Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਤਿੰਨੋਂ ਖੇਤੀ ਕਾਲੇ ਕਾਨੂੰਨ ਰੱਦ ਹੋਣ ਤੱਕ ਕਿਸਾਨਾਂ ਨਾਲ ਖੜ੍ਹੀ ਰਹੀ ਪੰਜਾਬ ਸਰਕਾਰ : ਰਣਦੀਪ ਸਿੰਘ ਨਾਭਾ

ਖੇਤੀ ਮੰਤਰੀ ਜ਼ਿਲ੍ਹੇ ਦੇ ਲਾਭਪਾਤਰੀ ਕਿਸਾਨਾਂ ਵਲੋਂ ਖਰੀਦੀ ਗਈ ਮਸ਼ੀਨਰੀ ਦੀ ਵੈਰੀਫਿਕੇਸ਼ਨ ਲਈ ਪਹੁੰਚੇ ਮਾਹਿਲਪੁਰ

Randeep Singh Nabha, Congress, Punjab Congress, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 30 Nov 2021

Last updated on: Nov 30, 2021, 00:00 IST

ਖੇਤੀ, ਕਿਸਾਨ ਭਲਾਈ ਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਅੱਗੇ ਆ ਕੇ ਕਿਸਾਨਾਂ ਦਾ ਹੱਥ ਫੜਿਆ ਹੈ। ਇਹੀ ਕਾਰਨ ਹੈ ਕਿ ਕੇਂਦਰ ਸਰਕਾਰ ਵਲੋਂ ਤਿੰਨੋਂ ਖੇਤੀ ਕਾਲੇ ਕਾਨੂੰਨ ਲਿਆਉਣ ਤੋਂ ਲੈ ਕੇ ਇਸ ਦੇ ਰੱਦ ਹੋਣ ਤੱਕ ਪੰਜਾਬ ਸਰਕਾਰ ਕਿਸਾਨਾਂ ਨਾਲ ਖੜ੍ਹੀ ਰਹੀ। ਉਨ੍ਹਾਂ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਿਚ ਦੇਸ਼ ਭਰ ਦੇ ਕਿਸਾਨਾਂ ਵਲੋਂ ਸ਼ੁਰੂ ਅੰਦੋਲਨ ਵਿਚ ਪੰਜਾਬੀਆਂ ਨੇ ਅਹਿਮ ਭੂਮਿਕਾ ਨਿਭਾਈ ਹੈ। ਉਹ ਜ਼ਿਲ੍ਹਾ ਹੁਸ਼ਿਆਰਪੁਰ ਦੇ ਲਾਭਪਾਤਰੀ ਕਿਸਾਨਾਂ ਵਲੋਂ ਖਰੀਦੀ ਗਈ ਮਸ਼ੀਨਰੀ ਦੀ ਵੈਰੀਫਿਕੇਸ਼ਨ ਕਰਨ ਲਈ ਮਹਿਲਪੁਰ ਦੇ ਬਾਹੋਵਾਲ ਵਿਖੇ ਆਯੋਜਿਤ ਸਮਾਗਮ ਵਿਚ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਵੀ ਮੌਜੂਦ ਸਨ।ਖੇਤੀ ਮੰਤਰੀ ਨੇ ਕਿਸਾਨਾਂ ਦੇ ਹਿੱਤ ਵਿਚ ਪੰਜਾਬ ਸਰਕਾਰ ਵਲੋਂ ਉਠਾਏ ਗਏ ਕਦਮਾਂ ’ਤੇ ਕਿਹਾ ਕਿ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਣ ਵਾਲਿਆਂ ਵਿਚ ਸਭ ਤੋਂ ਵੱਧ ਗਿਣਤੀ ਪੰਜਾਬ ਦੇ ਕਿਸਾਨਾਂ ਦੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਪੰਜਾਬ ਵਿਧਾਨ ਸਭਾ ਵਿਚ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪ੍ਰਸਤਾਵ ਲਾਇਆ ਗਿਆ ਉਥੇ ਪੰਜਾਬ ਸਰਕਾਰ ਨੇ ਇਨ੍ਹਾਂ ਦੇ ਪਰਿਵਾਰਾਂ ਦਾ ਹੱਥ ਫੜਦੇ ਹੋਏ ਆਰਥਿਕ ਪੱਖੋਂ ਮਦਦ ਕਰਨ ਦੇ ਨਾਲ-ਨਾਲ ਇਨ੍ਹਾਂ ਦੇ ਪਰਿਵਾਰਾਂ ਦੇ 157 ਲੋਕਾਂ ਨੂੰ ਨਿਯੁਕਤੀ ਪੱਤਰ ਦੇ ਕੇ ਰੋਜ਼ਗਾਰ ਦੇ ਮੌਕੇ ਵੀ ਪ੍ਰਦਾਨ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਉਣ ਵਾਲੇ ਦਿਨਾਂ ਵਿਚ 122 ਕਿਸਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਕਾਰਵਾਈ ਕੀਤੀ ਜਾ ਰਹੀ ਹੈ।ਸ੍ਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾ ਦੀ ਰੱਖਿਆ ਲਈ ਅਤੇ ਉਨ੍ਹਾਂ ਦੀ ਬੇਹਤਰੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਸਹੀ ਮਾਤਰਾ ਵਿਚ ਡੀ.ਏ.ਪੀ. ਤੇ ਯੂਰਿਆ ਉਪਲਬੱਧ ਕਰਵਾਉਣ ਵਿਚ ਕੋਈ ਕਮੀ ਨਹੀਂ ਛੱਡੀ ਗਈ ਹੈ। ਉਨ੍ਹਾਂ ਕਿਹਾ ਕਿ ਖੇਤੀ ਵਿਭਾਗ ਵਲੋਂ ਸੂਬੇ ਦੇ ਕਿਸਾਨਾਂ ਨੂੰ 29337 ਖੇਤੀ ਮਸ਼ੀਨਰੀ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਖਾਤਿਆਂ ਵਿਚ 342 ਕਰੋੜ ਰੁਪਏ ਦੀ ਸਬਸਿਡੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਹੀ ਵੈਰੀਫਿਕੇਸ਼ਨ ਤੋਂ 397 ਖੇਤੀ ਮਸ਼ੀਨਰੀ ਦੇ ਬਣਦੇ 4 ਕਰੋੜ 35 ਲੱਖ 29 ਹਜ਼ਾਰ 635 ਰੁਪਏ ਦੀ ਸਬਸਿਡੀ ਦੀ ਰਕਮ ਜ਼ਿਲ੍ਹੇ ਦੇ ਕਿਸਾਨ ਲਾਭਪਾਤਰੀਆਂ ਦੇ ਖਾਤਿਆਂ ਵਿਚ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਮਸ਼ੀਨਰੀਆਂ ’ਤੇ ਇਸ ਲਈ ਸਬਸਿਡੀ ਦਿੰਦੀ ਹੈ ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਖੇਤਾਂ ਵਿਚ ਸਹੀ ਪ੍ਰਬੰਧਨ ਕਰ ਸਕਣ। ਇਸ ਲਈ ਕਿਸਾਨ ਇਨ੍ਹਾਂ ਮਸ਼ੀਨਰੀਆਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਸਾਫ਼ ਰੱਖਣ ਵਿਚ ਆਪਣਾ ਯੋਗਦਾਨ ਪਾਉਣ।

ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਸੰਬੋਧਨ ਕਰਦਿਆ ਕਿਹਾ ਕਿ ਕਿਸਾਨਾਂ ਨੇ ਤਿੰਨ ਕਾਲੇ ਕਾਨੂੰਨ ਰੱਦ ਕਰਵਾ ਕੇ ਪੂਰੇ ਦੇਸ਼ ਦੀ ਕਿਸਾਨੀ ਨੂੰ ਇਤਿਹਾਸਕ ਜਿੱਤ ਦਿਲਵਾਈ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿਚ ਪੰਜਾਬ ਪਹਿਲਾ ਰਾਜ ਹੈ ਜਿਥੇ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਆਰਥਿਕ ਤੇ ਰੋਜ਼ਗਾਰ ਦੇ ਤੌਰ ’ਤੇ ਮਦਦ ਕੀਤੀ ਗਈ ਹੈ ਅਤੇ ਇਹ ਸਭ ਕੁਝ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਦੂਰਅੰਦੇਸ਼ੀ ਸੋਚ ਕਾਰਨ ਸੰਭਵ ਹੋ ਪਾਇਆ ਹੈ। ਇਸ ਮੌਕੇ ਖੇਤੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤੀ ਮੰਤਰੀ ਸ੍ਰੀ ਰਣਦੀਪ ਸਿੰਘ ਨਾਭਾ, ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ, ਸਕੱਤਰ ਕਿਸਾਨ ਤੇ ਕਿਸਾਨ ਭਲਾਈ ਵਿਭਾਗ ਸ੍ਰੀ ਦਿਲਰਾਜ ਸਿੰਘ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ ਨੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ੍ਰੀ ਰਣਦੀਪ ਸਿੰਘ ਨਾਭਾ, ਵਿਧਾਇਕ ਡਾ. ਰਾਜ ਕੁਮਾਰ ਤੇ ਸਕੱਤਰ ਖੇਤੀ ਵਿਭਾਗ ਦਿਲਰਾਜ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ ਦਾ ਸਵਾਗਤ ਕਰਦੇ ਹੋਏ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਅੱਜ ਕਿਸਾਨਾਂ ਨੂੰ ਸਬਸਿਡੀ ’ਤੇ ਦਿੱਤੀ ਗਈ 397 ਮਸ਼ੀਨਾਂ ਵਿਚ ਵਿਅਕਤੀਗਤ ਕਿਸਾਨਾਂ ਨੂੰ 185, ਰਜਿਸਟਰਡ ਫਾਰਮਰ ਗਰੁੱਪ ਨੂੰ 189, ਗ੍ਰਾਮ ਪੰਚਾਇਤਾਂ ਨੂੰ 3, ਸਹਿਕਾਰੀ ਸਭਾਵਾਂ ਨੂੰ 19 ਅਤੇ ਫਾਰਮਰ ਪ੍ਰੋਡਿਊਸਰ ਆਰਗੇਨਾਈਜੇਸ਼ਨ ਨੂੰ 1 ਮਸ਼ੀਨ ’ਤੇ ਸਬਸਿਡੀ ਦਿੱਤੀ ਗਈ ਹੈ। ਇਸ ਮੌਕੇ ’ਤੇ ਜ਼ਿਲ੍ਹਾ ਟਰੇਨਿੰਗ ਅਫ਼ਸਰ ਡਾ. ਵਿਨੇ ਕੁਮਾਰ, ਖੇਤੀ ਅਫ਼ਸਰ ਡਾ. ਹਰਮਨਦੀਪ ਸਿੰਘ, ਡਾ. ਜਸਵੀਰ ਸਿੰਘ, ਡਾ. ਦੀਪੇਂਦਰ ਸਿੰਘ, ਡਾ. ਸਿਮਰਨਜੀਤ ਸਿੰਘ, ਖੇਤੀ ਇੰਜੀਨੀਅਰ ਲਵਲੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Randeep Singh Nabha , Congress , Punjab Congress , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD