸੇ ਠੇਕੇਦਾਰ ਜਾਂ ਕਿਸੇ ਹੋਰ ਕੋਲੋਂ ਇੱਕ ਨਿੱਕੇ ਪੈਸੇ ਦੀ ਕਮਿਸ਼ਨ ਦੇ ਰਵਾਦਾਰ ਨਹੀਂ ਹਨ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦੇ ਹੋਏ ਵਿਕਾਸ ਸਾਰੇ ਲੋਕਾਂ ਦੇ ਸਾਹਮਣੇ ਹਨ ਅਤੇ ਇਹ ਸ਼ਹਿਰ ਵਾਸੀ ਫੈਸਲਾ ਕਰਨਗੇ ਕਿ ਵਿਕਾਸ ਕਾਰਜ ਸਹੀ ਹੋਏ ਹਨ ਜਾਂ ਗਲਤ।ਸ. ਬਾਜਵਾ ਨੇ ਇੱਕ ਸੁਆਲ ਦੇ ਜੁਆਬ ਵਿੱਚ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੇਣ ਦਾ ਫੈਸਲਾ ਕਾਂਗਰਸ ਪਾਰਟੀ ਦੀ ਹਾਈਕਮਾਨ ਨੇ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਫ਼ਤਹਿਗੜ੍ਹ ਚੂੜੀਆਂ ਤੋਂ ਹੀ ਚੋਣ ਲੜ੍ਹਨਗੇ ਅਤੇ ਓਥੋਂ ਸ਼ਾਨ ਨਾਲ ਜਿੱਤ ਵੀ ਹਾਸਲ ਕਰਨਗੇ। ਸ. ਬਾਜਵਾ ਨੇ ਕਿਹਾ ਕਿ ਬਟਾਲਾ ਸ਼ਹਿਰ ਸ੍ਰੀ ਗੁਰੂ ਨਾਨਕ ਸਾਹਿਬ ਅਤੇ ਸ਼ਿਵ ਭਗਵਾਨ ਦੀ ਪਾਵਨ ਚਰਨ ਛੋਹ ਪ੍ਰਾਪਤ ਧਰਤੀ ਹੈ ਅਤੇ ਜੇਕਰ ਉਨ੍ਹਾਂ ਨੇ ਬਤੌਰ ਕੈਬਨਿਟ ਮੰਤਰੀ ਇਸ ਸ਼ਹਿਰ ਦੇ ਵਿਕਾਸ ਕਾਰਜ ਕੀਤੇ ਹਨ ਤਾਂ ਇਸ ਵਿੱਚ ਗਲਤ ਕੀ ਹੈ। ਉਨ੍ਹਾਂ ਅਸ਼ਵਨੀ ਸੇਖੜੀ ਨੂੰ ਕਿਹਾ ਕਿ ਉਹ ਨਕਰਾਤਮਕ ਰਾਜਨੀਤੀ ਕਰਨ ਦੀ ਬਜਾਏ ਜੇਕਰ ਲੋਕ ਸੇਵਾ ਵੱਲ ਧਿਆਨ ਦੇਣ ਤਾਂ ਜਿਆਦਾ ਚੰਗਾ ਹੋਵੇਗਾ ਕਿਉਂਕਿ ਆਖਰ ਲੋਕਾਂ ਦੀ ਕਚਿਹਰੀ ਵਿੱਚ ਲੋਕ ਹੀ ਚੰਗੇ-ਮੰਦੇ ਦਾ ਫੈਸਲਾ ਕਰਦੇ ਹਨ।  

 

Tags: Tript Rajinder Singh Bajwa , Tripat Rajinder Singh Bajwa , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD