Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਪੇਡਾ ਵੱਲੋਂ ਸੂਬੇ ਵਿਚ ਝੋਨੇ ਦੀ ਪਰਾਲੀ ’ਤੇ ਅਧਾਰਿਤ ਪੰਜਾਬ ਬਾਇਓਗੈਸ ਪ੍ਰਾਜੈਕਟਾਂ ਲਈ ਸਮਝੌਤਾ ਸਹੀਬੰਦ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Dr. Raj Kumar Verka, Raj Kumar Verka

Web Admin

Web Admin

5 Dariya News

ਚੰਡੀਗੜ , 29 Nov 2021

Last updated on: Nov 29, 2021, 00:00 IST

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਅਤੇ ਪੇਡਾ ਦੇ ਚੇਅਰਮੈਨ ਐਚ.ਐਸ.ਹੰਸਪਾਲ ਦੀ ਮੌਜੂਦਗੀ ਵਿਚ ਸੂਬੇ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੀ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਮੈਸਰਜ ਐਵਰਐਨਵਾਇਰੋ ਰਿਸੋਰਸ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ, ਮੁੰਬਈ ਨਾਲ ਸੂਬੇ ਵਿੱਚ ਝੋਨੇ ਦੀ ਪਰਾਲੀ ‘ਤੇ ਅਧਾਰਤ ਪੰਜ ਬਾਇਓਗੈਸ ਪ੍ਰੋਜੈਕਟਾਂ ਲਈ ਦਸਤਖਤ ਕਰਕੇ ਸਮਝੌਤਾ ਸਹੀਬੰਦ ਕੀਤਾ।ਇਸ ਮੌਕੇ ਪੇਡਾ ਦੇ ਸੀ.ਈ.ਓ ਰੰਧਾਵਾ ਨੇ ਦੱਸਿਆ ਕਿ ਇਹ ਪ੍ਰੋਜੈਕਟ ਜਗਰਾਉਂ, ਮੋਗਾ, ਧੂਰੀ, ਪਾਤੜਾਂ ਅਤੇ ਫਿਲੌਰ ਤਹਿਸੀਲਾਂ ਵਿੱਚ ਸਥਾਪਤ ਕੀਤੇ ਜਾਣਗੇ। ਇਹ ਕੰਪਨੀ, ਰਾਜ ਦੀ ਐਨ.ਆਰ.ਐਸ.ਈ.ਨੀਤੀ-2012 ਦੇ ਤਹਿਤ ਬਣਾਉਣ, ਚਲਾਉਣ ਅਤੇ ਮਾਲਕੀ (ਬੀਓਓ) ਦੇ ਅਧਾਰ ‘ਤੇ ਲਗਭਗ 500 ਕਰੋੜ ਰੁਪਏ ਦੇ ਨਿੱਜੀ ਨਿਵੇਸ ਨਾਲ ਇਨਾਂ ਪ੍ਰੋਜੈਕਟਾਂ ਦੀ ਸਥਾਪਨਾ ਕਰੇਗੀ। ਇਨਾਂ ਪ੍ਰੋਜੈਕਟਾਂ ਦੀ ਕੁੱਲ ਸਮਰੱਥਾ 222000 ਘਣ ਮੀਟਰ ਰਾਅ ਬਾਇਓ ਗੈਸ ਪ੍ਰਤੀ ਦਿਨ ਹੈ ਜਿਸ ਨੂੰ ਸੁੱਧ ਕੀਤਾ ਜਾਵੇਗਾ ਤਾਂ ਜੋ ਪ੍ਰਤੀ ਦਿਨ 92 ਟਨ ਬਾਇਓ ਸੀਐਨਜੀ/ਸੀਬੀਜੀ ਪ੍ਰਾਪਤ ਕੀਤੀ ਜਾ ਸਕੇ। ਇਨਾਂ ਪ੍ਰੋਜੈਕਟਾਂ ਵਿੱਚ ਉਪ-ਉਤਪਾਦ ਵਜੋਂ ਜੈਵਿਕ ਖਾਦ ਵੀ ਤਿਆਰ ਕੀਤੀ ਜਾਵੇਗੀ ਜੋ ਖੇਤੀ ਜਮੀਨ ਦੀ ਉਪਜਾਊ ਸਕਤੀ ਨੂੰ ਵਧਾਏਗੀ ਅਤੇ ਰਸਾਇਣਕ ਖਾਦ ਦੀ ਵਰਤੋਂ ਨੂੰ ਵੀ ਬਦਲੇਗੀ।ਇਹ ਪ੍ਰੋਜੈਕਟ ਦਸੰਬਰ, 2023 ਤੱਕ ਜਾਂ ਇਸ ਤੋਂ ਪਹਿਲਾਂ ਬਾਇਓ ਸੀਐਨਜੀ ਦਾ ਵਪਾਰਕ ਉਤਪਾਦਨ ਸੁਰੂ ਕਰ ਦੇਣਗੇ। ਇਹ ਪ੍ਰੋਜੈਕਟ ਲਗਭਗ 7000 ਵਿਅਕਤੀਆਂ ਨੂੰ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੁਜਗਾਰ ਪ੍ਰਦਾਨ ਕਰਨਗੇ। ਇਨਾਂ ਪ੍ਰਾਜੈਕਟਾਂ ਦੇ ਚਾਲੂ ਹੋਣ ‘ਤੇ ਲਗਭਗ 3.5 ਲੱਖ ਟਨ ਸਾਲਾਨਾ ਝੋਨੇ ਦੀ ਪਰਾਲੀ ਦੀ ਖਪਤ ਹੋਵੇਗੀ। ਇਸ ਤਰਾਂ ਰਾਜ ਦੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਇਨਾਂ ਪ੍ਰਾਜੈਕਟਾਂ ਲਈ ਖੇਤੀ ਦੀ ਰਹਿੰਦ-ਖੂੰਹਦ ਦੀ ਵਿਕਰੀ ਨਾਲ ਵੀ ਲਾਭ ਹੋਵੇਗਾ ਅਤੇ ਪਰਾਲੀ ਸਾੜਨ ਦੀ ਸਮੱਸਿਆ ਤੋਂ ਵੀ ਕਾਫੀ ਨਿਜਾਤ ਮਿਲੇਗੀ।

ਸੀ.ਈ.ਓ. ਨੇ ਅੱਗੇ ਦੱਸਿਆ ਕਿ ਪੇਡਾ ਨੇ ਰਾਜ ਵਿੱਚ ਕੁੱਲ 263 ਟਨ ਪ੍ਰਤੀ ਦਿਨ ਸਮਰੱਥਾ ਵਾਲੇ 23 ਅਜਿਹੇ ਬਾਇਓ ਸੀਐਨਜੀ ਪ੍ਰੋਜੈਕਟ, ਪ੍ਰਾਈਵੇਟ ਡਿਵੈਲਪਰਾਂ ਨੂੰ ਬੀਓਓ ਦੇ ਅਧਾਰ ‘ਤੇ ਅਲਾਟ ਕੀਤੇ ਹਨ, ਜਿਨਾਂ ਵਿੱਚ ਉਪਰੋਕਤ 5 ਪ੍ਰੋਜੈਕਟ ਵੀ ਸਾਮਲ ਹਨ। ਇਹ ਪ੍ਰੋਜੈਕਟ 2022-23 ਅਤੇ 2023-24 ਤੱਕ ਲਗਭਗ 1300-1500 ਕਰੋੜ ਰੁਪਏ ਦੇ ਨਿੱਜੀ ਨਿਵੇਸ ਨਾਲ ਪੂਰੇ ਕੀਤੇ ਜਾਣਗੇ। ਇਨਾਂ ਪ੍ਰੋਜੈਕਟਾਂ ਨਾਲ ਲਗਭਗ  35000 ਵਿਅਕਤੀਆਂ ਨੂੰ ਸਿੱਧੇ/ਅਸਿੱਧੇ ਤੌਰ ‘ਤੇ ਰੁਜਗਾਰ ਮਿਲੇਗਾ। ਇਹ ਪ੍ਰੋਜੈਕਟ ਚਾਲੂ ਹੋਣ ‘ਤੇ ਲਗਭਗ 9 ਲੱਖ ਟਨ ਸਾਲਾਨਾ ਝੋਨੇ ਦੀ ਪਰਾਲੀ ਦੀ ਖਪਤ ਕਰਨਗੇ।ਮੈਸਰਜ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ ਦੁਆਰਾ ਪਿੰਡ ਭੁਟਾਲ ਕਲਾਂ, ਜਲਿਾ ਸੰਗਰੂਰ ਵਿੱਚ ਪ੍ਰਤੀ ਦਿਨ 33.23 ਟਨ ਬਾਇਓ-ਸੀਐਨਜੀ ਸਮਰੱਥਾ ਦਾ ਸਥਾਪਤ ਕੀਤਾ ਜਾ ਰਿਹਾ ਸਭ ਤੋਂ ਵੱਡਾ ਪ੍ਰੋਜੈਕਟ ਹੈ, ਦਸੰਬਰ 2021 ਤੱਕ ਵਪਾਰਕ ਉਤਪਾਦਨ ਸੁਰੂ ਕਰ ਦੇਵੇਗਾ। ਇਸ ਪ੍ਰੋਜੈਕਟ ਵਿੱਚ ਲਗਭਗ 1.25 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕੀਤੀ ਜਾਵੇਗੀ।ਮੈਸਰਜ ਐਵਰਐਨਵਾਇਰੋ ਰਿਸੋਰਸ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ ਨੇ ਸੂਬੇ ਵਿੱਚ 5 ਹੋਰ ਬਾਇਓ ਸੀਐਨਜੀ ਪ੍ਰੋਜੈਕਟਾਂ ਦੀ ਅਲਾਟਮੈਂਟ ਲਈ ਵੀ ਪੇਡਾ ਨੂੰ ਬੇਨਤੀ ਕੀਤੀ ਹੈ। ਪੇਡਾ ਦੁਆਰਾ ਕੰਪਨੀ ਨੂੰ ਅਗਲੇਰੀ ਲੋੜੀਂਦੀ ਕਾਰਵਾਈ ਲਈ ਇਹਨਾਂ ਪ੍ਰੋਜੈਕਟਾਂ ਦੀਆਂ ਪੂਰਵ ਸੰਭਾਵਨਾਵਾਂ ਦੀਆਂ ਰਿਪੋਰਟਾਂ ਪੇਸ ਕਰਨ ਲਈ ਕਿਹਾ ਗਿਆ ਹੈ।ਮੈਸਰਜ ਐਵਰਐਨਵਾਇਰੋ ਰਿਸੋਰਸ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ ਗ੍ਰੀਨ ਗ੍ਰੋਥ ਇਕੁਇਟੀ ਫੰਡ ਦੀ 100 ਫੀਸਦੀ ਸਹਾਇਕ ਕੰਪਨੀ ਹੈ, ਜਿਸ ਦਾ ਸਮਰਥਨ ਰਾਸਟਰੀ ਬੁਨਿਆਦੀ ਢਾਂਚਾ ਅਤੇ ਨਿਵੇਸ ਫੰਡ, ਭਾਰਤ ਸਰਕਾਰ ਅਤੇ ਵਿਦੇਸੀ, ਰਾਸਟਰ ਮੰਡਲ ਅਤੇ ਵਿਕਾਸ ਦਫਤਰ (ਐਫ.ਸੀ.ਡੀ.ਓ.), ਯੂ.ਕੇ. ਸਰਕਾਰ ਦੁਆਰਾ ਕੀਤਾ ਜਾਂਦਾ ਹੈ।ਇਸ ਮੌਕੇ ਐਨ.ਆਰ.ਈ.ਐਸ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਐਨ.ਪੀ.ਐਸ. ਰੰਧਾਵਾ ਅਤੇ ਐਗਜ਼ੈਕਟਿਵ ਡਾਇਰੈਕਟਰ (ਸਾਬਕਾ ਸੰਯੁਕਤ ਸਕੱਤਰ, ਭਾਰਤ ਸਰਕਾਰ) ਦੀਪਕ ਅਗਰਵਾਲ ਵੀ ਹਾਜਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Dr. Raj Kumar Verka , Raj Kumar Verka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD