Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਤਹਿਤ ਪਿੰਡ ਸਿਸਵਾਂ ਵਿਚ ਅੱਖਾਂ ਦੀ ਜਾਂਚ ਦਾ ਕੈੰਪ

ਸਿਹਤ ਬਲਾਕ ਬੂਥਗੜ੍ਹ ਅਧੀਨ ਵੱਖ-ਵੱਖ ਪਿੰਡਾਂ ਵਿਚ ਲੱਗ ਰਹੇ ਹਨ ਕੈੰਪ: ਡਾ. ਜਸਕਿਰਨਦੀਪ ਕੌਰ

Health

Web Admin

Web Admin

5 Dariya News

ਮੋਹਾਲੀ , 28 Nov 2021

Last updated on: Nov 28, 2021, 00:00 IST

‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਤਹਿਤ ਬੂਥਗੜ੍ਹ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਕਿਰਨਦੀਪ ਕੌਰ ਦੀ ਅਗਵਾਈ ਹੇਠ ਪਿੰਡ ਸਿਸਵਾਂ ਵਿਚ ਅੱਖਾਂ ਦੀ ਜਾਂਚ ਦਾ ਕੈੰਪ ਲਗਾਇਆ ਗਿਆ। ਡਾ. ਜਸਕਿਰਨ ਨੇ ਦੱਸਿਆ ਕਿ ਅਪਥੈਲਮਿਕ ਅਫ਼ਸਰ ਰਾਜਿੰਦਰ ਸਿੰਘ ਨੇ ਕੈੰਪ ਵਿਚ ਪੁੱਜੇ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਲੋੜੀਂਦੇ ਇਲਾਜ ਬਾਰੇ ਦੱਸਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ "ਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 26 ਨਵੰਬਰ ਤੋਂ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਦੀ ਸ਼ੁਰੂਆਤ ਕੀਤੀ ਗਈ ਹੈ।ਡਾ. ਜਸਕਿਰਨ ਮੁਤਾਬਕ ਸਿਹਤ ਬਲਾਕ ਬੂਥਗੜ੍ਹ ਅਧੀਨ ਵੱਖ ਵੱਖ ਪਿੰਡਾਂ ਵਿਚ ਅੱਖਾਂ ਦੀ ਜਾਂਚ ਦੇ ਕੈਂਪ ਲਗਾਏ ਜਾ ਰਹੇ ਹਨ , ਜਿਸ ਵਿੱਚ ਲੋਕਾਂ ਦੀਆਂ ਅੱਖਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਮੋਤੀਆਬਿੰਦ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦਾ 15 ਦਿਨ ਅੰਦਰ ਮੁਫ਼ਤ ਆਪਰੇਸ਼ਨ ਕੀਤਾ ਜਾਵੇਗਾ। ਉਨ੍ਹਾਂ ਦਸਿਆ, "ਆਪ੍ਰੇਸ਼ਨ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਦੇ ਨਾਲ-ਨਾਲ ਆਉਣ-ਜਾਣ ਲਈ ਆਵਾਜਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ।", ਅਧਿਕਾਰੀ ਨੇ ਕਿਹਾ ਕਿ ਆਪ੍ਰੇਸ਼ਨ ਵਾਲੇ ਮਰੀਜਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ। ਇਹ ਮੁਹਿੰਮ 31 ਦਸੰਬਰ ਤੱਕ ਜਾਰੀ ਰਹੇਗੀ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਅਪਣੇ ਗੁਆਂਢੀਆਂ, ਰਿਸ਼ਤੇਦਾਰਾਂ ਦੋਸਤਾਂ-ਮਿੱਤਰਾਂ ਨੂੰ ਇਸ ਮੁਹਿੰਮ ਬਾਰੇ ਜਾਣਕਾਰੀ ਦੇਣ ਤਾਕਿ ਉਹ ਇਸ ਵੱਡੀ ਸਰਕਾਰੀ ਮੁਹਿੰਮ ਨਾਲ ਲੋਕਾਂ ਦਾ ਭਲਾ ਹੋ ਸਕੇ। ਇਸ ਮੌਕੇ ਡਾ. ਵਿਕਾਸ ਰਣਦੇਵ, ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਸਿਹਤ ਵਰਕਰ ਜਸਵੀਰ ਸਿੰਘ ਤੇ ਹੋਰ ਮੁਲਾਜ਼ਮ ਮੌਜੂਦ ਸਨ।

 

Tags: Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD