Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰਮਾਇਣ, ਮਹਾਂਭਾਰਤ ਅਤੇ ਸ਼੍ਰੀਮਦ ਭਗਵਦ ਗੀਤਾ ’ਤੇ ਖੋਜ ਕੇਂਦਰ ਸਥਾਪਿਤ ਕਰਨ ਦਾ ਐਲਾਨ

ਖਾਟੀ ਵਿਖੇ ਭਗਵਾਨ ਪਰਸ਼ੂਰਾਮ ਦੀ ਤਪਸ ਸਥਲੀ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਤ ਹੋਵੇਗੀ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Bhagwan Parshuram Taposthal, Bharat Bhushan Ashu, Rana Gurjit Singh

Web Admin

Web Admin

5 Dariya News

ਫਗਵਾੜਾ , 28 Nov 2021

Last updated on: Nov 28, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਰਮਾਇਣ, ਮਹਾਂਭਾਰਤ ਤੇ ਸ੍ਰੀਮਦ ਭਗਵਦ ਗੀਤਾ ਉੱਪਰ ਖੋਜ ਕੇਂਦਰ ਸਥਾਪਿਤ ਕੀਤਾ ਜਾਵੇਗਾ। ਅੱਜ ਇੱਥੇ ਫਗਵਾੜਾ ਨੇੜੇ ਭਗਵਾਨ ਪਰਸ਼ੂਰਾਮ ਜੀ ਦੀ ਤਪਸ ਸਥਲੀ ਵਿਖੇ ਨਤਮਸਤਕ ਹੋਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਰਚਨਾਵਾਂ ਉੱਪਰ ਖੋਜ ਕਾਰਜਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ  ਵਿਸ਼ਵ ਪੱਧਰੀ ਖੋਜ ਕੇਂਦਰ ਸਥਾਪਿਤ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਰਮਾਇਣ, ਮਹਾਂਭਾਰਤ ਤੇ ਸ਼੍ਰੀਮਦ ਭਗਵਦ ਗੀਤਾ ਸਦੀਆਂ ਤੋਂ ਮਨੁੱਖਤਾ ਲਈ ਪ੍ਰੇਰਨਾ ਦਾ ਸ੍ਰੋਤ ਹਨ ਜਿਸ ਕਰਕੇ ਖੋਜ ਕੇਂਦਰ ਨਾਲ ਇਨ੍ਹਾਂ ਗ੍ਰੰਥਾਂ ਦਾ ਸੰਦੇਸ਼ ਭਵਿੱਖੀ ਨਸਲਾਂ ਤੱਕ ਹੋਰ ਅਸਰਦਾਰ ਤਰੀਕੇ ਨਾਲ ਪੁੱਜਦਾ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਬਾਬਤ ਸ਼ੰਕਰਾਚਾਰੀਆਵਾਂ ਨਾਲ ਵੀ ਰਾਬਤਾ ਕੀਤਾ ਜਾ ਰਿਹਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਭਗਵਾਨ ਪਰਸ਼ੂਰਾਮ ਜੀ ਦੇ ਤਪਸ ਸਥਾਨ ਨੂੰ ਧਾਰਮਿਕ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰੇਗੀ। ਉਨ੍ਹਾਂ ਜਿਲ੍ਹਾ ਪ੍ਰਸ਼ਾਸ਼ਨ ਨੂੰ ਭਗਵਾਨ ਪਰਸ਼ੂਰਾਮ ਦੇ ਮੰਦਿਰ ਦੇ ਵਿਕਾਸ ਲਈ 10 ਕਰੋੜ ਰੁਪੈ ਦਾ ਚੈਕ ਵੀ ਸੌਂਪਿਆ।ਇਸ ਤੋਂ ਇਲਾਵਾ  ਭਗਵਾਨ ਪਰਸ਼ਰਾਮ ਦੇ ਮਾਤਾ ਰੇਣੂਕਾ ਜੀ ਦੇ ਸਥਾਨ ਲਈ ਵੀ 75 ਲੱਖ ਰੁਪੈ ਦੇਣ ਦਾ ਮੁੱਖ ਮੰਤਰੀ ਵਲੋਂ ਐਲਾਨ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਗਊ ਧੰਨ ਦੀ ਸਹੀ ਸਾਂਭ ਸੰਭਾਲ ਲਈ ਬ੍ਰਾਹਮਣ ਭਲਾਈ ਬੋਰਡ ਨੂੰ ਇਸਦੀ ਜਿੰਮੇਵਾਰੀ ਸੌਪੀ ਜਾਵੇਗੀ ਅਤੇ ਇਸ ਲਈ ਬੋਰਡ ਨੂੰ ਬਕਾਇਦਾ ਲੋੜੀਂਦੇ ਫੰਡ ਜਾਰੀ ਕੀਤੇ ਜਾਣਗੇ।

ਅਕਾਲੀ ਦਲ ’ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਕੌਰਵਾਂ ਦਾ ਨਾਸ ਧਿ੍ਰਤਰਾਸ਼ਟਰ ਦੇ ਪੁੱਤਰ ਮੋਹ ਕਾਰਨ ਹੋਇਆ ਸੀ ਅਤੇ ਇਸ਼ੇ ਤਰ੍ਹਾਂ ਹੀ ਅਕਾਲੀ ਦਲ  ਦੇ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਵਲੋਂ ਆਪਣੇ ਪੁੱਤਰ ਦੇ ਮੋਹ ਕਾਰਨ ਅਕਾਲੀ ਦਲ ਔਖੇ ਵਕਤ ਦਾ ਸਾਹਮਣਾ ਕਰ ਰਿਹਾ ਹੈ। ਆਮ ਆਦਮੀ ਪਾਰਟੀ ਦੇ ਮੁੱਖੀ ਅਰਵਿੰਦ ਕੇਜਰੀਵਾਲ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਬਾਰੇ ਕੁਝ ਨਹੀਂ ਜਾਣਗੇ ਬਲਕਿ ਹਰ ਮਸਲੇ ’ਤੇ ਨਿਰਆਧਾਰ ਬੋਲਦੇ ਹਨ।ਉਨ੍ਹਾਂ ਕਿਹਾ ਕਿ ਉਹ ਕਾਂਗਰਸ ਲੀਡਰਸ਼ਿਪ ਦਾ ਉਨ੍ਹਾਂ ’ਤੇ ਭਰੋਸਾ ਜਤਾਉਣ ਲਈ ਧੰਨਵਾਦ ਕਰਦੇ ਹਨ ਅਤੇ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ 1500 ਕਰੋੜ ਰੁਪੈ ਦੇ ਬਿਜਲੀ ਦੇ ਬਿੱਲਾਂ  ਦੇ ਬਕਾਏ ਮਾਫ ਕੀਤੇ ਗਏ ਹਨ ਅਤੇ ਬਿਜਲੀ 3 ਰੁਪੈ ਪ੍ਰਤੀ ਯੂਨਿਟ ਸਸਤੀ ਕੀਤੀ ਗਈ ਹੈ।ਇਸ ਤੋਂ ਇਲਾਵਾ ਜਿੱਥੇ ਰੇਤ ਦੇ ਭਾਅ ਨੂੰ ਸਾਢੇ 5 ਰੁਪੈ ਪ੍ਰਤੀ ਫੁੱਟ ਕੀਤਾ ਗਿਆ ਹੈ ਉੱਥੇ ਹੀ  ਸ਼ਹਿਰੀ ਖੇਤਰਾਂ ਲਈ ਪਾਣੀ ਦੇ ਬਿੱਲ ਵੀ 50 ਰੁਪੈ ਤੱਕ ਕਰ ਦਿੱਤੇ ਗਏ ਹਨ।ਉਨ੍ਹਾਂ ਭਗਵਾਨ ਪਰਸ਼ੂਰਾਮ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ  ਉਨ੍ਹਾਂ ਸੱਤਾ ਦੀ ਦੁਰਵਰਤੋਂ ਕਰਨ ਵਾਲੇ ਰਾਜਿਆਂ ਦੇ ਪਾਪਾਂ ਦਾ ਅੰਤ ਕੀਤਾ  ਅਤੇ ਆਮ ਆਦਮੀ ਦਾ ਰਾਜ ਸਥਾਪਿਤ ਕੀਤਾ। ਉਨ੍ਹਾਂ ਬ੍ਰਾਹਮਣ ਸਮਾਜ ਦੇ ਨਾਲ ਆਪਣੀ ਨਿੱਜੀ ਸਾਂਝ ਦਾ ਜ਼ਿਕਰ ਕਰਦਿਆਂ ਕਿਹਾ ਕਿ ਖਰੜ ਤੋਂ ਕੌਂਸਲਰ ਬਣਨ ਵੇਲੇ ਬ੍ਰਾਹਮਣ ਸਮਾਜ ਵਲੋਂ ਉਨ੍ਹਾਂ ਦਾ ਵੱਡਾ ਸਾਥ ਦਿੱਤਾ ਗਿਆ।ਮੁੱਖ ਮੰਤਰੀ ਵਲੋਂ ਇਸ ਮੌਕੇ ਭਗਵਾਨ ਪਰਸ਼ੂਰਾਮ ਦੀ ਪੰਜਾਬੀ ਯੂਨੀਵਰਸਿਟੀ ਵਿਖੇ ਚੇਅਰ ਲਈ 2 ਕਰੋੜ ਰੁਪੈ ਸਾਲਾਨਾ ਦੇਣ ਦਾ ਐਲਾਨ ਕੀਤਾ। ਇਸ ਤੋ ਇਲਾਵਾ ਖਾਟੀ ਪਿੰਡ ਲਈ 21 ਲੱਖ ਰੁਪੈ ਦੇਣ ਦਾ ਵੀ ਐਲਾਨ ਕੀਤਾ ਗਿਆ। 

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਚੰਨੀ ਕਾਂਗਰਸ ਪਾਰਟੀ ਦੀ ਲੋਕ ਪੱਖੀ ਤੇ ਵਿਕਾਸਮੁਖੀ ਸੋਚ ਦੇ ਧਾਰਨੀ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਸਾਰੇ ਧਰਮਾਂ ਦੇ ਵਿਕਾਸ ਲਈ ਯਤਨਸ਼ੀਲ ਹਨ। ਕੈਬਨਿਟ ਮੰਤਰੀ ਵਲੋਂ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਲਈ ਬ੍ਰਾਹਮਣ ਸਮਾਜ ਦੇ ਯੋਗਦਾਨ ਦਾ ਵੀ ਜ਼ਿਕਰ ਕੀਤਾ ਗਿਆ। ਇਸੇ ਦੌਰਾਨ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਸੰਬੋਧਨ ਕੀਤਾ ਤੇ ਕਿਹਾ ਕਿ ਸੂਬਾ ਸਰਕਾਰ ਨੇ ਬ੍ਰਾਹਮਣ ਭਲਾਈ ਬੋਰਡ ਬਣਾਕੇ ਸਮਾਜ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਹੈ।  ਉਨ੍ਹਾਂ ਭਗਵਾਨ ਪਰਸ਼ੂਰਾਮ ਦੇ ਮੰਦਿਰ ਲਈ 10 ਕਰੋੜ ਰੁਪੈ ਦੇਣ ਬਦਲੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਇਸ਼ ਤੋਂ ਪਹਿਲਾਂ ਸਥਾਨਕ ਵਿਧਾਇਕ ਸ. ਬਲਵਿੰਦਰ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਫਗਵਾੜਾ ਹਲਕੇ ਲਈ ਮੰਗਾਂ ਰੱਖੀਆਂ, ਜਿਸ ਵਿਚ ਉਨ੍ਹਾਂ ਫਗਵਾੜਾ ਨੂੰ ਜਿਲ੍ਹੇ ਦਾ ਰੁਤਬਾ ਦੇਣ ਦੀ ਮੰਗ ਕੀਤੀ। ਇਸ ਮੌਕੇ ਸਾਬਕਾ ਮੰਤਰੀ ਤੇ ਪੰਜਾਬ ਐਗਰੋ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ,  ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਬੀਰ ਰਾਣੀ ਸੋਢੀ, ਚੇਅਰਮੈਨ ਬ੍ਰਾਹਮਣ ਭਲਾਈ ਬੋਰਡ ਐਡਵੋਕੇਟ ਸ਼ੇਖਰ ਸ਼ੁਕਲਾ,  ਸਾਬਕਾ  ਕੇਂਦਰੀ ਮੰਤਰੀ ਸੰਤੋਸ਼ ਚੌਧਰੀ, ਸਹਿਕਾਰੀ ਬੈਂਕ ਦੇ ਚੇਅਰਮੈਨ ਹਰਜੀਤ ਸਿੰਘ ਪਰਮਾਰ, ਚੇਅਰਮੈਨ ਪੰਜਾਬ ਖਾਦੀ ਬੋਰਡ ਮਮਤਾ ਦੱਤਾ, ਆਈ.ਜੀ. ਜਲੰਧਰ ਰੇਂਜ਼ ਜੀ.ਐਸ. ਢਿੱਲੋਂ, ਡਿਪਟੀ ਕਮਿਸ਼ਨਰ ਦੀਪਤੀ ਉੱਪਲ, ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ, ਚੇਅਰਮੈਨ ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਗੀਤਾ ਸ਼ਰਮਾ,  ਜਿਲ੍ਹਾ ਕੋਆਰਡੀਨੇਟਰ ਦਲਜੀਤ ਸਿੰਘ ਰਾਜੂ, ਯੂਥ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਨੂਰ ਸਿੰਘ ਹਾਜ਼ਰ ਸਨ। 

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Bhagwan Parshuram Taposthal , Bharat Bhushan Ashu , Rana Gurjit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD