Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਕਿਸਾਨੀ ਸੰਘਰਸ਼ 'ਚ ਜਾਨਾਂ ਗੁਆਉਣ ਵਾਲੇ 122 ਹੋਰ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੇਵੇਗੀ ਨੌਕਰੀ : ਰਣਦੀਪ ਸਿੰਘ ਨਾਭਾ

ਕਿਹਾ ਜੇਕਰ ਕੇਂਦਰ ਨੇ ਐਮ.ਐਸ.ਪੀ. ਨਾ ਦਿੱਤੀ ਤਾਂ ਸੂਬੇ ਦੇ ਕਿਸਾਨਾਂ ਨੂੰ ਪੰਜਾਬ ਸਰਕਾਰ ਦੇਵੇਗੀ ਐਮ.ਐਸ.ਪੀ.

Randeep Singh Nabha, Congress, Punjab Congress, Kartarpur, Jalandhar

Web Admin

Web Admin

5 Dariya News

ਜਲੰਧਰ , 30 Nov 2021

Last updated on: Nov 30, 2021, 00:00 IST

ਪੰਜਾਬ ਦੇ ਖੇਤੀਬਾੜੀ, ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਨੇ ਅੱਜ ਇਥੇ ਕਿਹਾ ਕਿ ਕਿਸਾਨੀ ਸੰਘਰਸ਼ ਵਿੱਚ ਜਾਨਾ ਗੁਆਉਣ ਵਾਲੇ 157 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ 122 ਹੋਰ ਅਜਿਹੇ ਕਿਸਾਨ ਪਰਿਵਾਰਾਂ ਦੇ ਮੈਂਬਰਾਂ ਨੂੰ ਜਲਦ ਨਿਯੁਕਤੀ ਪੱਤਰ ਦੇਣ ਲਈ ਕਾਰਵਾਈ ਵੱਡੇ ਪੱਧਰ 'ਤੇ ਜਾਰੀ ਹੈ।ਸਥਾਨਕ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਅਤੇ ਤਤਪਰ ਰਹੀ ਹੈ, ਜਿਸ ਦੇ ਨਤੀਜੇ ਵਜੋਂ ਕਿਸਾਨ ਭਲਾਈ ਦੀਆਂ ਵੱਖ-ਵੱਖ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ 34 ਕਿਸਾਨ ਜਥੇਬੰਦੀਆਂ ਨਾਲ ਹੋਈ ਮੀਟਿੰਗ ਦੌਰਾਨ ਕਿਸਾਨੀ ਸੰਘਰਸ਼ ਵਿੱਚ ਜਾਨਾਂ ਗੁਆਉਣ ਵਾਲੇ 122 ਹੋਰ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦਾ ਮਾਮਲਾ ਵਿਚਾਰਿਆ ਗਿਆ ਅਤੇ ਇਸ ਕਾਰਜ ਨੂੰ ਆਉਂਦੇ ਸਮੇਂ ਵਿੱਚ ਤਰਜੀਹ ਦੇ ਆਧਾਰ 'ਤੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ।ਕਿਸਾਨਾਂ ਵੱਲੋਂ ਕੇਂਦਰ ਤੋਂ ਐਮ.ਐਸ.ਪੀ. ਦੀ ਮੰਗ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸ. ਨਾਭਾ ਨੇ ਕਿਹਾ ਕਿ ਕਿਸਾਨੀ ਹਿੱਤਾਂ ਦੇ ਮੱਦੇਨਜ਼ਰ ਕੇਂਦਰ ਨੂੰ ਬਿਨਾਂ ਦੇਰੀ ਐਮ.ਐਸ.ਪੀ. ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਐਮ.ਐਸ.ਪੀ. ਨਹੀਂ ਐਲਾਨਦੀ ਤਾਂ ਪੰਜਾਬ ਸਰਕਾਰ ਵੱਲੋਂ 113 ਫਸਲਾਂ 'ਤੇ ਐਮ.ਐਸ.ਪੀ. ਨਿਰਧਾਰਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਸ ਵਾਜਬ ਮੰਗ ਵੱਲ ਕੇਂਦਰ ਨੂੰ ਪੂਰੀ ਸੁਹਿਰਦਤਾ ਨਾਲ ਧਿਆਨ ਦੇ ਕੇ ਤੁਰੰਤ ਐਮ.ਐਸ.ਪੀ. ਦਾ ਐਲਾਨ ਕਰਨਾ ਚਾਹੀਦਾ ਹੈ।

ਸੂਬੇ ਦੇ ਖੇਤੀ ਖੇਤਰ ਨੂੰ ਦਰਪੇਸ਼ ਚੁਣੌਤੀਆਂ ਅਤੇ ਸਮੱਸਿਆਵਾਂ ਸਬੰਧੀ ਪੁੱਛੇ ਜਾਣ 'ਤੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨੀ ਦੀ ਦਿਸ਼ਾ ਅਤੇ ਦਸ਼ਾ ਨੂੰ ਵਧੀਆ ਢੰਗ ਨਾਲ ਲੀਹ 'ਤੇ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਰੂਪਰੇਖਾ ਉਲੀਕੀ ਜਾ ਰਹੀ ਹੈ, ਜਿਸ ਤਹਿਤ ਸੂਬੇ ਨੂੰ 6 ਜ਼ੋਨਾ ਵਿੱਚ ਵੰਡ ਕੇ ਖੇਤੀ ਖੇਤਰ ਦੀ ਕਾਇਆਕਲਪ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਯੁੱਗ ਤਕਨੀਕੀ ਪੱਖਾਂ ਦਾ ਯੁੱਗ ਹੈ ਅਤੇ ਖੇਤੀ ਖੇਤਰ ਵਿੱਚ 'ਆਰਟੀਫੀਸ਼ੀਅਲ ਇੰਟੈਲੀਜੈਂਸ' ਦੀ ਵਰਤੋਂ ਦੀ ਲੋੜ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਭਵਿੱਖ ਵਿੱਚ ਕਿਸਾਨ ਅਤੇ ਕਿਸਾਨੀ ਦਾ ਚਹੁੰਮੁਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤੀ ਮਾਹਰਾਂ, ਸੰਸਥਾਵਾਂ ਅਤੇ ਪੀ.ਏ.ਯੂ. ਲੁਧਿਆਣਾ ਦੇ ਸਹਿਯੋਗ ਨਾਲ ਆਉਂਦੇ ਸਮਿਆਂ ਵਿੱਚ ਖੇਤੀ ਖੇਤਰ ਵਿੱਚ ਵੱਡੇ ਬਦਲਾਅ ਲਿਆਂਦੇ ਜਾਣਗੇ।ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਕਿਸਾਨਾਂ ਨੂੰ ਰੋਕਣ ਲਈ ਵਿੱਢੀ ਮੁਹਿੰਮ ਅਤੇ ਪੰਜਾਬ ਸਰਕਾਰ ਵੱਲੋਂ ਰਿਆਇਤ  'ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਖੇਤੀ ਮਸ਼ੀਨਾਂ ਸਬੰਧੀ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਬੰਧੀ ਉਪਰਾਲਿਆਂ ਸਦਕਾ ਇਸ ਵਾਰ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ 41 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਦਿੱਤੀਆਂ ਜਾ ਰਹੀਆਂ ਮਸ਼ੀਨਾਂ ਰਾਹੀਂ ਆਉਂਦੇ ਸਾਲਾਂ ਵਿੱਚ ਇਸ ਸਮੱਸਿਆ ਦਾ ਢੁੱਕਵਾਂ ਹੱਲ ਯਕੀਨੀ ਬਣਾ ਲਿਆ ਜਾਵੇਗਾ।ਜਲੰਧਰ ਜ਼ਿਲ੍ਹੇ ਵਿੱਚ ਸਬਸਿਡੀ  'ਤੇ ਦਿੱਤੀ ਜਾ ਰਹੀ ਮਸ਼ੀਨਰੀ ਬਾਰੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੀ.ਆਰ.ਐਮ. ਸਕੀਮ 2021-22 ਤਹਿਤ ਕੁੱਲ 1451 ਕਿਸਾਨਾਂ ਨੇ ਅਰਜ਼ੀਆਂ ਦਿੱਤੀਆਂ ਸਨ, ਜਿਨ੍ਹਾਂ ਵਿੱਚੋਂ 1278 ਦੀ ਡਰਾਅ ਲਈ ਚੋਣ ਕੀਤੀ ਗਈ , ਜਿਨ੍ਹਾਂ ਵਿੱਚੋਂ 760 ਲਾਭਪਾਤਰੀਆਂ ਦੀ ਸੀਨੀਆਰਤਾ ਸੂਚੀ ਉਪਰੰਤ 348 ਮਸ਼ੀਨਾਂ ਦੀ ਖ਼ਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ 29 ਨਵੰਬਰ ਨੂੰ 259 ਅਤੇ ਅੱਜ 134 ਮਸ਼ੀਨਾਂ ਦੀ ਤਸਦੀਕ ਉਪਰੰਤ ਅਗਲੀ ਕਾਰਵਾਈ ਆਰੰਭੀ ਗਈ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਖੇਤੀਬਾੜੀ ਦਿਲਰਾਜ ਸਿੰਘ ਸੰਧਾਵਾਲੀਆ, ਜ਼ਿਲ੍ਹਾ ਕਾਂਗਰਸ ਕਮੇਟੀ (ਦਿਹਾਤੀ)ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ, ਕਾਂਗਰਸ (ਸ਼ਹਿਰੀ) ਦੇ ਪ੍ਰਧਾਨ ਬਲਦੇਵ ਸਿੰਘ ਦੇਵ ਆਦਿ ਮੌਜੂਦ ਸਨ।

 

Tags: Randeep Singh Nabha , Congress , Punjab Congress , Kartarpur , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD