Friday, 05 June 2026

 

 

ਖ਼ਾਸ ਖਬਰਾਂ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ

 

ਬੇਅਦਬੀ ਦੀਆਂ ਘਟਨਾਵਾਂ ਅਤੇ ਬਰਗਾੜੀ ਤੇ ਕੋਟਕਪੂਰਾ ਗੋਲੀਕਾਂਡ ਪਿੱਛੇ ਬਾਦਲਾਂ ਦਾ ਹੱਥ : ਚਰਨਜੀਤ ਸਿੰਘ ਚੰਨੀ

ਕੋਟਕਪੂਰਾ ਅਤੇ ਜੈਤੋ ਵਿਧਾਨ ਸਭਾ ਹਲਕਿਆਂ ਦੇ ਸਰਬਪੱਖੀ ਵਿਕਾਸ ਲਈ 15-15 ਕਰੋੜ ਰੁਪਏ ਦਾ ਐਲਾਨ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Kotkapura, Faridkot

Web Admin

Web Admin

5 Dariya News

ਕੋਟਕਪੁਰਾ (ਫ਼ਰੀਦਕੋਟ) , 30 Nov 2021

Last updated on: Nov 30, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬਰਗਾੜੀ ਵਿੱਚ ਬੇਅਦਬੀ ਦੀਆਂ ਘਟਨਾਵਾਂ ਅਤੇ ਇਸ ਦੇ ਨਤੀਜੇ ਵਜੋਂ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਲਈ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ।ਮੁੱਖ ਮੰਤਰੀ ਅੱਜ ਕੋਟਕਪੂਰਾ ਦੀ ਨਵੀਂ ਅਨਾਜ ਮੰਡੀ ਵਿੱਚ ਵੱਡੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਜਿੱਥੇ ਉਨ੍ਹਾਂ ਨੇ ਕੋਟਕਪੂਰਾ ਅਤੇ ਜੈਤੋ ਵਿਧਾਨ ਸਭਾ ਹਲਕਿਆਂ ਦੇ ਸਰਬਪੱਖੀ ਵਿਕਾਸ ਲਈ 15-15 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਮਾਮਲਾ ਵਿਚਾਰ ਅਧੀਨ ਹੈ ਇਸ ਲਈ ਉਹ ਹੋਰ ਵੇਰਵੇ ਨਹੀਂ ਦੇ ਸਕਦੇ। ਹਾਲਾਂਕਿ, ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨਾਲ ਬਾਦਲਾਂ ਦੀ ਮਿਲੀਭੁਗਤ ਸੀ।ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਨ੍ਹਾਂ ਥਾਵਾਂ ’ਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ’ਤੇ ਗੋਲੀਬਾਰੀ ਨਹੀਂ ਹੋਈ ਸਗੋਂ ਇਹ ਗੋਲੀਬਾਰੀ ਸਾਡੀਆਂ ਹਿੱਕਾਂ ’ਤੇ ਹੋਈ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ, “ਅਸੀਂ ਪ੍ਰਣ ਲੈਂਦੇ ਹਾਂ ਕਿ ਇਸ ਨਾ-ਮੁਆਫੀਯੋਗ ਅਪਰਾਧ ਦੇ ਅਸਲ ਦੋਸ਼ੀਆਂ ਅਤੇ ਖੇਤੀਬਾੜੀ ਬਿੱਲਾਂ ਨੂੰ ਲਾਗੂ ਕਰਨ `ਚ ਜਿਨ੍ਹਾਂ ਦਾ ਵੱਡੀ ਭੂਮਿਕਾ ਰਹੀ ਹੈ, ਨੂੰ ਬਖਸ਼ਿਆ ਨਹੀਂ ਜਾਵੇਗਾ।``ਆਪਣੀ ਸਰਕਾਰ ਦੇ ਰੁਖ਼ ਨੂੰ ਦੁਹਰਾਉਂਦਿਆਂ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਾਰੇ ਵਾਅਦੇ ਸਿਰਫ਼ ਦੋ ਮਹੀਨਿਆਂ ਦੌਰਾਨ ਹਕੀਕਤ ਵਿੱਚ ਬਦਲ ਗਏ ਹਨ। ਉਨ੍ਹਾਂ ਕਿਹਾ, “ਹੋਰ ਭਲਾਈ ਸਕੀਮਾਂ ਤੋਂ ਇਲਾਵਾ ਹੁਣ ਅਸੀਂ ਪੰਜਾਬ ਵਿੱਚ ਬਿਜਲੀ ਅਤੇ ਪੈਟਰੋਲ ਸਭ ਤੋਂ ਘੱਟ ਕੀਮਤ `ਤੇ ਦੇ ਰਹੇ ਹਾਂ ਜਿਨ੍ਹਾਂ ਦੀ ਅੱਜ ਸਭ ਤੋਂ ਜ਼ਿਆਦਾ ਲੋੜ ਹੈ।”ਦੂਜੇ ਪਾਸੇ `ਆਪ` ਸਿਰਫ਼ ਝੂਠੇ ਵਾਅਦਿਆਂ, ਫਰਜ਼ੀ ਗਾਰੰਟੀਆਂ ਅਤੇ ਝੂਠ ਦੇ ਪੁਲੰਦਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਚੰਨੀ ਨੇ ਕਿਹਾ, "ਕੇਜਰੀਵਾਲ ਇੱਕ ਧੋਖੇਬਾਜ਼ ਹੈ ਅਤੇ ਉਸਦੇ ਐਲਾਨ ਅਤੇ ਸਕੀਮਾਂ ਦਾ ਅਸਲ ਵਿੱਚ ਦਿੱਲੀ ਵਿੱਚ ਵੀ ਲੋਕਾਂ ਨੂੰ ਕੋਈ ਫਾਇਦਾ ਨਹੀਂ, ਇਸ ਲਈ ਪੰਜਾਬ ਤਾਂ ਬਹੁਤ ਦੂਰ ਦੀ ਗੱਲ ਹੈ।" 

ਉਨ੍ਹਾਂ ਕਿਹਾ ਕਿ ਦਿੱਲੀ ਵਿੱਚ 400 ਯੂਨਿਟ ਤੱਕ ਮੁਫ਼ਤ ਬਿਜਲੀ ਦਾ ਐਲਾਨ ਇੱਕ ਡਰਾਮੇਬਾਜ਼ੀ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਸਰਕਾਰ 400 ਯੂਨਿਟਾਂ ਤੋਂ ਵਧ ਖ਼ਪਤ `ਤੇ ਭਾਰੀ ਰਕਮ ਵਸੂਲਦੀ ਹੈ, ਜੋ ਕਿ ਇੱਕ ਪਰਿਵਾਰ ਦੀ ਆਮ ਖਪਤ ਹੈ।ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਦਲਾਂ ਦੀਆਂ ਬੱਸਾਂ ਨੂੰ ਰੋਕਣ ਦੀ ਕਦੇ ਕਿਸੇ ਨੇ ਹਿੰਮਤ ਨਹੀਂ ਕੀਤੀ ਅਤੇ ਉਨ੍ਹਾਂ ਦੀ ਸਰਕਾਰ ਨੇ ਨਾ ਸਿਰਫ ਸਾਰੀਆਂ ਗੈਰ-ਕਾਨੂੰਨੀ ਬੱਸਾਂ ਨੂੰ ਬੰਦ ਕਰ ਦਿੱਤਾ ਹੈ ਸਗੋਂ ਅਜਿਹੀਆਂ 135 ਬੱਸਾਂ ਨੂੰ ਕਬਜ਼ੇ ਵਿੱਚ ਲੈ ਕੇ ਸੂਬੇ ਦੇ ਖ਼ਜ਼ਾਨੇ ਨੂੰ 14 ਕਰੋੜ ਰੁਪਏ ਦਾ ਮੁਨਾਫ਼ਾ ਵੀ ਦਿਵਾਇਆ। ਮੰਤਰੀ ਨੇ ਦੱਸਿਆ ਕਿ ਸਰਕਾਰੀ ਬੱਸਾਂ ਦੀ ਰੋਜ਼ਾਨਾ ਆਮਦਨ ਵਧ ਕੇ 1.15 ਕਰੋੜ ਰੁਪਏ ਹੋ ਗਈ ਹੈ।ਉਨ੍ਹਾਂ ਕਿਹਾ ਕਿ ਸੂਬੇ ਦਾ ਟਰਾਂਸਪੋਰਟ ਵਿਭਾਗ ਗੈਰ-ਕਾਨੂੰਨੀ ਬੱਸਾਂ ਨੂੰ ਚੱਲਣ ਤੋਂ ਰੋਕਣ ਲਈ ਜੋ ਕੁਝ ਵੀ ਕਰ ਰਿਹਾ ਹੈ, ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੇ ਗਏ ਹੌਸਲੇ ਸਦਕਾ ਹੈ।ਸਮਾਗਮ ਦੀ ਸ਼ੁਰੂਆਤ ਮੌਕੇ ਮਾਰਫੈਡ ਪੰਜਾਬ ਦੇ ਚੇਅਰਮੈਨ ਅਤੇ ਫਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਢਿੱਲੋਂ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਫਰੀਦਕੋਟ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਮੰਗ ਕੀਤੀ।ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਜੈਤੋ ਦੇ ਇੱਕ ਹਸਪਤਾਲ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਜਿਸ ਨੂੰ ਮੁੱਖ ਮੰਤਰੀ ਨੇ ਢੁੱਕਵੀਂ ਪ੍ਰਵਾਨਗੀ ਦੇ ਦਿੱਤੀ ਹੈ।ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਫਿਰੋਜ਼ਪੁਰ (ਦਿਹਾਤੀ) ਤੋਂ ਵਿਧਾਇਕ ਸਤਕਾਰ ਕੌਰ, ਸਾਬਕਾ ਵਿਧਾਇਕ ਹਰਨਿਰਪਾਲ ਸਿੰਘ ਕੁੱਕੂ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੈਪਾਲ ਸਿੰਘ ਸੰਧੂ, ਭਾਈ ਰਾਹੁਲ, ਸਾਬਕਾ ਵਿਧਾਇਕ ਕਰਨ ਕੌਰ ਬਰਾੜ, ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ, ਐਸ.ਐਸ.ਪੀ. ਵਰੁਣ ਸ਼ਰਮਾ, ਸਾਬਕਾ ਮੰਤਰੀ ਓਪਿੰਦਰ ਸ਼ਰਮਾ, ਬਲਜੀਤ ਸਿੰਘ ਗੋਰਾ ਤੇ ਹੋਰ ਮੌਜੂਦ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Kotkapura , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD