Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਓਮ ਪ੍ਰਕਾਸ਼ ਸੋਨੀ ਵਲੋ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਸੂਬੇ ਵਿਚ ਰੋਜ਼ਾਨਾ 40000 ਟੈਸਟ ਕਰਨ ਦੇ ਹੁਕਮ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab, Omicron Variant, Delta Plus Covid variant, Delta Covid-19 variant, Coronavirus

Web Admin

Web Admin

5 Dariya News

ਚੰਡੀਗੜ੍ਹ , 30 Nov 2021

Last updated on: Nov 30, 2021, 00:00 IST

ਦੁਨੀਆਂ ਦੇ ਕੁਝ ਦੇਸ਼ਾਂ ਵਿੱਚ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਰਾਜ ਦੇ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਕਰੋਨਾ ਦੀ ਜਾਂਚ ਸਬੰਧੀ ਸੂਬੇ ਵਿਚ ਰੋਜ਼ਾਨਾ 40000 ਟੈਸਟ ਕਰਨ ਦੇ ਹੁਕਮ ਦਿੱਤੇ ਹਨ।ਸ੍ਰੀ ਸੋਨੀ ਨੇ ਅੱਜ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਜਿਹਨਾਂ ਵਿੱਚ ਵਿਕਾਸ ਗਰਗ ਸਕੱਤਰ ਸਿਹਤ ਵਿਭਾਗ, ਸ੍ਰੀ ਕੁਮਾਰ ਰਾਹੁਲ ਐਮ.ਡੀ. ਐਨ.ਐਚ.ਐਮ., ਸ੍ਰੀ ਭੁਪਿੰਦਰ ਸਿੰਘ ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾ. ਅੰਦੇਸ਼ ਕੰਗ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਡਾ. ਓ.ਪੀ. ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ ਸਮੇਤ ਪੰਜਾਬ ਰਾਜ ਦੇ ਸਿਵਲ ਸਰਜਨ ਅਤੇ ਕੁਝ ਸੀ.ਐਚ.ਸੀ/ਪੀ.ਐਚ.ਸੀ ਦੇ ਸੀਨੀਅਰ ਮੈਡੀਕਲ ਅਫਸਰਾਂ ਨਾਲ   ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸੰਭਾਵਾ ਖਤਰੇ ਤੋਂ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਚਰਚਾ ਕੀਤੀ ਗਈ।

ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਹੁਣ ਤੋਂ ਤਿਆਰੀਆਂ ਆਰੰਭ ਕਰਨ ਦੇ ਹੁਕਮ ਦਿੰਦਿਆਂ ਕਿਹਾ ਡਬਲਿਊ.ਐਚ.ਉ. ਅਨੁਸਾਰ ਨਵੇਂ ਵਾਇਰਸ ਦੀ ਪਹਿਚਾਣ ਕਰਨ ਵਿਚ ਆਰ.ਟੀ.ਪੀ.ਸੀ.ਆਰ. ਟੈਸਟ ਸਮਰੱਥ ਹੈ ਇਸ ਲਈ ਸੂਬੇ ਵਿਚ ਕੋਵਿਡ 19 ਸਬੰਧੀ ਵੱਧ ਤੋਂ ਵੱਧ ਆਰ.ਟੀ.ਪੀ.ਸੀ.ਆਰ. ਟੈਸਟ ਹੀ ਕੀਤੇ ਜਾਣ।ਸ਼੍ਰੀ ਸੋਨੀ ਨੇ ਹਦਾਇਤ ਕੀਤੀ ਕਿ ਨਵੇਂ ਵਾਇਰਸ ਤੋਂ ਪੀੜਤ ਹੋਣ ਵਾਲੇ ਸ਼ੱਕੀ ਮਰੀਜ਼ਾਂ ਨੂੰ ਦਾਖ਼ਲ ਕਰਨ ਲਈ ਵੱਖਰੇ ਵਾਰਡ ਸਥਾਪਤ ਕੀਤੇ ਜਾਣ।ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੱਖਣੀ ਅਫ਼ਰੀਕਾ, ਬ੍ਰਾਜ਼ੀਲ, ਬੰਗਲਾ ਦੇਸ਼, ਬੋਤਸਵਾਨਾ, ਚੀਨ, ਮਾਰੀਸ਼ਿਅਸ, ਨਿਊਜ਼ੀਲੈਂਡ, ਜਿੰਮਬਾਵੇ, ਸਿੰਘਾਪੁਰ, ਹਾਂਗਕਾਂਗ ਅਤੇ ਇਜ਼ਰਾਈਲ ਤੋਂ ਆਉਣ ਵਾਲੇ ਯਾਤਰੀਆਂ ਦਾ ਪੰਜਾਬ ਵਿੱਚ ਆਉਣ ਤੇ ਇਕਾਂਤਵਾਸ ਸਬੰਧੀ ਪੁਖਤਾ ਨਿਗਰਾਨੀ ਪ੍ਰਬੰਧ ਕਰਨ ਲਈ ਵੀ ਕਿਹਾ।ਇਸ ਮੌਕੇ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਗਰਗ ਨੇ ਦੱਸਿਆ ਕਿ ਜਾਣ ਅਤੇ ਇਸ ਸਬੰਧੀ ਲੋੜੀਂਦੀਆਂ ਦਵਾਈਆਂ ਅਤੇ ਸਾਜੋ-ਸਮਾਨ ਦੀ ਖਰੀਦ ਲਈ ਵੀ ਆਰਡਰ ਜਾਰੀ ਕਰ ਦਿੱਤੇ ਗਏ ਹਨ ਅਤੇ ਅਗਲੇ ਕੁਝ ਦਿਨਾਂ ਵਿਚ ਇਹ ਸਪਲਾਈ ਵਿਭਾਗ ਨੂੰ ਪ੍ਰਾਪਤ ਹੋ ਜਾਵੇਗੀ।

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab , Omicron Variant , Delta Plus Covid variant , Delta Covid-19 variant , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD