Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਬਟਾਲਾ ਵਿਖੇ ਗਊਸ਼ਾਲਾ ਦੇ ਨਵੇਂ ਸ਼ੈੱਡ ਦਾ ਨੀਂਹ ਪੱਥਰ ਰੱਖਿਆ

ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਨਗਰੀ ਬਟਾਲਾ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਯਤਨ ਕੀਤੇ - ਤ੍ਰਿਪਤ ਬਾਜਵਾ

Tript Rajinder Singh Bajwa, Tripat Rajinder Singh Bajwa, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Batala

Web Admin

Web Admin

5 Dariya News

ਬਟਾਲਾ , 28 Nov 2021

Last updated on: Nov 28, 2021, 00:00 IST

ਸੂਬੇ ਦੇ ਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਬਟਾਲਾ ਸ਼ਹਿਰ ਵਿਖੇ ਗਊਸ਼ਾਲਾ ਦੇ ਨਵੇਂ ਸ਼ੈੱਡ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਸ਼ੈੱਡ ਦੀ ਉਸਾਰੀ ਉੱਪਰ ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਵਿਚੋਂ 6.70 ਲੱਖ ਰੁਪਏ ਸੂਬਾ ਸਰਕਾਰ ਵੱਲੋਂ ਗਊਸ਼ਾਲਾ ਚਲਾ ਰਹੀ ਦੈਨਿਕ ਪ੍ਰਾਥਨਾ ਸਭਾ ਨੂੰ ਜਾਰੀ ਕਰ ਦਿੱਤੇ ਜਾਣਗੇ ਜਦਕਿ ਬਕਾਇਆ ਰਕਮ ਵੀ ਕੁਝ ਦਿਨਾਂ ਵਿੱਚ ਆ ਜਾਵੇਗੀ।ਗਊਸ਼ਾਲਾ ਦਾ ਨੀਂਹ ਪੱਥਰ ਰੱਖਣ ਮੌਕੇ ਹਾਜ਼ਰ ਸ਼ਹਿਰ ਵਾਸੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਗਊ ਸੇਵਾ ਉੱਤਮ ਸੇਵਾ ਹੈ ਅਤੇ ਦੈਨਿਕ ਪ੍ਰਾਥਨਾ ਸਭਾ ਦੇ ਸਮੂਹ ਪ੍ਰਬੰਧਕ ਅਤੇ ਸੇਵਾਦਾਰ ਗਊਵੰਸ਼ ਨੂੰ ਸੰਭਾਲਣ ਦੀ ਮਹਾਨ ਸੇਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਵਰਗਵਾਸੀ ਮਹਾਸ਼ਾ ਗੋਕਲ ਚੰਦ ਜੀ ਵੱਲੋਂ ਦੈਨਿਕ ਪ੍ਰਾਥਨਾ ਸਭਾ ਰਾਹੀਂ ਜੋ ਸੇਵਾ ਦਾ ਕੁੰਭ ਸ਼ੁਰੂ ਕੀਤਾ ਗਿਆ ਸੀ ਉਹ ਉਨ੍ਹਾਂ ਦੇ ਅਸ਼ੀਰਵਾਦ ਨਾਲ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਗਊਸ਼ਾਲਾ ਦੇ ਸ਼ੈੱਡ ਲਈ ਜਾਰੀ ਕਰ ਦਿੱਤੇ ਗਏ ਹਨ ਜਦਕਿ ਜਲਦੀ ਹੀ 20 ਲੱਖ ਰੁਪਏ ਦੀ ਹੋਰ ਗ੍ਰਾਂਟ ਗਊਸ਼ਾਲਾ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੇਵਾ ਸੰਸਥਾ ਦੈਨਿਕ ਪ੍ਰਾਥਨਾ ਸਭਾ ਦੀ ਸਹਾਇਤਾ ਲਈ ਜੋ ਵੀ ਸੰਭਵ ਹੋਇਆ ਉਹ ਕੀਤਾ ਜਾਵੇਗਾ।ਸ. ਬਾਜਵਾ ਨੇ ਕਿਹਾ ਕਿ ਬਟਾਲਾ ਸ਼ਹਿਰ ਗੁਰੂ ਸਾਹਿਬਾਨ ਦੀ ਪਾਵਨ ਚਰਨਛੋਹ ਪ੍ਰਾਪਤ ਇਤਿਹਾਸਕ ਨਗਰੀ ਹੈ ਅਤੇ ਉਨ੍ਹਾਂ ਨੇ ਇਸ ਸ਼ਹਿਰ ਦੇ ਵਿਕਾਸ ਲਈ ਆਪਣੇ ਵੱਲੋਂ ਪੂਰੀ ਇਮਾਨਦਾਰੀ ਨਾਲ ਯਤਨ ਕੀਤੇ ਹਨ। 

ਉਨ੍ਹਾਂ ਕਿਹਾ ਕਿ ਹੰਸਲੀ ਨਾਲੇ ਦੇ ਸੁੰਦਰੀਕਰਨ ਦਾ ਪ੍ਰੋਜੈਕਟ ਮੁਕੰਮਲ ਹੋਣ ਨੇੜੇ ਹੈ ਜਿਸ ਨਾਲ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਹੋਣ ਦੇ ਨਾਲ ਲੋਕਾਂ ਨੂੰ ਕਾਹਨੂੰਵਾਨ ਰੋਡ ਤੱਕ ਜਾਣ ਲਈ ਬਦਲਵਾਂ ਰਸਤਾ ਵੀ ਮਿਲਿਆ ਹੈ। ਸ. ਬਾਜਵਾ ਨੇ ਕਿਹਾ ਕਿ ਬਟਾਲੇ ਸ਼ਹਿਰ ਦੀ ਸੇਵਾ ਉਨ੍ਹਾਂ ਨੇ ਨਿਰਸੁਆਰਥ ਹੋ ਕੇ ਕੀਤੀ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਸ਼ਹਿਰ ਵਾਸੀਆਂ ਦੀ ਮੁਸ਼ਕਲਾਂ ਦੂਰ ਹੋਈਆਂ ਹਨ।ਇਸ ਮੌਕੇ ਦੈਨਿਕ ਪ੍ਰਾਥਨਾ ਸਭਾ ਦੇ ਪ੍ਰਧਾਨ ਅਸ਼ੋਕ ਅਗਰਵਾਲ ਨੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਗਊਸ਼ਾਲਾ ਨੂੰ ਵਿਸ਼ੇਸ਼ ਗ੍ਰਾਂਟ ਦੇਣ ਅਤੇ ਸਮੁੱਚੇ ਬਟਾਲੇ ਸ਼ਹਿਰ ਦੇ ਵਿਕਾਸ ਵਿੱਚ ਪਾਏ ਯੋਗਦਾਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਹਾਸ਼ਾ ਗੋਕਲ ਚੰਦ ਜੀ ਵੀ ਸ. ਬਾਜਵਾ ਦੀ ਸੇਵਾ ਭਾਵਨਾ ਤੋਂ ਬਹੁਤ ਖੁਸ਼ ਸਨ ਅਤੇ ਇਸ ਦੀ ਅਕਸਰ ਉਹ ਪ੍ਰਸ਼ੰਸਾ ਵੀ ਕਰਦੇ ਹੁੰਦੇ ਸਨ। ਉਨ੍ਹਾਂ ਕਿਹਾ ਕਿ ਸ. ਬਾਜਵਾ ਦੇ ਯਤਨਾ ਸਦਕਾ 10 ਲੱਖ ਰੁਪਏ ਦੀ ਲਾਗਤ ਨਾਲ ਗਊਸ਼ਾਲਾ ਵਿਖੇ ਨਵਾਂ ਸ਼ੈੱਡ ਬਣਾਇਆ ਜਾਵੇਗਾ ਜਿਥੇ ਗਊਵੰਸ਼ ਦਾ ਗਰਮੀ ਤੇ ਸਰਦੀ ਤੋਂ ਬਚਾਅ ਹੋ ਸਕੇਗਾ।ਇਸ ਮੌਕੇ ਦੈਨਿਕ ਪ੍ਰਾਥਨਾ ਸਭਾ ਦੇ ਨੁਮਾਇੰਦੇ ਜੇ.ਐੱਨ. ਸ਼ਰਮਾਂ, ਮਾਸਟਰ ਕੁਲਦੀਪ ਰਾਜ ਸ਼ਰਮਾਂ, ਪੰਡਤ ਰਾਜੇਸ਼ ਸ਼ਰਮਾਂ ਅਤੇ ਕੇ.ਐੱਲ. ਗੁਪਤਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਦੈਨਿਕ ਪ੍ਰਾਥਨਾ ਸਭਾ ਨੂੰ ਸਹਿਯੋਗ ਕਰਨ ਲਈ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੰਨਵਾਦ ਕੀਤਾ।ਗਊਸ਼ਾਲਾ ਦੇ ਸ਼ੈੱਡ ਦਾ ਨੀਂਹ ਪੱਥਰ ਰੱਖਣ ਸਮੇਂ ਸ. ਬਾਜਵਾ ਦੇ ਨਾਲ ਦੈਨਿਕ ਪ੍ਰਾਥਨਾ ਸਭਾ ਦੇ ਪ੍ਰਧਾਨ ਅਸ਼ੋਕ ਅਗਰਵਾਲ, ਜੇ.ਐੱਨ. ਸ਼ਰਮਾਂ, ਮਾਸਟਰ ਕੁਲਦੀਪ ਰਾਜ ਸ਼ਰਮਾਂ, ਡਾ. ਕੁਲਭੂਸ਼ਨ ਸੋਨੀ, ਪੰਡਤ ਰਾਜੇਸ਼ ਸ਼ਰਮਾਂ, ਕੇ.ਐੱਲ. ਗੁਪਤਾ, ਡਾ. ਸਰਬਜੀਤ ਸਿੰਘ ਰੰਧਾਵਾ, ਕੌਂਸਲਰ ਸੁਖਦੇਵ ਸਿੰਘ ਬਾਜਵਾ, ਗੌਤਮ ਸੇਠ ਗੁੱਡੂ, ਪ੍ਰਧਾਨ ਬਲਵਿੰਦਰ ਸਿੰਘ ਭਾਲੋਵਾਲੀ, ਸਿਕੰਦਰ ਸਿੰਘ ਪੀ.ਏ, ਰਾਜਾ ਗੁਰਬਖਸ਼ ਸਿੰਘ, ਰਾਹੁਲ ਸੰਦਲ ਤੋਂ ਇਲਾਵਾ ਸ਼ਹਿਰ ਦੇ ਹੋਰ ਵੀ ਮੋਹਤਬਰ ਵਿਅਕਤੀ ਹਾਜ਼ਰ ਸਨ।

 

Tags: Tript Rajinder Singh Bajwa , Tripat Rajinder Singh Bajwa , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD