Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦੇਸ਼ ਭਰ ਦੇ ਕਿਸਾਨਾਂ ਵੱਲੋਂ ਵਿੱਢੇ ਗਏ ਕਿਸਾਨ ਅੰਦੋਲਨ ਵਿੱਚ ਪੰਜਾਬੀਆਂ ਦੀ ਭੁਮਿਕਾ ਅਹਿਮ : ਰਣਦੀਪ ਸਿੰਘ ਨਾਭਾ

ਕਿਹਾ, ਕਾਲੇ ਕਾਨੂੰਨਾਂ ਦੀ ਵਾਪਸੀ ਸਵਾਗਤਯੋਗ ਪਰ ਐਮ.ਐਸ.ਪੀ. ਦਾ ਵੀ ਤੁਰੰਤ ਹੋਵੇ ਐਲਾਨ

Randeep Singh Nabha, Congress, Punjab Congress, Kartarpur, Jalandhar

Web Admin

Web Admin

5 Dariya News

ਕਰਤਾਰਪੁਰ (ਜਲੰਧਰ) , 30 Nov 2021

Last updated on: Nov 30, 2021, 00:00 IST

ਕੇਂਦਰ ਸਰਕਾਰ ਵੱਲੋਂ ਰੱਦ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ 'ਤੇ ਅੱਜ ਪੰਜਾਬ ਦੇ ਖੇਤੀਬਾੜੀ, ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨਾਂ ਵੱਲੋਂ ਵਿੱਢੇ ਅੰਦੋਲਨ ਵਿੱਚ ਪੰਜਾਬੀਆਂ ਦੀ ਭੁਮਿਕਾ ਅਹਿਮ ਰਹੀ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਹੁਣ ਐਮ.ਐਸ.ਪੀ. ਲਾਗੂ ਕਰਨ ਦਾ ਵੀ ਐਲਾਨ ਜਲਦ ਕਰਨਾ ਚਾਹੀਦਾ ਹੈ।ਉਹ ਇਥੇ ਜ਼ਿਲ੍ਹਾ ਜਲੰਧਰ ਦੇ ਲਾਭਪਾਤਰੀ ਕਿਸਾਨਾਂ ਵੱਲੋਂ ਖ਼ਰੀਦ ਕੀਤੀ ਗਈ ਮਸ਼ੀਨਰੀ ਦੀ ਵੇਰੀਫਿਕੇਸ਼ਨ ਕਰਨ ਲਈ ਸਥਾਨਕ ਦਾਣਾ ਮੰਡੀ ਵਿਖੇ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿਖੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਮਨਜੀਤ ਸਿੰਘ ਸਿੱਕੀ ਵੀ ਮੌਜੂਦ ਸਨ।ਪੰਜਾਬ ਸਰਕਾਰ ਵੱਲੋਂ ਕਿਸਾਨੀ ਹਿੱਤਾਂ ਵਿੱਚ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਸ. ਨਾਭਾ ਨੇ ਕਿਹਾ ਕਿ ਜਿਥੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਤਿੰਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਮਤਾ ਲਿਆਂਦਾ ਗਿਆ ਉਥੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਵਿੱਚੋਂ 157 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਦੇ ਦੇ ਉਨ੍ਹਾਂ ਦੀ ਬਾਂਹ ਫੜੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ 122 ਹੋਰ ਕਿਸਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਕਾਰਵਾਈ ਕੀਤੀ ਜਾ ਰਹੀ ਹੈ।ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੀ ਬਿਹਤਰੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕੀਤੀ ਜਾ ਰਹੀ ਇਸ ਵੇਰੀਫਿਕੇਸ਼ਨ ਉਪਰੰਤ ਖੇਤੀ ਮਸ਼ੀਨਰੀ ਦੀ ਬਣਦੀ ਤਕਰੀਬਨ 14.96 ਕਰੋੜ ਰੁਪਏ ਦੀ ਸਬਸਿਡੀ ਦੀ ਰਕਮ ਜ਼ਿਲਾ ਜਲੰਧਰ ਦੇ ਕਿਸਾਨ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ। 

ਕੈਬਨਿਟ ਮੰਤਰੀ ਨੇ ਇਸ ਮੌਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਬਸਿਡੀ 'ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਪਿਛਲੇ ਸਮੇਂ ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਤਕਰੀਬਨ 76000 ਮਸ਼ੀਨਾਂ ਸਰਕਾਰ ਵੱਲੋਂ ਸਬਸਿਡੀ 'ਤੇ ਕਿਸਾਨਾਂ ਨੂੰ ਦਿੱਤੀਆਂ ਗਈਆਂ ਹਨ।  ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੰਕ ਸਾਫ-ਸੁਥਰਾ ਵਾਤਾਵਰਣ ਪ੍ਰਦਾਨ ਕਰੀਏ।ਉਨ੍ਹਾਂ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੀ ਆਪਣੇ ਉੱਦਮ ਕਰਨ ਦੀ ਸਲਾਹ ਦਿੰਦਿਆਂ ਕਿਹਾ ਖੇਤੀਬਾੜੀ ਵਿੱਚ ਉਤਪਾਦਨ ਦੇ ਨਾਲ-ਨਾਲ ਉਪਜ ਦੀ ਪ੍ਰੋਸੈਸਿੰਗ ਵੱਲ ਵੀ ਰੁਝਾਨ ਵਧਾਉਣ ਦੀ ਜ਼ਰੂਰਤ ਹੈ। ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਖੇਤੀਬਾੜੀ ਵਿਭਾਗ ਜਲੰਧਰ ਦੇ ਅਧਿਕਾਰੀਆਂ ਵੱਲੋਂ ਕੈਬਨਿਟ ਮੰਤਰੀ ਸ. ਰਣਦੀਪ ਸਿੰਘ ਨਾਭਾ ਅਤੇ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ਼੍ਰੀ ਦਿਲਰਾਜ ਸਿੰਘ ਦਾ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਵੀ ਕੀਤਾ ਗਿਆ।

ਇਸ ਤੋਂ ਪਹਿਲਾਂ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਦਿਲਰਾਜ ਸਿੰਘ ਨੇ ਕਿਸਾਨਾਂ ਨੂੰ ਕਰਾਪ ਰੈਜ਼ੀਡਿਊ ਮੈਨੇਜਮੈਂਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂਹੰਦ ਦੇ ਸੁਚੱਜੇ ਨਿਪਟਾਰੇ ਨਾਲ ਜਿਥੇ ਮਿੱਟੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ ਉਥੇ ਖਾਦਾਂ ਦਾ ਖਰਚਾ ਵੀ ਘਟਦਾ ਹੈ ਅਤੇ ਵਾਤਾਵਰਣ ਨੂੰ ਵੀ ਪ੍ਰਦੂਸ਼ਿਤ ਹੋਣ ਬਚਾਇਆ ਜਾ ਸਕਦਾ ਹੈ। ਉਨ੍ਹਾਂ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂਹੰਦ ਲਈ ਸਬਸਿਡੀ 'ਤੇ ਮੁਹੱਈਆ ਕਰਵਾਈ ਜਾਂਦੀ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।ਮੁੱਖ ਖੇਤੀਬਾੜੀ ਅਫ਼ਸਰ, ਜਲੰਧਰ ਡਾ. ਸੁਰਿੰਦਰ ਸਿੰਘ ਨੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ. ਨਾਭਾ ਅਤੇ ਸਕੱਤਰ ਸ਼੍ਰੀ ਦਿਲਰਾਜ ਸਿੰਘ ਨੂੰ ਜੀ ਆਇਆਂ ਆਖਦਿਆਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਜ਼ਿਲਾ ਜਲੰਧਰ ਵਿੱਚ ਤਕਰੀਬਨ 5696 ਵੱਖ-ਵੱਖ ਮਸ਼ੀਨਾਂ ਸਬਸਿਡੀ 'ਤੇ ਕਿਸਾਨਾਂ ਨੂੰ ਮੁਹੱਈਆ ਕਰਵਈਆਂ ਗਈਆਂ ਹਨ।ਜ਼ਿਲ੍ਹਾ ਜਲੰਧਰ ਵਿੱਚ ਤਕਰੀਬਨ 1200 ਖੇਤੀ ਮਸ਼ੀਨਰੀ ਸੇਵਾ ਸੈਂਟਰ ਕੰਮ ਕਰ ਰਹੇ ਹਨ ਅਤੇ ਹਾੜੀ ਦੌਰਾਨ 1.73 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ। ਇਸ ਸਾਲ ਤਕਰੀਬਨ 70000 ਹੈਕਟੇਅਰ ਰਕਬੇ ਵਿੱਚ ਸੁਪਰਸੀਡਰ ਮਸ਼ੀਨ ਰਾਹੀਂ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਉਪਰੰਤ ਕਣਕ ਦੀ ਬਿਜਾਈ ਕੀਤੀ ਗਈ ਹੈ।ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਡਾ. ਮਨਿੰਦਰ ਸਿੰਘ,ਜ਼ਿਲ੍ਹਾ ਪ੍ਰਸਾਰ ਮਾਹਰ ਡਾ. ਸੰਜੀਵ ਕਟਾਰੀਆ, ਡਿਪਟੀ ਡਾਇਰੈਕਟਰ ਕੇ ਵੀ ਕੇ, ਜਲੰਧਰ ਅਤੇ ਉਨ੍ਹਾਂ ਦੀ ਟੀਮ ਨੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੇ ਕੀੜੇ ਮਕੌੜੇ ਅਤੇ ਬਿਮਾਰੀਆਂ ਤੋਂ ਜਾਣੂੰ ਕਰਵਾਇਆ। ਕੈਂਪ ਤੋਂ ਵਿੱਚ ਇਲਾਕੇ ਦੇ ਅਗਾਂਹਵਧੂ ਕਿਸਾਨ ਅਤੇ ਖੇਤੀ ਮਾਹਿਰਾਂ ਦਾ ਧੰਨਵਾਦ ਕਰਦਿਆਂ ਡਾ. ਸਤਨਾਮ ਸਿੰਘ, ਜ਼ਿਲ੍ਹਾ ਸਿਖਲਾਈ ਅਫ਼ਸਰ, ਜਲੰਧਰ ਨੇ ਕਿਹਾ ਕਿ ਇਸ ਕੈਂਪ ਦੌਰਾਨ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਉਪਰਾਲਿਆਂ ਕਰਕੇ ਮੁਹੱਈਆ ਕੀਤੀਆਂ ਜਾ ਰਹੀਆਂ ਸਬਸਿਡੀ ਅਧੀਨ ਖੇਤੀ ਮਸ਼ੀਨਾਂ ਦਾ ਸਹੀ ਰੱਖ ਰਖਾਅ ਕਰਦੇ ਹੋਏ ਇਨ੍ਹਾਂ ਮਸ਼ੀਨਾ ਦਾ ਪੂਰਾ ਲਾਹਾ ਲੈਣਾ ਚਾਹੀਦਾ ਹੈ।

        

 

Tags: Randeep Singh Nabha , Congress , Punjab Congress , Kartarpur , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD